ਕਿਰਤ ਮਜਦੂਰਾਂ ਦੀਆਂ ਉਜਰਤਾਂ ‘ਚ ਕੀਤਾ ਜਾਵੇਗਾ ਵਾਧਾ : ਸੌਂਦ
ਚੰਡੀਗੜ੍ਹ, 21 ਮਾਰਚ: ਪੰਜਾਬ ਵਿੱਚ ਘੱਟੋ-ਘੱਟ ਉਜਰਤਾਂ ਵਿੱਚ ਵਾਧਾ ਕਰਨ ਦੀ ਤਜਵੀਜ਼ ਕਿਰਤ ਵਿਭਾਗ ਦੇ ਵਿਚਾਰ ਅਧੀਨ ਹੈ। ਇਹ ਜਾਣਕਾਰੀ ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਪੰਜਾਬ ਵਿਧਾਨ ਸਭਾ ਦੌਰਾਨ ਇਕ ਸਵਾਲ ਦਾ ਜਵਾਬ ਦਿੰਦਿਆਂ ਦਿੱਤੀ। ਵਿਧਾਇਕ ਕੁਲਵੰਤ ਸਿੰਘ ਵੱਲੋਂ ਪੁੱਛੇ ਸਵਾਲ ਕਿ ਲਗਾਤਾਰ ਵੱਧ ਰਹੀ ਮਹਿੰਗਾਈ ਨੂੰ ਦੇਖਦੇ ਹੋਏ ਪੰਜਾਬ ਵਿੱਚ ਘੱਟੋ ਘੱਟ ਉਜਰਤਾਂ ਵਿੱਚ ਵਾਧਾ ਕਰਨ ਦੀ ਕੋਈ ਤਜਵੀਜ਼ ਸਰਕਾਰ ਦੇ ਵਿਚਾਰ ਅਧੀਨ ਹੈ ਜਾਂ ਨਹੀਂ, ਦੇ ਜਵਾਬ ਵਿੱਚ ਤਰੁਨਪ੍ਰੀਤ ਸਿੰਘ ਸੌਂਦ ਨੇ ਇਸਦਾ ਹਾਂ ਪੱਖੀ ਜਵਾਬ ਦਿੱਤਾ। ਉਨ੍ਹਾਂ ਦੱਸਿਆ ਕਿ ਘੱਟੋ-ਘੱਟ ਉਜਰਤਾਂ ਦੋ ਤਰੀਕਿਆਂ ਨਾਲ ਵਧਾਈਆਂ ਜਾਂਦੀਆਂ ਹਨ। ਇੱਕ ਤਰੀਕਾ ਹੈ ਕਿ ਘੱਟੋ-ਘੱਟ ਉਜਰਤਾਂ ਦੀ ਵਿਵਸਥਾ ਉਪਭੋਗਤਾ ਕੀਮਤ ਇੰਡੈਕਸ (ਕੰਜਿਊਮਰ ਪ੍ਰਾਈਸ ਇੰਡੈਕਸ) ਵਿੱਚ ਹੋਏ ਵਾਧੇ ਅਨੁਸਾਰ ਸਾਲ ਵਿੱਚ ਦੋ ਵਾਰ, 1 ਮਾਰਚ ਅਤੇ 1 ਸਤੰਬਰ ਤੋਂ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਮੁਤਾਬਕ ਆਖਰੀ ਵਾਧਾ 1 ਸਤੰਬਰ 2024 ਨੂੰ ਹੋਇਆ ਸੀ ਅਤੇ ਅਗਲਾ ਵਾਧਾ ਮਿਤੀ 1 ਮਾਰਚ 2025 ਤੋਂ ਆਉਣ ਵਾਲੇ ਕੁਝ ਦਿਨਾਂ 'ਚ ਕਰ ਦਿੱਤਾ ਜਾਵੇਗਾ।ਸੌ...







