ਮੈਗਾ ਪੀ.ਟੀ.ਐਮ. ਰਹੀ ਸਫ਼ਲ: 17 ਲੱਖ ਤੋਂ ਵੱਧ ਮਾਪਿਆਂ ਨੇ ਕੀਤੀ ਸ਼ਿਰਕਤ
ਚੰਡੀਗੜ੍ਹ, 31 ਮਈ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਮਾਪਿਆਂ-ਅਧਿਆਪਕਾਂ ਦਰਮਿਆਨ ਤਾਲਮੇਲ ਨੂੰ ਮਜ਼ਬੂਤ ਕਰਕੇ ਵਿਦਿਆਰਥੀਆਂ ਦੇ ਨਤੀਜਿਆਂ ਵਿੱਚ ਹੋਰ ਸੁਧਾਰ ਕਰਨ ਲਈ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੱਜ ਸੂਬੇ ਭਰ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਮੈਗਾ ਮਾਪੇ-ਅਧਿਆਪਕ ਮਿਲਣੀ (ਪੀਟੀਐਮ) ਕਰਵਾਈ ਗਈ। ਗਰਮੀਆਂ ਦੀਆਂ ਛੁੱਟੀਆਂ ਸ਼ੁਰੂ ਹੋਣ ਤੋਂ ਪਹਿਲਾਂ ਮਾਪਿਆਂ ਨੂੰ ਉਨ੍ਹਾਂ ਦੇ ਬੱਚਿਆਂ ਦੀ ਕਾਰਗੁਜ਼ਾਰੀ ਬਾਰੇ ਜਾਣੂ ਕਰਵਾਉਣ ਲਈ ਪਹਿਲੀ ਵਾਰ ਇਹ ਪੀਟੀਐਮ ਕਰਵਾਈ ਗਈ। ਸ. ਹਰਜੋਤ ਸਿੰਘ ਬੈਂਸ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਪਿੰਡਾਂ, ਜਿਨ੍ਹਾਂ ਵਿੱਚ ਸਵਾਮੀਪੁਰ, ਬਿਭੌਰ ਸਾਹਿਬ, ਕਲਸੇੜਾ, ਰਾਮਪੁਰ ਸਾਹਨੀ, ਮੌਜੋਵਾਲ, ਛੋਟੇਵਾਲ, ਸੂਰੇਵਾਲ, ਸੁਖਸਾਲ, ਕੁਲਗਰਾਂ ਸ਼ਾਮਲ ਹਨ, ਦੇ ਸਰਕਾਰੀ ਸਕੂਲਾਂ ਦਾ ਦੌਰਾ ਕਰਕੇ ਮਾਪਿਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ।ਸਿੱਖਿਆ ਮੰਤਰੀ ਨੇ ਕਿਹਾ ਕਿ 17 ਲੱਖ ਤੋਂ ਵੱਧ ਮਾਪਿਆਂ ਨੇ ਅੱਜ ਪੀਟੀਐਮ ਵਿੱਚ ਸ਼ਿਰਕਤ ਕੀਤੀ, ਜਿਸ ਦੌਰਾਨ ਉਨ੍ਹਾਂ ਵਿੱਚ ਆਪਣੇ ਬੱਚਿਆਂ ਦੀ ਅਕਾਦਮਿਕ ਪ੍ਰਗਤੀ ਅਤੇ ਸਮੁੱਚੇ ਵਿਕਾਸ ਬ...








