ਰਿਸ਼ਵਤ ਲੈਂਦਾ ਹੋਮਿਓਪੈਥੀ ਡਾਕਟਰ ਕਾਬੂ
ਚੰਡੀਗੜ੍ਹ, 4 ਅਪ੍ਰੈਲ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਰੱਈਆ ਦੇ ਰਹਿਣ ਵਾਲੇ ਇੱਕ ਪ੍ਰਾਈਵੇਟ ਹੋਮਿਓਪੈਥਿਕ ਡਾਕਟਰ, ਡਾ. ਅਰਵਿੰਦ ਕੁਮਾਰ ਨੂੰ ਤਰਨਤਾਰਨ ਵਿੱਚ 3.50 ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ।ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਪਟਿਆਲਾ ਜ਼ਿਲ੍ਹੇ ਦੇ ਕਸਬਾ ਪਾਤੜਾਂ ਦੇ ਵਸਨੀਕ ਅਸ਼ੋਕ ਕੁਮਾਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਸ਼ਿਕਾਇਤ ਅਨੁਸਾਰ, ਡਾ. ਅਰਵਿੰਦ ਕੁਮਾਰ ਨੇ ਸ਼ੁਰੂ ਵਿੱਚ ਡਾ. ਸੁਮਿਤ ਸਿੰਘ, ਜੋ ਇਸ ਸਮੇਂ ਮਾਨਾਂਵਾਲਾ, ਅੰਮ੍ਰਿਤਸਰ ਵਿਖੇ ਸੀਨੀਅਰ ਮੈਡੀਕਲ ਅਫਸਰ (ਐਸਐਸਓ) ਵਜੋਂ ਸੇਵਾ ਨਿਭਾ ਰਿਹਾ ਹੈ, ਦੀ ਤਰਫੋਂ 5 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ। ਇਹ ਰਿਸ਼ਵਤ ਕਥਿਤ ਤੌਰ ’ਤੇ ਚੱਲ ਰਹੇ ਇੱਕ ਅਦਾਲਤੀ ਕੇਸ ਵਿੱਚ ਸ਼ਿਕਾਇਤਕਰਤਾ ਦੇ ਹੱਕ ਵਿੱਚ ਡਾ. ਸੁਮਿਤ ਸਿੰਘ ਦੀ ਗਵਾਹੀ ਦੇਣ ਦੇ ਇਵਜ਼ ਵਿੱਚ ਸੀ। ਬਾਅਦ ਵਿੱਚ ਇਹ ਰਕਮ 3.50 ਲੱਖ ਰੁਪਏ ਤੱਕ ਘਟਾ ਦਿੱਤੀ ਗਈ। ਬੁਲਾਰੇ...







