ਸਿੱਖਿਆ ਮੰਤਰੀ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਸਬੰਧੀ 1.49 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ
ਕੀਰਤਪੁਰ ਸਾਹਿਬ, 22 ਮਈ: ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਹੂਲਤਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਸਰਕਾਰੀ ਸਕੂਲਾਂ ਵਿੱਚ 1.49 ਕਰੋੜ ਰੁਪਏ ਤੋਂ ਵੱਧ ਦੇ ਬੁਨਿਆਦੀ ਢਾਂਚਾ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਵਿਆਪਕ ਵਿਕਾਸ ਪ੍ਰੋਜੈਕਟ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਮਿਸਾਲੀ ਪਰਿਵਰਤਨ ਲਿਆਉਣਗੇ ਜੋ ਸੂਬੇ ਸਰਕਾਰ ਦੀ ਵਿਦਿਅਕ ਉੱਤਮਤਾ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੇ ਹਨ। ਇਸ ਮੌਕੇ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਇਸ ਵੇਲੇ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟ ਪ੍ਰਗਤੀ ਅਧੀਨ ਹਨ ਅਤੇ ਇਹ ਜਲਦ ਹੀ ਮੁਕੰਮਲ ਕਰ ਲਏ ਜਾਣਗੇ। ਉਨ੍ਹਾਂ ਕਿਹਾ ਕਿ ਪੇਂਡੂ ਖੇਤਰ ਦੇ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਲਈ ਇਹਨਾਂ ਸਕੂਲਾਂ ਨੂੰ ਕਰੋੜਾਂ ਰੁਪਏ ਦੀਆਂ ਹੋਰ ਗ੍ਰਾਂਟਾਂ ਵੀ ਅਲਾਟ ਕੀਤੀਆਂ ਜਾਣਗੀਆਂ।ਉਨ੍ਹਾਂ ਨੇ ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਸੇਵਾਲ ਵਿੱ...








