ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਬਹੁਤ ਹੀ ਸੁਚੱਜੇ ਅਤੇ ਯੋਜਨਾਬੱਧ ਢੰਗ ਨਾਲ ਲਾਗੂ ਕੀਤਾ ਗਿਆ: ਮੁੱਖ ਮੰਤਰੀ
ਲਖਨਪਾਲ (ਜਲੰਧਰ), 16 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਸੂਬੇ ਦੇ ਲੋਕਾਂ ਨੂੰ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਚਾਉਣ ਲਈ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਪਹਿਰੇਦਾਰ ਵਜੋਂ ਕੰਮ ਕਰਨ ਦਾ ਸੱਦਾ ਦਿੱਤਾ। ਲੋਕਾਂ ਨੂੰ ਨਸ਼ਿਆਂ ਵਿਰੁੱਧ ਜੰਗ ‘ਚ ਸਹੁੰ ਚੁਕਾਉਣ ਲਈ ਰੱਖੇ ਗਏ ਸਮਾਗਮ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਜਾਣ ਕੇ ਬਹੁਤ ਖੁਸ਼ੀ ਹੋਈ ਕਿ ਲੋਕ ਕਹਿ ਰਹੇ ਹਨ ਕਿ ਯੁੱਧ ਨਸ਼ਿਆਂ ਵਿਰੁੱਧ ਦੀ ਸ਼ੁਰੂਆਤ ਤੋਂ ਬਾਅਦ ਪਿੰਡਾਂ ਵਿੱਚ ਹਾਲਾਤ ਬਦਲ ਗਏ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਇਹ ਫੈਸਲਾਕੁੰਨ ਜੰਗ ਯੋਜਨਾਬੱਧ ਅਤੇ ਬਹੁਤ ਹੀ ਸੁਚੱਜੇ ਢੰਗ ਨਾਲ ਚਲਾਈ ਗਈ ਹੈ, ਜਿਸ ਸਦਕਾ ਇਸਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜ ਕੇ ਤਸਕਰਾਂ ਨੂੰ ਲਗਾਤਾਰ ਗ੍ਰਿਫ਼ਤਾਰ ਕਰਨ ਦੇ ਨਾਲ-ਨਾਲ ਨਸ਼ਾ ਪੀੜਤਾਂ ਦਾ ਮੁੜ-ਵਸੇਬਾ ਯਕੀਨੀ ਬਣਾਇਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨਸ਼ਾ ਪੀੜ...








