ਸੂਬੇ ਭਰ ਵਿੱਚ 45,000 ਕਿਲੋਮੀਟਰ ਸੜਕਾਂ ਨਵੀਆਂ ਬਣਾਉਣ ਦੇ ਨਾਲ ਪੁਰਾਣੀਆਂ ਨੂੰ ਮਜ਼ਬੂਤ ਤੇ ਚੌੜਿਆਂ ਕੀਤਾ ਜਾ ਰਿਹਾ – ਹਰਭਜਨ ਸਿੰਘ ਈਟੀਓ
ਜੰਡਿਆਲਾ/ਅੰਮ੍ਰਿਤਸਰ, 25 ਮਾਰਚ ( ) - ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਵੱਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਆਦੋਵਾਲੀ ਵਿਖੇ ਨੈਸ਼ਨਲ ਹਾਈਵੇਅ 503-ਏ ਤੋਂ ਆਦੋਵਾਲੀ ਸੂਏ ਦੇ ਨਾਲ-ਨਾਲ ਪਿੰਡ ਉਦੋਨੰਗਲ ਤੱਕ ਜਾਂਦੀ ਸੜਕ ਨੂੰ ਬਣਾਉਣ ਦਾ ਕੰਮ ਦਾ ਮੌਕੇ `ਤੇ ਜਾ ਕੇ ਨਿਰੀਖਣ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ 800 ਮੀਟਰ ਲੰਮੀ ਇਸ ਸੜਕ ਨੂੰ ਬਣਾਉਣ ਉੱਪਰ 21.28 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸੂਬੇ ਭਰ ਵਿੱਚ ਨਵੀਆਂ ਸੜਕਾਂ ਬਣਾਉਣ ਦਾ ਕੰਮ ਵੱਡੀ ਪੱਧਰ `ਤੇ ਚੱਲ ਰਿਹਾ ਹੈ ਅਤੇ 45,000 ਕਿਲੋਮੀਟਰ ਸੜਕਾਂ ਨਵੀਆਂ ਬਣਾਉਣ ਦੇ ਨਾਲ ਪੁਰਾਣੀਆਂ ਨੂੰ ਮਜ਼ਬੂਤ ਤੇ ਚੌੜਿਆਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਆਦੋਵਾਲੀ ਵਿਖੇ ਬਣ ਰਹੀ ਸ...








