Wednesday, March 18Malwa News
Shadow

Tag: latest news

ਵਜ਼ਾਰਤ ਵੱਲੋਂ ‘ਰੰਗਲਾ ਪੰਜਾਬ ਵਿਕਾਸ ਯੋਜਨਾ’ ਨੂੰ ਹਰੀ ਝੰਡੀ

ਵਜ਼ਾਰਤ ਵੱਲੋਂ ‘ਰੰਗਲਾ ਪੰਜਾਬ ਵਿਕਾਸ ਯੋਜਨਾ’ ਨੂੰ ਹਰੀ ਝੰਡੀ

Hot News
ਚੰਡੀਗੜ੍ਹ, 24 ਅਪ੍ਰੈਲ: ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ‘ਰੰਗਲਾ ਪੰਜਾਬ ਵਿਕਾਸ ਯੋਜਨਾ’ ਦੇ ਦਿਸ਼ਾ-ਨਿਰਦੇਸ਼ਾਂ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਮੰਤਰੀ ਮੰਡਲ ਨੇ ਅੱਜ ਸ਼ਾਮ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਸਰਕਾਰੀ ਨਿਵਾਸ ਸਥਾਨ ‘ਤੇ ਹੋਈ ਮੀਟਿੰਗ ਵਿੱਚ ਲਿਆ।ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ‘ਰੰਗਲਾ ਪੰਜਾਬ ਵਿਕਾਸ ਯੋਜਨਾ’ ਤਹਿਤ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਲੋਕਾਂ ਦੀਆਂ ਰੋਜ਼ਮੱਰਾ ਦੀਆਂ ਮਹੱਤਵਪੂਰਨ ਵਿਕਾਸ ਲੋੜਾਂ ਲਈ ਫੰਡਾਂ ਦਾ ਉਪਬੰਧ ਕੀਤਾ ਗਿਆ ਹੈ। ਵਿੱਤੀ ਸਾਲ 2025-26 ਵਿੱਚ ਇਸ ਯੋਜਨਾ ਤਹਿਤ 585 ਕਰੋੜ ਰੁਪਏ ਦੇ ਫੰਡਾਂ ਦੀ ਵਿਵਸਥਾ ਕੀਤੀ ਗਈ ਹੈ ਅਤੇ ਇਹਨਾਂ ਫੰਡਾਂ ਦਾ ਕਾਰਜਭਾਰ ਡਿਪਟੀ ਕਮਿਸ਼ਨਰਾਂ ਕੋਲ ਹੋਵੇਗਾ ਅਤੇ ਇਹ ਫੰਡ ਵਿਧਾਇਕਾਂ, ਭਾਈਚਾਰਕ ਸੰਗਠਨਾਂ, ਨਾਗਰਿਕ ਸਮੂਹਾਂ ਅਤੇ ਸਮਾਜਿਕ ਭਾਵਨਾ ਵਾਲੇ ਸ਼ਹਿਰੀਆਂ ਦੀਆਂ ਸਿਫ਼ਾਰਸ਼ਾਂ ਦੇ ਆਧਾਰ ‘ਤੇ ਖਰਚ ਕੀਤੇ ਜਾਣਗੇ। ਸਿਫ਼ਾਰਸ਼ ਕੀਤੇ/ਪ੍ਰਸਤਾਵਿਤ ਕੰਮਾਂ ਨੂੰ ਯ...
ਪੰਜਾਬ ਵਜ਼ਾਰਤ ਦਾ ਇਕ ਹੋਰ ਉਦਯੋਗ ਪੱਖੀ ਫੈਸਲਾ

ਪੰਜਾਬ ਵਜ਼ਾਰਤ ਦਾ ਇਕ ਹੋਰ ਉਦਯੋਗ ਪੱਖੀ ਫੈਸਲਾ

Breaking News
ਚੰਡੀਗੜ੍ਹ, 24 ਅਪ੍ਰੈਲ: ਸੂਬੇ ਦੇ ਉਦਯੋਗਪਤੀਆਂ ਦੀ ਸਹੂਲਤ ਲਈ ਅਹਿਮ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਪੰਜਾਬ ਰਾਜ ਉਦਯੋਗਿਕ ਬਰਾਮਦ ਨਿਗਮ (ਪੀ.ਐਸ.ਆਈ.ਈ.ਸੀ.) ਦੇ ਰੱਦ ਕੀਤੇ ਪਲਾਟਾਂ ਲਈ ਅਪੀਲ ਅਥਾਰਟੀ ਦੇ ਗਠਨ ਨੂੰ ਸਹਿਮਤੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਸ਼ਾਮ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਸਰਕਾਰੀ ਨਿਵਾਸ ਸਥਾਨ ‘ਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਪੀ.ਐਸ.ਆਈ.ਈ.ਸੀ. ਵਿੱਚ ਵੱਖ-ਵੱਖ ਕਾਰਨਾਂ ਕਰਕੇ ਰੱਦ ਕੀਤੇ ਗਏ ਪਲਾਟਾਂ ਲਈ ਅਪੀਲ ਅਥਾਰਟੀ ਦੇ ਗਠਨ ਨੂੰ ਸਹਿਮਤੀ ਦਿੱਤੀ ਹੈ। ਅਪੀਲ ਅਥਾਰਟੀ ਅਲਾਟੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮਾਮਲੇ ਹੱਲ ਕਰੇਗੀ ਅਤੇ ਵੱਖ-ਵੱਖ ਐਸੋਸੀਏਸ਼ਨਾਂ ਦੀਆਂ ਮੰਗਾਂ ਨੂੰ ਵੀ ਸੁਲਝਾਏਗੀ। ਇਹ ਸਰਕਾਰ/ਪੀ.ਐਸ.ਆਈ.ਈ.ਸੀ. ਅਤੇ ਅਲਾਟੀਆਂ ਦਰਮਿਆਨ ਮੁਕੱਦਮੇਬਾਜ਼ੀ ਨੂੰ ਵੀ ਘਟਾਏਗੀ। ਇਹ ਨੀਤੀ ਪੰਜਾਬ ਸਰਕਾਰ ਦੇ ਉਦਯੋਗ ਤੇ ਵਣਜ ਵਿਭਾਗ ਦੁਆਰਾ ਜਾਰੀ ਨੋਟੀਫਿਕੇਸ਼ਨ ਦੀ ਮ...
ਮੁੱਖ ਮੰਤਰੀ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ਪਹਿਲਗਾਮ ਦਹਿਸ਼ਤੀ ਹਮਲੇ ਦੇ ਸ਼ਹੀਦ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ਪਹਿਲਗਾਮ ਦਹਿਸ਼ਤੀ ਹਮਲੇ ਦੇ ਸ਼ਹੀਦ ਨੂੰ ਸ਼ਰਧਾਂਜਲੀ

Hot News
ਚੰਡੀਗੜ੍ਹ, 24 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਮੀਟਿੰਗ ਦੀ ਸ਼ੁਰੂਆਤ ਵਿੱਚ ਪਹਿਲਗਾਮ (ਜੰਮੂ ਤੇ ਕਸ਼ਮੀਰ) ਵਿੱਚ ਹੋਏ ਦਹਿਸ਼ਤੀ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।ਮੰਤਰੀ ਮੰਡਲ ਨੇ ਪਹਿਲਗਾਮ ਵਿਖੇ ਹੋਏ ਅੱਤਵਾਦੀ ਹਮਲੇ ਵਿੱਚ ਜਾਨ ਗੁਆਉਣ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਧਾਰਨ ਕੀਤਾ। ਕੈਬਨਿਟ ਨੇ ਕਿਹਾ ਕਿ ਇਸ ਹਮਲੇ ਨੇ ਹਰ ਦੇਸ਼ ਵਾਸੀ ਦੇ ਹਿਰਦੇ ਨੂੰ ਗਹਿਰੀ ਠੇਸ ਪਹੁੰਚਾਈ ਹੈ ਜੋ ਕਈ ਕੀਮਤੀ ਜਾਨਾਂ ਜਾਣ ਕਰਕੇ ਗਮਗੀਨ ਹਨ। ਮੰਤਰੀ ਮੰਡਲ ਨੇ ਮਾਸੂਮ ਸੈਲਾਨੀਆਂ ‘ਤੇ ਇਸ ਅੱਤਵਾਦੀ ਹਮਲੇ ਨੂੰ ਬੁਜ਼ਦਿਲ ਅਤੇ ਅਣਮਨੁੱਖੀ ਕਾਰਵਾਈ ਕਰਾਰ ਦਿੱਤਾ ਹੈ।ਮੰਤਰੀ ਮੰਡਲ ਨੇ ਕਿਹਾ ਕਿ ਇਸ ਘਿਨਾਉਣੀ ਘਟਨਾ ਨੇ ਇਕ ਵਾਰ ਫਿਰ ਇਹ ਸਾਬਤ ਕਰ ਦਿੱਤਾ ਹੈ ਕਿ ਅੱਤਵਾਦੀਆਂ ਦਾ ਕੋਈ ਦੀਨ-ਧਰਮ ਨਹੀਂ ਹੁੰਦਾ ਅਤੇ ਉਨ੍ਹਾਂ ਦਾ ਇੱਕੋ-ਇੱਕ ਉਦੇਸ਼ ਲੋਕਾਂ ਵਿੱਚ ਦਹਿਸ਼ਤ ਫੈਲਾਉਣਾ ਸੀ। ਇਹ ਹਮਲਾ ਵਹਿਸ਼ੀ ਕਾਰਾ ਹੈ ਕਿਉਂਕਿ ਕੋਈ ਵੀ ਧਰਮ ਅਜਿਹੇ ਘਿਨਾਉਣੇ ਅਪਰਾਧ ਦੀ ਹਰਗਿਜ਼ ਇਜਾਜ਼ਤ ਨਹੀਂ ਦਿੰਦਾ। ਮੰਤਰੀ ਮੰਡਲ ਨੇ ਕਿਹਾ ਕਿ ਇਹ ਹਿੰਸਾ...
ਪ੍ਰੀਖਿਆ ਦੇ ਟੌਪ-500 ਵਿਦਿਆਰਥੀਆਂ ਨੂੰ 12ਵੀਂ ਜਮਾਤ ਤੱਕ ਦਿੱਤੀ ਜਾਵੇਗੀ ਸਕਾਲਰਸ਼ਿਪ

ਪ੍ਰੀਖਿਆ ਦੇ ਟੌਪ-500 ਵਿਦਿਆਰਥੀਆਂ ਨੂੰ 12ਵੀਂ ਜਮਾਤ ਤੱਕ ਦਿੱਤੀ ਜਾਵੇਗੀ ਸਕਾਲਰਸ਼ਿਪ

Breaking News
ਚੰਡੀਗੜ੍ਹ, 24 ਅਪ੍ਰੈਲ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਰਕਾਰੀ ਹਾਈ ਸਕੂਲ, ਬੂਲੇਪੁਰ, ਜ਼ਿਲ੍ਹਾ ਲੁਧਿਆਣਾ ਦੇ ਵਿਦਿਆਰਥੀ ਹਰਸ਼ਪ੍ਰੀਤ ਸਿੰਘ ਨੇ ਸੈਸ਼ਨ 2024-25 ਲਈ ਪੰਜਾਬ ਰਾਜ ਪ੍ਰਤਿਭਾ ਖੋਜ ਪ੍ਰੀਖਿਆ (ਦਸਵੀਂ ਜਮਾਤ) ਵਿੱਚ 180 ਵਿੱਚੋਂ 165 ਅੰਕ ਪ੍ਰਾਪਤ ਕਰਕੇ ਸੂਬੇ ਭਰ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਉਹਨਾਂ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਜ਼ੀਰਾ ਜ਼ਿਲ੍ਹਾ ਫਿਰੋਜ਼ਪੁਰ ਦੀਆਂ ਵਿਦਿਆਰਥਣਾਂ ਕੋਮਲਪ੍ਰੀਤ ਕੌਰ ਅਤੇ ਨਵਜੋਤ ਕੌਰ ਨੇ ਕ੍ਰਮਵਾਰ 159 ਅੰਕ ਅਤੇ 158 ਅੰਕ ਪ੍ਰਾਪਤ ਕਰਕੇ ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਦੱਸਣਯੋਗ ਹੈ ਕਿ ਸਟੇਟ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ (ਐਸ.ਸੀ.ਈ.ਆਰ.ਟੀ.) ਵੱਲੋਂ 2 ਫਰਵਰੀ, 2025 ਨੂੰ ਪੰਜਾਬ ਰਾਜ ਪ੍ਰਤਿਭਾ ਖੋਜ ਪ੍ਰੀਖਿਆ ਕਰਵਾਈ ਗਈ ਸੀ, ਜਿਸ ਤਹਿਤ 10ਵੀਂ ਜਮਾਤ ਦੇ ਚੋਟੀ ਦੇ 500 ਵਿਦਿਆਰਥੀਆਂ ਨੂੰ 200 ਰੁਪਏ ਪ੍ਰਤੀ ਮਹੀਨਾ ਵਜ਼ੀਫ਼ਾ ਦਿੱਤਾ ਜਾਵੇਗਾ। ਪੰਜਾਬ ਸਰਕਾਰ ਦੀ ਇਸ ਸਕੀਮ ਰਾਹੀਂ ਇਨ੍ਹਾਂ ਵਿਦਿਆਰਥੀਆਂ ਨੂੰ ਦੋ ਸਾਲਾਂ ਤੱਕ ਯਾਨੀ 12ਵੀਂ ਜਮਾਤ ਤੱਕ ਵਿੱਤੀ ...
ਪੰਜਾਬ ‘ਚ ਚੋਣ ਕਮਿਸ਼ਨ ਨੇ ਕੀਤੇ 230 ਏਜੰਟ ਨਿਯੁਕਤ

ਪੰਜਾਬ ‘ਚ ਚੋਣ ਕਮਿਸ਼ਨ ਨੇ ਕੀਤੇ 230 ਏਜੰਟ ਨਿਯੁਕਤ

Breaking News
ਚੰਡੀਗੜ੍ਹ, 24 ਅਪ੍ਰੈਲ: ਪੰਜਾਬ ਦੇ ਮੁੱਖ ਚੋਣ ਅਫ਼ਸਰ ਦੇ ਦਫ਼ਤਰ ਨੇ ਦੱਸਿਆ ਹੈ ਕਿ ਸੂਬੇ ਭਰ ਵਿੱਚ ਹੁਣ ਤੱਕ ਕੁੱਲ 230 ਬੂਥ ਲੈਵਲ ਏਜੰਟ-1 (ਬੀ.ਐਲ.ਏ.-1) ਨਿਯੁਕਤ ਕੀਤੇ ਗਏ ਹਨ, ਜੋ ਕਿ ਆਉਣ ਵਾਲੀਆਂ ਚੋਣਾਂ ਲਈ ਪਾਰਦਰਸ਼ਤਾ ਅਤੇ ਤਿਆਰੀ ਨੂੰ ਯਕੀਨੀ ਬਣਾਉਣ ਲਈ ਇੱਕ ਮਹੱਤਵਪੂਰਨ ਕਦਮ ਹੈ। ਬੂਥ ਲੈਵਲ ਏਜੰਟ ਚੋਣ ਪ੍ਰਕਿਰਿਆ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਹ ਰਾਜਨੀਤਿਕ ਪਾਰਟੀਆਂ ਅਤੇ ਬੂਥ-ਪੱਧਰ ਦੀ ਚੋਣ ਮਸ਼ੀਨਰੀ ਵਿਚਕਾਰ ਸਿੱਧੇ ਸਬੰਧ ਵਜੋਂ ਕੰਮ ਕਰਦੇ ਹਨ, ਵੋਟਰ ਸੂਚੀਆਂ ਦੀ ਤਸਦੀਕ ਵਿੱਚ ਸਹਾਇਤਾ ਕਰਦੇ ਹਨ, ਲੋੜ ਪੈਣ 'ਤੇ ਇਤਰਾਜ਼ ਉਠਾਉਂਦੇ ਹਨ ਅਤੇ ਇਹ ਯਕੀਨੀ ਬਣਾਉਂਦੇ ਹਨ ਕਿ ਪੋਲਿੰਗ ਪ੍ਰਕਿਰਿਆ ਨਿਰਪੱਖ ਅਤੇ ਕੁਸ਼ਲਤਾ ਨਾਲ ਚਲਾਈ ਜਾ ਰਹੀ ਹੈ। ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕਰਦੇ ਹੋਏ, ਪੰਜਾਬ ਦੇ ਮੁੱਖ ਚੋਣ ਅਧਿਕਾਰੀ, ਸਿਬਿਨ ਸੀ, ਨੇ ਕਿਹਾ, "ਅਸੀਂ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਵਿੱਚ ਤੇਜ਼ੀ ਲਿਆਉਣ ਦੀ ਅਪੀਲ ਕਰਦੇ ਹਾਂ। ਵੋਟਰ ਸੂਚੀਆਂ ਦੀ ਅਖੰਡਤਾ ਅਤੇ ਚੋਣ ਪ੍ਰਕਿਰਿਆ ਦੀ ਸਮੁੱਚੀ ਨਿਰਪੱਖਤਾ ਨੂੰ ਯਕੀਨੀ ਬਣਾਉਣ ਲਈ ਉਹਨਾਂ ਦੀ ਸਰਗਰਮ ਭ...
ਪਹਿਲਗਾਮ ਕਤਲੇਆਮ ਦੇ ਅਪਰਾਧੀਆਂ ਨੂੰ ਸਖ਼ਤ ਸਜ਼ਾ ਮਿਲਣੀ ਜ਼ਰੂਰੀ : ਮੋਹਿੰਦਰ ਭਗਤ

ਪਹਿਲਗਾਮ ਕਤਲੇਆਮ ਦੇ ਅਪਰਾਧੀਆਂ ਨੂੰ ਸਖ਼ਤ ਸਜ਼ਾ ਮਿਲਣੀ ਜ਼ਰੂਰੀ : ਮੋਹਿੰਦਰ ਭਗਤ

Punjab Politics
ਚੰਡੀਗੜ, ਅਪ੍ਰੈਲ 24 : ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਜੰਮੂ ਅਤੇ ਕਸ਼ਮੀਰ ਦੇ ਪਹਿਲਗਾਮ ਵਿਖੇ ਅੱਤਵਾਦੀਆਂ ਵੱਲੋਂ ਬੇਕਸੂਰ ਸੈਲਾਨੀਆਂ ਤੇ ਕੀਤੇ ਜਾਨਲੇਵਾ ਹਮਲੇ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਮੰਤਰੀ ਨੇ ਇਸ ਘਟਨਾ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਪਹਿਲਗਾਮ ਦੀ ਘਟਨਾ ਦੇ ਅਪਰਾਧੀਆਂ ਦਾ ਹਰ ਹਾਲ ਵਿੱਚ ਖਾਤਮਾ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪਹਿਲਗਾਮ ਵਿਖੇ ਵਾਪਰੀ ਇਸ ਮੰਦਭਾਗੀ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਜਲਦ ਤੋਂ ਜਲਦ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਮੰਤਰੀ ਮੋਹਿੰਦਰ ਭਗਤ ਨੇ ਹਮਲੇ ਵਿੱਚ ਮਾਰੇ ਗਏ ਸੈਲਾਨੀਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦੇ ਹੋਏ ਕਿਹਾ ਕਿ ਮਾਸੂਮ ਸੈਲਾਨੀਆਂ ਉੱਪਰ ਹੋਏ ਇਸ ਅੱਤਵਾਦੀ ਹਮਲੇ ਨੇ ਪੂਰੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਤਵਾਦੀਆਂ ਵੱਲੋਂ ਕੀਤਾ ਗਿਆ ਇਹ ਹਮਲਾ ਦੇਸ਼ ਵਿੱਚ ਸ਼ਾਂਤੀ, ਭਾਈਚਾਰੇ ਅਤੇ ਸਦਭਾਵਨਾ ਨੂੰ ਠੇਸ ਪਹੁੰਚਾਉਣ ਲਈ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਪੂਰਾ ਦੇਸ਼ ਪੀੜਿਤ ਪਰਿਵਾਰਾਂ ਨਾਲ ਖੜ੍ਹਾ...
ਆਸਟਰੇਲੀਆ ਦੇ ਸੰਸਦ ਮੈਂਬਰ ਡਾਇਲਨ ਵਾਈਟ ਨੇ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਕੀਤੀ ਮੁਲਾਕਾਤ

ਆਸਟਰੇਲੀਆ ਦੇ ਸੰਸਦ ਮੈਂਬਰ ਡਾਇਲਨ ਵਾਈਟ ਨੇ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਕੀਤੀ ਮੁਲਾਕਾਤ

Hot News
ਚੰਡੀਗੜ੍ਹ, 24 ਅਪ੍ਰੈਲ : ਆਸਟਰੇਲੀਆ ਦੇ ਟਾਰਨੀਟ ਹਲਕੇ ਤੋਂ ਸੰਸਦ ਮੈਂਬਰ ਡਾਇਲਨ ਵਾਈਟ ਨੇ ਅੱਜ ਚੰਡੀਗੜ੍ਹ ਵਿਖੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ, ਉਨ੍ਹਾਂ ਦੇ ਨਿਵਾਸ ਸਥਾਨ ’ਤੇ ਮੁਲਾਕਾਤ ਕੀਤੀ। ਦੋਵਾਂ ਨੇਤਾਵਾਂ ਨੇ ਕਈ ਮਹੱਤਵਪੂਰਨ ਮੁੱਦਿਆਂ ’ਤੇ ਚਰਚਾ ਕੀਤੀ। ਸਪੀਕਰ ਸੰਧਵਾਂ ਨੇ ਆਸਟਰੇਲੀਆ ਅਤੇ ਭਾਰਤ ਵਿਚਕਾਰ ਸਿੱਖਿਆ, ਸਿਹਤ, ਖੇਡਾਂ ਅਤੇ ਖੇਤੀਬਾੜੀ ਦੇ ਖੇਤਰਾਂ ਵਿੱਚ ਹੋਰ ਵਧੇਰੇ ਸਹਿਯੋਗ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਅਜਿਹੀਆਂ ਸਾਂਝੇਦਾਰੀਆਂ ਦੋਵਾਂ ਦੇਸ਼ਾਂ ਦੇ ਲੋਕਾਂ ਨੂੰ ਲਾਭ ਪਹੁੰਚਾਉਣਗੀਆਂ। ਉਨ੍ਹਾਂ ਨੇ ਆਸਟਰੇਲੀਆਈ ਯੂਨੀਵਰਸਿਟੀਆਂ ਨੂੰ ਅਤਿ-ਆਧੁਨਿਕ ਤਕਨਾਲੋਜੀਆਂ ਸਾਂਝੀਆਂ ਕਰਨ ਲਈ ਪੰਜਾਬ-ਅਧਾਰਤ ਸੰਸਥਾਵਾਂ ਨਾਲ ਭਾਈਵਾਲੀ ਕਰਨ ਦਾ ਸੱਦਾ ਵੀ ਦਿੱਤਾ। ਉਨ੍ਹਾਂ ਨੇ, ਵਿਸ਼ੇਸ਼ ਤੌਰ ਤੇ ਆਸਟਰੇਲੀਆਈ ਯੂਨੀਵਰਸਿਟੀਆਂ ਅਤੇ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਵਿਚਕਾਰ ਸਹਿਯੋਗ ਦਾ ਪ੍ਰਸਤਾਵ ਰੱਖਿਆ ਤਾਂ ਜੋ ਨਵੀਨਤਾ ਨੂੰ ਅੱਗੇ ਵਧਾਇਆ ਜਾ ਸਕੇ ਅਤੇ ਆਪਸੀ ਲਾਭ ਲਿਆ ਜਾ ਸਕੇ।ਸਪੀਕਰ ਸੰਧਵਾਂ ਨੇ ,ਹਰੀ ਊਰਜਾ ਦੀ ਵਿਕਾਸ ਵਿੱਚ ਪੰਜਾਬ ਦੀਆਂ...
55ਵੇਂ ਦਿਨ  ਪੁਲਿਸ ਨੇ 89 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ ਕੀਤਾ

55ਵੇਂ ਦਿਨ  ਪੁਲਿਸ ਨੇ 89 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ ਕੀਤਾ

Hot News
ਚੰਡੀਗੜ੍ਹ, 24 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ, ਪੰਜਾਬ ਪੁਲਿਸ ਨੇ ਵੀਰਵਾਰ ਨੂੰ ਰਾਜ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਸਪਾ ਸੈਂਟਰਾਂ, ਮੈਅ ਖਾਨਿਆਂ, ਸੈਲੂਨਾਂ, ਸੱਟਾ ਪੁਆਇੰਟਾਂ ਅਤੇ ਸਰਾਵਾਂ ਸਮੇਤ ਹੋਰ ਸੰਵੇਦਨਸ਼ੀਲ ਥਾਵਾਂ ’ਤੇ ਘੇਰਾਬੰਦੀ ਅਤੇ ਖੋਜ ਆਪ੍ਰੇਸ਼ਨ (ਕਾਸੋ) ਚਲਾਇਆ । ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਚਲਾਇਆ ਗਿਆ। ਇਸ ਤਲਾਸ਼ੀ ਅਭਿਆਨ ਨੂੰ ਅੰਜਾਮ ਦੇਣ ਲਈ 2500 ਤੋਂ ਵੱਧ ਪੁਲਿਸ ਕਰਮੀਆਂ ਨੇ ਰਾਜ ਭਰ ਵਿੱਚ ਦੁਪਹਿਰ 1 ਵਜੇ ਤੋਂ ਸ਼ਾਮ 5 ਵਜੇ ਤੱਕ ਚੈਕਿੰਗ ਕੀਤੀ। ਇਸ ਕਾਰਵਾਈ ਨੂੰ ਸਫਲ ਬਣਾਉਣ ਲਈ ਸਾਰੇ ਸੀਪੀ/ਐਸਐਸਪੀ ਨੂੰ ਵੱਧ ਤੋਂ ਵੱਧ ਪੁਲਿਸ ਫੋਰਸ ਤਾਇਨਾਤ ਕਰਨ ਲਈ ਕਿਹਾ ਗਿਆ ਸੀ।ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਮਨੁੱਖੀ ਅਧਿਕਾਰ ਅਤੇ ਕਾਨੂੰਨ ਵਿਵਸਥਾ ਨਰੇਸ਼ ਅਰੋੜਾ ਨੇ ਕਿਹਾ ਕਿ ਇਸ ਗੱਲ ਨੂੰ ਧਿਆਨ ਵਿੱਚ ਰੱਖਦੇ ਹੋਏ ਕਿ ਅਜਿਹੀਆਂ ਸੰਵੇਦਨਸ਼ੀਲ ਥਾਵਾਂ ਨੂੰ ਗੈਰ-ਕਾਨੂੰਨੀ ਗਤੀਵਿਧੀਆਂ ਅੰਜਾਮ ਦੇਣ ਲਈ ਵਰਤਿਆ ਜਾ ਸਕਦਾ ਹੈ, ਪੰਜਾ...
ਸਿਹਤ ਸਹੂਲਤਾਂ ਦੇ ਨਿਰੀਖਣ ਦੌਰਾਨ ਸਿਹਤ ਮੰਤਰੀ ਨੇ ਸਰਕਾਰੀ ਡਾਕਟਰਾਂ ਨੂੰ ਸਿਹਤ ਸੇਵਾਵਾਂ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਕਿਹਾ

ਸਿਹਤ ਸਹੂਲਤਾਂ ਦੇ ਨਿਰੀਖਣ ਦੌਰਾਨ ਸਿਹਤ ਮੰਤਰੀ ਨੇ ਸਰਕਾਰੀ ਡਾਕਟਰਾਂ ਨੂੰ ਸਿਹਤ ਸੇਵਾਵਾਂ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਕਿਹਾ

Hot News
ਪਟਿਆਲਾ, 24 ਅਪ੍ਰੈਲ: ਪੰਜਾਬ ਸਰਕਾਰ ਦੀ ਆਪਣੇ ਨਾਗਰਿਕਾਂ ਨੂੰ ਮਿਆਰੀ ਅਤੇ ਨਿਰਵਿਘਨ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਅਰਬਨ ਅਸਟੇਟ, ਪਟਿਆਲਾ ਵਿਖੇ ਆਮ ਆਦਮੀ ਕਲੀਨਿਕ ਅਤੇ ਸਿਵਲ ਹਸਪਤਾਲ ਰਾਜਪੁਰਾ ਵਿਖੇ ਅਚਨਚੇਤ ਨਿਰੀਖਣ ਕੀਤਾ। ਆਪਣੇ ਦੌਰੇ ਦੌਰਾਨ ਸਿਹਤ ਮੰਤਰੀ ਨੇ ਮਰੀਜ਼ਾਂ ਦੀ ਸਿਹਤ ਬਾਰੇ ਜਾਨਣ ਅਤੇ ਸਰਕਾਰੀ ਸਿਹਤ ਸੰਭਾਲ ਕੇਂਦਰਾਂ ਵਿੱਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਫੀਡਬੈਕ ਇਕੱਤਰ ਕਰਨ ਲਈ ਉਨ੍ਹਾਂ ਨਾਲ ਗੱਲਬਾਤ ਕੀਤੀ। ਮਰੀਜ਼ਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੀਤੇ ਗਏ ਮਹੱਤਵਪੂਰਨ ਸੁਧਾਰਾਂ ਦੀ ਸ਼ਲਾਘਾ ਕਰਦਿਆਂ ਡਾਕਟਰੀ ਦੇਖਭਾਲ ਪ੍ਰਤੀ ਸੰਤੁਸ਼ਟੀ ਪ੍ਰਗਟਾਈ।ਇਹ ਪਤਾ ਲੱਗਣ ‘ਤੇ ਕਿ ਰੋਜ਼ਾਨਾ 90-95 ਮਰੀਜ਼ ਆਮ ਆਦਮੀ ਕਲੀਨਿਕ ਵਿੱਚ ਡਾਕਟਰੀ ਸਹੂਲਤਾਂ ਲੈਣ ਲਈ ਆ ਰਹੇ ਹਨ, ਤਾਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਸਰਕਾਰ ਦੇ ਯਤਨਾਂ ਸਦਕਾ ਲੋਕਾਂ ਦਾ ਵਿਸ਼ਵਾਸ ਮੁੜ ਬਹਾਲ ਹੋਇਆ ਹੈ ਅਤੇ ਹੁਣ ਨਾਗਰਿਕ ਵਧੇਰੇ ਭਰੋਸ...
ਅਮਨ ਅਰੋੜਾ ਵਲੋਂ ਪਹਿਲਗਾਮ ਅੱਤਵਾਦੀ ਹਮਲੇ ਦੀ ਸਖਤ ਨਿਖੇਧੀ

ਅਮਨ ਅਰੋੜਾ ਵਲੋਂ ਪਹਿਲਗਾਮ ਅੱਤਵਾਦੀ ਹਮਲੇ ਦੀ ਸਖਤ ਨਿਖੇਧੀ

Hot News
ਹੁਸ਼ਿਆਰਪੁਰ, 24 ਅਪ੍ਰੈਲ : ਪੰਜਾਬ ਦੇ ਸੁਚੱਜਾ ਪ੍ਰਸ਼ਾਸਨ, ਸੂਚਨਾ ਤਕਨਾਲੋਜੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਪਹਿਲਗਾਮ ਅੱਤਵਾਦੀ ਹਮਲੇ ਦੀ ਸਖਤ ਨਿਖੇਧੀ ਕਰਦਿਆਂ ਹਮਲੇ ਦੇ ਮ੍ਰਿਤਕਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਨੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਜਾਹਰ ਕਰਦਿਆਂ ਉਨ੍ਹਾਂ ਨੂੰ ਕਦੇ ਵੀ ਨਾ ਪੂਰਾ ਹੋਣ ਵਾਲੇ ਪਏ ਘਾਟੇ ਲਈ ਦੁੱਖ ਸਾਂਝਾ ਕੀਤਾ। ਹੁਸ਼ਿਆਰਪੁਰ ਵਿਖੇ ਸ੍ਰੀ ਬੜੇ ਹਨੂੰਮਾਨ ਜੀ ਮੰਦਰ ਅਤੇ ਸ੍ਰੀ ਕੇਸ਼ੋ ਮੰਦਰ ਵਿਖੇ ਮ੍ਰਿਤਕਾਂ ਦੀ ਯਾਦ ਵਿਚ ਪ੍ਰਾਰਥਨਾ ਅਤੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀਆਂ ਰੂਹਾਂ ਨੂੰ ਚਰਨਾਂ ਵਿਚ ਨਿਵਾਸ ਅਤੇ ਪਰਿਵਾਰਾਂ ਨੂੰ ਏਡਾ ਵੱਡਾ ਦੁੱਖ ਸਹਿਣ ਕਰਨ ਲਈ ਬਲ ਬਖਸ਼ਣ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਅੱਤਵਾਦੀ ਗਤੀਵਿਧੀਆਂ ਅਤੇ ਪਹਿਲਗਾਮ ਦੇ ਹਮਲਾਵਰਾਂ ਨੂੰ ਉਨ੍ਹਾਂ ਦੇ ਘਰਾਂ ਵਿਚ ਵੜਕੇ ਮਾਰਿਆ ਜਾਵੇ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਪਾਂਸਰਡ ਇਸ ਹਮਲੇ ਅਤੇ ਇਸ ਦੇ ਸਾਜਿਸ਼ਘਾੜਿਆਂ ਨੂੰ ਖਤਮ ਕਰਨਾ ਸਮੇਂ ਦੀ ਮੁੱਖ ਮੰਗ ਹੈ।ਲੋ...