“ਮਾਨ ਸਰਕਾਰ ਦੇ ਕ੍ਰਾਂਤੀਕਾਰੀ ਸੁਧਾਰ ਲਿਆਉਣ ਦੇ ਯਤਨ ਵਿਰੋਧੀਆਂ ਨੂੰ ਹਜ਼ਮ ਨਹੀਂ ਹੋ ਰਹੇ”
ਲਹਿਰਾ, 17 ਅਪ੍ਰੈਲ: ਲਹਿਰਾਗਾਗਾ ਹਲਕੇ ਦੇ ਸਕੂਲਾਂ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕਰਨ ਦੀ ਲੜੀ ਤਹਿਤ ਅੱਜ ਚੌਥੇ ਦਿਨ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਅੱਠ ਸਰਕਾਰੀ ਸਕੂਲਾਂ ਵਿੱਚ ਲਗਭਗ 1.61 ਕਰੋੜ ਰੁਪਏ ਦੇ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਪੂਰੇ ਜੋਸ਼ ਨਾਲ ਹਰ ਲੋੜੀਂਦੀ ਕੋਸ਼ਿਸ਼ ਜਾਰੀ ਰਹੇਗੀ।ਇਸ ਲੜੀ ਤਹਿਤ ਕੈਬਨਿਟ ਮੰਤਰੀ ਨੇ ਸਰਕਾਰੀ ਪ੍ਰਾਇਮਰੀ ਸਕੂਲ ਹਰੀਗੜ੍ਹ ਗਹਿਲਾਂ ‘ਚ 10.25 ਲੱਖ, ਸਰਕਾਰੀ ਹਾਈ ਸਕੂਲ ਮਹਾਂ ਸਿੰਘ ਵਾਲਾ ‘ਚ 35.17 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਮਹਾਂ ਸਿੰਘ ਵਾਲਾ ‘ਚ 12.07 ਲੱਖ, ਸਰਕਾਰੀ ਹਾਈ ਸਕੂਲ ਭੂਲਣ ‘ਚ 38.86 ਲੱਖ, ਸਰਕਾਰੀ ਹਾਈ ਸਕੂਲ ਗੁਲਾੜੀ ‘ਚ 21.89 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਗੁਲਾੜੀ ‘ਚ 2.31 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਠਸਕਾ ‘ਚ 10.19 ਲੱਖ ਅਤੇ ਸਰਕਾਰੀ ਹਾਈ ਸਕੂਲ ਚੱਠਾ...








