ਪੰਜਾਬ ਸਰਕਾਰ ਵੱਲੋਂ ਐਸ.ਸੀ. ਬਹੁਲ 3,763 ਪਿੰਡਾਂ ਨੂੰ ‘ਆਦਰਸ਼ ਪਿੰਡ’ ਬਣਾਉਣ ਲਈ ਵੱਡੀ ਪਹਿਲ; ਵਿਕਾਸ ਕਾਰਜਾਂ ਲਈ 201 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ
ਚੰਡੀਗੜ੍ਹ, 27 ਸਤੰਬਰ: ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਅਨੁਸੂਚਿਤ ਜਾਤੀ (ਐਸ.ਸੀ.) ਬਹੁਲ 3,763 ਪਿੰਡਾਂ ਨੂੰ ‘ਆਦਰਸ਼ ਪਿੰਡ’ ਵਜੋਂ ਵਿਕਸਤ ਕਰਨ ਲਈ ਵੱਡੀ ਪਹਿਲ ਕੀਤੀ ਗਈ ਹੈ। ਇਸ ਉਪਰਾਲੇ ਦਾ ਉਦੇਸ਼ ਪੇਂਡੂ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ, ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਵਿਕਾਸ ਦੇ ਲਾਭ ਹਰ ਵਰਗ ਤੱਕ ਪਹੁੰਚਾਉਣਾ ਹੈ।
ਡਾ. ਬਲਜੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਇਸ ਪਹਿਲ ਤਹਿਤ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ 201 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਰਾਸ਼ੀ 40 ਫੀਸਦੀ ਜਾਂ ਇਸ ਤੋਂ ਵੱਧ ਅਨੁਸੂਚਿਤ ਜਾਤੀ (SC) ਆਬਾਦੀ ਵਾਲੇ ਪਿੰਡਾਂ ਵਿੱਚ ਮੁੱਢਲੇ ਢਾਂਚੇ ਦੇ ਵਿਕਾਸ ਕਾਰਜਾਂ ਨੂੰ ਤੇਜ਼ ਕਰਨ ਲਈ ਵਰਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਚੁਣੇ ਗਏ ਸਾਰੇ 3,763 ਪਿੰਡਾਂ ...








