Thursday, March 19Malwa News
Shadow

Tag: latest news

ਸਰਨਾ ਵਿਖੇ  ਪਾਰਕ ਦੇ ਨਿਰਮਾਣ ਕਾਰਜਾਂ ਦੀ ਕੀਤੀ ਸ਼ੁਰੂਆਤ

ਸਰਨਾ ਵਿਖੇ  ਪਾਰਕ ਦੇ ਨਿਰਮਾਣ ਕਾਰਜਾਂ ਦੀ ਕੀਤੀ ਸ਼ੁਰੂਆਤ

Punjab Development
ਪਠਾਨਕੋਟ, 4 ਅਪ੍ਰੈਲ: ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਵਿਧਾਨ ਸਭਾ ਹਲਕਾ ਭੋਆ ਵਿੱਚ ਪਿੰਡ ਸਰਨਾ ਵਿਖੇ, 54 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਇੱਕ ਪਾਰਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ 2.15 ਕਰੋੜ ਰੁਪਏ ਦੀ ਲਾਗਤ ਵਾਲੀ ਪਠਾਨਕੋਟ - ਮਾਧੋਪੁਰ ਸੜਕ ਦਾ ਨੀਂਹ ਪੱਥਰ ਵੀ ਰੱਖਿਆ। ਜ਼ਿਕਰਯੋਗ ਹੈ ਕਿ ਸ੍ਰੀ ਲਾਲ ਚੰਦ ਕਟਾਰੂਚੱਕ ਦੇ ਸੁਹਿਰਦ ਯਤਨਾਂ ਨਾਲ ਸਰਨਾ ਦੇ ਲੋਕਾਂ ਨੂੰ ਇੱਕ ਸੁੰਦਰ ਪਾਰਕ ਮਿਲੇਗਾ ਅਤੇ ਖਾਨਪੁਰ ਦੇ ਵਸਨੀਕਾਂ ਸਮੇਤ ਦਰਜਨਾਂ ਹੋਰਨਾਂ ਪਿੰਡਾਂ ਦੇ ਲੋਕਾਂ ਨੂੰ ਲਗਭਗ 10 ਸਾਲਾਂ ਬਾਅਦ ਇੱਕ ਨਵੀਂ ਸੜਕ ਦਾ ਤੋਹਫ਼ਾ ਮਿਲੇਗਾ। ਸਰਨਾ ਵਿਖੇ ਲੋਕਾਂ ਨੂੰ ਸੰਬੋਧਨ ਕਰਦਿਆਂ ਮੰਤਰੀ ਨੇ ਕਿਹਾ ਕਿ ਪਾਰਕ ਵਿੱਚ 6 ਫੁੱਟ ਚੌੜਾ ਵਾਕਿੰਗ ਟਰੈਕ, ਓਪਨ ਜਿਮ ਅਤੇ ਯੋਗਾ ਲਈ ਸੁਚੱਜੀ ਥਾਂ ਤੋਂ ਇਲਾਵਾ ਡਿਜੀਟਲ ਗੇਟ, ਮਿਊਜ਼ਿਕ ਸਿਸਟਮ ਅਤੇ ਸੁੰਦਰ ਫੁੱਲ-ਬੂਟੇ ਹੋਣਗੇੇ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ, ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਤਰੱਕੀ ਦੀਆਂ ਨਵੀਆਂ ਉਚਾਈਆਂ ਛੂਹ ਰਹੀ ਹੈ। ਸ੍ਰੀ...
35ਵੇਂ ਦਿਨ ਵੀ ਜਾਰੀ, 469 ਛਾਪਿਆਂ ਤੋਂ ਬਾਅਦ ਪੰਜਾਬ ਪੁਲਿਸ ਨੇ 46 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

35ਵੇਂ ਦਿਨ ਵੀ ਜਾਰੀ, 469 ਛਾਪਿਆਂ ਤੋਂ ਬਾਅਦ ਪੰਜਾਬ ਪੁਲਿਸ ਨੇ 46 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

Hot News
ਚੰਡੀਗੜ੍ਹ, 4 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’, ਨੂੰ 35ਵੇਂ ਦਿਨ ਵੀ ਜਾਰੀ ਰੱਖਦੇ ਹੋਏ, ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ 469 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 30 ਐਫਆਈਆਰਜ਼ ਦਰਜ ਕਰਨ ਤੋਂ ਬਾਅਦ 46 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਦੇ ਨਾਲ, ਮਹਿਜ਼ 35 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 4874 ਹੋ ਗਈ ਹੈ। ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 643 ਗ੍ਰਾਮ ਹੈਰੋਇਨ, 450 ਗ੍ਰਾਮ ਅਫੀਮ, 4318 ਨਸ਼ੀਲੀਆਂ ਗੋਲੀਆਂ ਅਤੇ 5760 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।ਇਹ ਆਪ੍ਰੇਸ਼ਨ ਰਾਜ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾ...
ਪੰਨੂੰ ਖੁੱਡ ‘ਚੋਂ ਬਾਹਰ ਆ ਕੇ ਦਿਖਾਵੇ : ਮੰਤਰੀ

ਪੰਨੂੰ ਖੁੱਡ ‘ਚੋਂ ਬਾਹਰ ਆ ਕੇ ਦਿਖਾਵੇ : ਮੰਤਰੀ

Punjab Politics
ਅੰਮ੍ਰਿਤਸਰ 4 ਅਪ੍ਰੈਲ : ਪੰਜਾਬ ਦੇ ਕੈਬਿਨਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਡਾਕਟਰ ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਢਹਿਢੇਰੀ ਕਰਨ ਸਬੰਧੀ ਗੁਰਪਤਵੰਤ ਪੰਨੂ ਵਲੋਂ ਦਿੱਤੇ ਬਿਆਨ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਦਲਿਤ ਵਿਰੋਧੀ, ਸੰਵਿਧਾਨ ਵਿਰੋਧੀ ਅਤੇ ਦੇਸ਼ ਵਿਰੋਧੀ ਕਰਾਰ ਦਿੰਦਿਆਂ ਗੁਰਪਤਵੰਤ ਪੰਨੂ ਨੂੰ ਚੁਣੌਤੀ ਦਿੱਤੀ ਕਿ ਜੇਕਰ ਉਸ ਵਿਚ ਹਿੰਮਤ ਹੈ ਤਾਂ ਇਹ ਬਿਆਨ ਪੰਜਾਬ ਦੀ ਧਰਤੀ ਤੇ ਆ ਕੇ ਦੁਹਰਾਏ । ਪੰਨੂੰ ਨੂੰ ਦੇਸ਼ ਵਿਰੋਧੀ ਕਰਾਰ ਦਿੰਦਿਆਂ ਸ:ਹਰਭਜਨ ਸਿੰਘ ਈ.ਟੀ.ਓ ਨੇ ਕੇਦਰ ਸਰਕਾਰ ਤੋਂ ਮੰਗ ਕੀਤੀ ਕਿ ਇਸ ਗੱਦਾਰ ਅਤੇ ਕਾਇਰਾ ਵਿਅਕਤੀ ਵਿਰੁੱਧ ਤੁਰੰਤ ਕਾਰਵਾਈ ਕਰਕੇ ਵਾਪਸ ਭਾਰਤ ਲਿਆ ਕੇ ਜੇਲਾਂ ਵਿਚ ਡੱਕਿਆ ਜਾਵੇ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਪੰਨੂ ਵਰਗਾ ਦੇ਼ਸ ਵਿਰੋਧੀ ਅਜਿਹੇ ਬਿਆਨਾਂ ਰਾਹੀ ਪੰਜਾਬ ਵਿਚ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਵਿਗਾੜਨ ਦੀ ਕੋਸ਼ਿਸ ਕਰ ਰਿਹਾ ਹੈ,ਜਿਸ ਦਾ ਜਵਾਬ ਆਉਣ ਵਾਲੀ 14 ਅਪ੍ਰੈਲ ਨੂੰ ਬਾਬਾ ਸਾਹਿਬ ਅੰਬੇਡਕਰ ਦੀ ਜੈਯੰਤੀ ਮੌਕੇ ਸਮੁੱਚੀ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਅਤੇ ਪੰਜਾਬ ਦੇ ਲੋਕ ਬਾਬਾ ਸਾਹਿਬ ਦੇ ਬੁੱਤ ਸਾਹਮਣੇ ਨ...
ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਜੀ ਵਿਚਕਾਰ ਰੋਪਵੇਅ ਸ਼ੁਰੂ ਕਰਨ ਦਾ ਯਤਨ ਕਰਾਂਗੇ : ਭਗਵੰਤ ਮਾਨ

ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਜੀ ਵਿਚਕਾਰ ਰੋਪਵੇਅ ਸ਼ੁਰੂ ਕਰਨ ਦਾ ਯਤਨ ਕਰਾਂਗੇ : ਭਗਵੰਤ ਮਾਨ

Breaking News
ਨੈਣਾ ਦੇਵੀ, 4 ਅਪਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ, ਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਜੀ ਵਿਚਕਾਰ ਰੋਪਵੇਅ ਸ਼ੁਰੂ ਕਰਨ ਲਈ ਹਰ ਸੰਭਵ ਯਤਨ ਕਰੇਗੀ। ਮਾਤਾ ਸ੍ਰੀ ਨੈਣਾ ਦੇਵੀ ਜੀ ਮੰਦਰ ਵਿਖੇ ਮੱਥਾ ਟੇਕਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਹਿਮਾਚਲ ਪ੍ਰਦੇਸ਼ ਦੇ ਆਪਣੇ ਹਮਰੁਤਬਾ ਨੂੰ ਬੇਨਤੀ ਕਰਨਗੇ ਕਿ ਉਹ ਵੱਡੇ ਜਨਤਕ ਹਿੱਤਾਂ ਲਈ ਇਸ ਪ੍ਰੋਜੈਕਟ ਨੂੰ ਤੇਜ਼ੀ ਨਾਲ ਨੇਪਰੇ ਚੜ੍ਹਾਉਣ ਲਈ ਅਧਿਕਾਰੀਆਂ ਦਾ ਇੱਕ ਸਾਂਝਾ ਐਕਸ਼ਨ ਗਰੁੱਪ ਬਣਾਉਣ। ਉਨ੍ਹਾਂ ਆਸ ਪ੍ਰਗਟਾਈ ਕਿ ਕਿ ਰੋਪਵੇਅ ਇਨ੍ਹਾਂ ਦੋਵਾਂ ਇਤਿਹਾਸਕ ਅਤੇ ਧਾਰਮਿਕ ਸਥਾਨਾਂ ’ਤੇ ਦਰਸ਼ਨਾਂ ਲਈ ਜਾਣ ਵਾਲੇ ਲੱਖਾਂ ਸ਼ਰਧਾਲੂਆਂ ਨੂੰ ਸੁਚਾਰੂ ਅਤੇ ਨਿਰਵਿਘਨ ਆਵਾਜਾਈ ਦੀ ਸਹੂਲਤ ਪ੍ਰਦਾਨ ਕਰੇਗਾ। ਉਨ੍ਹਾਂ ਦੁੱਖ ਪ੍ਰਗਟ ਕੀਤਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਕੂੜ-ਪ੍ਰਚਾਰ ਤੇ ਬੇਅਰਥ ਦਾਅਵਿਆਂ ਦੇ ਬਾਵਜੂਦ ਇਹ ਪ੍ਰੋਜੈਕਟ ਸਿਰੇ ਨਹੀਂ ਚੜ੍ਹ ਸਕਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਸ੍ਰੀ ਆਨੰਦਪੁਰ ਸਾਹਿਬ ਅ...
ਪੰਜਾਬ ‘ਚ ਹੁਣ ਨਹੀਂ ਚੱਲੇਗਾ ਮਾਫ਼ੀਆ ਰਾਜ, ਹੁਣ ਚੱਲੇਗਾ ਲੋਕ ਰਾਜ!

ਪੰਜਾਬ ‘ਚ ਹੁਣ ਨਹੀਂ ਚੱਲੇਗਾ ਮਾਫ਼ੀਆ ਰਾਜ, ਹੁਣ ਚੱਲੇਗਾ ਲੋਕ ਰਾਜ!

Punjab Politics
ਚੰਡੀਗੜ੍ਹ, 4 ਅਪ੍ਰੈਲ : ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਨੇ ਪੰਜਾਬ ਦੀ ਮਾਨ ਸਰਕਾਰ ਵੱਲੋਂ 2022 ਦੀ ਮਾਈਨਿੰਗ ਨੀਤੀ ਵਿੱਚ ਸੋਧ ਕਰਕੇ ਨਵੀਂ ਮਾਈਨਿੰਗ ਨੀਤੀ ਬਣਾਉਣ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ ਹੈ। ਪਾਰਟੀ ਆਗੂਆਂ ਨੇ ਕਿਹਾ ਕਿ ਇਸ ਨਾਲ ਮਾਈਨਿੰਗ ਮਾਫ਼ੀਆ ਖ਼ਤਮ ਹੋਵੇਗਾ ਅਤੇ ਲੋਕਾਂ ਨੂੰ ਸਸਤੇ ਭਾਅ ਰੇਤ ਮਿਲ ਸਕੇਗੀ। ਇਸ ਮਾਮਲੇ ਸਬੰਧੀ ‘ਆਪ’ ਆਗੂ ਡਾ. ਸੰਨੀ ਆਹਲੂਵਾਲੀਆ, ਨੀਲ ਗਰਗ, ਸੈਫਲ ਹਰਪ੍ਰੀਤ ਸਿੰਘ ਅਤੇ ਸਾਕੀ ਅਲੀ ਖਾਨ ਨੇ ਪਾਰਟੀ ਦਫ਼ਤਰ ਵਿਖੇ ਪ੍ਰੈਸ ਕਾਨਫ਼ਰੰਸ ਕੀਤੀ। ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਡਾ ਸੰਨੀ ਆਹਲੂਵਾਲੀਆ ਨੇ ਕਿਹਾ ਕਿ ਨਵੀਂ ਮਾਈਨਿੰਗ ਨੀਤੀ ਆਮ ਲੋਕਾਂ ਨੂੰ ਸਸਤੇ ਭਾਅ 'ਤੇ ਰੇਤਾ ਮੁਹੱਈਆ ਕਰਵਾਉਣ ਲਈ ਬਣਾਈ ਗਈ ਹੈ | ਪਹਿਲਾਂ ਮੰਗ ਅਤੇ ਸਪਲਾਈ ਵਿੱਚ ਅੰਤਰ ਬਹੁਤ ਜ਼ਿਆਦਾ ਸੀ ਕਿਉਂਕਿ ਪੰਜਾਬ ਵਿੱਚ ਜਿਸ ਤਰ੍ਹਾਂ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਕੰਮ ਹੋ ਰਹੇ ਸਨ, ਉਸ ਕਾਰਨ ਆਮ ਲੋਕ ਕਹਿੰਦੇ ਸਨ ਕਿ ਮਾਈਨਿੰਗ ਨੀਤੀ ਵਿੱਚ ਬਦਲਾਅ ਕੀਤਾ ਜਾਣਾ ਚਾਹੀਦਾ ਹੈ।ਫਿਰ ਪੰਜਾਬ ਸਰਕਾਰ ਨੇ ਬਿਲਡਰਾਂ ਅਤੇ ਲੈਂਡ ਕਰਸ਼ਰ ਮਾਈਨਿੰਗ ਨਾਲ ਜੁੜੇ ਲੋਕਾਂ ਸਮੇਤ ਸਾਰੇ ਹਿੱਸੇਦਾਰਾਂ ਨ...
‘ਸਕੂਲ ਮੈਂਟਰਸ਼ਿਪ ਪ੍ਰੋਗਰਾਮ’ ਰਾਹੀਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਕਰਾਂਗੇ ਮਾਰਗਦਰਸ਼ਨ

‘ਸਕੂਲ ਮੈਂਟਰਸ਼ਿਪ ਪ੍ਰੋਗਰਾਮ’ ਰਾਹੀਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਕਰਾਂਗੇ ਮਾਰਗਦਰਸ਼ਨ

Breaking News
ਚੰਡੀਗੜ੍ਹ, 4 ਅਪ੍ਰੈਲ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮਰੱਥ ਬਣਾਉਣ ਦੀ ਦਿਸ਼ਾ ਵਿੱਚ ਨਿਵੇਕਲਾ ਤੇ ਅਹਿਮ ਕਦਮ ਚੁੱਕਦਿਆਂ ਸੂਬਾ ਸਰਕਾਰ ਵੱਲੋਂ ਦੇਸ਼ ਭਰ ਵਿੱਚ ਆਪਣੀ ਕਿਸਮ ਦਾ ਪਹਿਲਾ "ਸਕੂਲ ਮੈਂਟਰਸ਼ਿਪ ਪ੍ਰੋਗਰਾਮ" ਸ਼ੁਰੂ ਕੀਤਾ ਗਿਆ ਹੈ, ਜਿਸ ਵਿੱਚ ਵਿਦਿਆਰਥੀਆਂ ਨੂੰ ਆਪਣੀ ਜ਼ਿੰਦਗੀ ਦੇ ਵੱਡੇ ਟੀਚੇ ਮਿੱਥਣ ਲਈ ਪ੍ਰੇਰਿਤ ਅਤੇ ਮਾਰਗਦਰਸ਼ਨ ਕਰਨ ਵਾਸਤੇ ਸੀਨੀਅਰ ਆਈਏਐੱਸ ਤੇ ਆਈਪੀਐੱਸ ਅਧਿਕਾਰੀਆਂ ਨੂੰ ਸ਼ਾਮਲ ਕੀਤਾ ਜਾ ਰਿਹਾ ਹੈ। ਅੱਜ ਇੱਥੇ ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਮੀਡੀਆ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੇਂਡੂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਅਤੇ ਵਿਦਿਆਰਥੀਆਂ ਦਾ ਜੀਵਨ ਵਿੱਚ ਉੱਤਮਤਾ ਹਾਸਲ ਕਰਨ ਲਈ ਮਾਰਗਦਰਸ਼ਨ ਕਰਨ ਵਾਸਤੇ ਆਈ.ਏ.ਐਸ., ਆਈ.ਪੀ.ਐਸ., ਆਈ.ਐਫ.ਐਸ. ਅਤੇ ਹੋਰ ਸਿਵਲ ਅਧਿਕਾਰੀਆਂ ਨੂੰ ਸੱਦਾ ਦਿੱਤਾ ਗਿਆ ਹੈ।ਸ. ਹਰਜ...
ਸਾਬਕਾ ਸੈਨਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਸਾਬਕਾ ਸੈਨਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

Hot News
ਚੰਡੀਗੜ, ਅਪ੍ਰੈਲ 4 : ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਵਿੱਚ ਹੋਰ ਤੇਜ਼ੀ ਲਿਆਉਣ ਲਈ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਅਧਿਕਾਰੀਆਂ ਨੁੰ ਆਦੇਸ਼ ਜਾਰੀ ਕੀਤੇ ਹਨ । ਇਹ ਆਦੇਸ਼ ਉਨ੍ਹਾਂ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਚੰਡੀਗੜ ਵਿਖੇ ਮੀਟਿੰਗ ਦੌਰਾਨ ਸਾਬਕਾ ਸੈਨਿਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਦਾ ਜਾਇਜ਼ਾ ਲੈਂਦੇ ਹੋਏ ਕੀਤੇ। ਮੀਟਿੰਗ ਦੌਰਾਨ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਜੇ.ਐਮ ਬਾਲਾਮੁਰੂਗਨ ਅਤੇ ਬ੍ਰਿਗ: ਭੁਪਿੰਦਰ ਸਿੰਘ ਢਿੱਲੋਂ (ਰਿਟਾ.) ਨੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮ ਅਤੇ ਵੱਖ ਵੱਖ ਭਲਾਈ ਸਕੀਮਾਂ ਅਧੀਨ ਪ੍ਰਗਤੀ ਬਾਰੇ ਮੰਤਰੀ ਨੂੰ ਜਾਣੂ ਕਰਵਾਇਆ ।ਇਸ ਮੌਕੇ ਮੰਤਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਸਾਬਕਾ ਸੈਨਿਕਾਂ ਲਈ ਵੱਖ ਵੱਖ ਭਲਾਈ ਸਕੀਮਾਂ ਅਧੀਨ 49.56 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ । ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ ।...
ਕਣਕ ਦੀ ਫ਼ਸਲ ਨੂੰ ਅੱਗ ਲੱਗਣ ਤੋਂ ਰੋਕਣ ਲਈ ਕੰਟਰੋਲ ਰੂਮ ਸਥਾਪਤ

ਕਣਕ ਦੀ ਫ਼ਸਲ ਨੂੰ ਅੱਗ ਲੱਗਣ ਤੋਂ ਰੋਕਣ ਲਈ ਕੰਟਰੋਲ ਰੂਮ ਸਥਾਪਤ

Hot News
ਚੰਡੀਗੜ੍ਹ, 4 ਅਪ੍ਰੈਲ: ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ ਚੱਲ ਰਹੇ ਵਾਢੀ ਦੇ ਸੀਜ਼ਨ ਦੌਰਾਨ ਕਣਕ ਦੀ ਫ਼ਸਲ ਨੂੰ ਅੱਗ ਲੱਗਣ ਦੀਆਂ ਸੰਭਾਵੀ ਘਟਨਾਵਾਂ ਨਾਲ ਨਜਿੱਠਣ ਦੇ ਮੱਦੇਨਜ਼ਰ ਇੱਕ ਸਮਰਪਿਤ ਕੰਟਰੋਲ ਰੂਮ ਸਥਾਪਤ ਕੀਤਾ ਹੈ। ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦੇ ਹੋਏ, ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਢਿੱਲੀਆਂ ਜਾਂ ਲਟਕਦੀਆਂ ਬਿਜਲੀ ਦੀਆਂ ਤਾਰਾਂ ਅਤੇ ਜੀਓ ਸਵਿੱਚਾਂ, ਜੋ ਸਪਾਰਕਿੰਗ ਕਰਕੇ ਕਣਕ ਦੇ ਖੇਤਾਂ ਅੱਗ ਲਗਣ ਦਾ ਕਾਰਨ ਬਣ ਸਕਦੀਆਂ ਹਨ, ਨਾਲ ਨਜਿੱਠਣ ਲਈ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ । ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਬਿਜਲੀ ਖ਼ਤਰਿਆਂ ਦੇ ਸਮੇਂ ਸਿਰ ਹੱਲ ਲਈ ਤੁਰੰਤ ਨਜ਼ਦੀਕੀ ਸਬ-ਡਿਵੀਜ਼ਨਲ ਦਫ਼ਤਰ, ਸ਼ਿਕਾਇਤ ਕੇਂਦਰ ਜਾਂ ਕੰਟਰੋਲ ਰੂਮ 96461-06835, 96461-06836 ਜਾਂ ਟੋਲ-ਫਰੀ ਨੰਬਰ 1912 ’ਤੇ ਰਿਪੋਰਟ ਕਰਨ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਢਿੱਲੀਆਂ ਜਾਂ ਲਟਕਦੀਆਂ ਤਾਰਾਂ ਜਾਂ ਸਪਾਰਕਿੰਗ ਦੀਆਂ ਘਟਨਾਵਾਂ ਦੀਆਂ ਤਸਵੀਰਾਂ, ਸਥਾਨ ਦੇ ਵੇਰਵਿਆਂ ਸਮੇਤ, ਵਟਸਐਪ ਰਾਹੀਂ 96461-06836 ’ਤੇ ਭੇਜੀਆਂ ਜਾ ਸਕਦੀਆਂ ਹਨ।ਕਿਸਾ...
19 ਬੱਚਿਆਂ ਨੂੰ ਸਰਕਾਰੀ ਬਾਲ ਘਰਾਂ ‘ਚ ਦਿੱਤੀ ਜਾ ਰਹੀ ਹੈ ਸਿੱਖਿਆ

19 ਬੱਚਿਆਂ ਨੂੰ ਸਰਕਾਰੀ ਬਾਲ ਘਰਾਂ ‘ਚ ਦਿੱਤੀ ਜਾ ਰਹੀ ਹੈ ਸਿੱਖਿਆ

Hot News
ਚੰਡੀਗੜ੍ਹ, 4 ਅਪ੍ਰੈਲ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਬੱਚੇ ਦੀ ਸੰਭਾਲ ਅਤੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਇਆ ਜਾ ਰਿਹਾ ‘ਪ੍ਰੋਜੈਕਟ ਜੀਵਨਜੋਤ’ ਜੁਲਾਈ 2024 ਤੋਂ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ 268 ਬੱਚਿਆਂ ਨੂੰ ਬਚਾ ਚੁੱਕਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਬੱਚਿਆਂ ਵਿੱਚੋਂ 19 ਬਿਨਾਂ ਸਰਪ੍ਰਸਤੀ ਵਾਲੇ ਬੱਚਿਆਂ ਨੂੰ ਸਰਕਾਰੀ ਬਾਲ ਘਰਾਂ ਵਿੱਚ ਰੱਖ ਕੇ ਉਨ੍ਹਾਂ ਨੂੰ ਮੁਫ਼ਤ ਸਿੱਖਿਆ, ਪੌਸ਼ਟਿਕ ਭੋਜਨ ਅਤੇ ਸਿਹਤ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਬਾਕੀ ਬੱਚਿਆਂ ਨੂੰ ਬਾਲ ਭਲਾਈ ਕਮੇਟੀਆਂ ਰਾਹੀਂ ਉਨ੍ਹਾਂ ਦੇ ਪਰਿਵਾਰਾਂ ਦੇ ਸਪੁਰਦ ਕੀਤਾ ਗਿਆ ਹੈ।ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ‘ਪ੍ਰੋਜੈਕਟ ਜੀਵਨਜੋਤ’ ਦਾ ਮੁੱਖ ਉਦੇਸ਼ ਭੀਖ ਮੰਗਣ ਵਾਲੇ ਬੱਚਿਆਂ ਨੂੰ ਸੜਕਾਂ ਤੋਂ ਬਚਾ ਕੇ ਉਨ੍ਹਾਂ ਦਾ ਮੁੜ ਵਸੇਬਾ ਕਰਨਾ ਅਤੇ ਉਨ੍ਹਾਂ ਨੂੰ ਸਮਾਜ ਨਾਲ ਦੁਬਾਰਾ ਜੋੜਨ...
ਗੈਰਕਾਨੂੰਨੀ ਦਵਾਈਆਂ ਵੇਚਣ ਵਾਲਿਆਂ ਖਿਲਾਫ ਪਰਚਾ ਦਰਜ

ਗੈਰਕਾਨੂੰਨੀ ਦਵਾਈਆਂ ਵੇਚਣ ਵਾਲਿਆਂ ਖਿਲਾਫ ਪਰਚਾ ਦਰਜ

Hot News
ਚੰਡੀਗੜ੍ਹ, 4 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੈਰ-ਮਿਆਰੀ ਅਤੇ ਗੈਰ-ਕਾਨੂੰਨੀ ਖੇਤੀਬਾੜੀ ਸਬੰਧੀ ਵਸਤਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਦੋ ਫਰਮਾਂ 'ਤੇ ਛਾਪੇ ਮਾਰੇ ਅਤੇ ਪਾਬੰਦੀਸ਼ੁਦਾ ਕੀਟਨਾਸ਼ਕਾਂ ਤੇ ਮਿਆਦ ਪੁੱਗ ਚੁੱਕੇ ਸਟਾਕ ਜ਼ਬਤ ਕੀਤੇ ਹਨ। ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਜੁਆਇੰਟ ਡਾਇਰੈਕਟਰ (ਵਿਸਥਾਰ ਤੇ ਸਿਖਲਾਈ) ਦਿਲਬਾਗ ਸਿੰਘ ਦੀ ਨਿਗਰਾਨੀ ਹੇਠ ਇੱਕ ਵਿਸ਼ੇਸ਼ ਟੀਮ ਨੇ ਮੈਸਰਜ਼ ਜਨਕ ਰਾਜ ਨਰਿੰਦਰ ਕੁਮਾਰ, ਨਵੀਂ ਅਨਾਜ ਮੰਡੀ, ਹੁਸ਼ਿਆਰਪੁਰ ਵਿਖੇ ਅਚਨਚੇਤ ਛਾਪਾ ਮਾਰਿਆ ਅਤੇ ਜਾਂਚ ਦੌਰਾਨ ਟੀਮ ਨੂੰ ਆਈਪ੍ਰੋਕੈਮ ਐਗਰੀ ਕੇਅਰ, ਪੰਚਕੂਲਾ, ਹਰਿਆਣਾ ਵੱਲੋਂ ਬਣਾਏ ਅਤੇ ਮਾਰਕੀਟ ਕੀਤੇ ਗਏ ਪਾਬੰਦੀਸ਼ੁਦਾ ਅਮੋਨੀਅਮ ਸਾਲਟ- ਗਲਾਈਫੋਸੇਟ 71% ਐਸ.ਜੀ. ਦੇ 99 ਪੈਕੇਟ (ਹਰੇਕ 100 ਗ੍ਰਾਮ) ਬਰਾਮਦ ਕੀਤੇ ਗਏ ਹਨ।ਖੇਤੀਬਾੜੀ ਮੰਤਰੀ ਨੇ ਅੱਗੇ ਦੱਸਿਆ ਕਿ ਛਾਪੇਮਾਰੀ ਦੌਰਾਨ ਵੱਡੀ ਮਾਤਰਾ...