Saturday, October 3Malwa News
Shadow

Tag: latest news

ਸੁਨੰਦਾ ਸ਼ਰਮਾ ਦੀ ਨਵੀਂ ਪੰਜਾਬੀ ਫਿਲਮ, ਜਲਦ ਹੋਏਗਾ ਐਲਾਨ

ਸੁਨੰਦਾ ਸ਼ਰਮਾ ਦੀ ਨਵੀਂ ਪੰਜਾਬੀ ਫਿਲਮ, ਜਲਦ ਹੋਏਗਾ ਐਲਾਨ

Entertainment
ਚੰਡੀਗੜ੍ਹ: ਪੰਜਾਬੀ ਗਾਇਕੀ ਦੇ ਵਿਸ਼ਾਲ ਪਿੜ੍ਹ 'ਚ ਮਜ਼ਬੂਤ ਪੈੜ੍ਹਾਂ ਦੀ ਛਾਪ ਵਾਂਗ ਅਪਣਾ ਅਸਰ ਛੱਡ ਜਾਣ 'ਚ ਸਫ਼ਲ ਰਹੀ ਹੈ ਗਾਇਕਾ ਸੁਨੰਦਾ ਸ਼ਰਮਾ, ਜੋ ਇਕ ਵਾਰ ਮੁੜ ਪਾਲੀਵੁੱਡ ਵਿਹੜੇ ਅਪਣੀ ਪ੍ਰਭਾਵੀ ਮੌਜ਼ੂਦਗੀ ਦਰਜ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ, ਜਿੰਨਾਂ ਦੀ ਨਵੀਂ ਫਿਲਮ ਜਲਦ ਆਨ ਫਲੌਰ ਪੜਾਅ ਦਾ ਹਿੱਸਾ ਬਣਨ ਜਾ ਰਹੀ ਹੈ। ਪਰਿਵਾਰਿਕ ਅਤੇ ਸੰਗੀਤਮਈ ਤਾਣੇ-ਬਾਣੇ ਅਧੀਨ ਬੁਣੀ ਜਾ ਰਹੀ ਹੈ ਉਕਤ ਡ੍ਰਾਮੈਟਿਕ ਫਿਲਮ, ਜਿਸ ਦਾ ਨਿਰਦੇਸ਼ਨ ਸਿਮਰਜੀਤ ਸਿੰਘ ਕਰਨਗੇ, ਜੋ ਹਾਲ ਹੀ ਵਿੱਚ ਰਿਲੀਜ਼ ਹੋਈ ਗੁਲਾਬ ਸਿੱਧੂ-ਜੈਸਮੀਨ ਭਸੀਨ ਸਟਾਰਰ ਬਹੁ-ਚਰਚਿਤ 'ਜੁਦਾ' ਤੋਂ ਇਲਾਵਾ ਕਈ ਸਫ਼ਲਤਮ ਫਿਲਮਾਂ ਦਾ ਨਿਰਦੇਸ਼ਨ ਸਫਲਤਾਪੂਰਵਕ ਅੰਜ਼ਾਮ ਦੇ ਚੁੱਕੇ ਹਨ, ਜਿੰਨਾਂ ਵਿੱਚ 'ਬਾਜ਼', 'ਡੈਡੀ ਕੂਲ ਮੁੰਡੇ ਫੂਲ', 'ਅੰਗਰੇਜ਼', 'ਸੂਬੇਦਾਰ ਜੋਗਿੰਦਰ ਸਿੰਘ', 'ਨਿੱਕਾ ਜ਼ੈਲਦਾਰ' ਸੀਰੀਜ਼ ਫਿਲਮਾਂ, 'ਓਏ ਮੱਖਣਾ' ਆਦਿ ਸ਼ਾਮਿਲ ਰਹੀਆਂ ਹਨ। ਸਾਲ 2018 ਵਿੱਚ ਸਾਹਮਣੇ ਆਈ ਪੀਰੀਅਡ ਫਿਲਮ 'ਸੱਜਣ ਸਿੰਘ ਰੰਗਰੂਟ' ਵਿੱਚ ਦਿਲਜੀਤ ਦੁਸਾਂਝ ਅਤੇ ਸੁਨੰਦਾ ਸ਼ਰਮਾ ਦੀ ਲੀਡ ਜੋੜੀ ਨੂੰ ਦਰਸ਼ਕਾਂ ਦੁਆਰਾ ਕਾਫ਼ੀ ਪਸੰਦ...
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਹਲਕੇ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਵੱਡਾ ਹੁਲਾਰਾ; 03.75 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਵੰਡੀਆਂ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਹਲਕੇ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਵੱਡਾ ਹੁਲਾਰਾ; 03.75 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਵੰਡੀਆਂ

Hot News
ਦਿੜ੍ਹਬਾ/ਸੁਨਾਮ, 30 ਅਗਸਤ: ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਧਾਨ ਸਭਾ ਹਲਕੇ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰਦਿਆਂ ਅੱਜ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 03 ਕਰੋੜ 75 ਲੱਖ ਰੁਪਏ ਦੀਆਂ ਗ੍ਰਾਂਟਾਂ ਵੰਡੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੇਂਡੂ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਦੌਰੇ ਦੌਰਾਨ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਛਾਜਲੀ, ਉਗਰਾਹਾਂ, ਮੈਦੇਵਾਸ, ਜਖੇਪਲ, ਹੰਬਲਵਾਸ, ਧਾਲੀਵਾਲਵਾਸ, ਫਲੇੜਾ ਅਤੇ ਖਨਾਲ ਖੁਰਦ ਵਿਖੇ ਪਹੁੰਚ ਕੇ ਪੰਚਾਇਤਾਂ, ਪਤਵੰਤਿਆਂ ਅਤੇ ਪਿੰਡ ਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ। ਉਨ੍ਹਾਂ ਲੋਕਾਂ ਤੋਂ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਫੀਡਬੈਕ ਲੈਣ ਦੇ ਨਾਲ-ਨਾਲ ਸਥਾਨਕ ਪੱਧਰ ਦੀਆਂ ਲੋੜਾਂ ਅਤੇ ਹੋਰ ਵਿਕਾਸ ਕਾਰਜਾਂ ਸਬੰਧੀ ਮੰਗਾਂ ...
ਮਿਸ਼ਨ ਕਲੀਨ ਪੰਜਾਬ: ਵਿਧਾਇਕ ਉੱਗੋਕੇ ਨੇ ਹਲਕਾ ਭਦੌੜ ਵਿਚ ਕੀਤੀ ਸ਼ੁਰੂਆਤ

ਮਿਸ਼ਨ ਕਲੀਨ ਪੰਜਾਬ: ਵਿਧਾਇਕ ਉੱਗੋਕੇ ਨੇ ਹਲਕਾ ਭਦੌੜ ਵਿਚ ਕੀਤੀ ਸ਼ੁਰੂਆਤ

Hot News
ਤਪਾ/ਬਰਨਾਲਾ, 30 ਅਗਸਤ      ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ "ਮਿਸ਼ਨ ਕਲੀਨ ਪੰਜਾਬ" ਤਹਿਤ ਹਲਕਾ ਭਦੌੜ ਦੇ ਵਿਧਾਇਕ ਸ. ਲਾਭ ਸਿੰਘ ਉੱਗੋਕੇ ਨੇ ਨਗਰ ਕੌਂਸਲ ਦਫਤਰ ਤਪਾ ਤੋਂ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਹਨਾਂ ਨਾਲ ਐੱਸ ਡੀ ਐਮ ਤਪਾ ਆਯੂਸ਼ ਗੋਇਲ ਵੀ ਮੌਜੂਦ ਸਨ। ਇਸ ਮੌਕੇ ਉਹਨਾਂ ਦੱਸਿਆ ਕਿ ਇਹ ਵਿਸ਼ੇਸ਼ ਸਫ਼ਾਈ ਮੁਹਿੰਮ ਲਗਾਤਾਰ 10 ਦਿਨ ਚਲਾਈ ਜਾਵੇਗੀ, ਜਿਸ ਦੌਰਾਨ ਵਿਆਪਕ ਪੱਧਰ ਉੱਤੇ ਸ਼ਹਿਰਾਂ ਵਿਚ ਸਫ਼ਾਈ ਕੀਤੀ ਜਾਵੇਗੀ।   ਓਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਦੌਰਾਨ ਕੂੜੇ ਦੇ ਸੈਕੰਡਰੀ ਪੁਆਇੰਟ ਸਾਫ ਕੀਤੇ ਜਾਣਗੇ ਅਤੇ ਸ਼ਹਿਰਾਂ ਅਤੇ ਪਿੰਡਾਂ ਦੀ ਦਿੱਖ ਸਵਾਰੀ ਜਾਵੇਗੀ।  ਓਹਨਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਐਮ ਸੇਵਾ ਐਪ ਵੀ ਚੱਲ ਹੀ ਹੈ, ਜਿਸ ਉੱਤੇ ਰਜਿਸਟ੍ਰੇਸ਼ਨ ਕਰਕੇ ਹਲਕਾ ਵਾਸੀ ਫੋਟੋ ਅਪਲੋਡ ਕਰ ਸਕਦੇ ਹਨ ਅਤੇ ਉਸ ਥਾਂ ਦੀ ਸਫਾਈ ਕਰਵਾਈ ਜਾਵੇਗੀ।   ਓਹਨਾਂ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਆਪਣੇ ਆਸ ਪਾਸ ਦੀ ਸਫਾਈ ਕਰਕੇ ਇਲਾਕੇ ਦੀ ਦਿੱਖ...
ਸਪੀਕਰ ਸੰਧਵਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂ ਸ਼ਿਆਮ ਅਤੇ ਸਾਲਾਸਰ ਬਾਲਾਜੀ ਲਈ ਬੱਸ ਨੂੰ ਹਰੀ ਝੰਡੀ ਦਿਖਾਈ

ਸਪੀਕਰ ਸੰਧਵਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂ ਸ਼ਿਆਮ ਅਤੇ ਸਾਲਾਸਰ ਬਾਲਾਜੀ ਲਈ ਬੱਸ ਨੂੰ ਹਰੀ ਝੰਡੀ ਦਿਖਾਈ

Hot News
ਕੋਟਕਪੂਰਾ  30 ਅਗਸਤ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਤੀਰਥ ਯਾਤਰਾ ਸਕੀਮ ਸ਼ੁਰੂ ਕੀਤੀ ਗਈ ਹੈ। ਉਸੇ ਸਕੀਮ ਤਹਿਤ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਪਾਰਟੀ ਦਫਤਰ ਨੇੜੇ ਬੀਡੀਪੀਓ ਦਫਤਰ ਕੋਟਕਪੂਰਾ ਵਿਖੇ  ਖਾਟੂ ਸ਼ਿਆਮ ਅਤੇ ਸਾਲਾਸਰ ਬਾਲਾਜੀ ਲਈ  ਬੱਸ  ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਾਲਾਸਰ ਧਾਮ ਅਤੇ ਖਾਟੂ ਸ਼ਿਆਮ ਧਾਮ  ਦੀ ਯਾਤਰਾ ਲਈ ਸ਼ਰਧਾਲੂਆਂ ਦੀ ਕਾਫੀ ਸਮੇਂ ਤੋਂ ਮੰਗ ਸੀ ਕਿ ਦਰਸ਼ਨ ਕਰਵਾਏ ਜਾਣ, ਜੋ ਕਿ ਸ਼ਰਧਾਲੂਆਂ ਦੀ ਇਹ ਕਾਮਨਾ ਪੂਰੀ ਹੋ ਗਈ ਹੈ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਸਕੀਮ ਨੂੰ ਸ਼ੁਰੂ ਕਰਕੇ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿੱਚ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਲਿਜਾਇਆ ਜਾਂਦਾ ਹੈ। ਇਸ ਯੋਜਨਾ ਪ੍ਰਤੀ ਲੋਕਾਂ ਵਿੱਚ ਭਾਰੀ ਉਤਸ਼ਾਹ ਨਜ਼ਰ ਆ ਰਿਹਾ ਹੈ ਅਤੇ ਪੰਜਾਬ ਸਰਕਾਰ ਦੇ ਇਸ ਕਦਮ ਦੀ ਲੋਕਾਂ ਵੱਲੋਂ ਕਾਫੀ ਸਰਾਹਨਾ ਕ...
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਗ੍ਰਹਿ 2 ਆਰ.ਵੀ.ਆਰ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਗ੍ਰਹਿ 2 ਆਰ.ਵੀ.ਆਰ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

Hot News
ਨੰਗਲ 30 ਅਗਸਤ: ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਨੰਗਲ ਸਥਿਤ ਆਪਣੇ ਗ੍ਰਹਿ 2 ਆਰ.ਵੀ.ਆਰ ਵਿਖੇ ਇਲਾਕੇ ਦੀ ਸੰਗਤ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਵੱਡੀ ਗਿਣਤੀ ਵਿੱਚ ਇਲਾਕਾ ਵਾਸੀਆਂ ਨੇ ਕੈਬਨਿਟ ਮੰਤਰੀ ਨਾਲ ਮੁਲਾਕਾਤ ਕਰਕੇ ਆਪਣੀਆਂ ਨਿੱਜੀ ਅਤੇ ਸਾਂਝੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਸ੍ਰ.ਬੈਂਸ ਨੇ ਹਰ ਵਿਅਕਤੀ ਦੀ ਗੱਲ ਨੂੰ ਧਿਆਨ ਨਾਲ ਸੁਣਦਿਆਂ ਉਨ੍ਹਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਲੋੜੀਂਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਰੱਖਣਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੈ।       ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਪਿਛਲੇ ਕਾਫੀ ਸਮੇਂ ਤੋਂ ਆਪਣੇ ਨੰਗਲ ਸਥਿਤ ਗ੍ਰਹਿ ਵਿਖੇ ਲੋਕਾਂ ਨਾਲ ਨਿਯਮਤ ਤੌਰ ’ਤੇ ਮੁਲਾਕਾਤ ਕਰਦੇ ਆ ਰਹੇ ਹਨ। ਇਨ੍ਹਾਂ ਮੁਲਾਕਾਤਾਂ ਦੌਰਾਨ ਉਹ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਮਾਮਲਿਆਂ ਨੂੰ ਸੁਣਦੇ ਹਨ ਅਤੇ ਜਿੱਥੇ ਲੋੜ ਹੁੰਦੀ ਹੈ, ਉੱਥੇ ਮੌਕੇ ’ਤੇ ਹੀ ਸਬੰਧਤ ਅਧਿਕਾਰੀਆਂ ਨਾਲ ਗੱਲਬਾਤ ਕਰਕੇ...
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਪਿੰਡ ਬੂਰੇ ਰਾਜਪੂਤਾਂ ‘ਚ ਕੀਤੀ ‘ਲੋਕ ਮਿਲਣੀ’

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਪਿੰਡ ਬੂਰੇ ਰਾਜਪੂਤਾਂ ‘ਚ ਕੀਤੀ ‘ਲੋਕ ਮਿਲਣੀ’

Hot News
ਹੁਸ਼ਿਆਰਪੁਰ, 30 ਅਗਸਤ: ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਤਰਜੀਹ ਦਿੰਦਿਆਂ ਅੱਜ ਪਿੰਡ ਬੂਰੇ ਰਾਜਪੂਤਾਂ ਵਿਖੇ ਕਰਵਾਈ ਗਈ ‘ਲੋਕ ਮਿਲਣੀ’ ਦੌਰਾਨ ਪੰਜਾਬ ਦੇ ਜੇਲਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 4 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਵਿਕਾਸ ਕਾਰਜਾਂ ਸਬੰਧੀ ਉਨ੍ਹਾਂ ਨਾਲ ਵਿਚਾਰ-ਵਟਾਂਦਰਾ ਵੀ ਕੀਤਾ। ਇਕੱਤਰ ਲੋਕਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਦੇ ਨਾਲ-ਨਾਲ ਪਿੰਡਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰ ਰਹੀ ਹੈ।  ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸ਼ਹਿਰਾਂ ਅਤੇ ਪਿੰਡਾਂ ਵਿੱਚ ਇਕਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਜਿਨ੍ਹਾਂ ਵਿੱਚ ਸੜਕਾਂ, ਗਲੀਆਂ-ਨਾਲੀਆਂ, ਪੀਣ ਵਾਲੇ ਪਾਣੀ, ਸੀਵਰੇਜ, ਸਟਰੀਟ ਲਾਈਟਾਂ ਅਤੇ ਹੋਰ ਜ਼ਰੂਰੀ ਸਹੂਲਤਾਂ ਲੋਕਾਂ ਨੂੰ ਮੁਹੱਈਆ ਕਰਵਾਉਣੀਆ ਸ...
ਪੰਜਾਬ ਸਰਕਾਰ ਨੇ ਉਦਯੋਗਿਕ ਕੇਂਦਰਾਂ ਨੇੜੇ ਵਿਸ਼ਵ ਪੱਧਰੀ ਟੈਸਟਿੰਗ ਸਹੂਲਤਾਂ ਸਥਾਪਤ ਕਰਨ ਲਈ ਨੈਸ਼ਨਲ ਟੈਸਟ ਹਾਊਸ ਨਾਲ ਹੱਥ ਮਿਲਾਇਆ: ਅਮਨ ਅਰੋੜਾ

ਪੰਜਾਬ ਸਰਕਾਰ ਨੇ ਉਦਯੋਗਿਕ ਕੇਂਦਰਾਂ ਨੇੜੇ ਵਿਸ਼ਵ ਪੱਧਰੀ ਟੈਸਟਿੰਗ ਸਹੂਲਤਾਂ ਸਥਾਪਤ ਕਰਨ ਲਈ ਨੈਸ਼ਨਲ ਟੈਸਟ ਹਾਊਸ ਨਾਲ ਹੱਥ ਮਿਲਾਇਆ: ਅਮਨ ਅਰੋੜਾ

Breaking News
ਚੰਡੀਗੜ੍ਹ, 30 ਅਗਸਤ: ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸੂਬੇ ਦੇ ਉਦਯੋਗਿਕ ਈਕੋਸਿਸਟਮ ਅਤੇ ਇਸ ਦੀਆਂ ਵਿਸ਼ਵਵਿਆਪੀ ਸਮਰੱਥਾਵਾਂ ਨੂੰ ਵੱਡਾ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਨੇ ਵਿਸ਼ਵ ਪੱਧਰੀ ਟੈਸਟਿੰਗ ਅਤੇ ਸਰਟੀਫਿਕੇਸ਼ਨ ਸਹੂਲਤਾਂ ਸੂਬੇ ਦੇ ਉਦਯੋਗਿਕ ਕੇਂਦਰਾਂ ਨੂੰ ਉਨ੍ਹਾਂ ਦੇ ਨਜ਼ਦੀਕ ਪ੍ਰਦਾਨ ਕਰਨ ਵਾਸਤੇ ਨੈਸ਼ਨਲ ਟੈਸਟ ਹਾਊਸ (ਐਨ.ਟੀ.ਐਚ.) ਨਾਲ ਭਾਈਵਾਲੀ ਕੀਤੀ ਹੈ। ਇਹ ਭਾਈਵਾਲੀ ਕੰਪਲਾਇੰਸ ਲਾਗਤਾਂ ਅਤੇ ਮਿਆਰੀ ਉਤਪਾਦਾਂ ਦੇ ਨਿਰਮਾਣ ‘ਤੇ ਲੱਗਣ ਵਾਲਾ ਸਮਾਂ ਘਟਾਉਣ ਦੇ ਨਾਲ ਨਾਲ ਐਮ.ਐਸ.ਐਮ.ਈਜ਼ ਅਤੇ ਨਿਰਯਾਤਕਾਂ ਲਈ ਬਿਹਤਰ ਲਾਭ ਯਕੀਨੀ ਬਣਾਏਗੀ। ਪੰਜਾਬ ਸਰਕਾਰ ਦੇ ਉਦਯੋਗ ਅਤੇ ਵਣਜ ਵਿਭਾਗ ਅਤੇ ਐਨ.ਟੀ.ਐਚ. ਦਰਿਮਆਨ ਇਹ ਭਾਈਵਾਲੀ ਬੰਗਲੁਰੂ ਵਿੱਚ ਐਨ.ਟੀ.ਐਚ. ਦੇ 115ਵੇਂ ਸਥਾਪਨਾ ਦਿਵਸ ਸਮਾਰੋਹ ਦੌਰਾਨ ਕੀਤੀ ਗਈ। ਇਸ ਸਮਝੌਤੇ ਦੇ ਦਸਤਾਵੇਜ਼ ਉਦਯੋਗ ਅਤੇ ਵਣਜ ਵਿਭਾਗ ਦੇ ਡਾਇਰੈਕਟਰ ਸ੍ਰੀ ਜਸਪ੍ਰੀਤ ਸਿੰਘ ਅਤੇ ਐਨ.ਟੀ.ਐਚ. ਦੇ ਡਾਇਰੈਕਟਰ ਜਨਰਲ ਡਾ. ਆਲੋਕ ਕੁਮਾਰ ਸ੍ਰੀਵਾਸਤਵ ਦਰਮਿਆਨ ਐਕਸਚੇਂਜ ਕੀਤੇ ਗਏ। ਇਸ ਭਾਈਵਾਲੀ ਦਾ ਸਵਾਗਤ ਕਰਦਿਆਂ ਸ਼੍ਰੀ...
ਰੱਖੜੀ ਦੇ ਤਿਉਹਾਰ ਨੇ ਪੰਜਾਬ ਦੇ ਨਸ਼ਾ ਮੁਕਤੀ ਕੇਂਦਰਾਂ ਵਿੱਚ ਪਰਿਵਾਰਾਂ ਨੂੰ ਜੋੜਿਆ, ਨਸ਼ਾ ਮੁਕਤੀ ਅਤੇ ਉਮੀਦ ਦਾ ਸੰਦੇਸ਼ ਕੀਤਾ ਮਜ਼ਬੂਤ

ਰੱਖੜੀ ਦੇ ਤਿਉਹਾਰ ਨੇ ਪੰਜਾਬ ਦੇ ਨਸ਼ਾ ਮੁਕਤੀ ਕੇਂਦਰਾਂ ਵਿੱਚ ਪਰਿਵਾਰਾਂ ਨੂੰ ਜੋੜਿਆ, ਨਸ਼ਾ ਮੁਕਤੀ ਅਤੇ ਉਮੀਦ ਦਾ ਸੰਦੇਸ਼ ਕੀਤਾ ਮਜ਼ਬੂਤ

Hot News
ਚੰਡੀਗੜ੍ਹ, 29 ਅਗਸਤ 2026:- ਸ਼ੁੱਕਰਵਾਰ ਨੂੰ ਪੰਜਾਬ ਦੇ ਵੱਖ-ਵੱਖ ਸਰਕਾਰੀ ਨਸ਼ਾ ਮੁਕਤੀ ਅਤੇ ਰੀਹੈਬਲੀਟੇਸ਼ਨ ਕੇਂਦਰਾਂ ਵਿੱਚ ਰੱਖੜੀ ਮਨਾਈ ਗਈ, ਜਿੱਥੇ ਪਰਿਵਾਰਾਂ ਨੇ ਆਪਣੇ ਉਨ੍ਹਾਂ ਪਿਆਰਿਆਂ ਨਾਲ ਸਮਾਂ ਬਿਤਾਇਆ ਜੋ ਨਸ਼ੇ ਦੀ ਸਮੱਸਿਆ ਤੋਂ ਉਭਰਨ ਲਈ ਇਲਾਜ ਕਰਵਾ ਰਹੇ ਹਨ। ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਆਯੋਜਿਤ ਇਨ੍ਹਾਂ ਸਮਾਗਮਾਂ ਨੇ ਭੈਣ-ਭਰਾ ਦੇ ਪਿਆਰ ਅਤੇ ਸਹਿਯੋਗ ਦੇ ਸੰਦੇਸ਼ ਨੂੰ ਮਜ਼ਬੂਤ ਕੀਤਾ। ਨਾਲ ਹੀ, ਇਲਾਜ ਕਰਵਾ ਰਹੇ ਲੋਕਾਂ ਨੂੰ ਨਸ਼ਾ ਮੁਕਤੀ ਪ੍ਰਤੀ ਵਚਨਬੱਧ ਰਹਿਣ, ਆਪਣੇ ਪਿਆਰਿਆਂ ਕੋਲ ਪਰਤਣ ਅਤੇ ਇੱਕ ਸਿਹਤਮੰਦ ਤੇ ਸੰਤੁਸ਼ਟ ਜੀਵਨ ਜਿਉਣ ਲਈ ਉਤਸ਼ਾਹਿਤ ਕੀਤਾ ਗਿਆ। ਪਰਿਵਾਰਾਂ ਦੇ ਨਾਲ-ਨਾਲ, ਵੱਖ-ਵੱਖ ਗੈਰ-ਸਰਕਾਰੀ ਸੰਗਠਨਾਂ (ਐੱਨ.ਜੀ.ਓ.) ਅਤੇ ਪੰਜਾਬ ਦੇ ਸੂਰਮਿਆਂ, ਪੀਅਰ ਅੰਬੈਸਡਰਾਂ (ਜਿਨ੍ਹਾਂ ਨੇ ਖ਼ੁਦ ਨਸ਼ੇ ਦੀ ਲਤ ਤੋਂ ਬਾਹਰ ਨਿਕਲ ਕੇ ਨਸ਼ਾ ਮੁਕਤ ਜੀਵਨ ਅਪਣਾਇਆ ਹੈ ਅਤੇ ਹੁਣ ਇਸੇ ਰਾਹ ’ਤੇ ਅੱਗੇ ਵਧ ਰਹੇ ਹੋਰ ਲੋਕਾਂ ਨੂੰ ਪ੍ਰੇਰਿਤ ਕਰਦੇ ਹਨ) ਨੇ ਵੀ ਇਨ੍ਹਾਂ ਪ੍ਰੋਗਰਾਮਾਂ ਵਿੱਚ ਹਿੱਸਾ ਲਿਆ ਅਤੇ ਮਰੀਜ਼ਾਂ ਨੂੰ ਹੌਂਸਲਾ ਦਿ...
ਮਿਸ਼ਨ ਕਲੀਨ ਪੰਜਾਬ’: ਭਗਵੰਤ ਮਾਨ ਸਰਕਾਰ ਵੱਲੋਂ ਸੂਬਾ ਪੱਧਰੀ ਸਫ਼ਾਈ ਮੁਹਿੰਮ ਦੀ ਸ਼ੁਰੂਆਤ,ਮੰਤਰੀਆਂ, ਵਿਧਾਇਕਾਂ, ਮੇਅਰਾਂ ਅਤੇ ਕੌਂਸਲਰਾਂ ਨੇ ਸੂਬੇ ਭਰ ਵਿੱਚ ਸੰਭਾਲੀ ਕਮਾਨ

ਮਿਸ਼ਨ ਕਲੀਨ ਪੰਜਾਬ’: ਭਗਵੰਤ ਮਾਨ ਸਰਕਾਰ ਵੱਲੋਂ ਸੂਬਾ ਪੱਧਰੀ ਸਫ਼ਾਈ ਮੁਹਿੰਮ ਦੀ ਸ਼ੁਰੂਆਤ,ਮੰਤਰੀਆਂ, ਵਿਧਾਇਕਾਂ, ਮੇਅਰਾਂ ਅਤੇ ਕੌਂਸਲਰਾਂ ਨੇ ਸੂਬੇ ਭਰ ਵਿੱਚ ਸੰਭਾਲੀ ਕਮਾਨ

Breaking News
ਚੰਡੀਗੜ੍ਹ 29 ਅਗਸਤ- ਪੰਜਾਬ ਦੇ ਸ਼ਹਿਰਾਂ ਨੂੰ ਸਾਫ਼-ਸੁਥਰਾ, ਹਰਾ-ਭਰਾ ਅਤੇ ਸਿਹਤਮੰਦ ਬਣਾਉਣ ਦੇ ਉਦੇਸ਼ ਨਾਲ ਭਗਵੰਤ ਮਾਨ ਸਰਕਾਰ ਨੇ ਅੱਜ ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੀ ਸ਼ੁਰੂਆਤ ਕੀਤੀ। 29 ਅਗਸਤ ਤੋਂ 7 ਸਤੰਬਰ ਤੱਕ ਚੱਲਣ ਵਾਲੀ ਇਸ 10 ਦਿਨਾਂ ਵਿਸ਼ੇਸ਼ ਸਫ਼ਾਈ ਮੁਹਿੰਮ ਤਹਿਤ ਕੈਬਨਿਟ ਮੰਤਰੀ, ਵਿਧਾਇਕ, ਮੇਅਰ, ਨਗਰ ਕੌਂਸਲਰ ਅਤੇ ਸੀਨੀਅਰ ਅਧਿਕਾਰੀ ਰੋਜ਼ਾਨਾ ਸਵੇਰੇ ਖੁਦ ਮੈਦਾਨ ਵਿੱਚ ਉਤਰ ਕੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ ਅਤੇ ਸਫ਼ਾਈ ਕਾਰਜਾਂ ਨੂੰ ਤੇਜ਼ ਕਰ ਰਹੇ ਹਨ। ‘ਸਾਫ਼ ਪੰਜਾਬ, ਮਾਣਮੱਤਾ ਪੰਜਾਬ’ ਦੇ ਸੰਕਲਪ 'ਤੇ ਆਧਾਰਿਤ ਇਹ ਮੁਹਿੰਮ ਖਾਸ ਤੌਰ 'ਤੇ ਉਨ੍ਹਾਂ ਥਾਵਾਂ (ਕੂੜੇ ਦੇ ਨਾਜ਼ੁਕ ਪੁਆਇੰਟਾਂ) ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਖ਼ਤਮ ਕਰਨ 'ਤੇ ਕੇਂਦਰਿਤ ਹੋਵੇਗੀ ਜਿੱਥੇ ਬਾਰ-ਬਾਰ ਕੂੜਾ ਸੁੱਟਿਆ ਜਾਂਦਾ ਹੈ। ਵਿਸ਼ੇਸ਼ ਟੀਮਾਂ ਵੱਲੋਂ ਇਹਨਾਂ ਥਾਵਾਂ ਦੀ ਡੂੰਘਾਈ ਨਾਲ ਸਫ਼ਾਈ ਕੀਤੀ ਜਾਵੇਗੀ, ਨਾਲ ਹੀ ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਉੱਥੇ ਦੁਬਾਰਾ ਕੂੜਾ ਇਕੱਠਾ ਨਾ ਹੋਵੇ। *ਹਰਜੋਤ ਸਿੰਘ ਬੈਂਸ ਨੇ ਨੰਗਲ ਵਿਖੇ ਸਫ਼ਾਈ...
ਪੰਜਾਬ ਦੇ ਸਰਕਾਰੀ ਸਕੂਲ ਦੇਸ਼ ਦੇ ਚੰਗੇ ਤੋਂ ਚੰਗੇ ਪ੍ਰਾਈਵੇਟ ਸਕੂਲਾਂ ਨੂੰ ਵੀ ਮਾਤ ਦੇ ਰਹੇ ਹਨ- ਕੇਜਰੀਵਾਲ

ਪੰਜਾਬ ਦੇ ਸਰਕਾਰੀ ਸਕੂਲ ਦੇਸ਼ ਦੇ ਚੰਗੇ ਤੋਂ ਚੰਗੇ ਪ੍ਰਾਈਵੇਟ ਸਕੂਲਾਂ ਨੂੰ ਵੀ ਮਾਤ ਦੇ ਰਹੇ ਹਨ- ਕੇਜਰੀਵਾਲ

Breaking News
ਨਵੀਂ ਦਿੱਲੀ, 29 ਅਗਸਤ- ਪੰਜਾਬ ਵਿੱਚ ਕਦੇ ਸਰਕਾਰੀ ਸਕੂਲਾਂ ਦੀ ਪਛਾਣ ਖਸਤਾਹਾਲ ਇਮਾਰਤਾਂ, ਟੁੱਟੇ ਫਰਨੀਚਰ ਅਤੇ ਸੀਮਤ ਸਹੂਲਤਾਂ ਨਾਲ ਹੁੰਦੀ ਸੀ, ਉੱਥੇ ਹੀ ਅੱਜ ਸਰਕਾਰੀ ਸਕੂਲਾਂ ਦੀ ਤਸਵੀਰ ਪੂਰੀ ਤਰ੍ਹਾਂ ਬਦਲ ਚੁੱਕੀ ਹੈ। ਸ਼ਾਨਦਾਰ ਇਨਫਰਾਸਟ੍ਰਕਚਰ, ਅਤਿ-ਆਧੁਨਿਕ ਲੈਬਾਂ, ਸਮਾਰਟ ਬੋਰਡ, ਸਵੀਮਿੰਗ ਪੂਲ ਅਤੇ ਬਿਹਤਰੀਨ ਪਲੇਅ ਗਰਾਊਂਡਾਂ ਨਾਲ ਸਜੇ ਇਹ ਸਰਕਾਰੀ ਸਕੂਲ ਨਾਮੀ ਪ੍ਰਾਈਵੇਟ ਸਕੂਲਾਂ ਨੂੰ ਵੀ ਮਾਤ ਦੇ ਰਹੇ ਹਨ। ਇਹਨਾਂ ਸਕੂਲਾਂ ਵਿੱਚ ਅਮੀਰ-ਗਰੀਬ ਹਰ ਵਰਗ ਦੇ ਬੱਚਿਆਂ ਨੂੰ ਬਰਾਬਰ ਅਤੇ ਗੁਣਵੱਤਾਪੂਰਨ ਸਿੱਖਿਆ ਮਿਲ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸਿੱਖਿਆ ਮਾਡਲ ਦੀ ਇਹ ਤਸਵੀਰ ਪੰਜਾਬ ਵਿੱਚ ਬਦਲਦੀ ਸਿੱਖਿਆ ਦੀ ਤਸਵੀਰ ਦਿਖਾਉਂਦੀ ਹੈ। ਸ਼ਨੀਵਾਰ ਨੂੰ "ਆਪ" ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਲੁਧਿਆਣਾ, ਸੰਗਰੂਰ ਅਤੇ ਨਵਾਂਸ਼ਹਿਰ ਦੇ ਤਿੰਨ ਸ਼ਾਨਦਾਰ ਸਰਕਾਰੀ ਸਕੂਲਾਂ ਦੀ ਵੀਡੀਓ ਸੋਸ਼ਲ ਮੀਡੀਆ ਐਕਸ 'ਤੇ ਸਾਂਝੀ ਕਰਕੇ ਆਪਣੀ ਪਾਰਟੀ ਦੀ ਸਰਕਾਰ ਦੇ ਸ਼ਾਨਦਾਰ ਕੰਮ 'ਤੇ ਖੁਸ਼ੀ ਅਤੇ ਸੰਤੁਸ਼ਟੀ ਪ੍ਰਗਟਾਈ। ਅਰਵਿੰਦ ...