Monday, May 18Malwa News
Shadow

Tag: latest news

3,600 ਰੁਪਏ ਰਿਸ਼ਵਤ ਲੈਂਦੇ ਮੋਟਰ ਵਹੀਕਲ ਇੰਸਪੈਕਟਰ ਨੂੰ ਕੀਤਾ ਰੰਗੇ ਹੱਥੀਂ ਗ੍ਰਿਫ਼ਤਾਰ

3,600 ਰੁਪਏ ਰਿਸ਼ਵਤ ਲੈਂਦੇ ਮੋਟਰ ਵਹੀਕਲ ਇੰਸਪੈਕਟਰ ਨੂੰ ਕੀਤਾ ਰੰਗੇ ਹੱਥੀਂ ਗ੍ਰਿਫ਼ਤਾਰ

Hot News
ਚੰਡੀਗੜ੍ਹ, 19 ਮਈ: ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਹੋਰ ਮਜ਼ਬੂਤ ਕਰਦੇ ਹੋਏ, ਪੰਜਾਬ ਵਿਜੀਲੈਂਸ ਬਿਊਰੋ ਨੇ ਫਰੀਦਕੋਟ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਗੁਰਪ੍ਰੀਤ ਸਿੰਘ ਨੂੰ 3,600 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਕਾਰਵਾਈ ਦੌਰਾਨ ਵਿਜੀਲੈਂਸ ਬਿਊਰੋ ਟੀਮ ਨੇ ਉਸ ਦੇ ਕਬਜ਼ੇ ਵਿੱਚੋਂ 7,200 ਰੁਪਏ ਬਰਾਮਦ ਕੀਤੇ ਅਤੇ ਉਸ ਦੀ ਗੱਡੀ ਵਿੱਚੋਂ 1,26,500 ਰੁਪਏ ਦੀ ਹੋਰ ਨਕਦੀ ਵੀ ਬਰਾਮਦ ਕੀਤੀ , ਜੋ ਕਿ ਰਿਸ਼ਵਤ ਦੀ ਰਕਮ ਜਾਪਦੀ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਫਰੀਦਕੋਟ ਦੇ ਇੱਕ ਨਿਵਾਸੀ ਦੀ ਸ਼ਿਕਾਇਤ ਤੋਂ ਬਾਅਦ ਹੋਈ ਹੈ ,ਜਿਸਨੇ ਦੋਸ਼ ਲਗਾਇਆ ਸੀ ਕਿ ਉਕਤ ਮੁਲਜ਼ਮ ਨੇ ਉਸਦੇ ਦੋ ਟਰੱਕਾਂ ਦੇ ਫਿਟਨੈਸ ਸਰਟੀਫਿਕੇਟਾਂ ਨੂੰ ਮਨਜ਼ੂਰੀ ਦੇਣ ਲਈ ਪ੍ਰਤੀ ਟਰੱਕ 1,800 ਰੁਪਏ ਦੀ ਮੰਗ ਕੀਤੀ ਹੈ। ਸ਼ਿਕਾਇਤ ਦੀ ਪੜਤਾਲ ਕਰਨ ਤੋਂ ਬਾਅਦ, ਵਿਜੀਲੈਂਸ ਬਿਊਰੋ ਨੇ ਜਾਲ ਵਿਛਾਇਆ ਅਤੇ ਗੁਰਪ੍ਰੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 3,600 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ...
ਭ੍ਰਿਸ਼ਟਾਚਾਰ ’ਤੇ ਕੱਸਿਆ ਸ਼ਿਕੰਜਾ : ਵਿਜੀਲੈਂਸ ਬਿਊਰੋ ਨੇ 25,000 ਰੁਪਏ ਰਿਸ਼ਵਤ ਲੈਂਦੇ ਕਾਨੂੰਗੋ ਨੂੰ ਕੀਤਾ ਰੰਗੇ ਹੱਥੀਂ ਕਾਬੂ

ਭ੍ਰਿਸ਼ਟਾਚਾਰ ’ਤੇ ਕੱਸਿਆ ਸ਼ਿਕੰਜਾ : ਵਿਜੀਲੈਂਸ ਬਿਊਰੋ ਨੇ 25,000 ਰੁਪਏ ਰਿਸ਼ਵਤ ਲੈਂਦੇ ਕਾਨੂੰਗੋ ਨੂੰ ਕੀਤਾ ਰੰਗੇ ਹੱਥੀਂ ਕਾਬੂ

Hot News
ਚੰਡੀਗੜ੍ਹ, 19 ਮਈ : ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਕਾਰਵਾਈ ਦੀ ਲਗਾਤਾਰਤਾ ਬਰਕਰਾਰ ਰੱਖਦਿਆਂ, ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਸੰਗਰੂਰ ਦੇ ਸਬ-ਤਹਿਸੀਲ ਸ਼ੇਰਪੁਰ ਵਿਖੇ ਤਾਇਨਾਤ ਖੇਤਰ ਕਾਨੂੰਗੋ ਅਵਤਾਰ ਸਿੰਘ ਨੂੰ 25,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਕਾਨੂੰਗੋ ਨੂੰ ਜ਼ਿਲ੍ਹਾ ਸੰਗਰੂਰ ਦੀ ਤਹਿਸੀਲ ਧੂਰੀ ਦੇ ਪਿੰਡ ਮਲਕੂ ਪੱਟੀ ਦੇ ਨਿਵਾਸੀ ਦੀ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸਨੇ ਆਪਣੇ ਪਰਿਵਾਰ ਦੀ ਵਾਹੀਯੋਗ ਜ਼ਮੀਨ ਨੂੰ ਸਾਰੇ ਕਾਨੂੰਨੀ ਵਾਰਸਾਂ ਵਿੱਚ ਵੰਡਣ ਲਈ ਅਰਜ਼ੀ ਦਿੱਤੀ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਕਤ ਮੁਲਜ਼ਮ ਅਵਤਾਰ ਸਿੰਘ ਪਹਿਲਾਂ ਹੀ ਉਸ ਤੋਂ 18,000 ਰੁਪਏ ਰਿਸ਼ਵਤ ਵਜੋਂ ਲੈ ਚੁੱਕਾ ਹੈ ਅਤੇ ਉਸਦੀ ਅਰਜ਼ੀ ’ਤੇ ਕਾਰਵਾਈ ਕਰਨ ਬਦਲੇ 25,000 ਰੁਪਏ ਦੀ ਹੋਰ ਮੰਗ ਕਰ ਰਿਹਾ ਹੈ।ਬੁਲਾਰੇ ਨੇ ਅੱਗੇ ਕਿਹਾ ਕਿ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ...
ਮੋਹਿੰਦਰ ਭਗਤ ਵੱਲੋਂ ਬਾਗਬਾਨੀ ਸਕੀਮਾਂ ਦਾ ਬਾਰੀਕੀ ਨਾਲ ਨਿਰੀਖਣ – ਕਿਸਾਨਾਂ ਦੀ ਆਮਦਨ ਵਧਾਉਣ ‘ਤੇ ਦਿੱਤਾ ਜ਼ੋਰ

ਮੋਹਿੰਦਰ ਭਗਤ ਵੱਲੋਂ ਬਾਗਬਾਨੀ ਸਕੀਮਾਂ ਦਾ ਬਾਰੀਕੀ ਨਾਲ ਨਿਰੀਖਣ – ਕਿਸਾਨਾਂ ਦੀ ਆਮਦਨ ਵਧਾਉਣ ‘ਤੇ ਦਿੱਤਾ ਜ਼ੋਰ

Hot News
ਚੰਡੀਗੜ੍ਹ, 19 ਮਈ: ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਬਾਗ਼ਬਾਨੀ ਵਿਭਾਗ ਵੱਲੋਂ ਕਿਸਾਨਾਂ ਦੀ ਭਲਾਈ ਵਾਸਤੇ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਦਾ ਵਿਸਥਾਰਪੂਰਕ ਨਿਰੀਖਣ ਕੀਤਾ। ਕੈਬਨਿਟ ਮੰਤਰੀ ਅੱਜ ਬਾਗ਼ਬਾਨੀ ਅਧਿਕਾਰੀਆਂ ਨਾਲ ਪੰਜਾਬ ਸਿਵਲ ਸਕੱਤਰੇਤ ਵਿਖੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ਦੌਰਾਨ ਕਿਸਾਨ ਦੀ ਭਲਾਈ ਸਬੰਧੀ ਸਕੀਮਾਂ ਨੂੰ ਲਾਗੂ ਕਰਨ ਦੀ ਪ੍ਰਕਿਰਿਆ ਦਾ ਬਾਰੀਕੀ ਨਾਲ ਨਿਰੀਖਣ ਕਰਦਿਆਂ ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਲਾਭਪਾਤਰੀਆਂ ਤੱਕ ਇਹਨਾਂ ਸਕੀਮਾਂ ਦਾ ਲਾਭ ਬਿਨਾਂ ਕਿਸੇ ਦੇਰੀ ਦੇ ਪਹੁੰਚਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਫ਼ਸਲੀ ਵਿਭਿੰਨਤਾ ਅਤੇ ਆਧੁਨਿਕ ਤਕਨੀਕਾਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ ਤਾਂ ਜੋ ਕਿਸਾਨਾਂ ਦੀ ਆਮਦਨ ਹੋਰ ਵਧੇ ਅਤੇ ਰਵਾਇਤੀ ਖੇਤੀ 'ਤੇ ਨਿਰਭਰਤਾ ਘਟੇ। ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਸਬੰਧੀ ਸਕੀਮਾਂ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ...
ਨਸ਼ਿਆਂ ਵਿਰੁੱਧ ਆਪ ਮੰਤਰੀਆਂ ਅਤੇ ਵਿਧਾਇਕਾਂ ਦੀ ‘ਨਸ਼ਾ ਮੁਕਤੀ ਯਾਤਰਾ’ ਦੂਜੇ ਦਿਨ ਵੀ ਜਾਰੀ, 250 ਤੋਂ ਵੱਧ ਪਿੰਡਾਂ ਵਿੱਚ ਚਲਾਈ ਜਾਗਰੂਕਤਾ ਮੁਹਿੰਮ

ਨਸ਼ਿਆਂ ਵਿਰੁੱਧ ਆਪ ਮੰਤਰੀਆਂ ਅਤੇ ਵਿਧਾਇਕਾਂ ਦੀ ‘ਨਸ਼ਾ ਮੁਕਤੀ ਯਾਤਰਾ’ ਦੂਜੇ ਦਿਨ ਵੀ ਜਾਰੀ, 250 ਤੋਂ ਵੱਧ ਪਿੰਡਾਂ ਵਿੱਚ ਚਲਾਈ ਜਾਗਰੂਕਤਾ ਮੁਹਿੰਮ

Hot News
ਚੰਡੀਗੜ੍ਹ, 19 ਮਈ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਿੱਚੋਂ ਨਸ਼ੇ ਦੀ ਦੁਰਵਰਤੋਂ ਨੂੰ ਖਤਮ ਕਰਨ ਦੇ ਉਦੇਸ਼ ਨਾਲ ਐਲਾਨੀ ਗਈ "ਨਸ਼ਾ ਮੁਕਤੀ ਯਾਤਰਾ" ਲਗਾਤਾਰ ਦੂਜੇ ਦਿਨ ਵੀ ਜਾਰੀ ਰਹੀ। ਪਾਰਟੀ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨੇ ਆਪਣੇ-ਆਪਣੇ ਹਲਕਿਆਂ ਦੇ ਤਿੰਨ ਪਿੰਡਾਂ ਵਿੱਚ ਯਾਤਰਾ ਕੱਢੀ ਅਤੇ ਨਸ਼ਾ ਛੁਡਾਊ ਪ੍ਰੋਗਰਾਮਾਂ ਵਿੱਚ ਕਈ ਥਾਵਾਂ 'ਤੇ ਲੋਕਾਂ ਨੂੰ ਸੰਬੋਧਨ ਕੀਤਾ। ਸਥਾਨਕ 'ਆਪ' ਆਗੂਆਂ ਅਤੇ ਵਰਕਰਾਂ ਤੋਂ ਇਲਾਵਾ, ਹਜ਼ਾਰਾਂ ਆਮ ਲੋਕਾਂ ਨੇ ਯਾਤਰਾ ਵਿੱਚ ਹਿੱਸਾ ਲਿਆ ਅਤੇ ਨਸ਼ਿਆਂ ਵਿਰੁੱਧ ਯਾਤਰਾ ਦੇ ਆਯੋਜਨ ਲਈ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਦੀ ਪ੍ਰਸ਼ੰਸਾ ਕੀਤੀ। ਸੋਮਵਾਰ ਨੂੰ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਹਿੱਸੇ ਵਜੋਂ, ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਮੰਤਰੀਆਂ ਨੇ ਆਪਣੇ ਹਲਕਾ ਇੰਚਾਰਜਾਂ ਦੇ ਨਾਲ, 250 ਤੋਂ ਵੱਧ ਪਿੰਡਾਂ ਵਿੱਚ "ਨਸ਼ਾ ਮੁਕਤੀ ਯਾਤਰਾ" ਕੱਢੀ ਅਤੇ ਲੋਕਾਂ ਨੂੰ ਨਸ਼ੇ ਦੀ ਦੁਰਵਰਤੋਂ ਦੀਆਂ ਬੁਰਾਈਆਂ ਬਾਰੇ ਜਾਗਰੂਕ ਕੀਤਾ।ਦੌਰੇ ਦੌਰਾਨ, 'ਆਪ' ਆਗੂ ਨੇ ਸਥਾਨਕ ਲੋਕਾਂ ਨੂੰ...
ਪੰਜਾਬ ਸਰਕਾਰ ਨੇ ਵੱਖ-ਵੱਖ ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿੱਚ ਚੇਅਰਮੈਨ, ਵਾਈਸ ਚੇਅਰਮੈਨ ਅਤੇ ਡਾਇਰੈਕਟਰ ਕੀਤੇ ਨਿਯੁਕਤ

ਪੰਜਾਬ ਸਰਕਾਰ ਨੇ ਵੱਖ-ਵੱਖ ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿੱਚ ਚੇਅਰਮੈਨ, ਵਾਈਸ ਚੇਅਰਮੈਨ ਅਤੇ ਡਾਇਰੈਕਟਰ ਕੀਤੇ ਨਿਯੁਕਤ

Breaking News
ਚੰਡੀਗੜ੍ਹ, 19 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਵੱਖ-ਵੱਖ ਸਰਕਾਰੀ ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿੱਚ ਚੇਅਰਮੈਨ, ਵਾਈਸ ਚੇਅਰਮੈਨ ਅਤੇ ਡਾਇਰੈਕਟਰਾਂ ਦੀ ਨਿਯੁਕਤੀ ਕੀਤੀ ਹੈ। ਆਪ ਆਗੂ ਦੀਪਕ ਚੌਹਾਨ ਨੂੰ ਪੰਜਾਬ ਉਦਯੋਗਿਕ ਵਿਕਾਸ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਪਾਰਟੀ ਦੇ ਸੀਨੀਅਰ ਬੁਲਾਰੇ ਪਵਨ ਕੁਮਾਰ ਟੀਨੂੰ ਨੂੰ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਪਾਰਟੀ ਆਗੂ ਪ੍ਰਭਵੀਰ ਬਰਾੜ ਨੂੰ ਪਨਸਪ ਦਾ ਚੇਅਰਮੈਨ ਅਤੇ ਡਾ. ਤੇਜਪਾਲ ਸਿੰਘ ਗਿੱਲ ਨੂੰ ਪਨਗ੍ਰੇਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਵੱਖ-ਵੱਖ ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿੱਚ ਲਗਭਗ 20 ਵਾਈਸ ਚੇਅਰਮੈਨ ਅਤੇ ਡਾਇਰੈਕਟਰ ਵੀ ਨਿਯੁਕਤ ਕੀਤੇ ਗਏ ਹਨ। ਇਸ ਦੇ ਨਾਲ ਹੀ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿੱਚ ਸਰਕਾਰ ਵੱਲੋਂ ਦੋ ਮੈਂਬਰ ਨਿਯੁਕਤ ਕੀਤੇ ਗਏ ਹਨ।ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਆਪਣੀ ਜ਼ਿੰਮੇਵਾਰੀ ਸਖ਼ਤ ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਉਣ ...
ਲਾਸ਼ਾਂ ‘ਤੇ ਰਾਜਨੀਤੀ ਕਰ ਰਹੀ ਹੈ ਭਾਜਪਾ: ਕੰਗ ਨੇ ਮਜੀਠਾ ਮਾਮਲੇ ‘ਚ ਸੁਨੀਲ ਜਾਖੜ ਨੂੰ ਘੇਰਿਆ

ਲਾਸ਼ਾਂ ‘ਤੇ ਰਾਜਨੀਤੀ ਕਰ ਰਹੀ ਹੈ ਭਾਜਪਾ: ਕੰਗ ਨੇ ਮਜੀਠਾ ਮਾਮਲੇ ‘ਚ ਸੁਨੀਲ ਜਾਖੜ ਨੂੰ ਘੇਰਿਆ

Hot News
ਚੰਡੀਗੜ੍ਹ, 19 ਮਈ : ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਅੱਜ ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਦੀ ਸਖ਼ਤ ਆਲੋਚਨਾ ਕੀਤੀ ਅਤੇ ਕਿਹਾ ਕਿ ਉਹ ਮਜੀਠਾ ਵਿੱਚ ਨਕਲੀ ਸ਼ਰਾਬ ਕਾਰਨ ਹੋਈਆਂ ਦੁਖਦਾਈ ਮੌਤਾਂ ਦੇ ਮੂਲ ਕਾਰਨ ਨੂੰ ਸੰਬੋਧਿਤ ਕਰਨ ਦੀ ਬਜਾਏ ਉਸ ਨੂੰ ਰਾਜਨੀਤਿਕ ਲਾਭ ਲਈ ਵਰਤ ਰਹੇ ਹਨ। ਕੰਗ ਨੇ ਕਿਹਾ, "ਇਹ ਮੰਦਭਾਗਾ ਹੈ ਕਿ ਭਾਜਪਾ ਵਿੱਚ ਆਪਣੇ ਆਪ ਨੂੰ ਸਥਾਪਿਤ ਕਰਨ ਲਈ ਜਾਖੜ ਲਾਸ਼ਾਂ 'ਤੇ ਰਾਜਨੀਤੀ ਕਰ ਰਹੇ ਹਨ। ਆਪਣੀ ਪਾਰਟੀ ਦੇ ਅੰਦਰ ਉਨ੍ਹਾਂ ਦੀ ਸਥਿਤੀ ਇੰਨੀ ਕਮਜ਼ੋਰ ਹੋ ਗਈ ਹੈ ਕਿ ਉਹ ਗੰਭੀਰ ਹੱਲਾਂ ਦੀ ਬਜਾਏ ਖੋਖਲੀ ਬਿਆਨਬਾਜ਼ੀ ਦਾ ਸਹਾਰਾ ਲੈ ਰਹੇ ਹਨ।" ਕੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਮਾਮਲੇ ਵਿੱਚ ਤੁਰੰਤ ਅਤੇ ਫੈਸਲਾਕੁੰਨ ਕਾਰਵਾਈ ਕੀਤੀ ਹੈ। 6 ਘੰਟਿਆਂ ਦੇ ਅੰਦਰ, ਠੇਕੇਦਾਰਾਂ, ਆਬਕਾਰੀ ਅਧਿਕਾਰੀਆਂ ਅਤੇ ਪੁਲਿਸ ਕਰਮਚਾਰੀਆਂ ਸਮੇਤ ਕਈ ਅਧਿਕਾਰੀਆਂ ਨੂੰ ਜਵਾਬਦੇਹ ਠਹਿਰਾਇਆ ਗਿਆ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ 16 ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚੋਂ ਕੁਝ ਨੂੰ ਦਿੱਲੀ ਤੋਂ ...
ਮੁੱਖ ਮੰਤਰੀ ਨੇ ਹਰਿਆਣਾ ਫਿਲਮ ਨੀਤੀ ਤਹਿਤ 6 ਫਿਲਮ ਨਿਰਮਾਤਾਵਾਂ ਨੂੰ ਪ੍ਰਦਾਨ ਕੀਤੀ ਪ੍ਰੋਤਸਾਹਨ ਰਕਮ

ਮੁੱਖ ਮੰਤਰੀ ਨੇ ਹਰਿਆਣਾ ਫਿਲਮ ਨੀਤੀ ਤਹਿਤ 6 ਫਿਲਮ ਨਿਰਮਾਤਾਵਾਂ ਨੂੰ ਪ੍ਰਦਾਨ ਕੀਤੀ ਪ੍ਰੋਤਸਾਹਨ ਰਕਮ

Haryana
ਚੰਡੀਗੜ੍ਹ, 19 ਮਈ : ਹਰਿਆਣਾ ਸਰਕਾਰ ਵੱਲੋਂ ਸੂਬੇ ਵਿੱਚ ਫਿਲਮ ਨਿਰਮਾਣ ਨੂੰ ਪ੍ਰੋਤਸਾਹਨ ਦੇਣ ਅਤੇ ਸੂਬੇ ਦੀ ਖੁਸ਼ਹਾਲ ਲੋਕ ਸਭਿਆਚਾਰ ਨੂੰ ਸਰੰਖਤ ਕਰਨ ਦੇ ਉਦੇਸ਼ ਨਾਲ ਲਾਗੂ ਕੀਤੀ ਗਈ ਹਰਿਆਣਾ ਫਿਲਮ ਨੀਤੀ ਤਹਿਤ ਅੱਜ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ 6 ਫਿਲਮਾਂ ਦੇ ਨਿਰਮਾਤਾਵਾਂ ਨੂੰ ਸਬਸਿਡੀ ਜਾਰੀ ਕੀਤੀ। ਮੁੱਖ ਮੰਤਰੀ ਨੇ ਅੱਜ ਇੱਥੇ ਪ੍ਰਬੰਧਿਤ ਪ੍ਰੋਤਸਾਹਨ ਰਕਮ ਵੰਡ ਸਮਾਰੋਹ ਵਿੱਚ ਗਵਰਨਿੰਗ ਕਾਉਂਸਿਲ ਵੱਲੋੋਂ ਚੁਣ ਕੀਤੀ ਫਿਲਮਾਂ ਨੂੰ 2-2 ਕਰੋੜ ਰੁਪਏ ਦੀ ਪ੍ਰੋਤਸਾਹਨ ਰਕਮ ਪ੍ਰਦਾਨ ਕੀਤੀ ਗਈ। ਇੰਨ੍ਹਾਂ ਵਿੱਚ ਛਲਾਂਗ, ਤੇਰਾ ਕਿਆ ਹੋਗਾ ਲਵਲੀ, ਤੇਰੀ ਮੇਰੀ ਗਲ ਬਣ ਗਈ ਅਤੇ ਫੁੱਫੜ ਜੀ ਫਿਲਮਾਂ ਸ਼ਾਮਿਲ ਹਨ। ਇਸ ਤੋਂ ਇਲਾਵਾ ਦਾਦਾ ਲੱਖਮੀ ਚੰਦ ਨੂੰ 1 ਕਰੋੜ ਰੁਪਏ ਅਤੇ 1600 ਮੀਟਰ ਨੂੰ 50 ਲੱਖ 70 ਹਜਾਰ ਰੁਪਏ ਦੀ ਪ੍ਰੋਤਸਾਹਨ ਰਕਮ ਦਿੱਤੀ ਗਈ। ਪ੍ਰਸਿੱਦ ਅਭਿਨੇਤਰੀ ਸ੍ਰੀਮਤੀ ਮੀਤਾ ਵਿਸ਼ਸ਼ਠ, ਐਕਟਰ ਸ੍ਰੀ ਯੱਸ਼ਪਾਲ ਮਲਿਕ, ਸਰਦਾਰ ਏਮੀ ਵਿਰਕ, ਨੁਸਰਤ ਭਰੂਚਾ, ਪ੍ਰੀਤੀ ਸਪਰੂ, ਸੁਮਿਤਰਾ ਹੁੰਡਾ ਅਤੇ ਉਸ਼ਾ ਸ਼ਰਮਾ ਸਮੇਤ ਅਨੇਕ ਕਲਾਕਾਰ ਅਤੇ ਫਿਲਮ ਨਿਰਮਾਤਾ ਤੇ ਫਿਲਮ ਜਗਤ ਨਾਲ ਜੁੜੇ ਲੋਕਾਂ ਨੇ ਪ੍ਰੋਗ...
ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਢੁਕਵੇਂ ਢੰਗ ਨਾਲ ਮਨਾਉਣ ਲਈ ਦਿੱਤੀ ਪ੍ਰਵਾਨਗੀ

ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਢੁਕਵੇਂ ਢੰਗ ਨਾਲ ਮਨਾਉਣ ਲਈ ਦਿੱਤੀ ਪ੍ਰਵਾਨਗੀ

Breaking News
ਚੰਡੀਗੜ੍ਹ, 19 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੇ ਮੰਤਰੀ ਸਮੂਹ ਨੇ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਵੱਡੇ ਪੱਧਰ ‘ਤੇ ਮਨਾਉਣ ਲਈ ਸੂਬਾ ਸਰਕਾਰ ਵੱਲੋਂ ਕਰਵਾਏ ਜਾਣ ਵਾਲੇ ਲੜੀਵਾਰ ਸਮਾਗਮਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇੱਥੇ ਆਪਣੇ ਸਰਕਾਰੀ ਨਿਵਾਸ ਸਥਾਨ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਵੱਡੇ ਪੱਧਰ 'ਤੇ ਮਨਾਉਣ ਲਈ ਲੜੀਵਾਰ ਸਮਾਗਮ ਕਰਵਾਉਣ ਲਈ ਪੂਰੀ ਤਰ੍ਹਾਂ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਗੁਰੂ ਸਾਹਿਬ ਦੇ ਜੀਵਨ ਅਤੇ ਫ਼ਲਸਫ਼ੇ 'ਤੇ ਖੋਜ ਕਾਰਜਾਂ ਲਈ ਪੰਜਾਬੀ ਯੂਨੀਵਰਸਿਟੀ (ਪਟਿਆਲਾ) ਵਿੱਚ ਚੇਅਰ ਸਥਾਪਤ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗੁਰੂ ਸਾਹਿਬ ਦੇ ਇਤਿਹਾਸ ਨੂੰ ਬਿਆਨਦਾ ਕਿਤਾਬਚਾ ਜਾਰੀ ਕਰਨ ਦੇ ਨਾਲ-ਨਾਲ ਗੁਰੂ ਸਾਹਿਬ ਦੀ ਬਾਣੀ 'ਤੇ ਵੀ ਬੁੱਕਲੈੱਟ (ਕਿਤਾਬਚਾ) ਜਾਰੀ ਕੀਤੀ ਜਾਵੇਗੀ।ਮੁੱਖ ਮੰਤਰੀ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਅੰਡਰ-17 ਫੁੱਟਬਾਲ ਟੂਰਨਾਮੈਂਟ ...
Haryana Government committed to welfare and upliftment of all sections by following the path of Saints – CM

Haryana Government committed to welfare and upliftment of all sections by following the path of Saints – CM

English, Haryana
Chandigarh, May 18 : A grand state-level function celebrating Shri Guru Gorakhnath Prakatotsav was held today in Sonipat under the 'Sant-Mahapurusha Samman Vichar Evam Prasar Yojana', an initiative by the Haryana Government aimed at spreading the teachings and ideals of saints and great personalities across all sections of society. Haryana Chief Minister Sh Nayab Singh Saini attended the event as the chief guest. On the occasion, Sh Nayab Singh Saini paid homage to Shri Guru Gorakhnath Ji and expressed his gratitude for being part of the Prakatotsav celebrations. He said it was a matter of great fortune for him to participate in the event. Reaffirming the state government’s commitment to the welfare and upliftment of every section of society, he said that the present government is working ...
ਸਪੀਕਰ ਸ. ਸੰਧਵਾਂ ਨੇ ਪਿੰਡ ਮਿਸ਼ਰੀਵਾਲਾ, ਮੋਰਾਂਵਾਲੀ ਅਤੇ ਕਲੇਰ ਵਿਖੇ ਲੋਕਾਂ ਨੂੰ ਨਸ਼ਿਆਂ ਪ੍ਰਤੀ ਕੀਤਾ ਜਾਗਰੂਕ 

ਸਪੀਕਰ ਸ. ਸੰਧਵਾਂ ਨੇ ਪਿੰਡ ਮਿਸ਼ਰੀਵਾਲਾ, ਮੋਰਾਂਵਾਲੀ ਅਤੇ ਕਲੇਰ ਵਿਖੇ ਲੋਕਾਂ ਨੂੰ ਨਸ਼ਿਆਂ ਪ੍ਰਤੀ ਕੀਤਾ ਜਾਗਰੂਕ 

Local
ਕੋਟਕਪੂਰਾ ,18 ਮਈ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ, ਪੁਲਿਸ ਵਿਭਾਗ ਸਹਿਕਾਰਤਾ ਵਿਭਾਗ ਦੇ ਸਹਿਯੋਗ ਨਾਲ ਪਿੰਡਾਂ ਵਿਚ ਲੋਕਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਲਈ ਚਲਾਈ ਜਾਗਰੂਕਤਾ ਲਹਿਰ ਦੇ ਅੱਜ ਤੀਸਰੇ ਦਿਨ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਹਲਕਾ ਕੋਟਕਪੂਰਾ ਦੇ ਪਿੰਡ ਮਿਸ਼ਰੀਵਾਲਾ, ਮੋਰਾਂਵਾਲੀ ਅਤੇ ਕਲੇਰ ਵਿਖੇ ਵਿਸ਼ੇਸ਼ ਤੌਰ ਤੇ ਪਹੁੰਚ ਕੇ ਲੋਕਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕੀਤਾ ।ਅੱਜ ਏਥੇ ਵੱਖ ਵੱਖ ਪਿੰਡਾਂ ਵਿਚ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਪ੍ਰਤੀ ਸੋਹ ਚੁਕਵਾਉਣ ਉਪਰੰਤ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਹੁਣ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਰੰਗਲਾ ਪੰਜਾਬ ਬਣ ਜਾਵੇਗਾ ਅਤੇ ਪੰਜਾਬ ਦੀ ਨੌਜਵਾਨੀ ਨੂੰ ਘੁਣ ਵਾਂਗ ਖਾ ਰਹੇ ਨਸ਼ਿਆਂ ਨੂੰ ਜੜ੍ਹੋਂ ਖਤਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਤੋਂ ਪੁਲਿਸ ਵਿਭਾਗ ਵੱਲੋਂ ਨਸ਼ਾ ਅਤੇ ਨਸ਼ਾ ਤਸਕਰਾਂ ਖਿਲਾਫ਼ ਵੱਡੀ ਪੱਧਰ ਤੇ ਕਾਰਵਾਈ ਹੋਂਦ ਵਿੱਚ ਲਿਆਂਦੀ ਹੈ ਅਤੇ ਨਸ਼ਾ ਤਸਕਰਾਂ ਦੇ ਨਾਜ਼ਾਇਜ਼ ਉਸਾਰੇ ਘਰਾਂ ਤੇ ਪੀਲਾ ਪੰਜਾ ਚਲਾਇਆ ਗਿਆ ਹੈ, ਜੋ ਕਿ ਬਹੁਤ ਹੀ ਸ...