ਚੋਣ ਕਮਿਸ਼ਨ ਵੱਲੋਂ ਪੋਲਿੰਗ ਸਟੇਸ਼ਨਾਂ ‘ਤੇ ਵੋਟਰਾਂ ਲਈ ਮੋਬਾਈਲ ਡਿਪਾਜ਼ਿਟ ਸਹੂਲਤ ਕੀਤੀ ਜਾਵੇਗੀ ਪ੍ਰਦਾਨ
ਚੰਡੀਗੜ੍ਹ, 23 ਮਈ: ਵੋਟਰਾਂ ਦੀ ਸਹੂਲਤ ਵਿੱਚ ਵਾਧਾ ਕਰਨ ਅਤੇ ਵੋਟਾਂ ਵਾਲੇ ਦਿਨ ਪ੍ਰਬੰਧਾਂ ਨੂੰ ਹੋਰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਵੱਖ-ਵੱਖ ਪਹਿਲਕਦਮੀਆਂ ਵਜੋਂ, ਚੋਣ ਕਮਿਸ਼ਨ ਨੇ ਪੋਲਿੰਗ ਸਟੇਸ਼ਨਾਂ ਦੇ ਬਾਹਰ ਵੋਟਰਾਂ ਲਈ ਮੋਬਾਈਲ ਡਿਪਾਜ਼ਿਟ ਸਹੂਲਤ ਪ੍ਰਦਾਨ ਕਰਨ ਅਤੇ ਪ੍ਰਚਾਰ ਸਬੰਧੀ ਨਿਯਮਾਂ ਨੂੰ ਤਰਕਸੰਗਤ ਬਣਾਉਣ ਲਈ ਦੋ ਹੋਰ ਵਿਆਪਕ ਨਿਰਦੇਸ਼ ਜਾਰੀ ਕੀਤੇ ਹਨ। ਇਹ ਨਿਰਦੇਸ਼ ਲੋਕ ਪ੍ਰਤੀਨਿਧਤਾ ਐਕਟ, 1951 ਅਤੇ ਕੰਡਕਟ ਆਫ ਇਲੈਕਸ਼ਨ ਰੂਲਜ਼, 1961 ਦੇ ਸਬੰਧਿਤ ਉਪਬੰਧਾਂ ਦੇ ਅਨੁਸਾਰ ਹਨ। ਸ਼ਹਿਰੀ ਅਤੇ ਪੇਂਡੂ ਦੋਵਾਂ ਖੇਤਰਾਂ ਵਿੱਚ ਮੋਬਾਈਲ ਫੋਨਾਂ ਦੀ ਵੱਧ ਰਹੀ ਵਰਤੋਂ ਅਤੇ ਵੋਟਰਾਂ ਦੇ ਨਾਲ ਨਾਲ ਬਜ਼ੁਰਗਾਂ, ਔਰਤਾਂ ਅਤੇ ਦਿਵਿਆਂਗ ਵੋਟਰਾਂ ਨੂੰ ਵੋਟਾਂ ਵਾਲੇ ਦਿਨ ਮੋਬਾਈਲ ਫੋਨਾਂ ਦੇ ਪ੍ਰਬੰਧਨ ਸਬੰਧੀ ਦਰਪੇਸ਼ ਚੁਣੌਤੀਆਂ ਨੂੰ ਵੇਖਦਿਆਂ, ਕਮਿਸ਼ਨ ਨੇ ਪੋਲਿੰਗ ਸਟੇਸ਼ਨਾਂ ਦੇ ਬਾਹਰ ਮੋਬਾਈਲ ਰੱਖਣ/ਜਮ੍ਹਾਂ ਕਰਾਉਣ ਦੀ ਸਹੂਲਤ ਨੂੰ ਮਨਜ਼ੂਰੀ ਦੇਣ ਦਾ ਫੈਸਲਾ ਕੀਤਾ ਹੈ। ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਅੰਦਰ ਸਿਰਫ਼ ਸਵਿੱਚ-ਆਫ ਮੋਡ ਵਿੱਚ ਮੋਬਾਈਲ ਫੋਨ ਹੀ ਰੱਖਣ ਦੀ ਇਜਾਜ਼ਤ ਹੋਵੇਗੀ। ਪੋਲਿੰਗ ਸਟੇ...








