ਮਾਨ ਸਰਕਾਰ ਨਸ਼ਿਆਂ ਵਿਰੁੱਧ ਜੰਗ ਵਿੱਚ ਉਤਰੀ, ਕੈਬਨਿਟ ਮੰਤਰੀਆਂ ਨੇ ਸੰਭਾਲਿਆ ਮੋਰਚਾ
ਚੰਡੀਗੜ੍ਹ, 4 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਫ਼ੈਸਲਾਕੁੰਨ ਦੌਰ 'ਚ ਪੁੱਜ ਗਈ ਹੈ। ਮਾਨ ਸਰਕਾਰ ਨਸ਼ਿਆਂ ਵਿਰੁੱਧ ਜੰਗ ਵਿੱਚ ਉਤਰ ਗਈ ਹੈ ਅਤੇ ਸਮੂਹ ਕੈਬਨਿਟ ਮੰਤਰੀਆਂ ਨੇ ਮੋਰਚਾ ਸੰਭਾਲਦਿਆਂ ਪੰਜਾਬ ਭਰ ਵਿੱਚ ਜ਼ਿਲ੍ਹਾ ਪੱਧਰੀ ਪ੍ਰੋਗਰਾਮਾਂ ਅਤੇ ਪਿੰਡ ਰੱਖਿਆ ਕਮੇਟੀਆਂ ਰਾਹੀਂ ਜਾਗਰੂਕਤਾ ਫੈਲਾਈ।ਨਸ਼ਿਆਂ ਵਿਰੁੱਧ ਸਾਰਾ ਪੰਜਾਬ ਇੱਕਜੁਟ ਹੋ ਗਿਆ ਹੈ ਅਤੇ ਇਹ ਹੁਣ ਲੋਕ ਲਹਿਰ ਬਣ ਗਈ ਹੈ। ਅੱਜ ਪੰਜਾਬ ਦੇ ਸਮੂਹ ਕੈਬਨਿਟ ਮੰਤਰੀਆਂ ਵੱਲੋਂ ਸੂਬੇ ਭਰ ਵਿੱਚ ਵੱਖੋ-ਵੱਖ ਥਾਵਾਂ ਉਤੇ ਨਸ਼ਿਆਂ ਖਿਲਾਫ ਜਾਗਰੂਕ ਮੀਟਿੰਗਾਂ ਵਿੱਚ ਸ਼ਿਰਕਤ ਕਰਦਿਆਂ ਜ਼ੋਰ ਨਾਲ ਕਿਹਾ ਗਿਆ ਕਿ ਮਾਨ ਸਰਕਾਰ ਨੇ ਜਿੱਥੇ ਨਸ਼ਾ ਤਸਕਰਾਂ ਦੇ ਘਰ ਤੇ ਹੌਂਸਲੇ ਤੋੜੇ ਹਨ, ਉਥੇ ਹੀ ਪਿਛਲੀਆਂ ਸਰਕਾਰਾਂ ਨੇ ਨਸ਼ਾ ਤਸਕਰ ਪਾਲੇ ਹੋਏ ਸਨ।ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਸਿਹਤ ਮੰਤਰੀ ਡਾ ਬਲਬੀਰ ਸਿੰਘ ਨੇ ਪਟਿਆਲਾ, ਪ੍ਰਸ਼ਾਸਕੀ ਸੁਧਾਰ ਮੰਤਰੀ ਅਮਨ ਅਰੋੜਾ ਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਬਠਿੰਡਾ, ਸੂਚਨਾ ਤੇ ਲੋਕ ਸ...








