ਪੰਨੂ ਵਰਗੀਆਂ ਪੰਜਾਬ ਵਿਰੋਧੀ ਤਾਕਤਾਂ ਤੋਂ ਨਹੀਂ ਦੇਖੀ ਜਾ ਰਹੀ ਪੰਜਾਬ ਦੀ ਤਰੱਕੀ – ਡਾ. ਬਲਬੀਰ ਸਿੰਘ
ਚੰਡੀਗੜ੍ਹ, 8 ਅਪ੍ਰੈਲ : ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਖਾਲਿਸਤਾਨੀ ਸਮਰਥਕ ਗੁਰਪਤਵੰਤ ਪੰਨੂ ਵੱਲੋਂ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਬਾਰੇ ਕੀਤੀ ਗਈ ਗ਼ਲਤ ਟਿੱਪਣੀ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਨੂ ਵਰਗੀਆਂ ਕੁਝ ਪੰਜਾਬ ਵਿਰੋਧੀ ਤਾਕਤਾਂ ਸੂਬੇ ਦੀ ਤਰੱਕੀ ਨੂੰ ਬਰਦਾਸ਼ਤ ਨਹੀਂ ਕਰ ਪਾ ਰਹਿਆਂ ਹਨ। ਇਸੇ ਲਈ ਉਹ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਪਰ ਆਪ ਸਰਕਾਰ ਉਨ੍ਹਾਂ ਦੇ ਮਨਸੂਬਿਆਂ ਨੂੰ ਸਫਲ ਨਹੀਂ ਹੋਣ ਦੇਵੇਗੀ। ਡਾ. ਬਲਬੀਰ ਨੇ ਕਿਹਾ ਕਿ ਬਾਬਾ ਸਾਹਿਬ ਅੰਬੇਡਕਰ ਕਿਸੇ ਇੱਕ ਜਾਤ ਜਾਂ ਧਰਮ ਨਾਲ ਸਬੰਧਿਤ ਨਹੀਂ ਸਨ। ਉਹ ਪੂਰੇ ਦੇਸ਼ ਦੇ ਹਨ ਅਤੇ ਉਨ੍ਹਾਂ ਦੀ ਜਨਮ ਜਯੰਤੀ ਦੇਸ਼ ਭਰ ਵਿੱਚ ਮਨਾਈ ਜਾਂਦੀ ਹੈ। ਇਸ ਲਈ, ਇਹ ਬਿਆਨ ਸਿਰਫ਼ ਪੰਜਾਬ ਦੇ ਲੋਕਾਂ ਨੂੰ ਭੜਕਾਉਣ ਲਈ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਬਾਬਾ ਸਾਹਿਬ ਨੂੰ ਸਤਿਕਾਰ ਦਿੱਤਾ ਹੈ। 'ਆਪ' ਸਰਕਾਰ ਬਣਨ ਤੋਂ ਬਾਅਦ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਬਾਬਾ ਸਾਹਿਬ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਲਗਾਈਆਂ ਗਈਆਂ ਹਨ। ਸਾਡੀ ਸਰਕਾਰ ਉਨ...








