Wednesday, March 18Malwa News
Shadow

Tag: latest news

ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਸਕੂਲਾਂ ਦੇ ਵਿਕਾਸ ਕੰਮਾਂ ਦਾ ਕੀਤਾ ਉਦਘਾਟਨ

ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਸਕੂਲਾਂ ਦੇ ਵਿਕਾਸ ਕੰਮਾਂ ਦਾ ਕੀਤਾ ਉਦਘਾਟਨ

Local
ਫਰੀਦਕੋਟ 22 ਅਪ੍ਰੈਲ :ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਵੱਡੀ ਪੱਧਰ ਤੇ ਵਿਕਾਸ ਕਾਰਜ ਕਰਵਾ ਕੇ ਉਨ੍ਹਾਂ ਦੀ ਕਾਇਆਕਲਪ ਕੀਤੀ ਹੈ ਜਿਸ ਨਾਲ ਸਕੂਲਾਂ ਦਾ ਹਰ ਪੱਖੋਂ ਪੱਧਰ ਬਹੁਤ ਬਿਹਤਰ ਹੋਇਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਸਿੱਖਿਆ ਕ੍ਰਾਂਤੀ ਤਹਿਤ ਜਿਲ੍ਹੇ ਦੇ ਪ੍ਰਾਇਮਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਤਹਿਤ ਕੀਤੇ ਵੱਖ ਵੱਖ ਵਿਕਾਸ ਕਾਰਜਾਂ ਨੂੰ ਲੋਕ ਅਰਪਣ ਕਰਨ ਮੌਕੇ ਕੀਤਾ।ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਿੱਖਿਆ ਦੇ ਪੱਧਰ ਨੂੰ ਹੋਰ ਬਿਹਤਰ ਕਰਨ ਲਈ ਰਾਜ ਦੇ ਐਲੀਮੈਂਟਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ’ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਰਾਜ ਦੇ ਸਾਰੇ ਸਰਕਾਰੀ ਸਕੂਲਾਂ ਦੀ ਤਸਵੀਰ ਪੂਰੀ ਤਰ੍ਹਾਂ ਬਦਲੀ ਜਾ ਰਹੀ ਹੈ। ਵਿਦਿਆਰਥੀਆਂ ਨੂੰ ਉਨ੍ਹਾਂ ਦੀ ਰੁਚੀ ਅਤੇ ਸਮਰੱਥਾ ਅਨੁਸਾਰ ਸਿੱਖਿਆ ਪ੍ਰਾਪਤ ...
5000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਤੇ ਪਟਵਾਰੀ ਰੰਗੇ ਹੱਥੀਂ ਗ੍ਰਿਫ਼ਤਾਰ

5000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਤੇ ਪਟਵਾਰੀ ਰੰਗੇ ਹੱਥੀਂ ਗ੍ਰਿਫ਼ਤਾਰ

Hot News
ਚੰਡੀਗੜ੍ਹ 22 ਅਪ੍ਰੈਲ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਦੇ ਸੰਗਤ ਮੰਡੀ ਵਿਖੇ ਤਾਇਨਾਤ ਨਾਇਬ ਤਹਿਸੀਲਦਾਰ ਨਿਰਮਲ ਸਿੰਘ ਅਤੇ ਪਟਵਾਰ ਹਲਕਾ ਕੋਟਗੁਰੂਕੇ ਵਿਖੇ ਤਾਇਨਾਤ ਪਟਵਾਰੀ ਗੁਰਤੇਜ ਸਿੰਘ ਨੂੰ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਬਠਿੰਡਾ ਦੇ ਸੰਗਤ ਕਸਬੇ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਮਾਲ ਵਿਭਾਗ ਦੇ ਉਕਤ ਕਰਮਚਾਰੀਆਂ ਉਸਦੇ ਪਲਾਟ ਦੀ ਗਿਰਦਾਵਰੀ ਦਰਜ ਕਰਨ ਬਦਲੇ 10000 ਰੁਪਏ ਰਿਸ਼ਵਤ ਮੰਗੀ ਸੀ ਪਰ ਉਸ ਵੱਲੋਂ ਜ਼ੋਰ ਪਾਉਣ ਤੇ ਸੌਦਾ 8000 ਰੁਪਏ ਵਿੱਚ ਤੈਅ ਹੋਇਆ ਹੈ।ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਦੋਵਾਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹ...
ਰਾਜ ਦੀਆਂ 10 ਜੇਲ੍ਹਾਂ ਵਿੱਚ ਨਸ਼ਾ ਛਡਾਉ ਕੇਂਦਰਾਂ ਨੂੰ ਸਥਾਪਿਤ ਕਰਨ ਲਈ 2.01 ਕਰੋੜ ਰੁਪਏ ਕੀਤੇ ਜਾਣਗੇ ਜਾਰੀ

ਰਾਜ ਦੀਆਂ 10 ਜੇਲ੍ਹਾਂ ਵਿੱਚ ਨਸ਼ਾ ਛਡਾਉ ਕੇਂਦਰਾਂ ਨੂੰ ਸਥਾਪਿਤ ਕਰਨ ਲਈ 2.01 ਕਰੋੜ ਰੁਪਏ ਕੀਤੇ ਜਾਣਗੇ ਜਾਰੀ

Breaking News
ਚੰਡੀਗੜ੍ਹ, 22 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ "ਯੁੱਧ ਨਸ਼ਿਆਂ ਵਿਰੁੱਧ" ਦੇਸ਼ ਭਰ ਵਿੱਚ ਸਭ ਤੋ ਵੱਡੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਸੂਬਾ ਸਰਕਾਰ ਦੇ ਇਸ ਉਪਰਾਲੇ ਨੂੰ ਸਾਰਥਕ ਬਣਾਉਣ ਲਈ ਨਸ਼ੀਲੇ ਪਦਾਰਕਾਂ ਦੀ ਮੰਗ ਘਟਾਉਣ ਲਈ ਲਗਭਗ 10 ਕਰੋੜ ਰੁਪਏ ਜਾਰੀ ਕੀਤੇ ਜਾਣਗੇ।ਪੰਜਾਬ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਪੰਜਾਬ ਭਵਨ ਵਿੱਖੇ ਖੇਡਾਂ ਅਤੇ ਯੂਵਕ ਸੇਵਾਵਾਂ ਵਿਭਾਗ, ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ, ਸਪੈਸਲ ਡਾਇਰੈਕਟਰ ਜਨਰਲ ਪੁਲਿਸ, ਐਂਟੀ ਨਾਰਕੋਟਿਕ ਟਾਸਕ ਫੋਰਸ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਰੋਜਗਾਰ ਉਤਪਤਾ, ਹੁਨਰ ਵਿਕਾਸ ਅਤੇ ਸਿੱਖਲਾਈ ਵਿਭਾਗ, ਸੂਚਨਾ ਤੇ ਲੋਕ ਸੰਪਰਕ ਵਿਭਾਗ, ਸਕੂਲ ਸਿੱਖਿਆ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਦੇ ਉੱਚ ਅਧਿਕਾਰੀਆਂ ਅਤੇ ਸਮੂਹ ਜਿਲ੍ਹਿਆਂ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਸਾਨੂੰ ਸਾਰਿਆਂ ਨੂੰ ਆਪਸੀ ਤਾਲਮੇਲ ਅਤੇ ਸਹਿਯੋਗ ਨਾਲ ਕੰਮ ਕਰਨ ਦੀ ਲੋੜ ਹੈ।ਕ...
ਸਕੂਲ ਅਤੇ ਭਾਈਚਾਰਕ ਸਿਹਤ ਪ੍ਰੋਗਰਾਮਾਂ ਨੂੰ ਹੁਲਾਰਾ ਦੇਣ ਲਈ ਬਹੁ-ਵਿਭਾਗੀ ਸਹਿਯੋਗ ਮਹੱਤਵਪੂਰਨ

ਸਕੂਲ ਅਤੇ ਭਾਈਚਾਰਕ ਸਿਹਤ ਪ੍ਰੋਗਰਾਮਾਂ ਨੂੰ ਹੁਲਾਰਾ ਦੇਣ ਲਈ ਬਹੁ-ਵਿਭਾਗੀ ਸਹਿਯੋਗ ਮਹੱਤਵਪੂਰਨ

Hot News
ਚੰਡੀਗੜ੍ਹ, 22 ਅਪ੍ਰੈਲ: ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਸੂਬੇ ਭਰ ਦੇ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਪੋਸ਼ਣ ਸੁਰੱਖਿਆ, ਸਿਹਤ ਲਈ ਲਾਹੇਵੰਦ ਜੜ੍ਹੀਆਂ-ਬੂਟੀਆਂ ਦੀ ਬਾਗਬਾਨੀ ਅਤੇ ਸਿਹਤ ਸਿੱਖਿਆ ਪਹਿਲਕਦਮੀਆਂ ਨੂੰ ਹੁਲਾਰਾ ਦੇਣ ’ਤੇ ਕੇਂਦ੍ਰਿਤ ਇੱਕ ਉੱਚ-ਪੱਧਰੀ ਬਹੁ-ਵਿਭਾਗੀ ਮੀਟਿੰਗ ਕਰਵਾਈ। ਸ੍ਰੀ ਬਾਲ ਮੁਕੁੰਦ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਏ ਇਸ ਸੈਸ਼ਨ ਵਿੱਚ ਸਰਕਾਰੀ ਅਧਿਕਾਰੀਆਂ ਅਤੇ ਮੈਗਸਿਪਾ, ਚੰਡੀਗੜ੍ਹ ਦੇ ਮੁੱਖ ਵਿਸ਼ਾ ਵਸਤੂ ਮਾਹਿਰ ਸ਼ਾਮਲ ਹੋਏ ਤਾਂ ਜੋ ਪੋਸ਼ਣ ਪ੍ਰੋਗਰਾਮਾਂ ਨੂੰ ਲਾਗੂ ਕਰਨ ਅਤੇ ਸਕੇਲਿੰਗ ਕਰਨ ਲਈ ਰਣਨੀਤੀਆਂ ਤਿਆਰ ਕੀਤੀਆਂ ਜਾ ਸਕਣ, ਜਿਸ ਵਿੱਚ ਵਿਦਿਆ ਨੂੰ ਵਿਹਾਰਕ ਬਾਗਬਾਨੀ ਪਹਿਲਕਦਮੀਆਂ ਨਾਲ ਜੋੜਿਆ ਜਾਵੇਗਾ।ਚੇਅਰਮੈਨ ਸ੍ਰੀ ਸ਼ਰਮਾ ਨੇ ਖੁਰਾਕ ਸੁਰੱਖਿਆ ਪ੍ਰਤੀ ਕਮਿਸ਼ਨ ਦੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਕਿਹਾ, ‘‘ਸਾਡਾ ਉਦੇਸ਼ ਟਿਕਾਊ ਮਾਡਲ ਬਣਾਉਣਾ ਹੈ, ਜੋ ਨਾ ਸਿਰਫ਼ ਤੁਰੰਤ ਪੋਸ਼ਣ ਸੰਬੰਧੀ ਜ਼ਰੂਰਤਾਂ ਨੂੰ ਪੂਰਾ ਕਰਦਾ ਹੋਵੇ ਸਗੋਂ ਬੱਚਿਆਂ ਲਈ ਸਿਹਤਮੰਦ ਭੋਜਨ ਵਿਕਲਪਾਂ ਬਾਰੇ ਸਥਾਈ ਜਾਗਰੂਕਤਾ ਵੀ ਪੈਦਾ ਕਰਦੇ ਹੋਣ।’’ਖੁਰਾਕ ਅਤੇ ਜਨਤਕ ਵੰਡ ਵਿਭਾਗ ਦੇ ਸਾਬਕਾ ਸਕੱਤਰ ਡਾ...
ਅਮਰੀਕਾ ਅਧਾਰਤ ਗੈਰ-ਕਾਨੂੰਨੀ ਹਥਿਆਰ ਤਸਕਰੀ ਨੈੱਟਵਰਕ ਦਾ ਕੀਤਾ ਪਰਦਾਫਾਸ਼

ਅਮਰੀਕਾ ਅਧਾਰਤ ਗੈਰ-ਕਾਨੂੰਨੀ ਹਥਿਆਰ ਤਸਕਰੀ ਨੈੱਟਵਰਕ ਦਾ ਕੀਤਾ ਪਰਦਾਫਾਸ਼

Breaking News, Hot News
ਅੰਮ੍ਰਿਤਸਰ, 22 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਅਮਰੀਕਾ ਅਧਾਰਤ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦੇ ਇਕ ਸੰਚਾਲਕ ਨੂੰ ਲੁਧਿਆਣਾ ਤੋਂ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗੁਰਵਿੰਦਰ ਸਿੰਘ ਉਰਫ਼ ਗੁਰੀ ਵਜੋਂ ਹੋਈ ਹੈ, ਜੋ ਕਿ ਪੱਖੋਵਾਲ, ਲੁਧਿਆਣਾ ਦਾ ਰਹਿਣ ਵਾਲਾ ਹੈ ਅਤੇ ਮੌਜੂਦਾ ਸਮੇਂ ਸ਼ਹੀਦ ਭਗਤ ਸਿੰਘ ਨਗਰ, ਲੁਧਿਆਣਾ ਵਿਖੇ ਰਹਿ ਰਿਹਾ ਹੈ। ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ ਵਿੱਚੋਂ ਪੰਜ ਪਿਸਤੌਲ - ਜਿਨ੍ਹਾਂ ਵਿੱਚ ਦੋ .45 ਬੋਰ, ਦੋ .30 ਬੋਰ ਅਤੇ ਇੱਕ .32 ਬੋਰ ਪਿਸਤੌਲ ਸ਼ਾਮਲ ਹੈ, ਬਰਾਮਦ ਕਰਨ ਤੋਂ ਇਲਾਵਾ ਇੱਕ ਚਿੱਟੇ ਰੰਗ ਦੀ ਹੁੰਡਈ ਵਰਨਾ ਕਾਰ (ਪੀਬੀ91ਐਨ0209) ਜਿਸ ਵਿੱਚ ਮੁਲਜ਼ਮ ਜਾ ਰਿਹਾ ਸੀ, ਵੀ ਜ਼ਬਤ ਕੀਤੀ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ...
ਫਲਾਂ ਤੇ ਸਬਜ਼ੀਆਂ ਦਾ ਨਿਰਯਾਤ ਕਰਨ ਲਈ ਲੋੜੀਂਦੇ ਕਦਮ ਚੁੱਕਾਂਗੇ : ਮੋਹਿੰਦਰ ਭਗਤ

ਫਲਾਂ ਤੇ ਸਬਜ਼ੀਆਂ ਦਾ ਨਿਰਯਾਤ ਕਰਨ ਲਈ ਲੋੜੀਂਦੇ ਕਦਮ ਚੁੱਕਾਂਗੇ : ਮੋਹਿੰਦਰ ਭਗਤ

Hot News
ਚੰਡੀਗੜ੍ਹ, 22 ਅਪ੍ਰੈਲ: ਪੰਜਾਬ ਦੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਸੂਬੇ ਦੀਆਂ ਫ਼ਲ ਅਤੇ ਸਬਜ਼ੀਆਂ ਨੂੰ ਵਿਦੇਸ਼ਾਂ ਵਿੱਚ ਨਿਰਯਾਤ ਕਰਨ ਅਤੇ ਬਾਗਬਾਨੀ ਹੇਠ ਰਕਬਾ ਵਧਾਉਣ ਅਤੇ ਕਿਸਾਨਾਂ ਦੀ ਆਮਦਨ ’ਚ ਵਾਧਾ ਕਰਨਾ ਦੇ ਉਦੇਸ਼ ਨਾਲ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਹ ਮੀਟਿੰਗ ਮੁਹਾਲੀ ਦੇ ਪੰਜਾਬ ਖੇਤੀ ਭਵਨ ਵਿਖੇ ਹੋਈ । ਇਸ ਮੀਟਿੰਗ ਵਿੱਚ ਸਕੱਤਰ ਬਾਗ਼ਬਾਨੀ ਸ੍ਰੀ ਮੁਹੰਮਦ ਤਇਅਬ, ਡਾਇਰੈਕਟਰ ਬਾਗ਼ਬਾਨੀ ਸ੍ਰੀਮਤੀ ਸ਼ੈਲੇਂਦਰ ਕੌਰ ਅਤੇ ਏਅਰਪੋਰਟ ਅਥਾਰਟੀ ਆਫ਼ ਇੰਡੀਆ, ਪੰਜਾਬ ਮਾਰਕਫ਼ੈੱਡ, ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਦੇ ਅਧਿਕਾਰੀ ਹਾਜ਼ਰ ਸਨ।ਮੀਟਿੰਗ ਦੌਰਾਨ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਾਗ਼ਬਾਨੀ ਹੇਠ ਰਕਬਾ ਵਧਾਉਣ ਅਤੇ ਕਿਸਾਨਾ ਦੀ ਆਮਦਨ ਵਿੱਚ ਵਾਧਾ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਉਦੇਸ਼ ਦੀ ਪੂਰਤੀ ਲਈ ਪਾਇਲਟ ਪ੍ਰੋਜੈਕਟ ਵੱਜੋਂ ਸੂਬੇ ਦੇ 10 ਪਿੰਡਾਂ ਦੀਆਂ 5-5 ਏਕੜ ਪੰਚਾਇਤੀ ਜ਼ਮੀਨਾਂ ‘ਤੇ ਫ਼ਲਦਾਰ ਪੌਦੇ ਲਗਾਏ ਜਾਣਗੇ। ਉਨ੍ਹਾਂ ਕਿਹਾ ਪੰਚਾਇਤੀ ...
ਸਰਕਾਰ ਨੇ ਇੱਕਲੇ ਪਿਤਾ ਅਤੇ ਗੰਭੀਰ ਅਪੰਗਤਾ ਵਾਲੇ ਬੱਚਿਆਂ ਲਈ ਚਾਈਲਡ ਕੇਅਰ ਲੀਵ ਦਾ ਕੀਤਾ ਐਲਾਨ

ਸਰਕਾਰ ਨੇ ਇੱਕਲੇ ਪਿਤਾ ਅਤੇ ਗੰਭੀਰ ਅਪੰਗਤਾ ਵਾਲੇ ਬੱਚਿਆਂ ਲਈ ਚਾਈਲਡ ਕੇਅਰ ਲੀਵ ਦਾ ਕੀਤਾ ਐਲਾਨ

Breaking News
ਚੰਡੀਗੜ੍ਹ, 22 ਅਪ੍ਰੈਲ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਬੱਚਿਆਂ ਦੀਆਂ ਵਿਸ਼ੇਸ਼ ਲੋੜਾਂ ਦਾ ਲੰਬੇ ਸਮੇਂ ਤੱਕ ਦੇਖਭਾਲ ਕਰਨ ਵਾਲੇ ਮਾਪਿਆਂ ਨੂੰ ਲੋੜੀਂਦੀ ਲਚਕਤਾ ਅਤੇ ਵਾਧੂ ਸਹਾਇਤਾ ਪ੍ਰਦਾਨ ਕਰਦਿਆਂ ਅੱਜ ਪੰਜਾਬ ਸਰਕਾਰ ਦੇ ਚਾਈਲਡ ਕੇਅਰ ਲੀਵ (ਸੀ.ਸੀ.ਐਲ) ਦੇ ਪ੍ਰਬੰਧਾਂ ਵਿੱਚ ਮਹੱਤਵਪੂਰਨ ਸੋਧਾਂ ਦਾ ਐਲਾਨ ਕੀਤਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਮਾਪੇ ਆਪਣੇ ਕੰਮਕਾਜ਼ ਨਾਲ ਸਮਝੌਤਾ ਕੀਤੇ ਬਿਨਾਂ ਆਪਣੇ ਬੱਚਿਆਂ ਦੀ ਭਲਾਈ ਲਈ ਲੋੜੀਂਦਾ ਸਮਾਂ ਸਮਰਪਿਤ ਕਰ ਸਕਣ।ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਸ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਸੋਧਾਂ ਕੰਮਕਾਜੀ ਮਾਪਿਆਂ, ਖਾਸ ਤੌਰ 'ਤੇ ਬੱਚਿਆਂ ਦੀ ਦੇਖਭਾਲ ਦੀਆਂ ਵਿਲੱਖਣ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਮਾਪਿਆਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਤਿਆਰ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਚਾਈਲਡ ਕੇਅਰ ਲੀਵ ਪਾਲਿਸੀ ਸਿਰਫ 18 ਸਾਲ ਤੋਂ ਘੱਟ ਉਮਰ ਦੇ ਨਾਬਾਲਗ ਬੱਚੇ ਵਾਲੀਆਂ ਮਹਿਲਾ ਸਰਕਾਰੀ ਕਰਮਚਾਰੀਆਂ ਲਈ ਸੀ। ਉਨ੍ਹਾਂ ਕਿਹਾ ਕਿ ਹਾਲਾਂਕਿ ਇਸ ਸੁਵਿਧਾ ਨੇ ਕੰਮਕਾਜੀ ਮ...
ਏਟੀਪੀ ਤੇ ਨਕਸ਼ਾ ਨਵੀਸ 50,000 ਰੁਪਏ ਰਿਸ਼ਵਤ ਲੈਂਦੇ ਗ੍ਰਿਫ਼ਤਾਰ

ਏਟੀਪੀ ਤੇ ਨਕਸ਼ਾ ਨਵੀਸ 50,000 ਰੁਪਏ ਰਿਸ਼ਵਤ ਲੈਂਦੇ ਗ੍ਰਿਫ਼ਤਾਰ

Hot News
ਚੰਡੀਗੜ੍ਹ, 21 ਅਪ੍ਰੈਲ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਨੁਸਾਰ ਪੰਜਾਬ ਵਿਜੀਲੈਂਸ ਬਿਊਰੋ ਨੇ ਫਗਵਾੜਾ ਨਗਰ ਨਿਗਮ ਦੇ ਸਹਾਇਕ ਟਾਊਨ ਪਲੈਨਰ (ਏਟੀਪੀ) ਰਾਜ ਕੁਮਾਰ ਅਤੇ ਇੱਕ ਪ੍ਰਾਈਵੇਟ ਆਰਕੀਟੈਕਟ ਰਾਜੇਸ਼ ਕੁਮਾਰ ਨੂੰ 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਫਗਵਾੜਾ ਤੋਂ ਗ੍ਰਿਫ਼ਤਾਰ ਕੀਤਾ ਹੈ। ਰਾਜ ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀਆਂ ਫਗਵਾੜਾ ਦੇ ਇੱਕ ਨਿਵਾਸੀ ਤੋਂ ਮਿਲੀ ਸ਼ਿਕਾਇਤ ਦੀ ਪੜਤਾਲ ਦੇ ਆਧਾਰ 'ਤੇ ਕੀਤੀਆਂ ਗਈਆਂ ਹਨ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਪ੍ਰਾਈਵੇਟ ਆਰਕੀਟੈਕਟ ਨੇ ਸ਼ੁਰੂ ਵਿੱਚ ਸਬੰਧਤ ਨਗਰ ਯੋਜਨਾਕਾਰ (ਟਾਊਨ ਪਲੈਨਿੰਗ) ਅਧਿਕਾਰੀ ਰਾਹੀਂ ਘਰ ਦੇ ਨਕਸ਼ੇ ਦੀ ਯੋਜਨਾ ਦੀ ਪ੍ਰਵਾਨਗੀ ਦਿਵਾਉਣ ਲਈ 1,50,000 ਰੁਪਏ ਦੀ ਰਿਸ਼ਵਤ ਮੰਗੀ ਸੀ। ਗੱਲਬਾਤ ਤੋਂ ਬਾਅਦ ਰਿਸ਼ਵਤ ਦੀ ਇਹ ਰਕਮ 50,000 ਰੁਪਏ ਵਿੱਚ ਤੈਅ ਹੋ ਗਈ।ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਜਲੰਧਰ ਰੇਂਜ ਦੀ ਵਿਜੀਲੈਂ...
ਐਨ.ਆਰ.ਆਈ ਮਿਲਣੀਆਂ ਦੌਰਾਨ ਪ੍ਰਾਪਤ ਹੋਈਆਂ ਕੁੱਲ 542 ਸ਼ਿਕਾਇਤਾਂ ਚੋਂ 488 ਮਾਮਲਿਆਂ ਦਾ ਕੀਤਾ ਨਿਪਟਾਰਾ

ਐਨ.ਆਰ.ਆਈ ਮਿਲਣੀਆਂ ਦੌਰਾਨ ਪ੍ਰਾਪਤ ਹੋਈਆਂ ਕੁੱਲ 542 ਸ਼ਿਕਾਇਤਾਂ ਚੋਂ 488 ਮਾਮਲਿਆਂ ਦਾ ਕੀਤਾ ਨਿਪਟਾਰਾ

Hot News
ਚੰਡੀਗੜ੍ਹ, 21 ਅਪ੍ਰੈਲ : ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਅੱਜ ਪੰਜਾਬ ਸਿਵਲ ਸਕੱਤਰੇਤ-1 ਵਿਖੇ ਪੰਜਵੀਂ ਔਨਲਾਈਨ ਐਨ.ਆਰ.ਆਈ ਮਿਲਣੀ ਕਰਵਾਈ ਅਤੇ ਔਨਲਾਈਨ ਵੀਡੀਓ-ਕਾਨਫਰੰਸਿੰਗ ਰਾਹੀਂ ਐਨ.ਆਰ.ਆਈ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਨਿੱਜੀ ਤੌਰ ’ਤੇ ਸੁਣਿਆ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ, ਅਸੀਂ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਇਹ ਵਿਲੱਖਣ ਪਹਿਲਕਦਮੀ ਸ਼ੁਰੂ ਕੀਤੀ ਹੈ। ਪੰਜਾਬ ਦੇਸ਼ ਦਾ ਇੱਕੋ ਇੱਕ ਸੂਬਾ ਹੈ, ਜਿਸਨੇ ਪ੍ਰਵਾਸੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਇਸ ਤਰ੍ਹਾਂ ਦਾ ਐਨਆਰਆਈ ਮਿਲਣੀ ਪ੍ਰੋਗਰਾਮ ਸ਼ੁਰੂ ਕੀਤਾ ਹੈ।ਉਨ੍ਹਾਂ ਦੱਸਿਆ ਕਿ ਪਿਛਲੀਆਂ ਚਾਰ ਔਨਲਾਈਨ ਐਨਆਰਆਈ ਮਿਲਣੀਆਂ ਵਿੱਚ ਕੁੱਲ 542 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਚੋਂ 488 ਸ਼ਿਕਾਇਤਾਂ ਦਾ ਸਫ਼ਲਤਾਪੂਰਵਕ ਨਿਪਟਾਰਾ ਕਰ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ 5ਵੀਂ ਮਾਸਿਕ ਔਨਲਾਈਨ ਐਨਆਰਆਈ ਮਿਲਣੀ ਵਿੱਚ 82 ...
ਆਪ ਸਰਕਾਰ ਸੂਬਾ ਵਾਸੀਆਂ ਨੂੰ ਪਾਰਦਰਸ਼ੀ ਤੇ ਬਿਹਤਰ ਸੇਵਾਵਾਂ ਦੇਣ ਲਈ ਵਚਨਬੱਧ: ਹਰਦੀਪ ਸਿੰਘ ਮੁੰਡੀਆਂ

ਆਪ ਸਰਕਾਰ ਸੂਬਾ ਵਾਸੀਆਂ ਨੂੰ ਪਾਰਦਰਸ਼ੀ ਤੇ ਬਿਹਤਰ ਸੇਵਾਵਾਂ ਦੇਣ ਲਈ ਵਚਨਬੱਧ: ਹਰਦੀਪ ਸਿੰਘ ਮੁੰਡੀਆਂ

Hot News
ਚੰਡੀਗੜ੍ਹ, 21 ਅਪਰੈਲ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਸੂਬਾ ਵਾਸੀਆਂ ਨੂੰ ਪਾਰਦਰਸ਼ੀ ਤੇ ਬਿਹਤਰ ਸੇਵਾਵਾਂ ਦੇਣ ਲਈ ਵਚਨਬੱਧ ਹੈ। ਮਾਲ ਵਿਭਾਗ ਵਿੱਚ ਚੱਲ ਰਹੇ ਸੁਧਾਰਾਂ ਦੇ ਚੱਲਦਿਆਂ ਅੱਜ 56 ਤਹਿਸੀਲਦਾਰ ਅਤੇ 166 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਹਨ। ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਕਿਹਾ ਕਿ ਸਰਕਾਰ ਦੀ ਭ੍ਰਿਸ਼ਟਾਚਾਰ ਖ਼ਿਲਾਫ਼ ਜ਼ੀਰੋ ਟਾਲਰੈਂਸ ਨੀਤੀ ਹੈ।ਇਸ ਤੋਂ ਇਲਾਵਾ ਸਰਕਾਰੀ ਦਫਤਰਾਂ ਵਿੱਚ ਲੋਕਾਂ ਦੀ ਖੱਜਲ ਖੁਆਰੀ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਨਾਲ ਸਬੰਧਤ ਦਫਤਰਾਂ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ। ਸ ਮੁੰਡੀਆਂ ਨੇ ਕਿਹਾ ਕਿ ਸਰਕਾਰ ਲੋਕ ਪੱਖੀ ਪ੍ਰਸ਼ਾਸਨ ਦੇਣ ਲਈ ਨਿਰੰਤਰ ਯਤਨ ਕਰ ਰਹੀ ਹੈ ਜਿਸ ਦੇ ਚੱਲਦਿਆਂ ਇਹ ਤਬਾਦਲੇ ਕੀਤੇ ਗਏ ਹਨ।ਉਨ੍ਹਾਂ ਅੱਗੇ ਕਿਹਾ ਕਿ ਭਵਿੱਖ ਵਿੱਚ ਵੀ ਕਿਸੇ ਕਿਸਮ ਦੀ ਕੋਈ ਸ਼ਿਕਾਇਤ ਮਿਲਣ ਉੱਤੇ ਅਜਿਹੀ ਕਾਰਵਾਈ ਤੁਰੰਤ ਕੀਤੀ ਜਾਵੇਗੀ।...