Wednesday, March 25Malwa News
Shadow

Tag: latest news

ਮੱਤੇਵਾੜਾ ਜੰਗਲ ਡਿਪੂ ‘ਤੇ ਪਿਆ ਮੰਤਰੀ ਦਾ ਛਾਪਾ

ਮੱਤੇਵਾੜਾ ਜੰਗਲ ਡਿਪੂ ‘ਤੇ ਪਿਆ ਮੰਤਰੀ ਦਾ ਛਾਪਾ

Hot News
ਚੰਡੀਗੜ੍ਹ, 20 ਮਾਰਚ: ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਲੁਧਿਆਣਾ ਦੇ ਮੱਤੇਵਾੜਾ ਜੰਗਲ ਡਿਪੂ ਦਾ ਅਚਨਚੇਤ ਦੌਰਾ ਕੀਤਾ। ਉਨ੍ਹਾਂ ਨੇ ਉਕਤ ਡਿਪੂ ਵਿੱਚ ਸਟੋਰ ਕੀਤੀ ਸਾਰੀ ਲੱਕੜ ਦੀ ਮੁਕੰਮਲ ਜਾਂਚ ਕੀਤੀ। ਲੁਧਿਆਣਾ-ਰਾਹੋਂ ਰੋਡ ‘ਤੇ ਖੜ੍ਹੇ ਹਰੇ ਰੁੱਖਾਂ ਦੀ ਕਟਾਈ ਉਪਰੰਤ ਇਹਨਾਂ ਕੱਟੀਆਂ ਹੋਈਆਂ ਲੱਕੜਾਂ ਨੂੰ ਡਿਪੂ ‘ਚ ਸਟੋਰ ਕੀਤਾ ਗਿਆ ਸੀ। ਇਹਨਾਂ ਰੁੱਖਾਂ ਨੂੰ ਕੱਟਣ ਦਾ ਹੁਕਮ ਭਾਰਤ ਸਰਕਾਰ ਦੇ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ (ਐਮ.ਓ.ਈ.ਐਫ. ਐਂਡ ਸੀ.ਸੀ.) ਤੋਂ ਬਾਕਾਇਦਾ ਪ੍ਰਵਾਨਗੀ ਮਿਲਣ ਉਪਰੰਤ ਦਿੱਤਾ ਗਿਆ ਸੀ।ਜੰਗਲਾਤ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ (ਪੀ.ਐਸ.ਐਫ.ਡੀ.ਸੀ.) ਨੇ ਇਸ ਸਬੰਧੀ ਕਾਰਵਾਈ ਵਿੱਚ ਤੇਜ਼ੀ ਲਿਆਂਦੀ ਹੈ। ਫਿਲੌਰ ਡਿਵੀਜ਼ਨ ਦੇ ਸਾਰੇ ਡਿਪੂਆਂ 'ਤੇ ਪਈਆਂ ਕੱਟੀਆਂ ਹੋਈਆਂ ਲੱਕੜਾਂ ਦੇ ਸਟਾਕ ਦੀ ਵਿਆਪਕ ਭੌਤਿਕ ਜਾਂਚ ਲਈ ਮੁੱਖ ਜਨਰਲ ਮੈਨੇਜਰ, ਸੀਨੀਅਰ ਆਈ.ਐਫ.ਐਸ. ਅਧਿਕਾਰੀ ਦੀ ਪ੍ਰਧਾਨਗੀ ਹੇਠ ਇੱਕ ਤੱਥ ਖੋਜ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਵਿੱਚ ਜੰਗਲਾਤ ਵਿਭਾਗ ਅਤੇ ਪੀ.ਐਸ.ਐਫ.ਡ...
ਨਸ਼ਿਆਂ ਖਿਲਾਫ ਜੰਗ ਵਿਚ ਪੰਚਾਇਤਾਂ ਵੀ ਹੋਈਆਂ ਸ਼ਾਮਲ, ਤਿੰਨ ਹਜਾਰ ਪੰਚਾਇਤਾਂ ਨੇ ਪਾਏ ਮਤੇ

ਨਸ਼ਿਆਂ ਖਿਲਾਫ ਜੰਗ ਵਿਚ ਪੰਚਾਇਤਾਂ ਵੀ ਹੋਈਆਂ ਸ਼ਾਮਲ, ਤਿੰਨ ਹਜਾਰ ਪੰਚਾਇਤਾਂ ਨੇ ਪਾਏ ਮਤੇ

Breaking News
ਚੰਡੀਗੜ, 20 ਮਾਰਚ: ਸੂਬਾ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ’’ ਦਾ ਪੁਰਜ਼ੋਰ ਸਮਰਥਨ ਕਰਦੇ ਹੋਏ, ਪੰਜਾਬ ਭਰ ਦੀਆਂ 3000 ਤੋਂ ਵੱਧ ਪੰਚਾਇਤਾਂ ਨੇ ਨਸ਼ਿਆਂ ਵਿਰੁੱਧ ਮਤੇ ਪਾਸ ਕਰਕੇ , ਸੂਬੇ ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਪੰਜਾਬ ਪੁਲਿਸ ਵੱਲੋਂ ਵਿੱਢੀ ਮੁਹਿੰਮ ਨੂੰ ਇੱਕ ਮਹੱਤਵਪੂਰਨ ਮੋੜ ’ਤੇ ਪਹੁੰਚਾ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਗਈ ਇਹ ਮੁਹਿੰਮ ਹੁਣ ਇੱਕ ਲੋਕ ਲਹਿਰ ਵਿੱਚ ਤਬਦੀਲ ਹੋ ਗਈ ਹੈ ਅਤੇ ਸੂਬੇ ਭਰ ਦੇ ਪਿੰਡ ਅਤੇ ਕਸਬੇ ਪੂਰੀ ਸੁਹਿਰਦਤਾ ਤੇ ਸਰਗਰਮੀ ਨਾਲ ਇਸ ਮੁਹਿੰਮ ਦਾ ਹਿੱਸਾ ਬਣ ਰਹੇ ਹਨ।ਜ਼ਿਕਰਯੋਗ ਹੈ ਕਿ ਨਸ਼ਾ ਤਸਕਰਾਂ ਵਿਰੁੱਧ ਚੱਲ ਰਹੀ ਕਵਾਇਦ ਦੇ ਚਲਦਿਆਂ ਪੰਜਾਬ ਪੁਲਿਸ ਨੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਵੀ ਸ਼ੁਰੂ ਕੀਤੀ ਹੈ ਤਾਂ ਜੋ ਇਸ ਗੰਭੀਰ ਮੁੱਦੇ ਵਿਰੁੱਧ ਲੜਾਈ ਵਿੱਚ ਆਮ ਲੋਕਾਂ ਦੀ ਅਤਿ-ਲੋੜੀਂਦੀ ਤੇ ਸੁਹਿਰਦ ਸ਼ਮੂਲੀਅਤ ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥ...
ਮੰਤਰੀ ਮੰਡਲ ਵਲੋਂ ਅਗਲੇ ਸਾਲ ਦੇ ਬੱਜਟ ਅਨੁਮਾਨਾਂ ਨੂੰ ਪ੍ਰਵਾਨਗੀ

ਮੰਤਰੀ ਮੰਡਲ ਵਲੋਂ ਅਗਲੇ ਸਾਲ ਦੇ ਬੱਜਟ ਅਨੁਮਾਨਾਂ ਨੂੰ ਪ੍ਰਵਾਨਗੀ

Breaking News
ਚੰਡੀਗੜ੍ਹ, 20 ਮਾਰਚ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਵਿਧਾਨ ਸਭਾ ਦੇ ਅਗਾਮੀ ਬਜਟ ਇਜਲਾਸ ਦੌਰਾਨ ਸਾਲ 2025-26 ਲਈ ਬਜਟ ਅਨੁਮਾਨ ਪੇਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਾਰੇ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਉਤੇ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ 26 ਮਾਰਚ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਦਨ ਵਿੱਚ ਬਜਟ ਪੇਸ਼ ਕਰਨਗੇ। ਮੰਤਰੀ ਮੰਡਲ ਨੇ ਸਾਲ 2023-24 ਲਈ ਕੰਪਟਰੋਲਰ ਐਂਡ ਆਡੀਟਰ ਜਨਰਲ ਆਫ ਇੰਡੀਆ ਦੀ ਰਿਪਰੋਟ ਵੀ ਸਦਨ ਵਿੱਚ ਪੇਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।ਆਰਥਿਕ ਪੱਖੋਂ ਕਮਜ਼ੋਰ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ’ਚ ਮਿਲੇਗਾ 25 ਫੀਸਦੀ ਰਾਖਵਾਂਕਰਨਸਮਾਜ ਦੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੇ ਵਿਦਿਆਰਥੀਆਂ ਲਈ ਮਿਆਰੀ ਸਿੱਖਿਆ ਯਕੀਨੀ ਬਣਾਉਣ ਲਈ ਅਹਿਮ ਫੈਸਲਾ ਲੈਂਦਿਆਂ ਮੰਤਰੀ ਮੰਡਲ ਨੇ ਪੰਜਾਬ ਰਾਈਟ ਆਫ ਚਿਲਡਰਨ ਟੂ ਫਰੀ ਐਂਡ ਕੰਪਲਸਰੀ ਐਜੂਕੇਸ਼ਨ ਰੂਲਜ਼-2011 ਦੀ ਧਾਰਾ 7 (01) ਨੂੰ ਹਟਾਉਣ ਲਈ ਪੰਜਾਬ ਰਾਈਟ ਆਫ ਚਿਲਡਰਨ ਟੂ ਫਰੀ...
ਰਿਸ਼ਵਤ ਲੈਂਦਾ ਜੇ.ਈ. ਰੰਗੇ ਹੱਥੀਂ ਗ੍ਰਿਫਤਾਰ

ਰਿਸ਼ਵਤ ਲੈਂਦਾ ਜੇ.ਈ. ਰੰਗੇ ਹੱਥੀਂ ਗ੍ਰਿਫਤਾਰ

Hot News
ਫਰੀਦਕੋਟ, 20 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ, ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਦੇ ਸਬ-ਡਵੀਜ਼ਨ ਦਫ਼ਤਰ ਵਿੱਚ ਤਾਇਨਾਤ ਜੂਨੀਅਰ ਇੰਜੀਨੀਅਰ (ਜੇਈ) ਜਰਨੈਲ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਫਰੀਦਕੋਟ ਦੇ ਕੋਠੇ ਚਾਹਲ ਸਿੰਘ ਦੇ ਇੱਕ ਵਸਨੀਕ ਵੱਲੋਂ ਦਾਇਰ ਕੀਤੀ ਗਈ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਪਰੋਕਤ ਜੇਈ ਨੇ ਉਸਦੇ ਟਿਊਬਵੈੱਲ ਕੁਨੈਕਸ਼ਨ ਨੂੰ ਬਦਲਣ ਅਤੇ ਉਸਦੀ ਜਾਣਕਾਰ ਦੇ ਘਰ ਘਰੇਲੂ ਬਿਜਲੀ ਮੀਟਰ ਲਗਾਉਣ ਬਦਲੇ 20000 ਰੁਪਏ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਦੀ ਬੇਨਤੀ 'ਤੇ ਉਕਤ ਜੇਈ ਦੋ ਕਿਸ਼ਤਾਂ ਵਿੱਚ ਰਿਸ਼ਵਤ ਦੀ ਰਕਮ ਲੈਣ ਲਈ ਸਹਿਮਤ ਹੋ ਗਿਆ।ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਤਸਦੀ...
VB intensifies anti-corruption drive – Registers 32 cases against 70 accused in month

VB intensifies anti-corruption drive – Registers 32 cases against 70 accused in month

English
Chandigarh, March 19, 2025 - In line with Punjab Government resolute move to cleanse the governance system of corruption, the Punjab Vigilance Bureau (VB) has registered 32 cases involving 70 suspects since February 18, 2025. The ongoing drive has led to the arrest of 20 accused and among others had booked 12 revenue officials, 10 police personnel, 8 local government officials, 7 rural development and panchayat department officials and 2 power corporation officials in different cases.Disclosing this an official spokesperson of VB revealed that the cases include 11 trap cases, 20 criminal cases, and one disproportionate assets case. The Bureau has reaffirmed its commitment to aggressively pursue the campaign in the coming months and has urged the public to actively cooperate by reporting co...
ਨਵੀਆਂ ਨੌਕਰੀਆਂ ਨਾਲ ਅਧਿਆਪਕ ਹੋ ਗਏ ਬਾਗੋ ਬਾਗ

ਨਵੀਆਂ ਨੌਕਰੀਆਂ ਨਾਲ ਅਧਿਆਪਕ ਹੋ ਗਏ ਬਾਗੋ ਬਾਗ

Hot News
ਲੁਧਿਆਣਾ, 19 ਮਾਰਚ : ਨਵ-ਨਿਯੁਕਤ ਅਧਿਆਪਕਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਨ੍ਹਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦੇਣ ਲਈ ਤਹਿ ਦਿਲ ਤੋਂ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਉਨ੍ਹਾਂ ਦੇ ਲੰਬੇ ਸਮੇਂ ਤੋਂ ਅਧੂਰੇ ਪਏ ਸੁਪਨੇ ਪੂਰੇ ਹੋਏ ਹਨ। ਆਪਣੇ ਤਜਰਬਾ ਸਾਂਝਾ ਕਰਦਿਆਂ ਬਰਨਾਲਾ ਤੋਂ ਗੁਰਜੀਤ ਕੌਰ ਨੇ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦੇਣ ਲਈ ਮੁੱਖ ਮੰਤਰੀ ਦਾ ਵਿਸ਼ੇਸ਼ ਤੌਰ ਉੱਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਨੌਕਰੀ ਦੇ ਚਾਹਵਾਨਾਂ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਹੈ ਜੋ ਪਿਛਲੇ ਪੰਜ ਸਾਲਾਂ ਤੋਂ ਨੌਕਰੀਆਂ ਲਈ ਦੌੜ-ਭੱਜ ਕਰ ਰਹੇ ਸਨ। ਉਨ੍ਹਾਂ ਨੇ 'ਰੰਗਲਾ ਪੰਜਾਬ' ਬਣਾਉਣ ਲਈ ਮੁੱਖ ਮੰਤਰੀ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਵੀ ਸ਼ਲਾਘਾ ਕੀਤੀ।ਸ੍ਰੀ ਅਨੰਦਪੁਰ ਸਾਹਿਬ ਤੋਂ ਅਧਿਆਪਕਾ ਸੁਦੇਸ਼ ਕੁਮਾਰੀ ਨੇ ਕਿਹਾ ਕਿ ਉਹ ਪੰਜ ਭੈਣਾਂ ਹਨ ਜਿਨ੍ਹਾਂ ਵਿੱਚੋਂ ਚਾਰ ਨੂੰ ਸਰਕਾਰੀ ਨੌਕਰੀ ਮਿਲੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸਰਕਾਰੀ ਸਕੂਲ ਵਿੱਚ ਪੜ੍ਹਾਈ ਕੀਤੀ ਹੈ ਅਤੇ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੂਰੀ ਭਰਤੀ ਪ੍ਰਕਿਰਿਆ ਪਾਰਦਰਸ਼...
ਰਿਸ਼ਵਤਖੋਰੀ ਵਿਰੁੱਧ ਮੁਹਿੰਮ ਤੇਜ਼ : 12 ਮਾਲ ਅਧਿਕਾਰੀਆਂ ਸਮੇਤ 20 ਗ੍ਰਿਫਤਾਰ

ਰਿਸ਼ਵਤਖੋਰੀ ਵਿਰੁੱਧ ਮੁਹਿੰਮ ਤੇਜ਼ : 12 ਮਾਲ ਅਧਿਕਾਰੀਆਂ ਸਮੇਤ 20 ਗ੍ਰਿਫਤਾਰ

Hot News
ਚੰਡੀਗੜ, 19 ਮਾਰਚ : ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਪ੍ਰਣਾਲੀ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਲਈ ਚੁੱਕੇ ਜਾ ਰਹੇ ਦ੍ਰਿੜ ਕਦਮਾਂ ਦੇ ਮੱਦੇਨਜ਼ਰ ਪੰਜਾਬ ਵਿਜੀਲੈਂਸ ਬਿਊਰੋ ਨੇ 18 ਫਰਵਰੀ, 2025 ਤੋਂ ਹੁਣ ਤੱਕ 70 ਮੁਲਜ਼ਮਾਂ ਉਪਰ ਵੱਖ-ਵੱਖ ਤਰ੍ਹਾਂ ਦੇ 32 ਕੇਸ ਦਰਜ ਕੀਤੇ ਹਨ। ਮੌਜੂਦਾ ਸਮੇਂ ਚੱਲ ਰਹੀ ਮੁਹਿੰਮ ਦੌਰਾਨ 20 ਮੁਲਜਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਦੌਰਾਨ 12 ਮਾਲ ਕਰਮਚਾਰੀਆਂ, 10 ਪੁਲਿਸ ਮੁਲਾਜ਼ਮਾਂ, 8 ਸਥਾਨਕ ਸਰਕਾਰ ਦੇ ਮੁਲਾਜ਼ਮਾਂ, 7 ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਤੇ 2 ਬਿਜਲੀ ਨਿਗਮ ਦੇ ਮੁਲਾਜ਼ਮਾਂ ਵਿਰੁੱਧ ਮੁਕੱਦਮੇ ਦਰਜ ਕੀਤੇ ਗਏ ਹਨ। ਇਸ ਬਾਰੇ ਹੋਰ ਖੁਲਾਸੇ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਨਾਂ ਕੇਸਾਂ ਵਿੱਚ 11 ਕੇਸਾਂ ਵਿੱਚ ਰੰਗੇ ਹੱਥੀਂ ਰਿਸ਼ਵਤ ਲੈਣ ਸਬੰਧੀ, 20 ਅਪਰਾਧਿਕ ਕੇਸ ਅਤੇ ਇੱਕ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਸ਼ਾਮਲ ਹੈ। ਵਿਜੀਲੈਂਸ ਬਿਊਰੋ ਨੇ ਆਉਣ ਵਾਲੇ ਮਹੀਨਿਆਂ ਵਿੱਚ ਇਸ ਮੁਹਿੰਮ ਨੂੰ ਹੋਰ ਜ਼ੋਰਦਾਰ ਢੰਗ ਨਾਲ ਅੱਗੇ ਵਧਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ ਹੈ ਅਤੇ ਜਨਤਾ ਨੂੰ ਮੁੱਖ ਮੰਤਰੀ ਦੀ ਭ੍ਰਿਸ਼ਟ...
ਪੰਜਾਬ ‘ਚ ਸਰਕਾਰੀ ਨੌਰਕੀਆਂ ਦਾ ਸਿਰਜਿਆ ਨਵਾਂ ਇਤਿਹਾਸ

ਪੰਜਾਬ ‘ਚ ਸਰਕਾਰੀ ਨੌਰਕੀਆਂ ਦਾ ਸਿਰਜਿਆ ਨਵਾਂ ਇਤਿਹਾਸ

Breaking News
ਲੁਧਿਆਣਾ, 19 ਮਾਰਚ : ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਵਿੱਚ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੱਤਾ ਸੰਭਾਲਣ ਦੇ ਮਹਿਜ਼ 36 ਮਹੀਨਿਆਂ ਦੌਰਾਨ ਹੀ ਸੂਬੇ ਦੇ ਨੌਜਵਾਨਾਂ ਨੂੰ 52,606 ਨੌਕਰੀਆਂ ਪ੍ਰਦਾਨ ਕਰਕੇ ਇਤਿਹਾਸ ਰਚ ਦਿੱਤਾ ਗਿਆ ਹੈ। ਅੱਜ ਇੱਥੇ ਗੁਰੂ ਨਾਨਕ ਦੇਵ ਭਵਨ ਵਿਖੇ 951 ਈ.ਟੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪਣ ਲਈ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਸਾਰੇ ਨਵ-ਨਿਯੁਕਤਾਂ ਨੂੰ ਇਹ ਨੌਕਰੀਆਂ ਹਾਸਲ ਕਰਨ ਲਈ ਵਧਾਈ ਦਿੱਤੀ ਜਿਸ ਨਾਲ ਉਹ ਪੰਜਾਬ ਦੇ ਸਮਾਜਿਕ ਤੇ ਆਰਥਿਕ ਵਿਕਾਸ ਨੂੰ ਨਵੀਆਂ ਬੁਲੰਦੀਆਂ ‘ਤੇ ਲੈ ਜਾਣ ਲਈ ਸਰਗਰਮ ਭਾਈਵਾਲ ਬਣ ਗਏ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਅਣਥੱਕ ਮਿਹਨਤ ਕਰ ਰਹੀ ਹੈ ਜਿਸ ਲਈ ਯੋਗ ਨੌਜਵਾਨਾਂ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਉਦੇਸ਼ ਦੀ ਪੂਰਤੀ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਵਿਕਾਸ ਦੀਆਂ ਨਵੀਆਂ ਲੀਹਾਂ 'ਤੇ ਤੋਰਨ ਲਈ ਵਿਆਪਕ ਭਰਤੀ ਮੁਹਿੰਮ ਸ਼ੁਰੂ ਕੀਤੀ ਗਈ ਹੈ।ਮੁੱਖ ਮੰਤਰੀ ਨੇ ਨਵ-ਨਿ...
ਸਰਹੱਦ ਪਾਰਲੇ ਅੱਤਵਾਦ ਨਾਲ ਨਜਿੱਠਣ ਲਈ ਸਰਕਾਰ ਦ੍ਰਿੜ : ਅਰੋੜਾ

ਸਰਹੱਦ ਪਾਰਲੇ ਅੱਤਵਾਦ ਨਾਲ ਨਜਿੱਠਣ ਲਈ ਸਰਕਾਰ ਦ੍ਰਿੜ : ਅਰੋੜਾ

Breaking News
ਤਰਨ ਤਾਰਨ, 19 ਮਾਰਚ: ਸੂਬੇ ਵਿੱਚ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਵਿੱਢੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦਰਮਿਆਨ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਅਤੇ ਨਾਰਕੋ-ਅੱਤਵਾਦ ਨਾਲ ਨਜਿੱਠਣ ਲਈ ਫੈਸਲਾਕੁੰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਅੱਜ ਤਰਨ ਤਾਰਨ ਜ਼ਿਲ੍ਹੇ ਦੇ ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਨੌਸ਼ਹਿਰਾ ਢਾਲਾ ਵਿੱਚ ਗਰਾਊਂਡ ਜ਼ੀਰੋ ’ਤੇ ਆਧੁਨਿਕ ਐਂਟੀ ਡਰੋਨ ਤਕਨੀਕ ਦਾ ਟਰਾਇਲ ਕੀਤਾ ਗਿਆ। ਪਿਛਲੇ ਦੋ ਸਾਲਾਂ ਵਿੱਚ ਡਰੋਨ ਗਤੀਵਿਧੀਆਂ ਅਤੇ ਸਰਹੱਦ ਪਾਰੋਂ ਤਸਕਰੀ ਦੇ ਹੌਟਸਪੌਟ ਬਣੇ ਸਰਾਏ ਅਮਾਨਤ ਖਾਨ ਖੇਤਰ ਵਿੱਚ ਕੀਤਾ ਗਿਆ ਇਹ ਟਰਾਇਲ ਪੰਜਾਬ ਦੀ ਰੱਖਿਆ ਸਮਰੱਥਾ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਨੂੰ ਦਰਸਾਉਂਦਾ ਹੈ। ਇਸ ਟਰਾਇਲ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਅਤੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਸਮੇਤ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਮੌਜੂਦ ਸਨ ਅਤੇ ਇਹ ਟਰਾਇਲ 4 ਅਤੇ 5 ਮਾਰਚ, 2025 ਨੂੰ ਐਸ.ਏ.ਐਸ ਨਗਰ, ਮੋਹਾਲੀ ਵਿਖੇ ਕੀਤੇ ਗਏ ਪ੍ਰਦਰਸ਼ਨਾਂ ਨੂੰ ਜਾਰੀ ਰੱਖਦਿਆਂ ਕੀਤਾ ਗਿਆ ਹੈ।ਟ...
ਜਲ ਸਰੋਤ ਵਿਭਾਗ ‘ਚ ਸੁਧਾਰ ਤੇ ਮੈਪਿੰਗ ਪਹਿਲਕਦਮੀ

ਜਲ ਸਰੋਤ ਵਿਭਾਗ ‘ਚ ਸੁਧਾਰ ਤੇ ਮੈਪਿੰਗ ਪਹਿਲਕਦਮੀ

Hot News
ਚੰਡੀਗੜ੍ਹ, 18 ਮਾਰਚ: ਪੰਜਾਬ ਸਰਕਾਰ ਜਲ ਸਰੋਤ ਵਿਭਾਗ ਵਿੱਚ ਕੁਸ਼ਲਤਾ ਵਧਾਉਣ ਅਤੇ ਕਾਰਜਾਂ ਨੂੰ ਸੁਚਾਰੂ ਬਣਾਉਣ ਲਈ ਮਹੱਤਵਪੂਰਨ ਕਦਮ ਚੁੱਕ ਰਹੀ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਦੇ ਲਗਾਤਾਰ ਕੀਤੇ ਯਤਨਾਂ ਦੇ ਨਤੀਜੇ ਵਜੋਂ ਲਾਈਨਿੰਗ ਸਬ-ਡਵੀਜ਼ਨ ਨੰ. 12, ਮਲੋਟ ਨੂੰ ਕਾਰਜਕਾਰੀ ਇੰਜੀਨੀਅਰ, ਅਬੋਹਰ (ਪੀ.ਡਬਲਿਊ.ਆਰ.ਐਮ.ਡੀ.ਸੀ. ਡਵੀਜ਼ਨ, ਅਬੋਹਰ) ਨਾਲ ਅਟੈਚ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਇਹ ਕਾਰਜਕਾਰੀ ਇੰਜੀਨੀਅਰ, ਦੇਵੀਗੜ੍ਹ (ਪੀ.ਡਬਲਿਊ.ਆਰ.ਐਮ.ਡੀ.ਸੀ. ਡਵੀਜ਼ਨ, ਸੰਗਰੂਰ) ਅਧੀਨ ਸੀ, ਜੋ ਕਿ ਮਲੋਟ ਤੋਂ ਬਹੁਤ ਦੂਰ ਹੋਣ ਕਾਰਨ ਦਫ਼ਤਰੀ ਕੰਮ ਕਾਜ ਵਿਚ ਦੇਰੀ ਹੋਣ ਦੇ ਨਾਲ ਨਾਲ ਲੋਕਾਂ ਨੂੰ ਮੁਸਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਡਾ. ਬਲਜੀਤ ਕੌਰ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਪੁਨਰਗਠਨ ਨਾਲ ਚੱਲ ਰਹੇ ਪ੍ਰੋਜੈਕਟਾਂ ਵਿੱਚ ਤੇਜ਼ੀ ਆਵੇਗੀ, ਵਿਭਾਗੀ ਕੁਸ਼ਲਤਾ ਵਿੱਚ ਵਾਧਾ ਹੋਵੇਗਾ ਅਤੇ ਮਲੋਟ ਦੇ ਵਸਨੀਕਾਂ ਲਈ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਹ ਫੈਸਲਾ ਇੱਕ ਵਿਸਤ੍ਰਿਤ ਮੈਪਿੰਗ ਰਿਪੋਰਟ 'ਤੇ ਅਧਾਰਤ ਹੈ,...