ਪੰਜਾਬ ਮੰਡੀ ਬੋਰਡ ਅਤੇ ਰਾਜ ਪੱਧਰੀ ਕਮੇਟੀ ਦੀਆਂ ਪ੍ਰਵਾਨਿਤ ਦਰਾਂ ਅਨੁਸਾਰ ਹੈ ਪ੍ਰਵਾਨਿਤ ਰਾਸ਼ੀ
ਚੰਡੀਗੜ੍ਹ, 29 ਮਈ: ਮੰਡੀਆਂ ਵਿੱਚ ਢੋਆ-ਢੁਆਈ ਦੇ ਕੰਮ ਵਿੱਚ ਲੱਗੇ ਮਜ਼ਦੂਰਾਂ ਦੀ ਭਲਾਈ ਦੇ ਉਦੇਸ਼ ਨਾਲ ਮਹੱਤਵਪੂਰਨ ਫੈਸਲਾ ਲੈਂਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਪੰਜਾਬ ਮੰਡੀ ਬੋਰਡ ਅਤੇ ਰਾਜ ਪੱਧਰੀ ਕਮੇਟੀ ਦੀਆਂ ਪ੍ਰਵਾਨਿਤ ਦਰਾਂ ਅਨੁਸਾਰ ਅਜਿਹੇ ਮਜ਼ਦੂਰਾਂ ਨੂੰ ਵਧੀ ਹੋਈ ਮਜ਼ਦੂਰੀ ਦੇ ਭੁਗਤਾਨ ਵਜੋਂ 373.81 ਕਰੋੜ ਰੁਪਏ ਦੀ ਰਾਸ਼ੀ ਪ੍ਰਵਾਨ ਕੀਤੀ ਹੈ। ਝੋਨੇ ਦੀ ਖਰੀਦ ਸੀਜ਼ਨ ਦੇ ਪ੍ਰਬੰਧਾਂ ਦੀ ਸਮੀਖਿਆ ਦੌਰਾਨ ਮੰਤਰੀ ਨੂੰ ਜਾਣੂ ਕਰਵਾਇਆ ਗਿਆ ਕਿ ਹੁਣ ਤੱਕ 117 ਲੱਖ ਮੀਟ੍ਰਿਕ ਟਨ (ਐਲਐਮਟੀ) ਭੰਡਾਰਨ ਥਾਂ ਦੀ ਲੋੜ ਹੈ ਅਤੇ ਜੇਕਰ ਇਸ ਸਾਲ ਅਗਸਤ ਤੋਂ ਹਰ ਮਹੀਨੇ ਔਸਤਨ 10 ਲੱਖ ਮੀਟ੍ਰਿਕ ਟਨ ਅਨਾਜ ਸਟਾਕ ਰਾਜ ਤੋਂ ਬਾਹਰ ਭੇਜਿਆ ਜਾਂਦਾ ਹੈ ਤਾਂ ਜਨਵਰੀ 2026 ਤੱਕ ਲਗਭਗ 50 ਲੱਖ ਮੀਟ੍ਰਿਕ ਟਨ ਭੰਡਾਰਨ ਥਾਂ ਆਸਾਨੀ ਨਾਲ ਉਪਲਬਧ ਹੋ ਜਾਵੇਗੀ।ਮੰਤਰੀ ਦੇ ਧਿਆਨ ਵਿੱਚ ਇਹ ਵੀ ਲਿਆਂਦਾ ਗਿਆ ਕਿ ਕਸਟਮ ਮਿਲਿੰਗ ਨੀਤੀ 2025-26 ਦਾ ਖਰੜਾ ਇਸ ਸਾਲ ਜੂਨ ਦੇ ਦੂਜੇ ਹਫ਼ਤੇ ਤੱਕ ਪੇਸ਼ ਕਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਫੋਰਟੀਫਾਈਡ ਚੌਲਾਂ ਲਈ ਟੈਂਡਰ...








