ਤਲਾਬਾਂ ਵਿੱਚ ਗੰਦਾ ਪਾਣੀ ਨਹੀਂ ਜਾਣਾ ਚਾਹੀਦਾ, ਟ੍ਰੀਟਮੈਂਟ ਤੋਂ ਬਾਅਦ ਹੀ ਤਲਾਬ ਵਿੱਚ ਪਹੁੰਚੇ ਪਾਣੀ : ਮੁੱਖ ਮੰਤਰੀ ਨਾਇਬ ਸਿੰਘ ਸੈਣੀ
ਚੰਡੀਗੜ੍ਹ, 25 ਅਗਸਤ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਨਿਰਦੇਸ਼ ਦਿੱਤੇ ਕਿ ਪ੍ਰਦੇਸ਼ ਦੇ ਪੇਂਡੂ ਖੇਤਰਾਂ ਵਿੱਚ ਬਣੇ ਤਲਾਬਾਂ ਨੂੰ ਸਵੱਛ ਅਤੇ ਸੁੰਦਰ ਬਣਾਉਣ ਦੇ ਨਾਲ-ਨਾਲ ਇਨ੍ਹਾਂ ਦੀ ਦੇਖਭਾਲ 'ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਕਿਸੇ ਵੀ ਤਲਾਬ ਵਿੱਚ ਗੰਦਾ ਪਾਣੀ ਸਿੱਧਾ ਨਾ ਜਾਵੇ, ਇਸ ਲਈ ਪਾਣੀ ਨੂੰ ਵਿਗਿਆਨਕ ਢੰਗ ਨਾਲ ਟ੍ਰੀਟ ਕਰਨ ਤੋਂ ਬਾਅਦ ਹੀ ਤਲਾਬ ਵਿੱਚ ਪਹੁੰਚਾਉਣ ਦਾ ਪ੍ਰਬੰਧ ਕੀਤਾ ਜਾਵੇ। ਮੁੱਖ ਮੰਤਰੀ ਮੰਗਲਵਾਰ ਨੂੰ ਹਰਿਆਣਾ ਸਿਵਲ ਸਕੱਤਰੇਤ ਵਿੱਚ ਹਰਿਆਣਾ ਪੌਂਡ ਐਂਡ ਵੇਸਟ ਵਾਟਰ ਮੈਨੇਜਮੈਂਟ ਅਥਾਰਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਤਲਾਬਾਂ ਦੇ ਸੁੰਦਰੀਕਰਨ ਦੇ ਨਾਲ ਇਨ੍ਹਾਂ ਦੇ ਆਸ-ਪਾਸ ਪੇਂਡੂਆਂ ਲਈ ਬਿਹਤਰ ਸਹੂਲਤਾਂ ਵੀ ਵਿਕਸਤ ਕੀਤੀਆਂ ਜਾਣ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਜਿਨ੍ਹਾਂ ਪਿੰਡਾਂ ਵਿੱਚ ਨਵੀਆਂ ਯੋਗਸ਼ਾਲਾਵਾਂ ਬਣਾਉਣਾ ਪ੍ਰਸਤਾਵਿਤ ਹੈ, ਉੱਥੇ ਤਲਾਬਾਂ ਦੇ ਆਸ-ਪਾਸ ਸ਼ੈੱਡ ਆਦਿ ਲਗਾ ਕੇ ਯੋਗਸ਼ਾਲਾਵਾਂ ਬਣਾਈਆਂ ਜਾਣ ਅਤੇ ਓਪਨ ਜ...








