Thursday, November 26Malwa News
Shadow

Tag: latest news

ਵਿਧਾਇਕ ਫਾਜ਼ਿਲਕਾ ਨੇ ਆਮ ਆਦਮੀ ਪਾਰਟੀ ਵਲੋਂ ਨਵ ਨਿਯੁਕਤ ਅਹੁਦੇਦਾਰਾਂ ਨੂੰ ਦਿੱਤੀ ਵਧਾਈ

ਵਿਧਾਇਕ ਫਾਜ਼ਿਲਕਾ ਨੇ ਆਮ ਆਦਮੀ ਪਾਰਟੀ ਵਲੋਂ ਨਵ ਨਿਯੁਕਤ ਅਹੁਦੇਦਾਰਾਂ ਨੂੰ ਦਿੱਤੀ ਵਧਾਈ

Local
ਫਾਜ਼ਿਲਕਾ 19 ਅਕਤੂਬਰ…ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਨੇ ਆਮ ਆਦਮੀ ਪਾਰਟੀ ਵੱਲੋਂ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜੋ ਵੀ ਜਿੰਮੇਵਾਰੀ ਸੌਂਪੀ ਗਈ ਉਹ ਉਸਨੂੰ ਬਾਖੂਬੀ ਤੇ ਇਮਾਨਦਾਰੀ ਨਾਲ ਨਿਭਾਉਣ।ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਵੱਲੋਂ ਸੁੱਖਵਿੰਦਰ ਸਿੰਘ ਜ਼ਿਲ੍ਹਾ ਸੈਕਟਰੀ ਕਿਸਾਨ ਵਿੰਗ, ਗੁਰਵੀਰ ਸਿੰਘ ਐਸ.ਸੀ ਵਿੰਗ ਜ਼ਿਲ੍ਹਾ ਸੈਕਟਰੀ, ਪਰਵਿੰਦਰ ਸਿੰਘ ਐਸ.ਸੀ ਵਿੰਗ ਜ਼ਿਲ੍ਹਾ ਪ੍ਰਧਾਨ, ਗੁਰਪ੍ਰੀਤ ਸਿੰਘ ਸੋਸ਼ਲ ਮੀਡੀਆ ਜ਼ਿਲ੍ਹਾ ਇੰਚਾਰਜ, ਅਮਿਤ ਰਿਣਵਾ ਜ਼ਿਲ੍ਹਾ ਵਾਈਸ ਕੁਆਰਡੀਨੇਟਰ,  ਵਰਿੰਦਰ ਸਿੰਘ ਸੰਧੂ ਜ਼ਿਲ੍ਹਾ ਪ੍ਰਧਾਨ ਮੀਡੀਆ, ਬੂਟਾ ਕੰਬੋਜ ਬੀ.ਸੀ ਵਿੰਗ ਜ਼ਿਲ੍ਹਾ ਪ੍ਰਧਾਨ, ਹਰਜੀਤ ਸਿੰਘ ਸਾਹਰੀ ਸਟੇਟ ਜੁਆਇੰਟ ਸਕੱਤਰ ਅਤੇ ਵਿਜੈ ਕੁਮਾਰ ਨੂੰ ਬਲਾਕ ਪ੍ਰਧਾਨ ਪਿੰਡ ਆਸਾਫ਼ ਵਾਲਾ ਨਿਯੁਕਤ ਕੀਤਾ ਗਿਆ ਹੈ।ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਸਮੂਹ ਪਾਰਟੀ ਅਹੁਦੇਦਾਰਾਂ ਨੂੰ ਕਿਹਾ ਕਿ ਸਬੰਧਿਤ ਜੋ ਵੀ ਅਹੁਦੇ ਉਨ੍ਹਾਂ ਨੂੰ ਦਿੱਤੇ ਗਏ ਹਨ ਉਹ ਉਨ੍ਹਾਂ ਦੀ ਸਹੀ ਤੇ ਨਿਰਪੱਖ ਵਰਤੋਂ ਕਰਨ ਤੇ ਕਿਤੇ ਵੀ ਪਾਰਟੀਬਾਜ਼ੀ...
ਸਪੀਕਰ ਸੰਧਵਾਂ ਨੇ ਪਿੰਡ ਜਲਾਲੇਆਣਾ ਵਿਖੇ ਜਿਮ ਦਾ ਕੀਤਾ ਉਦਘਾਟਨ

ਸਪੀਕਰ ਸੰਧਵਾਂ ਨੇ ਪਿੰਡ ਜਲਾਲੇਆਣਾ ਵਿਖੇ ਜਿਮ ਦਾ ਕੀਤਾ ਉਦਘਾਟਨ

Hot News
ਕੋਟਕਪੂਰਾ, 19 ਅਕਤੂਬਰ- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਜਲਾਲੇਆਣਾ ਵਿਖੇ ਜਿਮ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਅਤੇ ਸਰੀਰਕ ਕਸਰਤ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਜਿਮ ਅਤੇ ਖੇਡਾਂ ਨਾਲ ਸਬੰਧਤ ਸਹੂਲਤਾਂ ਨੌਜਵਾਨਾਂ ਨੂੰ ਸਰੀਰਕ ਤੌਰ ਤੇ ਤੰਦਰੁਸਤ ਰੱਖਣ ਦੇ ਨਾਲ-ਨਾਲ ਉਨ੍ਹਾਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਸਕਾਰਾਤਮਕ ਸੋਚ ਪੈਦਾ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਅਤੇ ਸੂਬੇ ਦਾ ਭਵਿੱਖ ਹਨ, ਇਸ ਲਈ ਉਨ੍ਹਾਂ ਨੂੰ ਸਿਹਤਮੰਦ ਗਤੀਵਿਧੀਆਂ ਨਾਲ ਜੋੜਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਅਤੇ ਖੇਡਾਂ, ਕਸਰਤ ਤੇ ਹੋਰ ਉਸਾਰੂ ਗਤੀਵਿਧੀਆਂ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ। ਉਨ੍ਹਾਂ ਕਿਹਾ ਕਿ ਤੰਦਰੁਸਤ ਨੌਜਵਾਨ ਹੀ ਤੰਦਰੁਸਤ ਸਮਾਜ ਦੀ ਨੀਂਹ ਹੁੰਦੇ ਹਨ। ਇਸ ਮ...
ਮਲੋਟ ਹਲਕੇ ਵਿੱਚ ਮੀਂਹ ਅਤੇ ਗੜੇਮਾਰੀ ਨਾਲ ਝੋਨੇ ਦੀ ਫ਼ਸਲ ਦੇ ਨੁਕਸਾਨ ਦਾ ਜਾਇਜ਼ਾ ਲੈਣ ਪਹੁੰਚੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਮਲੋਟ ਹਲਕੇ ਵਿੱਚ ਮੀਂਹ ਅਤੇ ਗੜੇਮਾਰੀ ਨਾਲ ਝੋਨੇ ਦੀ ਫ਼ਸਲ ਦੇ ਨੁਕਸਾਨ ਦਾ ਜਾਇਜ਼ਾ ਲੈਣ ਪਹੁੰਚੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ

Hot News
ਮਲੋਟ/ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ- ਪਿਛਲੇ ਦਿਨੀਂ ਹੋਈ ਬੇਮੌਸਮੀ ਬਾਰਿਸ਼ ਅਤੇ ਗੜੇਮਾਰੀ ਕਾਰਨ ਮਲੋਟ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਝੋਨੇ ਦੀ ਫ਼ਸਲ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਧਿਕਾਰੀਆਂ ਦੀ ਟੀਮ ਸਮੇਤ ਪ੍ਰਭਾਵਿਤ ਪਿੰਡਾਂ ਵਿੱਚ ਪਹੁੰਚੇ। ਇਸ ਦੌਰਾਨ ਉਨ੍ਹਾਂ ਪਿੰਡ ਅਬੁਲ ਖੁਰਾਣਾ, ਰਥੜੀਆਂ, ਦਾਨੇਵਾਲਾ ਸਮੇਤ ਹੋਰ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਨੁਕਸਾਨ ਦੀ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ। ਜਾਣਕਾਰੀ ਅਨੁਸਾਰ, ਮਲੋਟ ਹਲਕੇ ਦੇ ਲਗਭਗ 8 ਤੋਂ 9 ਪਿੰਡਾਂ ਵਿੱਚ ਤਕਰੀਬਨ 1600 ਏਕੜ ਰਕਬਾ ਇਸ ਕੁਦਰਤੀ ਆਫ਼ਤ ਕਾਰਨ ਪ੍ਰਭਾਵਿਤ ਹੋਇਆ ਹੈ। ਦੌਰੇ ਦੌਰਾਨ ਕਿਸਾਨਾਂ ਨੇ ਮੰਤਰੀ ਦੇ ਸਾਹਮਣੇ ਪਿਛਲੇ ਸਾਲ ਫ਼ਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਅਜੇ ਤੱਕ ਨਾ ਮਿਲਣ ਸਬੰਧੀ ਆਪਣਾ ਰੋਸ ਪ੍ਰਗਟਾਇਆ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮੌਕੇ ’ਤੇ ਮੌਜੂਦ ਏ.ਡੀ.ਸੀ., ਐਸ.ਡੀ.ਐਮ ਅਤੇ ਹੋਰ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨੁਕਸਾਨ ਦੀ ਗਿਰਦਾਵਰੀ ਪੂਰੀ ਪਾਰਦਰਸ਼ਤਾ ਨਾਲ ਕੀਤੀ ਜਾਵੇ ਅਤੇ...
ਅਲੀਸ਼ੇਰ ਸੜਕ ਹਾਦਸੇ ਵਿੱਚ ਹੋਇਆ ਜਾਨੀ ਨੁਕਸਾਨ ਬੇਹੱਦ ਦੁਖਦਾਈ; ਪੀੜਤ ਪਰਿਵਾਰਾਂ ਦੇ ਦੁੱਖ ਵਿੱਚ ਬਰਾਬਰ ਦੇ ਸ਼ਰੀਕ ਹਾਂ: ਹਰਪਾਲ ਸਿੰਘ ਚੀਮਾ

ਅਲੀਸ਼ੇਰ ਸੜਕ ਹਾਦਸੇ ਵਿੱਚ ਹੋਇਆ ਜਾਨੀ ਨੁਕਸਾਨ ਬੇਹੱਦ ਦੁਖਦਾਈ; ਪੀੜਤ ਪਰਿਵਾਰਾਂ ਦੇ ਦੁੱਖ ਵਿੱਚ ਬਰਾਬਰ ਦੇ ਸ਼ਰੀਕ ਹਾਂ: ਹਰਪਾਲ ਸਿੰਘ ਚੀਮਾ

Hot News
ਸੰਗਰੂਰ, 19 ਅਕਤੂਬਰ: ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡ ਅਲੀਸ਼ੇਰ ਵਿਖੇ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਅੱਠ ਵਿਅਕਤੀਆਂ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਦੁਖਾਂਤ ਨੇ ਪੀੜਤ ਪਰਿਵਾਰਾਂ ਦੇ ਨਾਲ-ਨਾਲ ਸਮੁੱਚੇ ਇਲਾਕੇ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਵਿਛੜੇ ਵਿਅਕਤੀਆਂ ਦੇ ਪਰਿਵਾਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਦੁੱਖ ਵਿੱਚ ਬਰਾਬਰ ਦੀ ਸ਼ਰੀਕ ਹੈ। ਸ੍ਰ ਚੀਮਾ ਜ਼ਿਲ੍ਹਾ ਹਸਪਤਾਲ, ਸੰਗਰੂਰ ਵਿਖੇ ਜ਼ੇਰੇ ਇਲਾਜ ਮਰੀਜ਼ਾਂ ਦਾ ਹਾਲ ਜਾਨਣ ਪੁੱਜੇ ਸਨ।  ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਿਸੇ ਪਰਿਵਾਰ ਦੇ ਪਿਆਰੇ ਮੈਂਬਰ ਦਾ ਅਚਾਨਕ ਵਿਛੋੜਾ ਅਸਹਿ ਹੁੰਦਾ ਹੈ ਅਤੇ ਇਸ ਹਾਦਸੇ ਵਿੱਚ ਆਪਣੇ ਪਿਆਰਿਆਂ ਨੂੰ ਗੁਆਉਣ ਵਾਲੇ ਪਰਿਵਾਰਾਂ ਦੀ ਪੀੜ ਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਕੀਮਤੀ ਮਨੁੱਖੀ ਜਾਨਾਂ ਦੇ ਨੁਕਸਾਨ ਦੀ ਭਰਪਾਈ ਸੰਭਵ ਨਹੀਂ, ਪਰ ਪ੍ਰਭਾਵਿਤ ਪਰਿਵਾਰਾਂ ਨੂੰ ਹੌਸਲਾ ਅਤੇ ਲੋੜੀਂਦੀ ਸਹਾਇਤਾ ਦੇਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਕੈਬਨ...
ਅਲੀਸ਼ੇਰ ਸੜਕ ਹਾਦਸੇ ਵਿੱਚ ਅੱਠ ਵਿਅਕਤੀਆਂ ਦੀ ਮੌਤ ’ਤੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ; ਹਸਪਤਾਲਾਂ ਵਿੱਚ ਜਾ ਕੇ ਜ਼ੇਰੇ ਇਲਾਜ ਜ਼ਖ਼ਮੀਆਂ ਦਾ ਹਾਲ ਜਾਣਿਆ

ਅਲੀਸ਼ੇਰ ਸੜਕ ਹਾਦਸੇ ਵਿੱਚ ਅੱਠ ਵਿਅਕਤੀਆਂ ਦੀ ਮੌਤ ’ਤੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ; ਹਸਪਤਾਲਾਂ ਵਿੱਚ ਜਾ ਕੇ ਜ਼ੇਰੇ ਇਲਾਜ ਜ਼ਖ਼ਮੀਆਂ ਦਾ ਹਾਲ ਜਾਣਿਆ

Hot News
ਸੰਗਰੂਰ, 19 ਅਕਤੂਬਰ- ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਜ਼ਿਲ੍ਹਾ ਹਸਪਤਾਲ ਸੰਗਰੂਰ ਅਤੇ ਪਟਿਆਲਾ ਦੇ ਹਸਪਤਾਲ ਵਿੱਚ ਪੁੱਜ ਕੇ  ਪਿੰਡ ਅਲੀਸ਼ੇਰ ਵਿਖੇ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਿਆ ਅਤੇ ਹਾਦਸੇ ਵਿੱਚ ਹੋਈ ਅੱਠ ਵਿਅਕਤੀਆਂ ਦੀ ਮੌਤ ’ਤੇ ਡੂੰਘੇ ਦੁੱਖ ਅਤੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਪੀੜਤ ਪਰਿਵਾਰਾਂ ਨਾਲ ਦਿਲੀ ਹਮਦਰਦੀ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਇਸ ਹਾਦਸੇ ਵਿੱਚ ਕੀਮਤੀ ਜਾਨਾਂ ਦਾ ਚਲੇ ਜਾਣਾ ਬੇਹੱਦ ਦੁਖਦਾਈ ਹੈ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਪਿਆ ਇਹ ਘਾਟਾ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਖ਼ਮੀਆਂ ਦਾ ਇਲਾਜ ਸਿਵਲ ਹਸਪਤਾਲ, ਸੰਗਰੂਰ ਅਤੇ ਸਰਕਾਰੀ ਰਜਿੰਦਰਾ ਹਸਪਤਾਲ, ਪਟਿਆਲਾ ਵਿਖੇ ਚੱਲ ਰਿਹਾ ਹੈ। ਸ਼੍ਰੀ ਗੋਇਲ ਨੇ ਕਿਹਾ ਕਿ ਉਨ੍ਹਾਂ ਨੇ ਡਾਕਟਰਾਂ ਅਤੇ ਮਰੀਜ਼ਾਂ ਨਾਲ ਵਿਸਥਾਰ ਵਿੱਚ ਗੱਲਬਾਤ ਕੀਤੀ ਹੈ ਤੇ ਹਸਪਤਾਲਾਂ ਵਿੱਚ ਦਾਖ਼ਲ ਸਾਰੇ ਜ਼ਖ਼ਮੀਆਂ ਦੀ ਹਾਲਤ ਫ਼ਿਲਹਾਲ ਸਥਿਰ ਹੈ ਅਤੇ ਡਾਕਟਰੀ ਟੀਮਾਂ ਵੱਲੋਂ ਉਨ੍ਹਾਂ ਦੀ ਦੇਖਭਾਲ ਕੀਤੀ ਜਾ ਰਹੀ ਹੈ। ਬਰ...
ਪੰਜਵਾਂ ਮੈਚ ਮੀਂਹ ਕਾਰਨ ਰੱਦ, T20 ਸੀਰੀਜ਼ 2-2 ਨਾਲ ਬਰਾਬਰ

ਪੰਜਵਾਂ ਮੈਚ ਮੀਂਹ ਕਾਰਨ ਰੱਦ, T20 ਸੀਰੀਜ਼ 2-2 ਨਾਲ ਬਰਾਬਰ

National News
IND vs WI 5th T20I: ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਸ਼ਨੀਵਾਰ ਨੂੰ ਬੈਂਗਲੁਰੂ ਦੇ ਚਿੰਨਾਸਵਾਮੀ ਸਟੇਡੀਅਮ ਵਿੱਚ ਮੀਂਹ ਕਾਰਨ ਪੰਜਵਾਂ ਅਤੇ ਫੈਸਲਾਕੁੰਨ T20I ਰੱਦ ਕਰ ਦਿੱਤਾ ਗਿਆ, ਜਿਸ ਨਾਲ ਪੰਜ ਮੈਚਾਂ ਦੀ ਲੜੀ 2-2 ਨਾਲ ਬਰਾਬਰ ਹੋ ਗਈ। ਮੀਂਹ ਕਾਰਨ ਮੈਚ ਦੋ ਘੰਟੇ 15 ਮਿੰਟ ਦੀ ਦੇਰੀ ਨਾਲ ਸ਼ੁਰੂ ਹੋਇਆ ਅਤੇ ਇਸਨੂੰ ਘਟਾ ਕੇ ਨੌਂ ਓਵਰ ਪ੍ਰਤੀ ਓਵਰ ਕਰ ਦਿੱਤਾ ਗਿਆ। ਭਾਰਤੀ ਪਾਰੀ ਦੇ ਅੱਠਵੇਂ ਓਵਰ ਵਿੱਚ ਮੀਂਹ ਨੇ ਫਿਰ ਖੇਡ ਰੋਕ ਦਿੱਤੀ। ਥੋੜ੍ਹੀ ਉਡੀਕ ਤੋਂ ਬਾਅਦ, ਅੰਪਾਇਰਾਂ ਨੇ ਮੈਚ ਰੱਦ ਕਰਨ ਦਾ ਫੈਸਲਾ ਕੀਤਾ। ਮੈਚ ਰੱਦ ਹੋਣ ਤੋਂ ਪਹਿਲਾਂ, ਈਸ਼ਾਨ ਕਿਸ਼ਨ ਅਤੇ ਨਮਨ ਧੀਰ ਨੇ ਧਮਾਕੇਦਾਰ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੂੰ 7.4 ਓਵਰਾਂ ਵਿੱਚ ਪੰਜ ਵਿਕਟਾਂ 'ਤੇ 118 ਦੌੜਾਂ ਤੱਕ ਪਹੁੰਚਾਇਆ। ਕਿਸ਼ਨ ਨੇ ਸਿਰਫ਼ 10 ਗੇਂਦਾਂ 'ਤੇ 30 ਦੌੜਾਂ ਬਣਾਈਆਂ, ਜਦੋਂ ਕਿ ਧੀਰ ਨੇ ਸਿਰਫ਼ ਛੇ ਗੇਂਦਾਂ 'ਤੇ ਅਜੇਤੂ 24 ਦੌੜਾਂ ਬਣਾਈਆਂ। ਮੈਚ ਰਾਤ 10:18 ਵਜੇ ਰੱਦ ਕਰ ਦਿੱਤਾ ਲਗਾਤਾਰ ਮੀਂਹ ਕਾਰਨ, ਮੈਚ ਰਾਤ 9:15 ਵਜੇ ਹੀ ਸ਼ੁਰੂ ਹੋ ਸਕਿਆ। ਸ਼ਾਮ 4 ਵਜੇ ਦੇ ਕਰੀਬ ਸ਼ੁਰੂ ਹੋਈ ਬਾਰਿਸ਼ ਕਾਰਨ ਕਾਫ਼ੀ...
ਸੰਯੁਕਤ-ਅਨੁਕੂਲ ਭਾਰਤੀ ਪਲੇਟ ਕਿਹੋ ਜਿਹੀ ਦਿਖਾਈ ਦਿੰਦੀ ਹੈ? ਜਾਣੋ ਕੀ ਕਹਿੰਦੇ ਹਨ ਡਾਇਟੀਸ਼ੀਅਨ

ਸੰਯੁਕਤ-ਅਨੁਕੂਲ ਭਾਰਤੀ ਪਲੇਟ ਕਿਹੋ ਜਿਹੀ ਦਿਖਾਈ ਦਿੰਦੀ ਹੈ? ਜਾਣੋ ਕੀ ਕਹਿੰਦੇ ਹਨ ਡਾਇਟੀਸ਼ੀਅਨ

Health
joint-friendly Indian plate: ਗੋਡਿਆਂ ਵਿੱਚ ਜਕੜਨ, ਕੁੱਲ੍ਹੇ ਵਿੱਚ ਦਰਦ, ਅਤੇ ਉਂਗਲਾਂ ਵਿੱਚ ਬੇਅਰਾਮੀ ਨੂੰ ਅਕਸਰ ਉਮਰ ਵਧਣ ਦੇ ਇੱਕ ਆਮ ਹਿੱਸੇ ਵਜੋਂ ਨਜ਼ਰਅੰਦਾਜ਼ ਕੀਤਾ ਜਾਂਦਾ ਹੈ। ਹਾਲਾਂਕਿ, ਮਾਹਰ ਇਹਨਾਂ ਲੱਛਣਾਂ ਨੂੰ ਨਜ਼ਰਅੰਦਾਜ਼ ਕਰਨ ਦੀ ਸਲਾਹ ਨਹੀਂ ਦਿੰਦੇ ਹਨ, ਕਿਉਂਕਿ ਇਹ ਗਠੀਏ ਜਾਂ ਗਠੀਏ ਦੇ ਸ਼ੁਰੂਆਤੀ ਲੱਛਣ ਹੋ ਸਕਦੇ ਹਨ। ਬਹੁਤ ਸਾਰੇ ਲੋਕ, ਜਦੋਂ ਉਨ੍ਹਾਂ ਨੂੰ ਗਠੀਆ ਹੈ, ਤਾਂ ਉਹ ਆਪਣੀ ਖੁਰਾਕ ਬਦਲ ਕੇ ਇਸਦਾ ਪ੍ਰਬੰਧਨ ਕਰਨ ਦੀ ਕੋਸ਼ਿਸ਼ ਕਰਦੇ ਹਨ। ਹਾਲਾਂਕਿ, ਇਹ ਧਿਆਨ ਦੇਣਾ ਮਹੱਤਵਪੂਰਨ ਹੈ ਕਿ ਸਿਰਫ਼ ਖੁਰਾਕ ਵਿੱਚ ਬਦਲਾਅ ਗਠੀਏ ਨੂੰ ਠੀਕ ਨਹੀਂ ਕਰ ਸਕਦੇ, ਅਤੇ ਨਾ ਹੀ ਉਹ ਡਾਕਟਰੀ ਇਲਾਜ ਦੀ ਥਾਂ ਲੈ ਸਕਦੇ ਹਨ। ਸਰ ਐਚ.ਐਨ. ਰਿਲਾਇੰਸ ਫਾਊਂਡੇਸ਼ਨ ਹਸਪਤਾਲ ਦੇ ਪੋਸ਼ਣ ਅਤੇ ਖੁਰਾਕ ਵਿਗਿਆਨ ਵਿਭਾਗ ਦੇ ਮੁਖੀ ਡਾ. ਆਈਲੀਨ ਕੈਂਡੀ ਦੱਸਦੇ ਹਨ ਕਿ ਇੱਕ ਸੰਤੁਲਿਤ ਭਾਰਤੀ ਖੁਰਾਕ ਅਜੇ ਵੀ ਲਾਭਦਾਇਕ ਹੋ ਸਕਦੀ ਹੈ। ਇੱਕ ਸੰਤੁਲਿਤ ਭਾਰਤੀ ਖੁਰਾਕ ਇੱਕ ਸਿਹਤਮੰਦ ਸਰੀਰ ਦੇ ਭਾਰ ਨੂੰ ਬਣਾਈ ਰੱਖਣ, ਮਾਸਪੇਸ਼ੀਆਂ ਅਤੇ ਹੱਡੀਆਂ ਨੂੰ ਮਜ਼ਬੂਤ ​​ਕਰਨ ਅਤੇ ਸੋਜ ਨੂੰ ਘਟਾਉਣ ਵਿੱਚ ਮਦਦ ਕਰਦੀ ...
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਵਿਵਾਦ, ਸ਼ਿਕਾਇਤ ਦਰਜ, ਜਾਣੋ ਪੂਰਾ ਮਾਮਲਾ

ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਵਿਵਾਦ, ਸ਼ਿਕਾਇਤ ਦਰਜ, ਜਾਣੋ ਪੂਰਾ ਮਾਮਲਾ

Entertainment
ਹੈਦਰਾਬਾਦ: ਢਾਈ ਸਾਲਾ ਸੁਖਦੀਪ ਸਿੰਘ ਸਿੱਧੂ (ਜਿਸਨੂੰ 'ਛੋਟਾ ਸਿੱਧੂ' ਵਜੋਂ ਜਾਣਿਆ ਜਾਂਦਾ ਹੈ ਅਤੇ ਗਾਇਕ ਸਿੱਧੂ ਮੂਸੇਵਾਲਾ ਦਾ ਭਰਾ ਹੈ) ਨੂੰ ਹਾਲ ਹੀ ਵਿੱਚ ਟੋਰਾਂਟੋ ਦੇ ਇੱਕ ਸੰਗੀਤ ਸਮਾਰੋਹ ਦੌਰਾਨ ਸਟੇਜ 'ਤੇ ਬੰਦੂਕ ਦੇ ਇਸ਼ਾਰੇ ਕਰਦੇ ਹੋਏ ਦੇਖਿਆ ਗਿਆ ਸੀ, ਜਿਸਦੇ ਚਲਦਿਆਂ ਬਾਲ ਅਧਿਕਾਰ ਸੰਗਠਨ ਨੇ ਮਾਨਸਾ ਦੇ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਕੋਲ ਸ਼ਿਕਾਇਤ ਦਰਜ ਕਰਵਾ ਦਿੱਤੀ ਅਤੇ ਕਾਰਵਾਈ ਦੀ ਮੰਗ ਕੀਤੀ ਹੈ। ANI ਅਨੁਸਾਰ, ਚੰਡੀਗੜ੍ਹ ਸਥਿਤ ਸੰਗਠਨ ਲਾਇਰਜ਼ ਫਾਰ ਹਿਊਮਨ ਰਾਈਟਸ ਇੰਟਰਨੈਸ਼ਨਲ ਨੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਸੁਖਦੀਪ ਸਿੰਘ ਸਿੱਧੂ ਵਿਰੁੱਧ ਮਾਨਸਾ ਦੇ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਕੋਲ ਸ਼ਿਕਾਇਤ ਦਰਜ ਕਰਵਾਈ ਹੈ, ਜਿਸ ਵਿੱਚ ਉਨ੍ਹਾਂ ਦੀ ਤੰਦਰੁਸਤੀ ਅਤੇ ਹਾਲਤ ਦੀ ਜਾਂਚ ਦੀ ਮੰਗ ਕੀਤੀ ਗਈ ਹੈ। ਸੰਗਠਨ ਨੇ ਆਪਣੇ ਜਨਰਲ ਸਕੱਤਰ ਅਤੇ ਵਕੀਲ ਨਵਕਿਰਨ ਸਿੰਘ ਰਾਹੀਂ 17 ਅਕਤੂਬਰ ਨੂੰ ਇੱਕ ਸ਼ਿਕਾਇਤ ਦਰਜ ਕਰਵਾਈ, ਜਿਸ ਵਿੱਚ ਚਿੰਤਾ ਪ੍ਰਗਟ ਕੀਤੀ ਗਈ ਹੈ ਕਿ ਬੱਚੇ ਨੂੰ ਜਨਤਕ ਤੌਰ 'ਤੇ ਬੰਦੂਕ ਨਾਲ ਸਬੰਧਤ...
ਸਪੀਕਰ ਸੰਧਵਾਂ ਨੇ ਪਿੰਡ ਖਾਰਾ ਵਿਖੇ ਕੁਦਰਤੀ ਆਫ਼ਤ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦਾ ਲਿਆ ਜਾਇਜ਼ਾ

ਸਪੀਕਰ ਸੰਧਵਾਂ ਨੇ ਪਿੰਡ ਖਾਰਾ ਵਿਖੇ ਕੁਦਰਤੀ ਆਫ਼ਤ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦਾ ਲਿਆ ਜਾਇਜ਼ਾ

Local
ਕੋਟਕਪੂਰਾ ,18 ਅਕਤੂਬਰ - ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਬੀਤੇ ਦਿਨ ਪਿੰਡ ਖਾਰਾ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਕੁਦਰਤੀ ਆਫ਼ਤ ਕਾਰਨ ਝੋਨੇ ਦੀ ਫ਼ਸਲ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਪ੍ਰਭਾਵਿਤ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਫ਼ਸਲਾਂ ਦੇ ਨੁਕਸਾਨ ਸਬੰਧੀ ਜਾਣਕਾਰੀ ਹਾਸਲ ਕੀਤੀ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਕਿਸਾਨ ਸਾਡੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਮਿਹਨਤ ਨਾਲ ਹੀ ਦੇਸ਼ ਦਾ ਅੰਨ ਭੰਡਾਰ ਭਰਦਾ ਹੈ। ਉਨ੍ਹਾਂ ਕਿਹਾ ਕਿ ਕੁਦਰਤੀ ਆਫ਼ਤਾਂ ਕਾਰਨ ਕਿਸਾਨਾਂ ਦੀ ਫ਼ਸਲ ਦਾ ਨੁਕਸਾਨ ਹੋਣਾ ਬੇਹੱਦ ਚਿੰਤਾ ਦਾ ਵਿਸ਼ਾ ਹੈ। ਅਜਿਹੇ ਮੁਸ਼ਕਲ ਸਮੇਂ ਵਿੱਚ ਕਿਸਾਨਾਂ ਦੇ ਨਾਲ ਖੜ੍ਹਨਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਨਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਫ਼ਸਲਾਂ ਦੇ ਨੁਕਸਾਨ ਸਬੰਧੀ ਬਣਦੀ ਕਾਰਵਾਈ ਲਈ ਸਬੰਧਤ ਅਧਿਕਾਰੀਆਂ ਨਾਲ ਤਾਲਮੇਲ ਕੀਤਾ ਜਾਵੇਗਾ, ਤਾਂ ਜੋ ਕਿਸਾਨਾਂ ਨੂੰ ਬਣਦੀ ਰਾਹਤ ਮੁਹੱਈਆ ਕਰਵਾਉਣ ਲਈ ਲੋੜੀਂਦੇ ਕਦਮ ਚੁੱਕੇ ਜਾ ਸਕਣ। ਉਨ੍ਹਾਂ ਕਿਸਾਨਾਂ ਨੂੰ ਭਰੋਸ...
ਨਸ਼ਾ ਤਸਕਰਾਂ, ਉਨ੍ਹਾਂ ਦੇ ਸਰਪ੍ਰਸਤਾਂ ਅਤੇ ਡਿਊਟੀ ਵਿੱਚ ਕੁਤਾਹੀ ਕਰਨ ਵਾਲੇ ਅਧਿਕਾਰੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਅਮਨ ਅਰੋੜਾ

ਨਸ਼ਾ ਤਸਕਰਾਂ, ਉਨ੍ਹਾਂ ਦੇ ਸਰਪ੍ਰਸਤਾਂ ਅਤੇ ਡਿਊਟੀ ਵਿੱਚ ਕੁਤਾਹੀ ਕਰਨ ਵਾਲੇ ਅਧਿਕਾਰੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਅਮਨ ਅਰੋੜਾ

Breaking News
ਚੀਮਾ/ਸੁਨਾਮ, 18 ਅਕਤੂਬਰ: ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਪੂਰੀ ਸੰਜੀਦਗੀ ਅਤੇ ਦ੍ਰਿੜ੍ਹ ਇਰਾਦੇ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ਿਆਂ ਦੀ ਤਸਕਰੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ, ਤਸਕਰਾਂ ਦੀ ਪੁਸ਼ਤਪਨਾਹੀ ਕਰਨ ਵਾਲੇ ਕਿਸੇ ਵੀ ਪ੍ਰਭਾਵਸ਼ਾਲੀ ਵਿਅਕਤੀ ਜਾਂ ਆਪਣੀ ਡਿਊਟੀ ਵਿੱਚ ਕੁਤਾਹੀ ਕਰਨ ਵਾਲੇ ਅਧਿਕਾਰੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਸੰਤ ਬਾਬਾ ਅਤਰ ਸਿੰਘ ਜੀ ਮਹਾਰਾਜ ਦੀ ਚਰਨ ਛੋਹ ਪ੍ਰਾਪਤ ਧਰਤੀ ਚੀਮਾ ਸਾਹਿਬ ਵਿਖੇ ਗੁਰਦੁਆਰਾ ਸਾਹਿਬ ਦੇ ਪਵਿੱਤਰ ਸਰੋਵਰ ਦੀ ਕਾਰ ਸੇਵਾ ਵਿੱਚ ਸ਼ਾਮਲ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਵਿੱਚ ਕਿਸੇ ਵੀ ਪੱਧਰ ’ਤੇ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ। ਫ਼ਿਲੌਰ ਵਿਖੇ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰ...