Monday, May 18Malwa News
Shadow

Tag: latest news

ਅੰਤਰਰਾਸ਼ਟਰੀ ਨਾਰਕੋ ਤਸਕਰੀ ਗਿਰੋਹ ਦਾ ਪਰਦਾਫਾਸ਼; 10.2 ਕਿਲੋਗ੍ਰਾਮ ਹੈਰੋਇਨ ਸਮੇਤ 3 ਕਾਬੂ

ਅੰਤਰਰਾਸ਼ਟਰੀ ਨਾਰਕੋ ਤਸਕਰੀ ਗਿਰੋਹ ਦਾ ਪਰਦਾਫਾਸ਼; 10.2 ਕਿਲੋਗ੍ਰਾਮ ਹੈਰੋਇਨ ਸਮੇਤ 3 ਕਾਬੂ

Hot News
ਅੰਮ੍ਰਿਤਸਰ, 18 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੌਰਾਨ ਸਰਹੱਦ ਪਾਰੋਂ ਨਸ਼ਾ ਤਸਕਰੀ ਨੂੰ ਕਰਾਰਾ ਝਟਕਾ ਦਿੰਦਿਆਂ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਅੰਤਰਰਾਸ਼ਟਰੀ ਨਾਰਕੋ ਤਸਕਰੀ ਗਿਰੋਹ ਦੇ ਤਿੰਨ ਕਾਰਕੁਨਾਂ ਨੂੰ 10.2 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਪਛਾਣ ਆਕਾਸ਼ਦੀਪ ਸਿੰਘ (22) ਅਤੇ ਆਕਾਸ਼ ਉਰਫ਼ ਮੋਟਾ (19) ਦੋਵੇਂ ਵਾਸੀ ਚੀਮਾ ਕਲਾਂ, ਤਰਨਤਾਰਨ ਅਤੇ ਸੰਦੀਪ ਸਿੰਘ (30) ਵਾਸੀ ਕੋਟਲੀ ਵਸਾਵਾ ਸਿੰਘ, ਤਰਨਤਾਰਨ ਵਜੋਂ ਹੋਈ ਹੈ। ਹੈਰੋਇਨ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੇ ਦੋ ਮੋਟਰਸਾਈਕਲ ਜਿਨ੍ਹਾਂ ਦੀ ਵਰਤੋਂ ਹੈਰੋਇਨ ਦੀ ਡਿਲੀਵਰੀ ਕਰਨ ਲਈ ਕੀਤੀ ਜਾ ਰਹੀ ਸੀ, ਵੀ ਜ਼ਬਤ ਕਰ ਲਏ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਕਾ...
Mahendragarh residents receive development projects worth Rs 152.87 Crore

Mahendragarh residents receive development projects worth Rs 152.87 Crore

English, Haryana
Chandigarh, May 18 – Haryana Chief Minister Sh Nayab Singh Saini, while making a series of announcements for the Mahendragarh Assembly constituency, declared that 1,450 tubewell connections will be issued within the next three months to farmers who have already deposited payments. He further urged farmers who applied for connections up to 2023 to deposit the requisite amount at the earliest, so that their connections will also be issued soon. The Chief Minister made these announcements while addressing a public meeting in Mahendragarh today.Sh Nayab Singh Saini announced the establishment of a new grain market in Mahendragarh Assembly. He also stated that a cow sanctuary will be established in any village where suitable land is available. In addition, upon availability of land in the villa...
ਮੁੱਖ ਮੰਤਰੀ ਨੇ ਆਪਣੇ ਸਰਕਾਰੀ ਨਿਵਾਸ ਸਥਾਨ ‘ਤੇ 10ਵੀਂ ਅਤੇ 12ਵੀਂ ਜਮਾਤ ਦੇ ਟੌਪਰਾਂ ਦਾ ਕੀਤਾ ਸਨਮਾਨ

ਮੁੱਖ ਮੰਤਰੀ ਨੇ ਆਪਣੇ ਸਰਕਾਰੀ ਨਿਵਾਸ ਸਥਾਨ ‘ਤੇ 10ਵੀਂ ਅਤੇ 12ਵੀਂ ਜਮਾਤ ਦੇ ਟੌਪਰਾਂ ਦਾ ਕੀਤਾ ਸਨਮਾਨ

Breaking News
ਚੰਡੀਗੜ੍ਹ, 18 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਵਿੱਚ 10ਵੀਂ ਅਤੇ 12ਵੀਂ ਜਮਾਤ ਦੇ ਸ਼ਾਨਦਾਰ ਨਤੀਜੇ ਦਰਸਾਉਂਦੇ ਹਨ ਕਿ ਸੂਬਾ 'ਰੰਗਲਾ ਪੰਜਾਬ' ਬਣਨ ਵੱਲ ਵਧ ਰਿਹਾ ਹੈ, ਜਿਸ ਵਿੱਚ ਨੌਜਵਾਨ ਫੈਸਲਾਕੁੰਨ ਭੂਮਿਕਾ ਨਿਭਾ ਰਹੇ ਹਨ। ਇੱਥੇ ਆਪਣੀ ਸਰਕਾਰੀ ਰਿਹਾਇਸ਼ 'ਤੇ 10ਵੀਂ ਅਤੇ 12ਵੀਂ ਜਮਾਤ ਵਿੱਚ ਸਿਖਰਲੀਆਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਿੱਖਿਆ ਖੇਤਰ ਵਿੱਚ ਪਹਿਲਾਂ ਹੀ ਕ੍ਰਾਂਤੀਕਾਰੀ ਬਦਲਾਅ ਲਿਆਂਦੇ ਹਨ, ਜਿਸ ਨਾਲ ਮਨਚਾਹੇ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੇਂਡੂ ਖੇਤਰਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਅਤੇ ਪੇਂਡੂ ਇਲਾਕਿਆਂ ਦੇ ਸਕੂਲਾਂ ਦੀ ਪਾਸ ਪ੍ਰਤੀਸ਼ਤਤਾ 96.09 ਫੀਸਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹਿਰੀ ਸਕੂਲਾਂ ਵਿੱਚ ਵੀ ਪਾਸ ਪ੍ਰਤੀਸ਼ਤਤਾ ਲਗਭਗ 94% ਰਹੀ ਹੈ ਜੋ ਕਿ ਬੇਮਿਸਾਲ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਹ ਦੇਖ ਕੇ ਖੁਸ਼ੀ ਹੁੰਦੀ ਹੈ ਕਿ ਸੂਬੇ ਦੇ ਕੁੱਲ 3840 ਹਾਈ ਸੈਕੰਡਰੀ...
ਹੁਸ਼ਿਆਰਪੁਰ ਦੇ ਪਿੰਡ ਜਲਾਲਪੁਰ ਦੇ ਵਾਸੀਆਂ ਵੱਲੋਂ ਮੁੱਖ ਮੰਤਰੀ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ

ਹੁਸ਼ਿਆਰਪੁਰ ਦੇ ਪਿੰਡ ਜਲਾਲਪੁਰ ਦੇ ਵਾਸੀਆਂ ਵੱਲੋਂ ਮੁੱਖ ਮੰਤਰੀ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ

Hot News
ਜਲਾਲਪੁਰ (ਹੁਸ਼ਿਆਰਪੁਰ), 17 ਮਈ: ਕਿਸੇ ਸਮੇਂ ਨਸ਼ਿਆਂ ਦਾ ਕੇਂਦਰ ਰਹੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਜਲਾਲਪੁਰ ਦੇ ਵਾਸੀਆਂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਜਾ ਰਹੀ ਵਿਲੱਖਣ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਪੂਰਨ ਸਮਰਥਨ ਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਪਿੰਡ ਬੁੱਢੀ ਦੇ ਵਸਨੀਕ ਹਰਮਨਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਨਸ਼ਾ ਮੁਕਤੀ ਯਾਤਰਾ ਦੀ ਸ਼ਲਾਘਾ ਕੀਤੀ ਅਤੇ ਇਸ ਨੂੰ ਬਹੁਤ ਹੀ ਨੇਕ ਕਦਮ ਦੱਸਿਆ। ਉਸ ਨੇ ਅੱਗੇ ਕਿਹਾ ਕਿ ਉਹ ਬਾਕੀ ਸਾਰਿਆਂ ਦੇ ਨਾਲ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮਿਸ਼ਨ ਵਿੱਚ ਸਰਕਾਰ ਦੇ ਨਾਲ ਖੜ੍ਹਾ ਹੈ। ਪਿੰਡ ਉੜਮੁੜ ਦੀ ਵਸਨੀਕ ਪਰਮਜੀਤ ਕੌਰ ਨੇ ਮੁੱਖ ਮੰਤਰੀ ਅਤੇ ਉਨ੍ਹਾਂ ਦੀ ਸਰਕਾਰ ਦਾ ਇਸ ਨੇਕ ਉਪਰਾਲੇ ਨੂੰ ਸ਼ੁਰੂ ਕਰਨ ਲਈ ਧੰਨਵਾਦ ਕੀਤਾ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਤੋਂ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ।ਪਿੰਡ ਖੰਗਵਾੜੀ ਦੇ ਵਸਨੀਕ ਕਰਨ ਸਿੰਘ ਬਿੰਦੂ ਨੇ ਹਾਲ ਹੀ ਵਿੱਚ ਸ਼ੁਰੂ ਕੀਤੀ ਗਈ ਨਸ਼ਾ ਮੁਕਤੀ ਯਾਤਰਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਨ...
ਨਸ਼ਾ ਤਸਕਰਾਂ ਤੇ ਨਸ਼ਿਆਂ ਦੇ ਖਾਤਮੇ ਤੱਕ ਨਸ਼ਿਆਂ ਵਿਰੁੱਧ ਜੰਗ ਜਾਰੀ ਰਹੇਗੀ-ਸੰਧਵਾਂ

ਨਸ਼ਾ ਤਸਕਰਾਂ ਤੇ ਨਸ਼ਿਆਂ ਦੇ ਖਾਤਮੇ ਤੱਕ ਨਸ਼ਿਆਂ ਵਿਰੁੱਧ ਜੰਗ ਜਾਰੀ ਰਹੇਗੀ-ਸੰਧਵਾਂ

Hot News
ਕੋਟਕਪੂਰਾ 16 ਮਈ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਵੱਡੀ ਪੱਧਰ ਤੇ ਜਾਗਰੂਕ ਕਰਕੇ ਰਾਜ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਜਿੱਥੇ ਰਾਜ ਵਿੱਚ ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਕਰਕੇ ਨਸ਼ਿਆਂ ਦੇ ਕਾਰੋਬਾਰ ਤੇ ਕਾਫੀ ਕਾਬੂ ਪਾਇਆ ਗਿਆ ਹੈ, ਉੱਥੇ ਹੀ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡ ਪੱਧਰ ਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਅੱਜ ਤੋਂ ਨਸ਼ਾਮੁਕਤੀ ਯਾਤਰਾ ਸ਼ੁਰੂ ਕੀਤੀ ਹੈ। ਜਿਸ ਤਹਿਤ ਹਲਕਾ ਕੋਟਕਪੂਰਾ ਦੇ ਪਿੰਡ ਢੁੱਡੀ ਅਤੇ ਧੂੜਕੋਟ ਵਿਖੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀ ਯੋਗ ਅਗਵਾਈ ਹੇਠ ਪੰਚਾਇਤ ਵਿਭਾਗ, ਸਿਹਤ ਵਿਭਾਗ, ਪੁਲਿਸ ਵਿਭਾਗ,ਸਹਿਕਾਰਤਾ ਵਿਭਾਗ ਦੇ ਸਹਿਯੋਗ ਨਾਲ ਗ੍ਰਾਮ ਸਭਾਵਾਂ, ਪਿੰਡ ਵਾਸੀਆ, ਪਿੰਡ ਰੱਖਿਆ ਕਮੇਟੀਆਂ, ਯੂਥ ਕਲੱਬਾਂ ਤੇ ਵੱਡੀ ਗਿਣਤੀ ਵਿੱਚ ਇਕੱਠ ਕਰਕੇ ਜਾਗਰੂਕਤਾ ਸਮਾਗਮ ਕੀਤਾ ਗਿਆ। ਜਿਸ ਵਿੱਚ ਹਲਕੇ ਦੇ ਸਪੀਕਰ ਸ. ਕੁਲਤਾਰ ਸਿੰਘ...
ਜੇਲ੍ਹਾਂ ਚ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ; ਅਤਿ-ਆਧੁਨਿਕ ਕੈਮਰਿਆਂ ਨਾਲ 24 ਘੰਟੇ ਹੋਵੇਗੀ ਨਿਗਰਾਨੀ

ਜੇਲ੍ਹਾਂ ਚ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ; ਅਤਿ-ਆਧੁਨਿਕ ਕੈਮਰਿਆਂ ਨਾਲ 24 ਘੰਟੇ ਹੋਵੇਗੀ ਨਿਗਰਾਨੀ

Punjab Development
ਚੰਡੀਗੜ੍ਹ, 16 ਮਈ: ਪੰਜਾਬ ਦੀ ਮਾਨ ਸਰਕਾਰ ਨੇ ਵੱਡਾ ਕਦਮ ਚੁੱਕਦਿਆਂ ਪੰਜਾਬ ਦੀਆਂ ਜੇਲ੍ਹਾਂ ਦਾ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਬਣਾਉਣ ਲਈ, ਜੇਲ੍ਹਾਂ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ) ਅਧਾਰਿਤ ਅਤਿ-ਆਧੁਨਿਕ ਕੈਮਰੇ ਲਾਉਣ ਦਾ ਫ਼ੈਸਲਾ ਕੀਤਾ ਹੈ। ਇਸ ਕਦਮ ਨਾਲ ਸੂਬੇ ਦੀਆਂ ਜੇਲ੍ਹਾਂ ਵਿੱਚ ਨਸ਼ਾ ਅਤੇ ਮੋਬਾਈਲ ਫੋਨਾਂ ਦੀ ਗੈਰ-ਕਾਨੂੰਨੀ ਵਰਤੋਂ ਸਮੇਤ ਵਿਭਿੰਨ ਗਤੀਵਿਧੀਆਂ ‘ਤੇ 24x7 ਨਿਗਰਾਨੀ ਰੱਖੀ ਜਾ ਸਕੇਗੀ। ਪੰਜਾਬ ਦੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਰੂਪਨਗਰ ਅਤੇ ਕਪੂਰਥਲਾ ਦੀਆਂ ਸੈਂਟਰਲ ਜੇਲ੍ਹਾਂ ਦਾ ਅਚਨਚੇਤ ਨਿਰੀਖਣ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀਆਂ ਜੇਲਾਂ ‘ਚ ਮੋਬਾਈਲ ਫ਼ੋਨਾਂ ਦੀ ਗ਼ੈਰ-ਕਾਨੂੰਨੀ ਵਰਤੋਂ ਅਤੇ ਅਪਰਾਧੀ ਤੱਤਾਂ ਦੀਆਂ ਨਾਪਾਕ ਗਤੀਵਿਧੀਆਂ ਨੂੰ ਰੋਕਣ ਲਈ ਸਖ਼ਤ ਕਦਮ ਚੁੱਕ ਰਹੀ ਹੈ ਅਤੇ ਪੰਜਾਬ ਦੀਆਂ ਜੇਲ੍ਹਾਂ ਨੂੰ ਨਵੀਨਤਮ ਸੁਰੱਖਿਆ ਉਪਕਰਣਾਂ ਨਾਲ ਲੈਸ ਕੀਤਾ ਜਾ ਰਿਹਾ ਹੈ।ਜੇਲ੍ਹ ਮੰਤਰੀ ਨੇ ਜੇਲ੍ਹ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਆਪਣੀ ਡਿਊਟੀ ਪੂਰੀ ਮੁਸਤੈਦੀ ਨਾਲ ਕਰਨ ਦੀ ਹਦਾਇਤ ਦਿੰਦਿਆਂ ਕਿਹਾ ਕਿ ਜੇਕਰ ਕੋਈ ਸਰਕਾਰੀ ਮੁਲਾਜ਼ਮ ...
ਲੋਕ ਸੰਪਰਕ ਵਿਭਾਗ ਵਿੱਚ ਤਰੱਕੀਆਂ; ਦੋ ਜੁਆਇੰਟ ਡਾਇਰੈਕਟਰ ਅਤੇ ਛੇ ਡਿਪਟੀ ਡਾਇਰੈਕਟਰ ਬਣੇ

ਲੋਕ ਸੰਪਰਕ ਵਿਭਾਗ ਵਿੱਚ ਤਰੱਕੀਆਂ; ਦੋ ਜੁਆਇੰਟ ਡਾਇਰੈਕਟਰ ਅਤੇ ਛੇ ਡਿਪਟੀ ਡਾਇਰੈਕਟਰ ਬਣੇ

Hot News
ਚੰਡੀਗੜ੍ਹ, 16 ਮਈ: ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵਿੱਚ ਕੰਮ ਕਰਦੇ ਅੱਠ ਅਧਿਕਾਰੀਆਂ ਨੂੰ ਅੱਜ ਪਦਉੱਨਤ ਕੀਤਾ ਗਿਆ। ਵਿਭਾਗ ਵਿੱਚ ਕੰਮ ਕਰਦੇ ਦੋ ਡਿਪਟੀ ਡਾਇਰੈਕਟਰਾਂ ਨੂੰ ਪਦਉੱਨਤ ਕਰਕੇ ਜੁਆਇੰਟ ਡਾਇਰੈਕਟਰ ਅਤੇ ਪੰਜ ਸੂਚਨਾ ਤੇ ਲੋਕ ਸੰਪਰਕ ਅਧਿਕਾਰੀਆਂ ਨੂੰ ਡਿਪਟੀ ਡਾਇਰੈਕਟਰ ਤੇ ਇਕ ਆਰਟ ਐਗ਼ਜ਼ੈਕਿਟਵ ਨੂੰ ਡਿਪਟੀ ਡਾਇਰੈਕਟਰ ਬਣਾਇਆ ਗਿਆ ਹੈ। ਪਦਉੱਨਤ ਹੋਏ ਅੱਠ ਅਧਿਕਾਰੀਆਂ ਨੂੰ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਪ੍ਰਵਾਨਗੀ ਉਪਰੰਤ ਅੱਜ ਨਵੀਂ ਤਾਇਨਾਤੀ ਦੇ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ।ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ 8 ਮਈ ਨੂੰ ਕੀਤੀਆਂ ਗਈਆਂ ਵਿਭਾਗੀ ਤਰੱਕੀ ਕਮੇਟੀਆਂ ਦੀਆਂ ਮੀਟਿੰਗਾਂ ਉਪਰੰਤ ਇਹ ਪਦਉੱਨਤੀਆਂ ਕੀਤੀਆਂ ਗਈਆਂ ਹਨ। ਅੱਜ ਪਦ-ਉੱਨਤ ਕੀਤੇ ਜੁਆਇੰਟ ਡਾਇਰੈਕਟਰ ਨੂੰ ਜਾਰੀ ਕੀਤੇ ਤਾਇਨਾਤੀ ਦੇ ਹੁਕਮਾਂ ਵਿੱਚ ਇਸ਼ਵਿੰਦਰ ਸਿੰਘ ਗਰੇਵਾਲ ਨੂੰ ਮੁੱਖ ਦਫ਼ਤਰ ਚੰਡੀਗੜ੍ਹ ਅਤੇ ਮਨਵਿੰਦਰ ਸਿੰਘ ਨੂੰ ਜੁਆਇੰਟ ਡਾਇਰੈਕਟਰ ਪ੍ਰੈੱਸ/ਮੁੱਖ ਮੰਤਰੀ ਅਤੇ ਵਾਧੂ ਚਾਰਜ ਜੁਆਇੰਟ ਡਾਇਰੈਕਟਰ ਬਾਰਡਰ ਰੇਂਜ ਅੰਮ੍ਰਿਤਸਰ ਲਗਾਇਆ ਗਿਆ। ਇਸੇ ਤਰ੍ਹਾਂ ਪਦ-ਉੱਨਤ ਕੀਤੇ ਛੇ ਡਿ...
2025 ਦੀ ਨਸ਼ਿਆਂ ਦੀ ਸਭ ਤੋਂ ਵੱਡੀ ਬਰਾਮਦਗੀ: ਪਾਕਿਸਤਾਨ-ਆਈਐਸਆਈ ਵੱਲੋਂ ਸਮਰਥਿਤ ਨਾਰਕੋ ਤਸਕਰੀ ਮਾਡਿਊਲ ਦਾ ਪਰਦਾਫਾਸ਼; 85 ਕਿੱਲੋ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ

2025 ਦੀ ਨਸ਼ਿਆਂ ਦੀ ਸਭ ਤੋਂ ਵੱਡੀ ਬਰਾਮਦਗੀ: ਪਾਕਿਸਤਾਨ-ਆਈਐਸਆਈ ਵੱਲੋਂ ਸਮਰਥਿਤ ਨਾਰਕੋ ਤਸਕਰੀ ਮਾਡਿਊਲ ਦਾ ਪਰਦਾਫਾਸ਼; 85 ਕਿੱਲੋ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ

Hot News
ਤਰਨਤਾਰਨ, 16 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਦੌਰਾਨ 2025 ਦੀ ਨਸ਼ੀਲੇ ਪਦਾਰਥਾਂ ਦੀ ਸਭ ਤੋਂ ਵੱਡੀ ਜ਼ਬਤੀ ਕਰਦਿਆਂ, ਤਰਨਤਾਰਨ ਪੁਲਿਸ ਨੇ ਯੂਕੇ-ਅਧਾਰਤ ਡਰੱਗ ਹੈਂਡਲਰ ਲਾਲੀ ਵੱਲੋਂ ਚਲਾਏ ਜਾ ਰਹੇ ਪਾਕਿ-ਆਈਐਸਆਈ ਸਮਰਥਿਤ ਨਾਰਕੋ-ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਅਤੇ ਮਾਡਿਊਲ ਦੇ ਭਾਰਤ-ਅਧਾਰਤ ਕਾਰਕੁੰਨ ਨੂੰ 85 ਕਿਲੋ ਹੈਰੋਇਨ ਸਮੇਤ ਗ੍ਰਿਫਤਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਕਾਰਕੁੰਨ ਦੀ ਪਛਾਣ ਅਮਰਜੋਤ ਸਿੰਘ ਉਰਫ਼ ਜੋਤਾ ਸੰਧੂ ਵਜੋਂ ਹੋਈ ਹੈ, ਜੋ ਅੰਮ੍ਰਿਤਸਰ ਦੇ ਪਿੰਡ ਭਿੱਟੇਵਾੜ ਵਿਖੇ ਆਪਣੀ ਰਿਹਾਇਸ਼ ਨੂੰ ਨੈੱਟਵਰਕ ਲਈ ਇੱਕ ਪ੍ਰਮੁੱਖ ਗੁਪਤ ਟਿਕਾਣੇ ਵਜੋਂ ਵਰਤ ਰਿਹਾ ਸੀ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਦੋਸ਼ੀ ਅਮਰਜੋਤ ਆਪਣੇ ਯੂਕੇ-ਅਧਾਰਤ ਡਰੱਗ ਹੈਂਡਲਰ ਲਾਲੀ ਦੇ ਇਸ਼ਾਰੇ ’ਤੇ ਕੰਮ ਕਰ ਰਿਹਾ ਸੀ ਅਤੇ ਸਰਹੱਦ ਪਾਰ ਦੇ ਨਸ਼ਾ ਤਸਕਰਾਂ ਤੋਂ ਡਰੋਨਾਂ ਰਾਹੀਂ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਪ੍ਰਾਪਤ ਕਰ ...
ਹਰਜੋਤ ਸਿੰਘ ਬੈਂਸ ਵੱਲੋਂ ਦਸਵੀਂ ਜਮਾਤ ਦੇ ਸ਼ਾਨਦਾਰ ਨਤੀਜਿਆਂ ਲਈ ਵਿਦਿਆਰਥੀਆਂ ਨੂੰ ਵਧਾਈ

ਹਰਜੋਤ ਸਿੰਘ ਬੈਂਸ ਵੱਲੋਂ ਦਸਵੀਂ ਜਮਾਤ ਦੇ ਸ਼ਾਨਦਾਰ ਨਤੀਜਿਆਂ ਲਈ ਵਿਦਿਆਰਥੀਆਂ ਨੂੰ ਵਧਾਈ

Punjab Politics
ਚੰਡੀਗੜ੍ਹ, 16 ਮਈ: ਪੰਜਾਬ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਹੈ। ਦਸਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਸਿਖ਼ਰਲੇ ਸਥਾਨ ਹਾਸਲੇ ਕਰਨ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਕੋਟ ਸੁਖੀਆ (ਫਰੀਦਕੋਟ) ਦੀ ਅਕਸ਼ਨੂਰ ਕੌਰ ਨੇ 650/650 ਅੰਕਾਂ ਨਾਲ ਸੂਬੇ ਭਰ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਦੇ ਨਾਲ ਹੀ ਬਾਬਾ ਫਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਛੱਤਿਆਣਾ (ਸ੍ਰੀ ਮੁਕਤਸਰ ਸਾਹਿਬ) ਦੀ ਰਤਿੰਦਰਦੀਪ ਕੌਰ ਅਤੇ ਰਾਮ ਸਰੂਪ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਚੌਂਦਾ (ਮਲੇਰਕੋਟਲਾ) ਦੀ ਅਰਸ਼ਦੀਪ ਕੌਰ ਨੇ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ ਹੈ। ਸ. ਹਰਜੋਤ ਸਿੰਘ ਬੈਂਸ ਨੇ ਕੁੜੀਆਂ ਦੇ ਸ਼ਾਨਦਾਰ ਪ੍ਰਦਰਸ਼ਨ 'ਤੇ ਖੁਸ਼ੀ ਅਤੇ ਸੰਤੁਸ਼ਟੀ ਜ਼ਾਹਰ ਕਰਦਿਆਂ ਉਨ੍ਹਾਂ ਦੇ ਪੜ੍ਹਾਈ ਪ੍ਰਤੀ ਸਮਰਪਣ ਅਤ...
ਹਰਜੋਤ ਬੈਂਸ ਵੱਲੋਂ ਸ੍ਰੀ ਕੀਰਤਪੁਰ ਸਾਹਿਬ-ਨੰਗਲ ਹਾਈਵੇਅ ਪ੍ਰੋਜੈਕਟ ਵਿੱਚ ਤੇਜ਼ੀ ਲਿਆਉਣ ਲਈ ਐਨ.ਐਚ.ਏ.ਆਈ. ਅਧਿਕਾਰੀਆਂ ਨੂੰ ਆਦੇਸ਼

ਹਰਜੋਤ ਬੈਂਸ ਵੱਲੋਂ ਸ੍ਰੀ ਕੀਰਤਪੁਰ ਸਾਹਿਬ-ਨੰਗਲ ਹਾਈਵੇਅ ਪ੍ਰੋਜੈਕਟ ਵਿੱਚ ਤੇਜ਼ੀ ਲਿਆਉਣ ਲਈ ਐਨ.ਐਚ.ਏ.ਆਈ. ਅਧਿਕਾਰੀਆਂ ਨੂੰ ਆਦੇਸ਼

Hot News
ਚੰਡੀਗੜ੍ਹ, 16 ਮਈ: ਸ਼੍ਰੀ ਕੀਰਤਪੁਰ ਸਾਹਿਬ-ਨੰਗਲ ਹਾਈਵੇਅ ਨੂੰ ਚਹੁੰ-ਮਾਰਗੀ ਕਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਯਤਨਾਂ ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ, ਸ. ਹਰਜੋਤ ਸਿੰਘ ਬੈਂਸ ਨੇ ਸਬੰਧਤ ਅਧਿਕਾਰੀਆਂ ਨੂੰ ਇਸ ਪ੍ਰੋਜੈਕਟ ਲਈ ਲੋੜੀਂਦੀ ਜ਼ਮੀਨ ਐਕੁਆਇਰ ਕਰਨ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ ਅਤੇ ਇਹ ਵੀ ਫੈਸਲਾ ਲਿਆ ਕਿ ਇਸ ਪ੍ਰੋਜੈਕਟ ਦੀ ਪ੍ਰਗਤੀ ਦਾ ਉਹ ਹਫਤਾਵਾਰੀ ਜਾਇਜ਼ਾ ਲੈਣਗੇ। ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਐਨ.ਐਚ.ਏ.ਆਈ.,ਐਮ.ਓ.ਆਰ.ਟੀ.ਐਚ. ਅਤੇ ਲੋਕ ਨਿਰਮਾਣ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸ੍ਰੀ ਕੀਰਤਪੁਰ ਸਾਹਿਬ-ਨੰਗਲ ਹਾਈਵੇਅ ਨੂੰ ਚਹੁੰ-ਮਾਰਗੀ ਕਰਨ ਸਬੰਧੀ ਪ੍ਰੋਜੈਕਟ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਇਸਨੂੰ ਇੱਕ ‘ਡਰੀਮ ਪ੍ਰੋਜੈਕਟ’ ਕਰਾਰ ਦਿੱਤਾ, ਜੋ ਖੇਤਰ ਲਈ ਬਹੁਤ ਲਾਹੇਵੰਦ ਸਾਬਤ ਹੋਵੇਗਾ।ਇਸ ਹਾਈਵੇਅ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਸ. ਬੈਂਸ ਨੇ ਕਿਹਾ ਕਿ ਇਹ ਮਾਰਗ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦਰਮਿਆਨ ਅਹਿਮ ਕੜੀ ਵਜੋਂ ਕੰਮ ਕ...