ਖੇਡਾਂ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਦਾ ਸਾਧਨ: ਸੁਖਵੀਰ ਸਿੰਘ
ਧੂਰੀ, 26 ਅਕਤੂਬਰ: ਧੂਰੀ ਹਲਕੇ ਦੇ ਪਿੰਡ ਰੁਲਦੂ ਸਿੰਘ ਵਾਲਾ ਵਿਖੇ ਧੰਨ-ਧੰਨ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਪਹਿਲਾ ਕਬੱਡੀ ਟੂਰਨਾਮੈਂਟ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਕਰਵਾਇਆ ਗਿਆ। ਇਸ ਖੇਡ ਮੇਲੇ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਖੇਡ ਮੁਕਾਬਲਿਆਂ ਦਾ ਆਨੰਦ ਮਾਣਿਆ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ ਅਤੇ ਨੌਜਵਾਨ ਆਗੂ ਗਗਨ ਜਵੰਧਾ ਵੀ ਮੌਜੂਦ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰਬਪੱਖੀ ਵਿਕਾਸ, ਸਰੀਰਕ ਤੰਦਰੁਸਤੀ ਅਤੇ ਅਨੁਸ਼ਾਸਨ ਦੀ ਭਾਵਨਾ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਕਬੱਡੀ ਪੰਜਾਬ ਦੀ ਅਮੀਰ ਵਿਰਾਸਤ ਅਤੇ ਪੇਂਡੂ ਸੱਭਿਆਚਾਰ ਦਾ ਅਹਿਮ ਹਿੱਸਾ ਹੈ, ਜਿਸ ਨੇ ਪੰਜਾਬ ਦੇ ਖਿਡਾਰੀਆਂ ਨੂੰ ਦੇਸ਼-ਵਿਦੇਸ਼ ਵਿੱਚ ਵਿਸ਼ੇਸ਼ ਪਛਾਣ ਦਿਵਾਈ ਹੈ। ਅਜਿਹੇ ਖੇਡ ਟੂਰਨਾਮੈਂਟ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ...








