Wednesday, March 18Malwa News
Shadow

Tag: latest news

ਜ਼ਿਲ੍ਹੇ ਵਿਚ 5.6 ਲੱਖ ਕਣਕ ਖਰੀਦ ਦਾ ਟੀਚਾ – ਡਿਪਟੀ ਕਮਿਸ਼ਨਰ

ਜ਼ਿਲ੍ਹੇ ਵਿਚ 5.6 ਲੱਖ ਕਣਕ ਖਰੀਦ ਦਾ ਟੀਚਾ – ਡਿਪਟੀ ਕਮਿਸ਼ਨਰ

Local
ਫ਼ਰੀਦਕੋਟ ,8 ਮਈ : ਕਣਕ ਦੇ ਚਾਲੂ ਖਰੀਦ ਸੀਜ਼ਨ ਦੌਰਾਨ ਫ਼ਰੀਦਕੋਟ ਜ਼ਿਲ੍ਹੇ ਵਿੱਚ 506000 ਲੱਖ ਮੀਟਰਕ ਟਨ ਕਣਕ ਖ਼ਰੀਦ ਕਰਨ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਹੁਣ ਤਕ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ 490243 ਮੀਟਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਕੱਲ ਤੱਕ ਪਨਗ੍ਰੇਨ ਵੱਲੋਂ 101389 ਮੀਟਰਕ ਟਨ, ਮਾਰਕਫੈੱਡ ਵੱਲੋਂ 106096 ਮੀਟਰਕ ਟਨ, ਪਨਸਪ ਵੱਲੋਂ 99595 ਮੀਟਰਕ ਟਨ, ਪੰਜਾਬ ਸਟੇਟ ਵੇਅਰ ਹਾਊਸ ਵੱਲੋਂ 62195 ਮੀਟਰਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਨੇ 120968 ਮੀਟ੍ਰਿਕ ਟਨ ਖਰੀਦ ਕੀਤੀ ਗਈ ਹੈ ਅਤੇ ਖਰੀਦ ਉਪਰੰਤ ਮੰਡੀਆਂ ਵਿੱਚੋਂ ਕਣਕ ਦੀ 399464 ਮੀਟਰਕ ਟਨ ਲਿਫਟਿੰਗ ਹੋ ਚੁੱਕੀ ਹੈ। ਕਿਸਾਨਾਂ ਨੂੰ ਹੁਣ ਤਕ 883.87 ਕਰੋੜ ਰੁਪਏ ਦੀ ਆਨਲਾਈਨ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਡੀ ਐਫ ਐਸ ਸੀ ਫਰੀਦਕੋਟ ਸ. ਗੁਰਜੀਤ ਸਿੰਘ ਨੇ ਦੱਸਿਆ ਸਰਕਾਰ ਵੱਲੋਂ ਦਿੱਤੇ ਖਰੀਦ ਦੇ ਟੀਚੇ ਵਿੱਚੋਂ 97 ਪ੍ਰਤੀਸ਼ਤ ਟੀਚੇ ਨੂੰ ਪੂਰਾ ਕਰ ਲਿਆ ਗਿਆ ਹੈ ਅਤੇ ਰਹਿੰਦੇ ਟੀਚੇ ਨੂੰ ਵੀ ਜਲਦ ਹੀ ਮੁਕੰਮਲ ਕਰ ਲਿਆ ਜਾਵੇਗਾ...
ਆਯੁਸ਼ਮਾਨ ਅਰੋਗਿਆ ਕੇਂਦਰ ਵਾਸਤੇ ਇਨਪੈਲਡ ਕਰਨ ਲਈ ਮੈਡੀਕਲ ਅਫਸਰ ਦੀ ਇੰਟਰਵਿਊ

ਆਯੁਸ਼ਮਾਨ ਅਰੋਗਿਆ ਕੇਂਦਰ ਵਾਸਤੇ ਇਨਪੈਲਡ ਕਰਨ ਲਈ ਮੈਡੀਕਲ ਅਫਸਰ ਦੀ ਇੰਟਰਵਿਊ

Local
ਮੋਗਾ : ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਆਯੂਸ਼ਮਨ ਅਰੋਗਿਆ ਕੇਂਦਰ ਵਾਸਤੇ ਇਨਪੈਲਡ ਲਈ ਮੈਡੀਕਲ ਅਫ਼ਸਰ ਦੀ ਇੰਟਰਵਿਊ ਦਫਤਰ ਸਿਵਲ ਸਰਜਨ ਮੋਗਾ ਵਿਖੇ ਹੋਈ. ਇਸ ਮੌਕੇ ਸਵਾਤੀ (ਪੀ ਸੀ ਐਸ) ਐੱਸ ਡੀ ਐਮ ਮੋਗਾ ਕਮ ਚੇਅਰਮੈਨ ਚੋਣ ਕਮੇਟੀ ਦੀ ਪ੍ਰਧਾਨਗੀ ਹੇਠ ਇੰਟਰਵਿਊ ਪੂਰੇ ਪਾਰਦਰਸ਼ੀ ਢੰਗ ਨਾਲ ਹੋਈ ਇਸ ਮੌਕੇ ਜਯੋਤੀ ਸਹਾਈਕ ਸਿਵਿਲ ਸਰਜਨ ਮੋਗਾ ਮੈਂਬਰ ਸੈਕੇਟਰੀ ਅਤੇ ਡਾਕਟਰ ਰੀਤੂ ਜੈਨ ਜਿਲਾ ਪਰਿਵਾਰ ਭਲਾਈ ਅਫਸਰ ਅਤੇ। ਪਰਵੀਨ ਸ਼ਰਮਾ ਜਿਲਾ ਪ੍ਰੋਗਰਾਮ ਮੈਨੇਜਰ ਕਮੇਟੀ ਮੈਂਬਰ ਵੀ ਹਾਜ਼ਿਰ ਸਨ. ਇਸ ਮੌਕੇ ਮੈਡੀਕਲ ਅਫਸਰ ਨੇ ਪੈਨਲ ਕੋਲ ਅਪਣੇ ਸਬੰਧਤ ਦਸਤਾਵੇਜ ਪੇਸ਼ ਕੀਤੇ ਅਤੇ ਇੰਟਰਵਿਊ ਦਿੱਤੀ. ਜਿਕਰਯੋਗ ਹੈ ਕਿ ਇਹ ਇੰਟਰਵਿਊ ਪੂਰੇ ਪਾਰਦਰਸ਼ੀ ਤਰੀਕੇ ਨਾਲ ਅਤੇ ਪੰਜਾਬ ਸਰਕਾਰ ਦੀਆਂ ਗਾਈਡਲਾਈਨ ਮੁਤਾਬਕ ਕੀਤੀ ਗਈ। ਜਿਸ ਦੌਰਾਨ ਇੰਟਰਵਿਊ ਦੇਣ ਆਏ ਮੈਡੀਕਲ ਅਫਸਰਾਂ ਵੱਲੋਂ ਖੁਸ਼ੀ ਅਤੇ ਸੰਤੁਸ਼ਟੀ ਜਾਹਿਰ ਕੀਤੀ ਗਈ।...
ਹਰਿਆਣਾ ਦੇ ਸਾਰੇ 22 ਜਿਲ੍ਹਿਆਂ ਵਿੱਚ ਹੋਈ ਨਾਗਰਿਕ ਸੁਰੱਖਿਆ ਮਾਕ ਡ੍ਰਿਲ

ਹਰਿਆਣਾ ਦੇ ਸਾਰੇ 22 ਜਿਲ੍ਹਿਆਂ ਵਿੱਚ ਹੋਈ ਨਾਗਰਿਕ ਸੁਰੱਖਿਆ ਮਾਕ ਡ੍ਰਿਲ

Haryana
ਚੰਡੀਗੜ੍ਹ, 7 ਮਈ : ਗ੍ਰਹਿ ਮੰਤਰਾਲੇ, ਭਾਰਤ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਪ੍ਰਬੰਧਿਤ ਰਾਸ਼ਵਿਆਪੀ ਨਾਗਰਿਕ ਸੁਰੱਖਿਆ ਅਭਿਆਸ ਵਜੋ ਹਰਿਆਣਾ ਦੇ ਸਾਰੇ 22 ਜਿਲ੍ਹਿਆਂ ਵਿੱਚ ਮਾਕ ਡ੍ਰਿਲ ਦਾ ਪ੍ਰਬੰਧ ਕੀਤਾ ਗਿਆ। ਇਸ ਮਾਕ ਡ੍ਰਿਲ ਵਿੱਚ ਨਾਗਰਿਕਾਂ ਨੂੰ ਯੁੱਧ ਦੌਰਾਨ ਦੀ ਸਥਿਤੀ ਵਿੱਚ ਸੁਰੱਖਿਆ ਤੇ ਐਮਰਜੈਂਸੀ ਰਿਸਪਾਂਸ ਦੇ ਬਾਰੇ ਵਿੱਚ ਜਾਗਰੁਕ ਤੇ ਟ੍ਰੇਨਡ ਕੀਤਾ ਗਿਆ। ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਹਰਿਆਣਾ ਸਰਕਾਰ ਤੇ ਜਿਲ੍ਹਾ ਪ੍ਰਸਾਸ਼ਨ ਵੱਲੋਂ ਇਸ ਮਾਕ ਡ੍ਰਿਲ ਨੂੰ ਸਫਲ ਬਨਾਉਣ ਲਈ ਸਾਰੇ ਪ੍ਰਬੰਧ ਪੁਖਤਾ ਕੀਤੇ ਗਏ ਅਤੇ ਨਾਗਰਿਕਾਂ ਲਈ ਵੀ ਪਹਿਲਾਂ ਤੋਂ ਦਿਸ਼ਾ-ਨਿਰਦੇਸ਼ ਜਾਰੀ ਕਰ ਉਨ੍ਹਾਂ ਤੋਂ ਸਹਿਯੋਗ ਦੀ ਅਪੀਲ ਕੀਤੀ ਗਈ।ਉਨ੍ਹਾਂ ਨੇ ਦਸਿਆ ਕਿ ਬਲੈਕਆਊਟ ਤੋਂ ਪਹਿਲਾਂ ਨਾਗਰਿਕਾਂ ਨੂੰ ਸਮਝਾਇਆ ਗਿਆ ਕਿ ਉਨ੍ਹਾਂ ਨੂੰ ਕੁੱਝ ਜਰੂਰੀ ਗੱਲਾਂ ਦਾ ਧਿਆਨ ਰੱਖਣਾ ਹੈ। ਜਿਵੇਂ ਬਲੈਕਆਉਟ ਤੋਂ ਪਹਿਲਾਂ ਆਪਣੇ ਫੋਨ ਅਤੇ ਪਾਵਰ ਬੈਂਕ ਨੂੰ ਚਾਰਜ ਰੱਖਣਾ। ਬੁਨਆਦੀ ਸਮਾਨ ਤੇ ਐਮਰਜੈਂਸੀ ਸਪਲਾਈ ਯਕੀਨੀ ਕਰਨ। ਬੈਟਰੀ ਜਾਂ ਸੌਰ ਉਰਜਾ ਨਾਲ...
ਮੁੱਖ ਮੰਤਰੀ ਨੇ ਪੁਣਛ ਸੈਕਟਰ ਦੇ ਗੁਰਦੁਆਰਾ ਸਾਹਿਬ ਉੱਤੇ ਹੋਏ ਹਮਲੇ ਵਿੱਚ ਚਾਰ ਲੋਕਾਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ

ਮੁੱਖ ਮੰਤਰੀ ਨੇ ਪੁਣਛ ਸੈਕਟਰ ਦੇ ਗੁਰਦੁਆਰਾ ਸਾਹਿਬ ਉੱਤੇ ਹੋਏ ਹਮਲੇ ਵਿੱਚ ਚਾਰ ਲੋਕਾਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ

Hot News
ਚੰਡੀਗੜ੍ਹ, 7 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੇ ਬੁੱਧਵਾਰ ਨੂੰ ਜੰਮੂ-ਕਸ਼ਮੀਰ ਦੇ ਪੁਣਛ ਸੈਕਟਰ ਵਿੱਚ ਕੰਟਰੋਲ ਰੇਖਾ ਨੇੜੇ ਇੱਕ ਗੁਰਦੁਆਰਾ ਸਾਹਿਬ 'ਤੇ ਪਾਕਿਸਤਾਨ ਵੱਲੋਂ ਕੀਤੀ ਬੰਬਾਰੀ ਦੌਰਾਨ ਇੱਕ ਰਾਗੀ ਸਿੰਘ ਸਮੇਤ ਚਾਰ ਵਿਅਕਤੀਆਂ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਸਾਰਿਆਂ ਦੀ ਭਲਾਈ ਲਈ ਅਰਦਾਸ ਕੀਤੀ ਜਾਂਦੀ ਹੈ, ਉਸ ਪਵਿੱਤਰ ਸਥਾਨ 'ਤੇ ਪਾਕਿਸਤਾਨ ਵੱਲੋਂ ਕੀਤੀ ਭਿਆਨਕ ਬੰਬਾਰੀ ਦੌਰਾਨ ਰਾਗੀ ਸਿੰਘ ਭਾਈ ਅਮਰੀਕ ਸਿੰਘ, ਅਮਰਜੀਤ ਸਿੰਘ, ਰਣਜੀਤ ਸਿੰਘ ਅਤੇ ਰੂਬੀ ਕੌਰ ਨੇ ਆਪਣੀਆਂ ਕੀਮਤੀ ਜਾਨਾਂ ਗੁਆ ਦਿੱਤੀਆਂ। ਹਮਲੇ ਦੀ ਨਿੰਦਾ ਕਰਦਿਆਂ ਉਨ੍ਹਾਂ ਕਿਹਾ ਕਿ ਵਹਿਸ਼ੀ ਕਾਰਵਾਈਆਂ ਦੌਰਾਨ ਪਾਕਿਸਤਾਨ ਵੱਲੋਂ ਨਿਰਦੋਸ਼ ਲੋਕਾਂ ਨੂੰ ਨਿਸ਼ਾਨਾ ਬਣਾਉਣਾ ਮੰਦਭਾਗੀ ਗੱਲ ਹੈ। ਸੰਕਟ ਦੀ ਇਸ ਘੜੀ ਵਿੱਚ ਪੀੜਤਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਨ੍ਹਾਂ ਸਾਰਿਆਂ ਲਈ ਦਰਦਨਾਕ ਪਲ ਹੈ, ਜਿਨ੍ਹਾਂ ਨੇ ਇਸ ਮੰਦਭਾਗੀ ਘਟਨਾ ਵਿੱਚ ਆਪਣੇ ਪਿਆਰਿਆਂ ਨੂੰ ਗੁਆ ਦਿੱਤਾ ਹੈ। ਪੀੜਤਾਂ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍...
ਜੰਮੂ-ਕਸ਼ਮੀਰ ਵਿੱਚ ਗੁਰਦੁਆਰਾ ਸਾਹਿਬ ‘ਤੇ ਹਮਲਾ ਬੇਹੱਦ ਨਿੰਦਣਯੋਗ ਤੇ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲਾ: ਅਰਵਿੰਦ ਕੇਜਰੀਵਾਲ

ਜੰਮੂ-ਕਸ਼ਮੀਰ ਵਿੱਚ ਗੁਰਦੁਆਰਾ ਸਾਹਿਬ ‘ਤੇ ਹਮਲਾ ਬੇਹੱਦ ਨਿੰਦਣਯੋਗ ਤੇ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲਾ: ਅਰਵਿੰਦ ਕੇਜਰੀਵਾਲ

Hot News
ਚੰਡੀਗੜ੍ਹ, 7 ਮਈ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਜੰਮੂ-ਕਸ਼ਮੀਰ ਦੇ ਪੁੰਛ ਸੈਕਟਰ ਵਿੱਚ ਐਲਓਸੀ ਦੇ ਨੇੜੇ ਇੱਕ ਗੁਰਦੁਆਰਾ ਸਾਹਿਬ 'ਤੇ ਪਾਕਿਸਤਾਨ ਵੱਲੋਂ ਕੀਤੇ ਗਏ ਹਮਲੇ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਕੇਜਰੀਵਾਲ ਨੇ ਪਾਕਿਸਤਾਨ ਦੇ ਇਸ ਹਮਲੇ ਨੂੰ ਬਹੁਤ ਹੀ ਨਿੰਦਣਯੋਗ ਅਤੇ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲਾ ਦੱਸਿਆ। ਉਨ੍ਹਾਂ ਹਮਲੇ ਵਿੱਚ ਮਾਰੇ ਗਏ ਰਾਗੀ ਸਿੰਘ ਭਾਈ ਅਮਰੀਕ ਸਿੰਘ, ਅਮਰਜੀਤ ਸਿੰਘ, ਰਣਜੀਤ ਸਿੰਘ ਅਤੇ ਰੂਬੀ ਕੌਰ ਨੂੰ ਸ਼ਰਧਾਂਜਲੀ ਦਿੱਤੀ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਡੂੰਘੀ ਸੰਵੇਦਨਾ ਪ੍ਰਗਟ ਕੀਤੀ। ਮੰਗਲਵਾਰ ਰਾਤ ਨੂੰ ਪੁੰਛ ਸੈਕਟਰ ਵਿੱਚ ਐਲਓਸੀ ਨੇੜੇ ਪਾਕਿਸਤਾਨ ਵੱਲੋਂ ਕੀਤੀ ਗਈ ਭਾਰੀ ਗੋਲ਼ੀਬਾਰੀ ਅਤੇ ਬੰਬਾਰੀ ਵਿੱਚ ਇੱਕ ਔਰਤ ਅਤੇ ਦੋ ਬੱਚਿਆਂ ਸਮੇਤ ਲਗਭਗ 10 ਲੋਕਾਂ ਦੀ ਮੌਤ ਹੋ ਗਈ ਅਤੇ ਲਗਭਗ 45 ਹੋਰ ਜ਼ਖ਼ਮੀ ਹੋ ਗਏ। ਅਰਵਿੰਦ ਕੇਜਰੀਵਾਲ ਨੇ ਸਾਰੀਆਂ ਵਿੱਛੜੀਆਂ ਰੂਹਾਂ ਦੀ ਸ਼ਾਂਤੀ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਸ ਅਸਹਿ ਦਰਦ ਨੂੰ ਸਹਿਣ ਦੀ ਤਾਕਤ ਦੇਣ ਲਈ ਪ੍ਰਮਾਤਮਾ ਅੱਗੇ ਪ੍ਰਾਰਥਨਾ ਕੀਤੀ। ਉਨ੍ਹਾਂ ਜ਼ਖ਼ਮੀਆਂ ਦੇ ਜਲਦੀ ਠੀ...
ਪੰਜਾਬ ਸਰਕਾਰ ਅਤੇ ਤਿੰਨ ਕਰੋੜ ਪੰਜਾਬੀ ਭਾਰਤੀ ਸੈਨਾ ਦੇ ਨਾਲ ਚੱਟਾਨ ਵਾਂਗ ਖੜੇ ਹਨ: ਅਮਨ ਅਰੋੜਾ

ਪੰਜਾਬ ਸਰਕਾਰ ਅਤੇ ਤਿੰਨ ਕਰੋੜ ਪੰਜਾਬੀ ਭਾਰਤੀ ਸੈਨਾ ਦੇ ਨਾਲ ਚੱਟਾਨ ਵਾਂਗ ਖੜੇ ਹਨ: ਅਮਨ ਅਰੋੜਾ

Breaking News
ਚੰਡੀਗੜ੍ਹ, 7 ਮਈ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹਾਲ ਹੀ ਵਿੱਚ ਹੋਈ ਅੱਤਵਾਦੀ ਘਟਨਾ ਦੀ ਜਵਾਬੀ ਕਾਰਵਾਈ ਵਿੱਚ ਭਾਰਤੀ ਫ਼ੌਜ ਵੱਲੋਂ ਪਾਕਿਸਤਾਨ ਵਿੱਚ ਅੱਤਵਾਦੀ ਸੰਗਠਨਾਂ ਦੇ 9 ਟਿਕਾਣਿਆਂ 'ਤੇ ਕੀਤੇ ਗਏ ਮਿਸਾਈਲ ਹਮਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਦੇਸ਼ ਦੇ ਸਾਰੇ 140 ਕਰੋੜ ਲੋਕ, ਜਿਨ੍ਹਾਂ ਵਿੱਚ ਤਿੰਨ ਕਰੋੜ ਪੰਜਾਬੀਆਂ ਵੀ ਸ਼ਾਮਲ ਹਨ, ਭਾਰਤੀ ਫ਼ੌਜ 'ਤੇ ਮਾਣ ਮਹਿਸੂਸ ਕਰ ਰਹੇ ਹਨ। ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਤਿੰਨ ਕਰੋੜ ਪੰਜਾਬੀ ਭਾਰਤੀ ਫ਼ੌਜ ਦੇ ਨਾਲ ਖੜ੍ਹੇ ਹਨ। ਜਦੋਂ ਵੀ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਨੂੰ ਕੋਈ ਖ਼ਤਰਾ ਹੋਇਆ ਹੈ, ਪੰਜਾਬੀਆਂ ਨੇ ਹਮੇਸ਼ਾ ਉਤਸ਼ਾਹ ਨਾਲ ਹਿੱਸਾ ਲਿਆ ਹੈ ਅਤੇ ਆਪਣੀਆਂ ਜਾਨਾਂ ਕੁਰਬਾਨ ਕਰਨ ਲਈ ਅੱਗੇ ਆਏ ਹਨ। ਇਸ ਵਾਰ ਵੀ ਅਸੀਂ ਪਾਕਿਸਤਾਨ ਨੂੰ ਜਵਾਬ ਦੇਣ ਲਈ ਤਿਆਰ ਹਾਂ।ਅਰੋੜਾ ਨੇ ਕਿਹਾ ਕਿ ਭਾਰਤੀ ਫ਼ੌਜ ਦੇ ਹਮਲੇ ਨੂੰ ਲੈ ਕੇ ਪੰਜਾਬ ਪੁਲਿਸ ਦੀ ਸੈਕੰਡ ਲਾਈਨ ਆਫ਼ ਡਿਫੈਂਸ ਵੀ ਪੂਰੀ ਤਰ੍ਹਾਂ ਤਿਆਰ ਹੈ। ਸੂਬੇ ਦੀ ਪੁਲਿਸ ਫੋਰਸ ਜੰਗ ਵਿੱਚ ਭਾਰਤੀ ਫ਼ੌਜ...
ਪੰਜਾਬ ਵਿੱਚ 33 ਫੀਸਦੀ ਸਰਕਾਰੀ ਨੌਕਰੀਆਂ ਔਰਤਾਂ ਲਈ ਰਾਖਵੀਆਂ

ਪੰਜਾਬ ਵਿੱਚ 33 ਫੀਸਦੀ ਸਰਕਾਰੀ ਨੌਕਰੀਆਂ ਔਰਤਾਂ ਲਈ ਰਾਖਵੀਆਂ

Hot News
ਚੰਡੀਗੜ੍ਹ, 7 ਮਈ: ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ ਸਰਕਾਰੀ ਨੌਕਰੀਆਂ ‘ਚ ਹੋਰ ਵਧੇਰੇ ਮੌਕੇ ਦੇਣ ਅਤੇ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਵੱਲ ਇਕ ਵੱਡਾ ਕਦਮ ਚੁੱਕਦਿਆਂ ਪੰਜਾਬ ਸਿਵਲ ਸੇਵਾਵਾਂ (ਔਰਤਾਂ ਲਈ ਅਸਾਮੀਆਂ ‘ਚ ਰਿਜ਼ਰਵੇਸ਼ਨ) ਨਿਯਮ ਤਿਆਰ ਕਰਕੇ ਲਾਗੂ ਕਰ ਦਿੱਤੇ ਗਏ ਹਨ। ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਨੇ ਕਿਹਾ ਕਿ ਇਹ ਨਿਯਮ ਲਾਗੂ ਹੋਣ ਨਾਲ ਸੂਬੇ ਦੇ ਸਰਕਾਰੀ ਵਿਭਾਗਾਂ, ਬੋਰਡਾਂ ਅਤੇ ਨਿਗਮਾਂ ਵਿੱਚ ਗਰੁੱਪ-ਏ, ਬੀ, ਸੀ ਅਤੇ ਡੀ ਦੀਆਂ ਨੌਕਰੀਆਂ ‘ਚ ਹਰ ਵਰਗ ਦੀਆਂ ਔਰਤਾਂ ਲਈ 33% ਰਿਜ਼ਰਵੇਸ਼ਨ ਹੋਵੇਗੀ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ ਫੈਸਲੇ ‘ਤੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਕਦਮ ਪੰਜਾਬ ਸਰਕਾਰ ਦੀ ਲਿੰਗ-ਨਿਰਪੱਖ, ਸਮਾਨ ਸਮਾਜ ਬਣਾਉਣ ਵੱਲ ਵਚਨਬੱਧਤਾ ਦਾ ਪ੍ਰਮਾਣ ਹੈ। ਇਹ ਨੀਤੀ ਔਰਤਾਂ ਦੀ ਸਰਕਾਰੀ ਪ੍ਰਸ਼ਾਸਨ ਅਤੇ ਨੀਤੀ-ਨਿਰਧਾਰਨ ਵਿੱਚ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਤਿਆਰ ਕੀਤੀ ਗਈ ਹੈ, ਜਿਸ ਨਾਲ ਰਾਜ ਦੀ ਪ੍ਰਸ਼ਾਸਨਿਕ ਅਤੇ ਸਮਾਜਿਕ ਸੰਰਚਨਾ ਹੋਰ ਮਜ਼ਬੂਤ ਹੋਵੇਗੀ। ਉਨ੍ਹ...
Haryana Launches Statewide Mock Drill Under ‘Operation Abhyas’ to Strengthen Disaster Preparedness

Haryana Launches Statewide Mock Drill Under ‘Operation Abhyas’ to Strengthen Disaster Preparedness

English, Haryana
Chandigarh, May 7 : Haryana Chief Secretary Sh. Anurag Rastogi today chaired an important meeting to review the arrangements for the mock drill under 'Operation Abhyas,' which will be conducted across all 22 districts of Haryana at 4:00 pm today. In alignment with this exercise, the general public has been requested to switch off all lights in their homes from 7:50 pm to 8:00 pm as a part of the drill. During the meeting, Sh. Rastogi issued comprehensive directives to all Deputy Commissioners (DCs) and Superintendents of Police (SPs) regarding the operational aspects of the mock drill. He emphasized that the exercise would commence at key government installations, public sector units (PSUs), and other critical sites. DCs have been instructed to activate their civil defence systems as part ...
ਕੋਟਕਪੂਰਾ ਵਿਖੇ ਮੋਕ ਡਰਿੱਲ ਦਾ ਆਯੋਜਨ

ਕੋਟਕਪੂਰਾ ਵਿਖੇ ਮੋਕ ਡਰਿੱਲ ਦਾ ਆਯੋਜਨ

Local
ਕੋਟਕਪੂਰਾ 7 ਮਈ : ਭਾਰਤ ਸਰਕਾਰ ਦੇ ਆਦੇਸ਼ਾਂ ਅਨੁਸਾਰ ਜਿਲ੍ਹਾ ਵਾਸੀਆਂ ਨੂੰ ਕਿਸੇ ਵੀ ਸੰਕਟ ਦੀ ਸਥਿਤੀ ਤੇ ਅਣਸੁਖਾਵੀਂ ਘਟਨਾ ਤੋਂ ਬਚਾਅ ਸਬੰਧੀ ਸੁਚੇਤ ਕਰਨ ਦੇ ਉਦੇਸ਼ ਵਜੋਂ ਅੱਜ ਕੋਟਕਪੂਰਾ ਵਿਖੇ ਜਿਲ੍ਹਾ ਪੱਧਰੀ ਮੋਕ ਡਰਿੱਲ ਦਾ ਸਫਲ ਆਯੋਜਨ ਹੋਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਸਰਕਾਰ ਵੱਲੋਂ ਆਏ ਆਦੇਸ਼ਾਂ ਅਨੁਸਾਰ ਜਿਲ੍ਹਾ ਵਾਸੀਆਂ ਨੂੰ ਅਣਸੁਖਾਵੀਂ ਘਟਨਾ ਜਾਂ ਸੰਕਟ ਵਿੱਚ ਬਚਾਅ ਸਬੰਧੀ ਸਿਖਲਾਈ ਦੇਣ ਲਈ ਅੱਜ ਕੋਟਕਪੂਰਾ ਵਿਖੇ ਨਗਰ ਕੌਂਸਲ ਅਤੇ ਸਿਵਲ ਹਸਪਤਾਲ ਵਿਖੇ ਮੌਕ ਡਰਿੱਲ ਦਾ ਆਯੋਜਨ ਕਰਕੇ ਨਾਗਰਿਕਾਂ ਨੂੰ ਸਿਖਲਾਈ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ ਇੱਕ ਅਭਿਆਸ ਪ੍ਰਕਿਰਿਆ ਹੈ ਜੋ ਫੰਕਸ਼ਨਲਟੀ ਅਤੇ ਸਾਊਂਡ ਚੈੱਕ ਕਰਨ ਲਈ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਿਲ੍ਹਾ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਡਰਨ ਜਾਂ ਘਬਰਾਉਣ ਦੀ ਜਰੂਰਤ ਨਹੀਂ ਹੈ।ਇਸ ਮੌਕੇ ਐਸ.ਡੀ.ਐਮ. ਕੋਟਕਪੂਰਾ ਸ. ਵਰਿੰਦਰ ਸਿੰਘ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਕੋਟਕਪੂਰਾ ਵਿਖੇ ਸੰਕਟਕਾਲ ਨਾਲ ਕਿਵੇਂ ਨਜਿੱਠਣਾ ਹੈ, ਇਸ ਸਬੰਧੀ ਸਿਵਲ ਡਿਫੈ...
ਸਾਉਣੀ-ਮੱਕੀ ਦੀ ਕਾਸ਼ਤ ਨੂੰ ਹੁਲਾਰਾ ਦੇਣ ਲਈ 200 ਕਿਸਾਨ ਮਿੱਤਰ ਨਿਯੁਕਤ ਕੀਤੇ ਜਾਣਗੇ

ਸਾਉਣੀ-ਮੱਕੀ ਦੀ ਕਾਸ਼ਤ ਨੂੰ ਹੁਲਾਰਾ ਦੇਣ ਲਈ 200 ਕਿਸਾਨ ਮਿੱਤਰ ਨਿਯੁਕਤ ਕੀਤੇ ਜਾਣਗੇ

Breaking News
ਚੰਡੀਗੜ੍ਹ, 7 ਮਈ: ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਥਾਂ ਸਾਉਣੀ ਦੀ ਮੱਕੀ ਦੀ ਕਾਸ਼ਤ ਕਰਨ ਵਾਸਤੇ ਉਤਸ਼ਾਹਿਤ ਕਰਨ ਲਈ 200 ਕਿਸਾਨ ਮਿੱਤਰ ਨਿਯੁਕਤ ਕੀਤੇ ਜਾਣਗੇ। ਇਹ ਐਲਾਨ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਸੀਜ਼ਨ ਵਿੱਚ ਤਿੰਨ ਲੱਖ ਏਕੜ ਰਕਬੇ ਨੂੰ ਮੱਕੀ ਦੀ ਕਾਸ਼ਤ ਹੇਠ ਲਿਆਉਣ ਦਾ ਟੀਚਾ ਹੈ। ਸ. ਖੁੱਡੀਆਂ ਨੇ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨਾਲ ਇੱਥੇ ਕਿਸਾਨ ਭਵਨ ਵਿਖੇ ਬੁਲਾਈ ਮੀਟਿੰਗ ਦੌਰਾਨ ਸਾਉਣੀ ਦੀਆਂ ਫ਼ਸਲਾਂ ਦੀ ਬਿਜਾਈ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ।ਉਨ੍ਹਾਂ ਨੇ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸੂਬੇ ਵਿੱਚ ਇੱਕ ਵਿਸ਼ਾਲ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਤਾਂ ਜੋ ਕਿਸਾਨਾਂ ਨੂੰ ਸਾਉਣੀ ਦੀ ਮੱਕੀ ਹੇਠ ਵੱਧ ਤੋਂ ਵੱਧ ਰਕਬਾ ਲਿਆਉਣ ਲਈ ਉਤਸ਼ਾਹਿਤ ਕੀਤਾ ਜਾ ਸਕੇ। ਇਸ ਲਈ ਗੁਰਦਾਸਪੁਰ, ਪਠਾਨਕੋਟ, ਸੰਗਰੂਰ, ਕਪੂਰਥਲਾ, ਪਟਿਆਲਾ, ਜਲੰਧਰ ਅਤੇ ਬਠਿੰਡਾ ਜ਼ਿਲ੍ਹਿਆਂ 'ਤੇ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਜਾਵੇ। ਟਿ...