‘ਆਪ’ ਸਰਕਾਰ ਦੀ ਨਾਜਾਇਜ਼ ਸ਼ਰਾਬ ਪ੍ਰਤੀ ‘ਜ਼ੀਰੋ ਟੋਲਰੇਂਸ’: ਹਰਪਾਲ ਚੀਮਾ
ਚੰਡੀਗੜ੍ਹ, 26 ਮਈ: ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬੇ ਵਿੱਚ ਗੈਰ-ਕਾਨੂੰਨੀ ਸ਼ਰਾਬ ਦੇ ਨਿਰਮਾਣ, ਵਪਾਰ ਅਤੇ ਤਸਕਰੀ ਪ੍ਰਤੀ ਜ਼ੀਰੋ-ਸਹਿਣਸ਼ੀਲਤਾ ਨੀਤੀ ਨੂੰ ਲਾਜ਼ਮੀ ਬਣਾਉਣ ਲਈ ਆਬਕਾਰੀ ਵਿਭਾਗ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ। ਵਿੱਤ ਮੰਤਰੀ ਨੇ ਇਨ੍ਹਾਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਚੌਕਸੀ ਅਤੇ ਸਰਗਰਮ ਉਪਾਵਾਂ ਦੀ ਲੋੜ 'ਤੇ ਜ਼ੋਰ ਦਿੰਦਿਆਂ ਮੁੱਖ ਤੌਰ 'ਤੇ ਆਦਤਨ ਅਪਰਾਧੀਆਂ 'ਤੇ ਲਗਾਤਾਰ ਨਜ਼ਰ ਰੱਖਣ 'ਤੇ ਜ਼ੋਰ ਦਿੱਤਾ। ਅੱਜ ਇੱਥੇ ਹੋਈ ਸਮੀਖਿਆ ਮੀਟਿੰਗ ਦੌਰਾਨ ਆਬਕਾਰੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਨੂੰਨ ਲਾਗੂਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾਲ ਸਖਤੀ ਨਾਲ ਨਜਿੱਠਿਆ ਜਾਵੇਗਾ। ਉਨ੍ਹਾਂ ਸਪੱਸ਼ਟ ਤੌਰ 'ਤੇ ਕਿਹਾ ਕਿ ਜੇਕਰ ਕੋਈ ਵੀ ਅਧਿਕਾਰੀ ਨਾਜਾਇਜ਼ ਸ਼ਰਾਬ ਸਬੰਧੀ ਗਤੀਵਿਧੀਆਂ ਨੂੰ ਰੋਕਣ ਵਿੱਚ ਕੁਤਾਹੀ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।ਵਿੱਤ ਮੰਤਰੀ ਨੇ ਅੰਤਰ-ਵਿਭਾਗੀ ਸਹਿਯੋਗ ਦੀ ਮਹੱ...








