Monday, March 23Malwa News
Shadow

Tag: latest news

ਨਸ਼ਾ ਵਿਰੋਧੀ ਜੰਗ ਦੇ 21ਵੇਂ ਦਿਨ 63 ਤਸਕਰ ਗ੍ਰਿਫਤਾਰ

ਨਸ਼ਾ ਵਿਰੋਧੀ ਜੰਗ ਦੇ 21ਵੇਂ ਦਿਨ 63 ਤਸਕਰ ਗ੍ਰਿਫਤਾਰ

Hot News
ਚੰਡੀਗੜ, 21 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ “ਯੁੱਧ ਨਸ਼ਿਆਂ ਵਿਰੁੱਧ’’ ਮੁਹਿੰਮ ਨੂੰ 21ਵੇਂ ਦਿਨ ਵੀ ਜਾਰੀ ਰੱਖਦੇ ਹੋਏ, ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ 493 ਥਾਵਾਂ ‘ਤੇ ਛਾਪੇਮਾਰੀ ਕੀਤੀ ਅਤੇ ਸੂਬੇ ਭਰ ਵਿੱਚ 63 ਨਸ਼ਾ ਤਸਕਰਾਂ ਨੂੰ ਗਿ੍ਰਫਤਾਰ ਕਰਨ ਉਪਰੰਤ 47 ਐਫਆਈਆਰਜ਼ ਦਰਜ ਕੀਤੀਆਂ। ਇਸ ਨਾਲ, ਮਹਿਜ਼ 21 ਦਿਨਾਂ ਵਿੱਚ ਗਿ੍ਰਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 2527 ਹੋ ਗਈ ਹੈ। ਪੁਲਿਸ ਟੀਮਾਂ ਨੇ ਗਿ੍ਰਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜੇ ਚੋਂ 573 ਗ੍ਰਾਮ ਹੈਰੋਇਨ, 10 ਕਿਲੋ ਅਫੀਮ, 1470 ਨਸ਼ੀਲੀਆਂ ਗੋਲੀਆਂ/ਟੀਕੇ ਅਤੇ 4750 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਇਹ ਆਪੇ੍ਰਸ਼ਨ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜਿਲਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ...
ਪੰਜਾਬ ਨੂੰ ਫਸਲੀ ਵਿਭਿੰਨਤਾ ਲਈ 20 ਹਜਾਰ ਕਰੋੜ ਗਰਾਂਟ ਦੀ ਲੋੜ : ਚੱਬੇਵਾਲ

ਪੰਜਾਬ ਨੂੰ ਫਸਲੀ ਵਿਭਿੰਨਤਾ ਲਈ 20 ਹਜਾਰ ਕਰੋੜ ਗਰਾਂਟ ਦੀ ਲੋੜ : ਚੱਬੇਵਾਲ

Punjab Politics
ਨਵੀਂ ਦਿੱਲੀ, 21 ਮਾਰਚ : ਆਮ ਆਦਮੀ ਪਾਰਟੀ (ਆਪ) ਦੇ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਸ਼ੁੱਕਰਵਾਰ ਨੂੰ ਸੰੰਸਦ ਵਿੱਚ ਕਿਸਾਨਾਂ ਦੀਆਂ ਮਸਲਿਆਂ ਨੂੰ ਉਠਾਇਆ। ਉਨ੍ਹਾਂ ਨੇ ਰਾਜ ਵਿੱਚ ਫਸਲੀ ਵਿਭਿੰਨਤਾ ਲਈ 20,000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ ਦੀ ਵੀ ਮੰਗ ਕੀਤੀ। ਸੰਸਦ ਵਿੱਚ ਕਿਸਾਨਾਂ ਦੇ ਮੁੱਦਿਆਂ 'ਤੇ ਬੋਲਦੇ ਹੋਏ, ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਰਾਜ ਦੇ ਕਿਸਾਨ ਵਰਗ ਦੀ ਮੌਜੂਦਾ ਦੁਰਦਸ਼ਾ ਨੂੰ ਉਜਾਗਰ ਕੀਤਾ ਅਤੇ ਕੇਂਦਰ ਸਰਕਾਰ ਨੂੰ ਦੇਸ਼ ਦੇ ਵਿਕਾਸ ਵਿੱਚ ਕਿਸਾਨਾਂ ਦੇ ਵੱਡੇ ਯੋਗਦਾਨ ਨੂੰ ਨਜ਼ਰਅੰਦਾਜ਼ ਨਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਕਿਸਾਨ ਦੇਸ਼ ਭਰ ਵਿੱਚ ਅੰਦੋਲਨ ਕਰਨ ਲਈ ਮਜਬੂਰ ਹਨ, ਇਸ ਲਈ ਕੇਂਦਰ ਨੂੰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨੀਆਂ ਚਾਹੀਦੀਆਂ ਹਨ।ਚੱਬੇਵਾਲ ਨੇ ਇਹ ਦੱਸਦੇ ਹੋਏ ਕਿਹਾ ਕਿ ਪੰਜਾਬ ਕੋਲ ਸਿਰਫ 3% ਕਾਸ਼ਤਯੋਗ ਜ਼ਮੀਨ (42 ਲੱਖ ਹੈਕਟੇਅਰ) ਹੈ, ਇਸ ਦੇ ਬਾਵਜੂਦ ਰਾਜ ਕੁੱਲ ਕਣਕ ਉਤਪਾਦਨ ਵਿੱਚ 18% ਕਣਕ, 11% ਚੌਲ ਅਤੇ 4% ਕਪਾਹ ਕੇਂਦਰੀ ਪੂਲ ਵਿੱਚ ਯੋਗ...
ਕਰਨਲ ਪੁਸ਼ਪਿੰਦਰ ਦੇ ਬਿਆਨਾਂ ‘ਤੇ ਨਵਾਂ ਪਰਚਾ ਦਰਜ

ਕਰਨਲ ਪੁਸ਼ਪਿੰਦਰ ਦੇ ਬਿਆਨਾਂ ‘ਤੇ ਨਵਾਂ ਪਰਚਾ ਦਰਜ

Hot News
ਪਟਿਆਲਾ, 21 ਮਾਰਚ: ਕਰਨਲ ਪੁਸ਼ਪਿੰਦਰ ਸਿੰਘ ਬਾਠ ਦੇ ਬਿਆਨ 'ਤੇ ਅੱਜ ਮਿਤੀ 21 ਮਾਰਚ, 2025 ਨੂੰ ਥਾਣਾ ਸਿਵਲ ਲਾਈਨਜ਼, ਪਟਿਆਲਾ ਵਿਖੇ ਤਾਜਾ ਐਫਆਈਆਰ ਨੰਬਰ 69 ਦਰਜ ਕੀਤੀ ਗਈ ਹੈ। ਇਹ ਮਾਮਲਾ ਮਿਤੀ 14-03-2025 ਨੂੰ ਕਰਨਲ ਬਾਠ ਦੇ ਦਰਜ ਕੀਤੇ ਗਏ ਬਿਆਨਾਂ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ, ਜੋ ਕਿ 13/14 ਮਾਰਚ, 2025 ਦੀ ਦਰਮਿਆਨੀ ਰਾਤ ਨੂੰ ਕੁਝ ਪੁਲਿਸ ਅਧਿਕਾਰੀਆਂ ਦੁਆਰਾ ਉਸ ਨਾਲ ਕੁੱਟਮਾਰ ਦੀ ਇੱਕ ਮੰਦਭਾਗੀ ਘਟਨਾ ਦੇ ਸੰਬੰਧ ਵਿੱਚ ਉਸ ਵੱਲੋਂ ਦਰਜ ਕਰਵਾਏ ਗਏ ਸਨ। ਕਰਨਲ ਬਾਠ ਦੇ ਬਿਆਨ ਵਿੱਚ ਉਨ੍ਹਾਂ ਪੁਲਿਸ ਅਧਿਕਾਰੀਆਂ ਦੇ ਨਾਮ ਸ਼ਾਮਿਲ ਹਨ,ਜਿਨ੍ਹਾਂ ਨੇ ਉਨ੍ਹਾਂ ਉਪਰ ਹਮਲਾ ਕੀਤਾ ਸੀ ਅਤੇ ਕਰਨਲ ਬਾਠ ਵਲੋਂ ਆਪਣੇ ਬਿਆਨ ਵਿੱਚ ਉਕਤ ਹਮਲੇ ਵਿੱਚ ਸ਼ਾਮਲ ਹਰੇਕ ਵਿਅਕਤੀ ਦੀ ਭੂਮਿਕਾ ਵੀ ਦੱਸੀ ਗਈ ਹੈ। ਪੁਲਿਸ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਵਧੀਕ ਡਾਇਰੈਕਟਰ ਜਨਰਲ ਪੁਲਿਸ ਕਾਨੂੰਨ ਤੇ ਵਿਵਸਥਾ,ਪੰਜਾਬ ਸ਼੍ਰੀ ਐਸ.ਪੀ.ਐਸ.ਪਰਮਾਰ ਦੀ ਅਗਵਾਈ ਹੇਠ ਇੱਕ ਉੱਚ ਪੱਧਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਗਿਆ ਹੈ, ਜਿਸ ਵਿੱਚ ਸ਼੍ਰੀ ਸੰਦੀਪ ਮਲਿਕ...
ਪੰਜਾਬ ‘ਚੋਂ ਹੋਵੇਗਾ ਨਸ਼ਿਆਂ ਦਾ ਮੁਕੰਮਲ ਸਫਾਇਆ : ਰਾਜਪਾਲ

ਪੰਜਾਬ ‘ਚੋਂ ਹੋਵੇਗਾ ਨਸ਼ਿਆਂ ਦਾ ਮੁਕੰਮਲ ਸਫਾਇਆ : ਰਾਜਪਾਲ

Hot News
ਚੰਡੀਗੜ੍ਹ, 21 ਮਾਰਚ : ਪੰਜਾਬ ਵਿੱਚੋਂ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖਤਮ ਕਰਨ ਲਈ ਸੂਬਾ ਸਰਕਾਰ ਦੇ ਦ੍ਰਿੜ੍ਹ ਸੰਕਲਪ ਨੂੰ ਦੁਹਰਾਉਂਦਿਆਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਰਾਹੀਂ ਨਸ਼ਾ ਤਸਕਰਾਂ ਦੇ ਸਮੁੱਚੇ ਤੰਤਰ ਦਾ ਆਰਥਿਕ ਤੌਰ ’ਤੇ ਲੱਕ ਤੋੜਨ ਉਤੇ ਜ਼ੋਰ ਦਿੱਤਾ ਜਾ ਰਿਹਾ ਹੈ। 16ਵੀਂ ਪੰਜਾਬ ਵਿਧਾਨ ਸਭਾ ਦੇ ਅੱਠਵੇਂ ਇਜਲਾਸ ਦੌਰਾਨ ਆਪਣੇ ਸੰਬੋਧਨ ਵਿੱਚ ਰਾਜਪਾਲ ਨੇ ਕਿਹਾ ਕਿ ਸੂਬਾ ਸਰਕਾਰ ਨੇ 25 ਫਰਵਰੀ ਨੂੰ ਬਹੁਤ ਹੀ ਦ੍ਰਿੜ੍ਹ ਅਤੇ ਕੇਂਦਰਿਤ ਢੰਗ ਨਾਲ ਨਸ਼ਿਆਂ ਵਿਰੁੱਧ ਜੰਗ (ਯੁੱਧ ਨਸ਼ਿਆਂ ਵਿਰੁੱਧ) ਮੁਹਿੰਮ ਦੀ ਸ਼ੁਰੂਆਤ ਕਰ ਕੇ ਨਸ਼ਾ ਤਸਕਰੀ ਅਤੇ ਸੰਗਠਿਤ ਅਪਰਾਧ ਵਿਰੁੱਧ ਆਪਣੀ ਲੜਾਈ ਤੇਜ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਦ੍ਰਿੜ੍ਹ ਸੰਕਲਪ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸੂਬੇ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਉੱਚ ਪੱਧਰੀ ਕੈਬਨਿਟ ਸਬ-ਕਮੇਟੀ ਦਾ ਗਠਨ ਕੀਤਾ ਗਿਆ ਹੈ। ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਪੰਜਾਬ ਵਿੱਚੋਂ ਨਸ਼ਿਆਂ ਦੀ ਸਮੱਸਿਆ ਦੇ ਮੁਕੰਮਲ ਖਾਤਮੇ ਲਈ ਸੂਬੇ ਦੇ ਦ੍ਰਿੜ੍ਹ ਸੰਕਲਪ ਦਾ ਪ੍ਰਗਟਾਵਾ ਕਰਦਿਆ...
ਪੰਜਾਬ ਸਰਕਾਰ ਵਲੋਂ ਗਰੀਬ ਵਿਦਿਆਰਥੀਆਂ ਲਈ ਵੱਡਾ ਤੋਹਫਾ

ਪੰਜਾਬ ਸਰਕਾਰ ਵਲੋਂ ਗਰੀਬ ਵਿਦਿਆਰਥੀਆਂ ਲਈ ਵੱਡਾ ਤੋਹਫਾ

Breaking News
ਚੰਡੀਗੜ੍ਹ, 21 ਮਾਰਚ : ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਰਕਾਰੀ ਸਕੂਲਾਂ ਦੇ ਪ੍ਰਬੰਧਾਂ ਵਿੱਚ ਮਾਪਿਆਂ ਦੀ ਭਾਈਵਾਲੀ ਵਧਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ‘ਪੰਜਾਬ ਰਾਈਟ ਆਫ ਚਿਲਡਰਨ ਟੂ ਫਰੀ ਐਂਡ ਕੰਪਲਸਰੀ ਐਜੂਕੇਸ਼ਨ ਰੂਲਜ਼-2011’ ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਾਰੇ ਫੈਸਲਾ ਅੱਜ ਸਵੇਰੇ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦੀ ਅਗਵਾਈ ਵਿੱਚ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਸੋਧ ਦਾ ਮਨੋਰਥ ਸਕੂਲ ਪ੍ਰਬੰਧਕੀ ਕਮੇਟੀਆਂ ਵਿੱਚ ਮਾਪਿਆਂ ਦੇ ਨਾਲ-ਨਾਲ ਭਾਈਚਾਰਕ ਭਾਈਵਾਲੀ ਨੂੰ ਵਧਾਉਣਾ ਹੈ ਤਾਂ ਕਿ ਸੂਬਾ ਭਰ ਦੇ ਸਰਕਾਰੀ ਸਕੂਲਾਂ ਵਿੱਚ ਵਿਆਪਕ ਪੱਧਰ ਉਤੇ ਅਕਾਦਮਿਕ ਵਿਕਾਸ ਕੀਤਾ ਜਾ ਸਕੇ। ਇਸ ਸੋਧ ਨਾਲ ਸਰਕਾਰੀ ਸਕੂਲਾਂ ਦੀਆਂ ਸਕੂਲ ਪ੍ਰਬੰਧਕੀ ਕਮੇਟੀਆਂ ਵਿੱਚ ਮੈਂਬਰਾਂ ਦੀ ਗਿਣਤੀ ਮੌਜੂਦਾ 12 ਤੋਂ ਵਧ ਕੇ 16 ਹੋ ਜਾਵੇਗੀ ਜਿਨ੍ਹਾਂ ਵਿੱਚ 12 ਮੈਂਬਰ ਵਿਦਿਆਰਥੀਆਂ ਦੇ ਮਾਪਿਆਂ ਤੋਂ ਹੋਣਗੇ ਜਦਕਿ ਬਾਕੀ...
ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ-ਸਪੀਕਰ ਕੁਲਤਾਰ ਸਿੰਘ ਸੰਧਵਾਂ

ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ-ਸਪੀਕਰ ਕੁਲਤਾਰ ਸਿੰਘ ਸੰਧਵਾਂ

Breaking News
ਚੰਡੀਗੜ੍ਹ, 20 ਮਾਰਚ : ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨਾਂ ਦੇ ਹਿੱਤਾਂ ਪ੍ਰਤੀ ਪੰਜਾਬ ਸਰਕਾਰ ਦੀ ਅਟੁੱਟ ਵਚਨਬੱਧਤਾ ਨੂੰ ਦੁਹਰਾਉਂਦਿਆਂ ਜ਼ੋਰ ਦੇ ਕੇ ਕਿਹਾ ਕਿ 'ਆਪ' ਸਰਕਾਰ ਹਮੇਸ਼ਾ ਕਿਸਾਨਾਂ ਦੀਆਂ ਮੰਗਾਂ ਨਾਲ ਖੜ੍ਹੀ ਹੈ ਅਤੇ ਅੱਗੇ ਵੀ ਖੜ੍ਹੀ ਰਹੇਗੀ। ਸੰਧਵਾਂ ਨੇ ਹਾਲ ਹੀ ਦੀਆਂ ਮਸਲਿਆਂ ਨੂੰ ਸੰਬੋਧਿਤ ਕਰਦੇ ਹੋਏ ਸਪੱਸ਼ਟ ਕੀਤਾ ਕਿ ਕਿਸਾਨਾਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਇਸ ਦੀ ਬਜਾਏ, ਸਰਕਾਰ ਨੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਵਰਗੀਆਂ ਨੀਤੀਆਂ ਲਈ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨਾਲ ਇਕਸਾਰ ਹੋ ਕੇ ਲਗਾਤਾਰ ਉਨ੍ਹਾਂ ਦੇ ਸੰਘਰਸ਼ ਦਾ ਸਮਰਥਨ ਕੀਤਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਰੋਸ ਕੇਂਦਰ ਸਰਕਾਰ ਵੱਲ ਸੇਧਿਤ ਕਰਨ, ਜਿਸ ਦੀਆਂ ਨੀਤੀਆਂ ਪੰਜਾਬ ਦੇ ਖੇਤੀ ਸੈਕਟਰ ਲਈ ਨੁਕਸਾਨਦੇਹ ਰਹੀਆਂ ਹਨ। ਸੰਧਵਾਂ ਨੇ ਸ਼ੰਭੂ ਅਤੇ ਖਨੌਰੀ ਸਰਹੱਦਾਂ 'ਤੇ ਲੰਬੇ ਸਮੇਂ ਤੋਂ ਸੜਕ ਬੰਦ ਹੋਣ ਦੇ ਮਾੜੇ ਪ੍ਰਭਾਵ ਨੂੰ ਉਜਾਗਰ ਕੀਤਾ, ਜਿਸ ਨੇ ਪੰਜਾਬ ਵਿੱਚ ਵਪਾਰਕ ਮਾਰਗਾਂ ਅਤੇ ਉਦਯੋਗਿਕ ਵਿਕਾਸ ਵਿੱਚ ਕਾਫ਼ੀ ਰੁਕਾਵਟ ਪਾਈ ਹੈ। ਰਾਜ ਦੀਆਂ ਆਰਥਿਕ ਜੀਵਨ ਰ...
ਸਰਕਾਰੀ ਸਕੂਲਾਂ ‘ਚ ਦਾਖਲਾ ਵਧਾਉਣ ਲਈ ਨਵੀਂ ਮੁਹਿੰਮ ਸ਼ੁਰੂ

ਸਰਕਾਰੀ ਸਕੂਲਾਂ ‘ਚ ਦਾਖਲਾ ਵਧਾਉਣ ਲਈ ਨਵੀਂ ਮੁਹਿੰਮ ਸ਼ੁਰੂ

Breaking News
ਚੰਡੀਗੜ੍ਹ, 20 ਮਾਰਚ: ਸੂਬੇ ਵਿੱਚ ਦਾਖਲਾ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਫੇਜ਼-2, ਐਸ.ਏ.ਐਸ. ਨਗਰ ਵਿਖੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਨੂੰ ਵਧਾਉਣ ਸਬੰਧੀ ਸੂਬਾ ਪੱਧਰੀ ਮੁਹਿੰਮ ਦੀ ਸ਼ੁਰੂਆਤ ਕੀਤੀ। ਬੈਨਰਾਂ ਅਤੇ ਲਾਊਡਸਪੀਕਰਾਂ ਵਾਲੀ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਉਪਰੰਤ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਮੁਹਿੰਮ ਦੀ ਵਿਆਪਕ ਪਹੁੰਚ ਨੂੰ ਯਕੀਨੀ ਬਣਾਉਣ ਲਈ 23 ਵੈਨਾਂ ਪੰਜਾਬ ਭਰ ਦੇ ਸਾਰੇ 228 ਵਿਦਿਅਕ ਬਲਾਕਾਂ ਵਿੱਚ ਜਾਣਗੀਆਂ। ਇਸ ਨਾਲ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਵਧਾਉਣ ਵਿੱਚ ਕਾਫੀ ਮਦਦ ਮਿਲੇਗੀ। ਉਨ੍ਹਾਂ ਨੇ ਵਿਭਾਗ ਦੇ ਪ੍ਰੀ-ਪ੍ਰਾਇਮਰੀ ਸਕੂਲਾਂ ਵਿੱਚ 10 ਫ਼ੀਸਦ ਦਾਖਲਾ ਵਧਾਉਣ ਸਬੰਧੀ ਟੀਚੇ 'ਤੇ ਵੀ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ, ਸੂਬੇ ਦੇ 13,100 ਪ੍ਰੀ-ਪ੍ਰਾਇਮਰੀ ਸਕੂਲਾਂ ਵਿੱਚ 3.51 ਲੱਖ ਤੋਂ ਵੱਧ ਵਿਦਿਆਰਥੀ ਦਾਖਲ ਹੋਏ ਸਨ।ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਦਾਖਲਾ ਮੁਹਿੰਮ ਸਕੂਲ ਨਾ ਜਾਣ ...
ਵਿੱਤ ਮੰਤਰੀ ਵਲੋਂ ਸਨਅਤ ਦੇ ਬਕਾਏ ਦਾ ਫੰਡ ਜਾਰੀ ਕਰਨ ਦਾ ਐਲਾਨ

ਵਿੱਤ ਮੰਤਰੀ ਵਲੋਂ ਸਨਅਤ ਦੇ ਬਕਾਏ ਦਾ ਫੰਡ ਜਾਰੀ ਕਰਨ ਦਾ ਐਲਾਨ

Hot News
ਚੰਡੀਗੜ੍ਹ, 20 ਮਾਰਚ : ਫੈਡਰੇਸ਼ਨ ਆਫ ਇੰਡੀਅਨ ਚੈਂਬਰਜ਼ ਆਫ ਕਾਮਰਸ ਐਂਡ ਇੰਡਸਟਰੀ (ਫਿੱਕੀ) ਵੱਲੋਂ ਚੰਡੀਗੜ੍ਹ ਵਿਖੇ ਕੈਟਾਲਾਇਜਿੰਗ ਗ੍ਰੋਥ ਆਫ ਐਮਐਸਐਮਈਜ਼ ਇਨ ਪੰਜਾਬ ਥਰੂ ਐਮਰਜਿੰਗ ਫਾਇਨਾਨਸ਼ਿਅਲ ਇੰਸਟੀਟਊਸ਼ਨਸ ਲੈਂਡਸਕੇਪ (catalyzing growth of MSMEs in punjab through emerging financial institutions landscape) ਵਿਸ਼ੇ ਤੇ ਆਯੋਜਿਤ ਕਾਨਫਰੰਸ ਬੁੱਧਵਾਰ ਦੇਰ ਸ਼ਾਮ ਤੱਕ ਚੱਲੀ। ਕਾਨਫਰੰਸ ਵਿੱਚ ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਅਤੇ ਪੰਜਾਬ ਦੇ ਇੰਡਸਟਰੀ ਐਂਡ ਕਾਮਰਸ ਮੰਤਰੀ ਸ. ਤਰੂਣਪ੍ਰੀਤ ਸਿੰਘ ਸੌਂਦ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਸ. ਹਰਚੰਦ ਸਿੰਘ ਬਰਸਟ, ਚੇਅਰਮੈਨ ਪੰਜਾਬ ਮੰਡੀ ਬੋਰਡ ਅਤੇ ਸ੍ਰੀ ਨੀਲ ਗਰਗ ਚੇਅਰਮੈਨ ਪੰਜਾਬ ਮੀਡੀਅਮ ਇੰਡਸਟਰੀਜ਼ ਡਿਵੈਲਪਮੈਂਟ ਬੋਰਡ ਵੱਲੋਂ ਵਿਸ਼ੇਸ਼ ਤੌਰ ਤੇ ਸ਼ਮੂਲਿਅਤ ਕੀਤੀ ਗਈ। ਇਨ੍ਹਾਂ ਦੇ ਨਾਲ ਹੀ ਵੱਖ-ਵੱਖ ਬੈਂਕਾ, ਇੰਨਸ਼ੋਰੈਂਸ ਕੰਪਨੀਆਂ, ਪ੍ਰਾਈਵੇਟ ਕੰਪਨੀਆਂ, ਸਿੱਖਿਆ ਸੰਸਥਾਵਾਂ ਦੇ ਅਧਿਕਾਰੀਆਂ, ਵਪਾਰੀਆਂ ਸਮੇਤ ਹੋਰ ਲੋਕ ਵੀ ਮੌਜੂਦ ਰਹੇ।ਇਸ ਦੌਰਾਨ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਫਿੱਕ...
ਡੇਰਾਬੱਸੀ ‘ਚ ਨਸ਼ਾ ਵਿਰੋਧੀ ਮੁਹਿੰਮ ਨੂੰ ਵੱਡਾ ਹੁੰਗਾਰਾ

ਡੇਰਾਬੱਸੀ ‘ਚ ਨਸ਼ਾ ਵਿਰੋਧੀ ਮੁਹਿੰਮ ਨੂੰ ਵੱਡਾ ਹੁੰਗਾਰਾ

Hot News
ਡੇਰਾਬੱਸੀ, 20 ਮਾਰਚ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਆਰੰਭੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਅੱਜ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਡੇਰਾਬੱਸੀ ਹਲਕੇ ਦੇ ਸਰਪੰਚਾਂ ਅਤੇ ਪੰਚਾਇਤਾਂ ਨੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਪਹਿਲਕਦਮੀ ’ਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਹਾਜ਼ਰੀ ’ਚ ਮੁਹਿੰਮ ਦਾ ਹਰ ਪੱਖ ਤੋਂ ਸਾਥ ਦੇਣ ਦਾ ਐਲਾਨ ਕੀਤਾ। ਇਸ ਮੌਕੇ ਆਪਣੇ ਸੰਬੋਧਨ ’ਚ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਆਖਿਆ ਕਿ ਪੰਜਾਬ ਦੀ ਨੌਜੁਆਨੀ ਨੂੰ ਨਸ਼ਿਆਂ ਦੇ ਕੋਹੜ ਤੋਂ ਬਚਾਉਣ ਲਈ ਹੁਣ ਸਖ਼ਤ ਕਾਰਵਾਈ ਦਾ ਸਮਾਂ ਆ ਗਿਆ ਹੈ। ਉਨ੍ਹਾਂ ਨਸ਼ਾ ਵੇਚਣ ਵਾਲਿਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜਾਂ ਤਾਂ ਇਹ ਕੰਮ ਛੱਡ ਦਿਓ ਜਾਂ ਫ਼ਿਰ ਪੰਜਾਬ ਦੀ ਧਰਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਲੱਗੇ ਇਸ ਘੁਣ ਤੋਂ ਖਹਿੜਾ ਛੁਡਵਾ ਕੇ, ਉਨ੍ਹਾਂ ਦਾ ਇਲਾਜ ਅਤੇ ਮੁੜ ਵਸੇਬਾ ਕਰਵਾ ਕੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ’ਚ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਦੇ ਅੰਜਾਮ ਨੂੰ ਲੋਕਾਂ ਸਾਹਮਣੇ ਮਿਸ...
ਪੰਜਾਬ ਪੁਲਿਸ ਵਲੋਂ ਤੇਲ ਤੇ ਗੈਸ ਕੰਪਨੀਆਂ ਨੂੰ ਪੂਰੀ ਸੁਰੱਖਿਆ ਦਾ ਦਾਅਵਾ

ਪੰਜਾਬ ਪੁਲਿਸ ਵਲੋਂ ਤੇਲ ਤੇ ਗੈਸ ਕੰਪਨੀਆਂ ਨੂੰ ਪੂਰੀ ਸੁਰੱਖਿਆ ਦਾ ਦਾਅਵਾ

Hot News
ਚੰਡੀਗੜ, 20 ਮਾਰਚ: ਪੰਜਾਬ ਰਾਜ ਲਈ 5ਵੀਂ ਔਨਸ਼ੋਰ ਸੁਰੱਖਿਆ ਤਾਲਮੇਲ ਕਮੇਟੀ (ਓਐਸਸੀਸੀ) ਦੀ ਮੀਟਿੰਗ ਵੀਰਵਾਰ ਨੂੰ ਚੰਡੀਗੜ ਦੇ ਹੋਟਲ ਹਯਾਤ ਰੀਜੈਂਸੀ ਵਿਖੇ ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਏਡੀਜੀਪੀ) ਸੁਰੱਖਿਆ , ਐਸ.ਐਸ. ਸ੍ਰੀਵਾਸਤਵ, ਜੋ ਡੀਜੀਪੀ ਪੰਜਾਬ ਗੌਰਵ ਯਾਦਵ ਦੀ ਤਰਫ਼ੋਂ ਮੀਟਿੰਗ ਵਿੱਚ ਸ਼ਾਮਲ ਹੋਏ ਸਨ , ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀ ਸ਼ਾਮਲ ਹੋਏ, ਜਿਨਾਂ ਵਿੱਚ ਏਡੀਜਪੀ (ਅੰਦਰੂਨੀ ਸੁਰੱਖਿਆ) ਸ਼ਿਵੇ ਕੁਮਾਰ ਵਰਮਾ ਅਤੇ ਏਡੀਜਪੀ ਸਾਈਬਰ ਕ੍ਰਾਈਮ ਵੀ. ਨੀਰਜਾ, ਈ.ਡੀ. (ਓ ਐਂਡ ਐਮ)ਗੇਲ ਵੱਲੋਂ ਓ.ਐਸ.ਸੀ.ਸੀ. ਦੇ ਚੇਅਰਮੈਨ ਆਰ.ਕੇ. ਸਿੰਘ ਅਤੇ ਸਲਾਹਕਾਰ (ਸੁਰੱਖਿਆ)ਗੇਲ , ਸੌਰਭ ਤੋਲੰਬੀਆ ਸਮੇਤ ਵੱਖ-ਵੱਖ ਤੇਲ ਅਤੇ ਗੈਸ ਕੰਪਨੀਆਂ, ਇੰਟੈਲੀਜੈਂਸ ਬਿਊਰੋ, ਸੀਮਾ ਸੁਰੱਖਿਆ ਬਲ , ਕੇਂਦਰੀ ਰਿਜਰਵ ਪੁਲਿਸ ਬਲ ਅਤੇ ਹੋਰ ਸਬੰਧਤ ਵਿਭਾਗਾਂ ਦੇ ਨੁਮਾਇੰਦਿਆਂ ਸ਼ਾਮਲ ਹੋਏ। ਵਿਚਾਰ-ਵਟਾਂਦਰੇ ਦੌਰਾਨ ਵੱਖ-ਵੱਖ ਤੇਲ ਅਤੇ ਗੈਸ ਕੰਪਨੀਆਂ -ਜਿਨਾਂ ਵਿੱਚ ਗੇਲ, ਆਈਓਸੀਐਲ,ਐਚਪੀਸੀਐਲ,ਬੀਪੀਸੀਐਲ,ਐਚਐਮਈਐਲ,ਥਿੰਕ ਗੈਸ, ਟੌਰਿੰਟ ਗੈਸ ਸ਼ਾਮਲ ਹਨ, ਦੇ ਨੁਮਾਇੰਦਿਆਂ ਨੇ ਆਪ...