Saturday, October 3Malwa News
Shadow

Tag: latest news

ਭਗਵੰਤ ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ (ਨੁਕਸਾਨ-ਨਿਊਨੀਕਰਨ ਸੇਵਾਵਾਂ) ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨੂੰ ਦੇ ਰਹੀਆਂ ਮਜ਼ਬੂਤੀ

ਭਗਵੰਤ ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ (ਨੁਕਸਾਨ-ਨਿਊਨੀਕਰਨ ਸੇਵਾਵਾਂ) ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨੂੰ ਦੇ ਰਹੀਆਂ ਮਜ਼ਬੂਤੀ

Hot News
ਚੰਡੀਗੜ੍ਹ; 25 ਅਗਸਤ 2026: ਭਗਵੰਤ ਮਾਨ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਨੁਕਸਾਨ-ਨਿਊਨੀਕਰਨ ਸੇਵਾਵਾਂ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਦਾ ਇੱਕ ਮਹੱਤਵਪੂਰਨ ਹਿੱਸਾ ਹਨ ਅਤੇ ਨਸ਼ਿਆਂ ਦੀ ਸਮੱਸਿਆ ਖ਼ਿਲਾਫ਼ ਸੂਬੇ ਦੀ ਲੜਾਈ ਵਿੱਚ ਇੱਕ ਅਹਿਮ ਥੰਮ੍ਹ ਵਜੋਂ ਉੱਭਰ ਰਹੀਆਂ ਹਨ। ਸਬਸਟੈਂਸ ਯੂਜ਼ ਡਿਸਆਰਡਰ (SUD) ਤੋਂ ਪੀੜਤ ਲੋਕ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ 547 ਆਊਟਪੇਸ਼ੈਂਟ ਓਪਿਓਇਡ ਅਸਿਸਟਡ ਟ੍ਰੀਟਮੈਂਟ (OOAT) ਕੇਂਦਰਾਂ ਅਤੇ ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਵੱਲੋਂ ਚਲਾਏ ਜਾ ਰਹੇ 47 ਓਪਿਓਇਡ ਸਬਸਟੀਟਿਊਸ਼ਨ ਥੈਰੇਪੀ (OST) ਕੇਂਦਰਾਂ ਦੇ ਨਾਲ-ਨਾਲ ਟਾਰਗੇਟਿਡ ਇੰਟਰਵੈਂਸ਼ਨ ਸੇਵਾਵਾਂ ਰਾਹੀਂ ਨੁਕਸਾਨ-ਨਿਊਨੀਕਰਨ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਵਿਸ਼ਵ ਸਿਹਤ ਸੰਗਠਨ (WHO) ਦੇ ਅਨੁਸਾਰ, ਨੁਕਸਾਨ-ਨਿਊਨੀਕਰਨ ਵਿੱਚ ਅਜਿਹੇ ਕਈ ਉਪਾਅ ਸ਼ਾਮਲ ਹਨ, ਜਿਨ੍ਹਾਂ ਦਾ ਉਦੇਸ਼ ਨਸ਼ੀਲੇ ਪਦਾਰਥਾਂ ਦੀ ਵਰਤੋਂ ਨਾਲ ਜੁੜੇ ਸਿਹਤ ਅਤੇ ਸਮਾਜਿਕ ਨੁਕਸਾਨਾਂ ਨੂੰ ਘਟਾਉਣਾ ਹੈ, ਜਿਸ ਵਿੱਚ ਐੱਚਆਈਵੀ ਦੀ ਲਾਗ ਵੀ ਸ਼ਾਮਲ ਹੈ। ਸਿਰਫ਼ ਨਸ਼ਿਆਂ ਦੀ ਵਰਤੋਂ ’ਤੇ ਧਿਆਨ ਕੇਂਦਰਿਤ ਕਰਨ ਦੀ ਬਜ...
ਤੀਆਂ ਦਾ ਤਿਉਹਾਰ ਮਹਿਲਾਵਾਂ ਲਈ ਖੁਸ਼ੀ, ਮਿਲਾਪ ਤੇ ਸਾਂਝ ਦਾ ਸੁਨੇਹਾ- ਡਾ.ਗੁਰਪ੍ਰੀਤ ਕੌਰ ਮਾਨ

ਤੀਆਂ ਦਾ ਤਿਉਹਾਰ ਮਹਿਲਾਵਾਂ ਲਈ ਖੁਸ਼ੀ, ਮਿਲਾਪ ਤੇ ਸਾਂਝ ਦਾ ਸੁਨੇਹਾ- ਡਾ.ਗੁਰਪ੍ਰੀਤ ਕੌਰ ਮਾਨ

Hot News
ਸ੍ਰੀ ਅਨੰਦਪੁਰ ਸਾਹਿਬ 26 ਅਗਸਤ: ਜਿੰਦਵੜੀ ਵਿਖੇ ਤੀਆਂ ਦੇ ਤਿਉਹਾਰ ਮੌਕੇ ਕਰਵਾਏ ਸਮਾਗਮ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ ਸ੍ਰ.ਭਗਵੰਤ ਮਾਨ ਦੇ ਧਰਮ ਪਤਨੀ ਡਾ.ਗੁਰਪ੍ਰੀਤ ਕੌਰ ਮਾਨ ਦਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ। ਸਮਾਗਮ ਦੌਰਾਨ ਠਾਠਾ ਮਾਰਦੇ ਇਕੱਠ ਵਿੱਚ ਔਰਤਾਂ ਅਤੇ ਇਲਾਕਾ ਵਾਸੀਆਂ ਨੇ ਸ਼ਮੂਲੀਅਤ ਕਰਕੇ ਤੀਆਂ ਦੇ ਮੇਲੇ ਦੀ ਰੌਣਕ ਵਧਾਈ।       ਡਾ.ਗੁਰਪ੍ਰੀਤ ਕੌਰ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਤੀਆਂ ਦਾ ਤਿਉਹਾਰ ਪੰਜਾਬੀ ਮਹਿਲਾਵਾਂ ਲਈ ਖੁਸ਼ੀ, ਮਿਲਾਪ, ਸਾਂਝ ਅਤੇ ਪਿਆਰ ਦਾ ਸੁਨੇਹਾ ਲੈ ਕੇ ਆਉਂਦਾ ਹੈ। ਇਹ ਪੰਜਾਬੀ ਸੱਭਿਆਚਾਰ ਅਤੇ ਰਵਾਇਤੀ ਵਿਰਸੇ ਦਾ ਅਟੁੱਟ ਹਿੱਸਾ ਹੈ, ਜੋ ਨਵੀਂ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਪਿੰਡ-ਪਿੰਡ ਅਤੇ ਸ਼ਹਿਰ-ਸ਼ਹਿਰ ਤੀਆਂ ਦੇ ਮੇਲੇ ਕਰਵਾਏ ਜਾ ਰਹੇ ਹਨ...
ਵਿੱਤਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ 3 ਘੰਟੇ ਮੀਟਿੰਗਾਂ; ਵਿਭਾਗਾਂ ਨੂੰ ਮੰਗਾਂ ਦੇ ਹੱਲ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ

ਵਿੱਤਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ 3 ਘੰਟੇ ਮੀਟਿੰਗਾਂ; ਵਿਭਾਗਾਂ ਨੂੰ ਮੰਗਾਂ ਦੇ ਹੱਲ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ

Hot News
ਚੰਡੀਗੜ੍ਹ; 26 ਅਗਸਤ 2026 ਆਪਣੇ ਕਰਮਚਾਰੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਕਈ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਵਿਸਤ੍ਰਿਤ ਮੀਟਿੰਗਾਂ ਕੀਤੀਆਂ। ਇਹ ਮੀਟਿੰਗਾਂ ਉਨ੍ਹਾਂ ਦੇ ਦਫ਼ਤਰ ਵਿਖੇ ਹੋਈਆਂ ਅਤੇ ਲਗਭਗ ਤਿੰਨ ਘੰਟੇ ਚੱਲੀਆਂ। ਯੂਨੀਅਨਾਂ ਵੱਲੋਂ ਉਠਾਈਆਂ ਗਈਆਂ ਚਿੰਤਾਵਾਂ ਨੂੰ ਧਿਆਨ ਨਾਲ ਸੁਣਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਭਗਵੰਤ ਮਾਨ ਸਰਕਾਰ ਉਨ੍ਹਾ ਦੇ ਮਸਲਿਆਂ ਪ੍ਰਤੀ ਪੂਰੀ ਤਰ੍ਹਾਂ ਹਮਦਰਦ ਹੈ ਅਤੇ ਜ਼ਿਆਦਾਤਰ ਪ੍ਰਮੁੱਖ ਮੰਗਾਂ 'ਤੇ ਕਾਰਵਾਈ ਪਹਿਲਾਂ ਹੀ ਪ੍ਰਕਿਰਿਆ ਅਧੀਨ ਹੈ। ਮੀਟਿੰਗ ਦੌਰਾਨ ਸਰਗਰਮ ਕਦਮ ਚੁੱਕਦਿਆਂ ਵਿੱਤ ਮੰਤਰੀ ਨੇ ਟਰਾਂਸਪੋਰਟ ਵਿਭਾਗ, ਸਿੱਖਿਆ ਵਿਭਾਗ, ਪਸ਼ੂ ਪਾਲਣ ਵਿਭਾਗ ਅਤੇ ਵਿੱਤ ਵਿਭਾਗ ਨੂੰ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ।ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ, “ਮੁਲਾਜ਼...
ਗੈਂਗਸਟਰਾਂ ‘ਤੇ ਵਾਰ ਦਾ 218ਵਾਂ ਦਿਨ: ਪੰਜਾਬ ਪੁਲਿਸ ਵੱਲੋਂ 604 ਥਾਈਂ ਛਾਪੇਮਾਰੀ; 358 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 218ਵਾਂ ਦਿਨ: ਪੰਜਾਬ ਪੁਲਿਸ ਵੱਲੋਂ 604 ਥਾਈਂ ਛਾਪੇਮਾਰੀ; 358 ਕਾਬੂ

Hot News
ਚੰਡੀਗੜ੍ਹ, 26 ਅਗਸਤ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 218ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 604 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 218ਵੇ ਦਿਨ, ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 358 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 64,930 ਹੋ ਗਈਆਂ। ਇਸ ਤੋਂ ਇਲਾਵਾ 215 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 8 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈਲਪਲਾਈ...
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਆਲਮੀ ਤਪਸ਼ ਨਾਲ ਨਜਿੱਠਣ ਲਈ ਪੰਜਾਬੀਆਂ ਨੂੰ ਵੱਧ ਤੋਂ ਵੱਧ ਰੁੱਖ ਲਾਉਣ ਦੀ ਅਪੀਲ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਆਲਮੀ ਤਪਸ਼ ਨਾਲ ਨਜਿੱਠਣ ਲਈ ਪੰਜਾਬੀਆਂ ਨੂੰ ਵੱਧ ਤੋਂ ਵੱਧ ਰੁੱਖ ਲਾਉਣ ਦੀ ਅਪੀਲ

Hot News
ਚੰਡੀਗੜ੍ਹ, 26 ਅਗਸਤ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਣ ਨੂੰ ਸੰਭਾਲ ਕੇ ਰੱਖਣ ਹਿੱਤ ਪੰਜਾਬੀਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਪੁਰਜ਼ੋਰ ਅਪੀਲ ਕੀਤੀ ਹੈ।ਵਧ ਰਹੀ ਆਲਮੀ ਤਪਸ਼ 'ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਸ. ਸੰਧਵਾਂ ਨੇ ਚੇਤਾਵਨੀ ਦਿੱਤੀ ਕਿ ਗਲੋਬਲ ਵਾਰਮਿੰਗ ਧਰਤੀ 'ਤੇ ਮਨੁੱਖੀ ਹੋਂਦ ਅਤੇ ਸਾਰੇ ਜੀਵ-ਜੰਤੂਆਂ ਲਈ ਇੱਕ ਗੰਭੀਰ ਖ਼ਤਰਾ ਬਣ ਰਹੀ ਹੈ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਹੁਣ ਸਮਾਂ ਆ ਗਿਆ ਹੈ ਕਿ ਹਰ ਵਿਅਕਤੀ ਆਪਣੀ ਜ਼ਿੰਮੇਵਾਰੀ ਸਮਝੇ ਅਤੇ ਜਲਵਾਯੂ ਤਬਦੀਲੀ ਦਾ ਪ੍ਰਭਾਵਸ਼ਾਲੀ ਢੰਗ ਨਾਲ ਟਾਕਰਾ ਕਰਨ ਲਈ ਘੱਟੋ-ਘੱਟ ਇੱਕ ਰੁੱਖ ਜ਼ਰੂਰ ਲਾਵੇਮਨੁੱਖ ਅਤੇ ਕੁਦਰਤ ਵਿਚਕਾਰ ਡੂੰਘੀ ਆਪਸੀ ਸਾਂਝ ਨੂੰ ਉਜਾਗਰ ਕਰਦਿਆਂ ਸ. ਸੰਧਵਾਂ ਨੇ ਕਿਹਾ, "ਜੋ ਕੁਝ ਅਸੀਂ ਕੁਦਰਤ ਲਈ ਕਰਾਂਗੇ, ਕੁਦਰਤ ਵੀ ਸਾਡੇ ਲਈ ਉਹੀ ਕਰੇਗੀ। ਅਸੀਂ ਕੁਦਰਤ ਨਾਲ ਜਿੰਨਾ ਜ਼ਿਆਦਾ ਜੁੜਾਂਗੇ ਅਤੇ ਇਸਦੀ ਦੇਖਭਾਲ ਕਰਾਂਗੇ, ਓਨਾ ਹੀ ਇਹ ਸਾਡੀ ਰੱਖਿਆ ਕਰੇਗੀ ਅਤੇ ਸਾਡੀ ਤਰੱਕੀ ਵਿੱਚ ਮਦਦ ਕਰੇਗੀ।"ਸਪੀਕਰ ਸੰਧਵਾਂ ਨੇ ਕਿਹਾ ਕਿ ਰੁੱਖ ਹਵਾ ਨ...
ਪੀ.ਐਸ.ਪੀ.ਸੀ.ਐਲ. ਵੱਲੋਂ ਬਿਜਲੀ ਬਿੱਲਾਂ ਨਾਲ ਸਬੰਧਤ ਸ਼ਿਕਾਇਤਾਂ ਲਈ 24×7 ਸਮਰਪਿਤ ਹੈਲਪਲਾਈਨ ਨੰਬਰ +91 1613105055 ਅਤੇ +91 1616650355 ਜਾਰੀ

ਪੀ.ਐਸ.ਪੀ.ਸੀ.ਐਲ. ਵੱਲੋਂ ਬਿਜਲੀ ਬਿੱਲਾਂ ਨਾਲ ਸਬੰਧਤ ਸ਼ਿਕਾਇਤਾਂ ਲਈ 24×7 ਸਮਰਪਿਤ ਹੈਲਪਲਾਈਨ ਨੰਬਰ +91 1613105055 ਅਤੇ +91 1616650355 ਜਾਰੀ

Breaking News
ਚੰਡੀਗੜ੍ਹ, 26 ਅਗਸਤ: ਪੰਜਾਬ ਦੇ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਇੱਥੇ ਕਿਹਾ ਕਿ ਬਿਜਲੀ ਖ਼ਪਤਕਾਰ ਆਪਣੇ ਬਿਜਲੀ ਬਿੱਲਾਂ ਨਾਲ ਸਬੰਧਤ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਮਰਪਿਤ ਹੈਲਪਲਾਈਨ ਨੰਬਰ +91 1613105055 ਜਾਂ +91 1616650355 ਰਾਹੀਂ ਪੀ.ਐਸ.ਪੀ.ਸੀ.ਐਲ. ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਨੰਬਰ 24 ਘੰਟੇ ਕਾਰਜਸ਼ੀਲ ਹਨ ਅਤੇ 15 ਦਿਨਾਂ ਦੇ ਅੰਦਰ-ਅੰਦਰ ਖ਼ਪਤਕਾਰਾਂ ਦੀਆਂ ਸਮੱਸਿਆਵਾਂ ਦਾ ਹੱਲ ਹੋ ਜਾਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਖ਼ਪਤਕਾਰ ਆਰਜ਼ੀ ਤੌਰ ‘ਤੇ ਜਾਰੀ, ਤਰੁਟੀਆਂ ਵਾਲੇ, ਵਧ ਕੇ ਆਏ ਜਾਂ ਕਿਸੇ ਹੋਰ ਸਮੱਸਿਆ ਵਾਲੇ ਬਿਜਲੀ ਬਿੱਲਾਂ ਦੇ ਸਬੰਧ ਵਿੱਚ ਹੁਣ ਇਨ੍ਹਾਂ ਸਮਰਪਿਤ ਹੈਲਪਲਾਈਨ ਨੰਬਰਾਂ ਰਾਹੀਂ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਖ਼ਪਤਕਾਰਾਂ ਨੂੰ ਇਹ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਇਨ੍ਹਾਂ ਸਮਰਪਿਤ ਹੈਲਪਲਾਈਨ ਨੰਬਰਾਂ ਰਾਹੀਂ 15 ਦਿਨਾਂ ਦੇ ਅੰਦਰ-ਅੰਦਰ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਦੇਣ ਤਾਂ ਜੋ ਇਸ ਸਬੰਧੀ ਪੜਤਾਲ ਕਰਕੇ ਢੁਕਵਾਂ ਨਿਪਟਾਰਾ ਕੀਤਾ ਜਾ ਸਕੇ। ਸ. ਸੌਂਦ ਨੇ ਉਨ੍...
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਵੱਖ-ਵੱਖ ਯੂਨੀਅਨਾਂ ਅਤੇ ਵੈਟਰਨਰੀ ਇੰਸਪੈਕਟਰਾਂ ਨਾਲ ਗੱਲਬਾਤ; ਵਿਭਾਗ ਨੂੰ ਜਾਇਜ਼ ਮੰਗਾਂ ਦੇ ਹੱਲ ਦੇ ਨਿਰਦੇਸ਼

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਵੱਖ-ਵੱਖ ਯੂਨੀਅਨਾਂ ਅਤੇ ਵੈਟਰਨਰੀ ਇੰਸਪੈਕਟਰਾਂ ਨਾਲ ਗੱਲਬਾਤ; ਵਿਭਾਗ ਨੂੰ ਜਾਇਜ਼ ਮੰਗਾਂ ਦੇ ਹੱਲ ਦੇ ਨਿਰਦੇਸ਼

Breaking News
ਚੰਡੀਗੜ੍ਹ, 26 ਅਗਸਤ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁਲਾਜ਼ਮਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਖੇਤੀਬਾੜੀ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਕਿਸਾਨ ਭਵਨ ਵਿਖੇ ਪੰਜਾਬ ਮੰਡੀ ਬੋਰਡ ਦੇ ਠੇਕਾ ਅਧਾਰਤ ਮੁਲਾਜ਼ਮਾਂ, ਮੰਡੀ ਬੋਰਡ ਵਰਕਰਜ਼ ਯੂਨੀਅਨ ਅਤੇ ਵੈਟਰਨਰੀ ਇੰਸਪੈਕਟਰਾਂ ਦੇ ਵਫ਼ਦ ਨਾਲ ਵੱਖ-ਵੱਖ ਮੀਟਿੰਗਾਂ ਕਰਕੇ ਉਨ੍ਹਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਗੌਰ ਨਾਲ ਸੁਣੀਆਂ। ਗੱਲਬਾਤ ਦੌਰਾਨ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੰਮਕਾਜ, ਰੈਗੂਲਰਾਈਜ਼ੇਸ਼ਨ ਅਤੇ ਸੇਵਾ ਮਾਮਲਿਆਂ ਨਾਲ ਸਬੰਧਤ ਮੰਗਾਂ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਪੰਜਾਬ ਮੰਡੀ ਬੋਰਡ ਅਤੇ ਪਸ਼ੂ ਪਾਲਣ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਵਿਭਾਗ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਸਾਰੇ ਮਾਮਲਿਆਂ ਦਾ ਤੁਰੰਤ ਨਿਪਟਾਰਾ ਕਰਨਾ ਯਕੀਨੀ ਬਣਾਉਣ। ਨੁਮਾਇੰਦਿਆਂ ਨੂੰ ਇਹ ਭਰੋਸਾ ਦਿਵਾਉਂਦਿਆਂ ਕਿ ਉਨ੍ਹਾਂ ਦੇ ਮੰਗ ਪੱਤਰਾਂ ਵਿੱਚ ਉਠਾਏ ਗਏ ਮੁੱਦਿਆਂ ਦੀ ਪਹਿਲ ਦੇ ਆਧਾਰ 'ਤੇ ਘ...
ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

Breaking News
*ਗੋਇੰਦਵਾਲ ਸਾਹਿਬ; 26 ਅਗਸਤ: * ਰੱਖੜੀ ਦੇ ਤਿਉਹਾਰ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 1.37 ਲੱਖ 'ਸਤਿਕਾਰ ਸਖੀਆਂ' ਨੂੰ 52.20 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਤਬਦੀਲ ਕਰਕੇ 'ਭਰਾ' ਦਾ ਫਰਜ਼ ਨਿਭਾਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਪੂਰੇ ਪੰਜਾਬ ਦੀਆਂ ਔਰਤਾਂ ਤੱਕ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਪਹੁੰਚਾਉਣ ਵਿੱਚ ਸਤਿਕਾਰ ਸਖੀਆਂ ਦੇ ਅਣਥੱਕ ਯੋਗਦਾਨ ਦੀ ਭਰਵੀਂ ਸ਼ਲਾਘਾ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਸਤਿਕਾਰ ਸਖੀਆਂ ਦੀਆਂ ਕੋਸ਼ਿਸ਼ਾਂ ਸਦਕਾ ਹੀ ਇਸ ਯੋਜਨਾ ਤਹਿਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਸੰਭਵ ਹੋ ਸਕੀ ਹੈ ਅਤੇ ਯੋਗ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਸਨਮਾਨ ਰਾਸ਼ੀ ਪਹੁੰਚਣੀ ਯਕੀਨੀ ਹੋਈ ਹੈ।ਇਸ ਪਹਿਲਕਦਮੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਇਸ ਯੋਜਨਾ ਤਹਿਤ 76.11 ਲੱਖ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ, ਜਿਸ ਵਿੱਚੋਂ 68.06 ਲੱਖ ਔਰਤਾਂ ਦੇ ਖਾਤਿਆਂ ਵਿੱਚ 2,381 ਕਰੋੜ ਰੁਪਏ ਪਹਿਲਾਂ ਹੀ ਟ੍ਰਾਂਸਫਰ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੀ ਸਰਕਾਰ ਨੇ ਇਸ ਯੋਜਨਾ ਨਾਲ ਇਕ ਕਰੋੜ ਔਰਤਾਂ ਨੂੰ ਜੋੜਨ ਦਾ ਟੀ...
ਪੰਜਾਬ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 92 ਡਰੋਨ ਸ਼ੋਅ ਕਰਵਾਏ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 92 ਡਰੋਨ ਸ਼ੋਅ ਕਰਵਾਏ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ

Hot News
ਚੰਡੀਗੜ੍ਹ /ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਅਗਸਤ: ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਇੱਥੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ ਸੂਬੇ ਭਰ ਵਿੱਚ 92 ਵਿਸ਼ੇਸ਼ ਡਰੋਨ ਸ਼ੋਅ ਕਰਵਾਏ ਜਾਣਗੇ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਰੂਪਨਗਰ ਅਤੇ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰਾਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਸ. ਸੌਂਦ ਨੇ ਆਉਣ ਵਾਲੇ ਡਰੋਨ ਸ਼ੋਅ ਅਤੇ ਹੋਰ ਸਮਾਗਮਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ, ਪੰਜਾਬ ਟੂਰਿਜ਼ਮ ਐਂਡ ਹੈਰੀਟੇਜ ਪ੍ਰਮੋਸ਼ਨ ਬੋਰਡ ਦੇ ਸਲਾਹਕਾਰ ਸ਼੍ਰੀ ਦੀਪਕ ਬਾਲੀ ਅਤੇ ਡੇਰਾ ਕਠਾਰ (ਡੇਰਾ ਬੱਲਾਂ ਨਾਲ ਸਬੰਧਤ) ਤੋਂ ਸੰਤ ਬਾਬਾ ਪ੍ਰਦੀਪ ਦਾਸ ਜੀ ਵੀ ਹਾਜ਼ਰ ਸਨ। ਸਿੱਖਿਆ ਮੰਤਰ...
ਦੀ ਕਿਰਮਚ ਕੋ-ਆਪ੍ਰੇਟਿਵ ਸੁਸਾਇਟੀ ਦਾ ਭਰਤੀ ਪ੍ਰਸਤਾਵ ਰੱਦ ਕੀਤਾ ਜਾਵੇ ਅਤੇ ਦਿੱਤੀ ਗਈ ਤਨਖਾਹ ਦੀ ਕੀਤੀ ਜਾਵੇ ਰਿਕਵਰੀ: ਕ੍ਰਿਸ਼ਨ ਲਾਲ ਪੰਵਾਰ

ਦੀ ਕਿਰਮਚ ਕੋ-ਆਪ੍ਰੇਟਿਵ ਸੁਸਾਇਟੀ ਦਾ ਭਰਤੀ ਪ੍ਰਸਤਾਵ ਰੱਦ ਕੀਤਾ ਜਾਵੇ ਅਤੇ ਦਿੱਤੀ ਗਈ ਤਨਖਾਹ ਦੀ ਕੀਤੀ ਜਾਵੇ ਰਿਕਵਰੀ: ਕ੍ਰਿਸ਼ਨ ਲਾਲ ਪੰਵਾਰ

Haryana
ਚੰਡੀਗੜ੍ਹ, 25 ਅਗਸਤ - ਹਰਿਆਣਾ ਦੇ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਕ੍ਰਿਸ਼ਨ ਲਾਲ ਪੰਵਾਰ ਨੇ ਦੀ ਕਿਰਮਚ ਕੋ-ਆਪ੍ਰੇਟਿਵ ਸੁਸਾਇਟੀ ਵਿੱਚ ਨਿਯਮਾਂ ਨੂੰ ਛਿੱਕੇ ਟੰਗ ਕੇ ਕੀਤੇ ਗਏ ਪੰਜ ਕਰਮਚਾਰੀਆਂ ਦੀ ਭਰਤੀ ਦੇ ਮਾਮਲੇ ਵਿੱਚ ਸਖ਼ਤ ਨੋਟਿਸ ਲੈਂਦਿਆਂ ਭਰਤੀ ਪ੍ਰਕਿਰਿਆ ਨੂੰ ਰੱਦ ਕਰਨ ਅਤੇ ਕਰਮਚਾਰੀਆਂ ਨੂੰ ਦਿੱਤੇ ਗਈ ਤਨਖਾਹ ਦੀ ਰਿਕਵਰੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਉਪ ਰਜਿਸਟਰਾਰ, ਸਹਿਕਾਰੀ ਸੁਸਾਇਟੀਆਂ ਨੂੰ ਨਿਰਦੇਸ਼ ਦਿੱਤੇ ਕਿ ਭਰਤੀ ਦੇ ਪ੍ਰਸਤਾਵ ਨੂੰ ਤੁਰੰਤ ਰੱਦ ਕੀਤਾ ਜਾਵੇ ਅਤੇ ਨਿਯਮਾਂ ਅਨੁਸਾਰ ਕਰਮਚਾਰੀਆਂ ਨੂੰ ਕੀਤੇ ਗਏ ਵੇਤਨ ਭੁਗਤਾਨ ਦੀ ਵਸੂਲੀ ਯਕੀਨੀ ਬਣਾਈ ਜਾਵੇ। ਇਹ ਮਾਮਲਾ ਪਿੰਡ ਕਿਰਮਚ ਨਿਵਾਸੀ ਵੱਲੋਂ ਕਮੇਟੀ ਦੇ ਸਾਹਮਣੇ ਦਿੱਤੀ ਗਈ ਸ਼ਿਕਾਇਤ ਵਿੱਚ ਉਠਾਇਆ ਗਿਆ ਸੀ, ਜਿਸ ਵਿੱਚ ਪੰਜ ਕਰਮਚਾਰੀਆਂ ਦੀ ਭਰਤੀ ਗ਼ੈਰ-ਕਾਨੂੰਨੀ ਤਰੀਕੇ ਨਾਲ ਕੀਤੇ ਜਾਣ ਦਾ ਦੋਸ਼ ਲਗਾਇਆ ਗਿਆ ਸੀ। ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਕ੍ਰਿਸ਼ਨ ਲਾਲ ਪੰਵਾਰ ਮੰਗਲਵਾਰ ਨੂੰ ਕੁਰੂਕਸ਼ੇਤਰ ਵਿੱਚ ਆਯੋਜਿਤ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਦੀ ਪ੍ਰਧ...