ਪਾਣੀਆਂ ਦੇ ਮਸਲੇ ’ਤੇ ਹਾਈ ਕੋਰਟ ਦਾ ਫੈਸਲਾ ਸੂਬੇ ਲਈ ਨੈਤਿਕ ਜਿੱਤ-ਮੁੱਖ ਮੰਤਰੀ
ਲੁਧਿਆਣਾ, 14 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਵੱਲੋਂ ਪਾਣੀ ਜਾਰੀ ਕਰਨ ਦੇ ਚੱਲ ਰਹੇ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਫੈਸਲਾ ਸੂਬੇ ਲਈ ਨੈਤਿਕ ਜਿੱਤ ਹੈ। ਅੱਜ ਇੱਥੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਦਾਲਤ ਨੇ 20 ਮਈ ਨੂੰ ਸਾਰੇ ਭਾਈਵਾਲਾਂ ਪਾਸੋਂ ਜਵਾਬ ਮੰਗਿਆ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਾਲ ਵਿੱਚ ਹਰਿਆਣਾ ਆਪਣੇ ਹਿੱਸੇ ਦਾ ਪਾਣੀ ਪਹਿਲਾਂ ਹੀ ਵਰਤ ਚੁੱਕਾ ਹੈ ਅਤੇ ਹੁਣ 21 ਮਈ ਤੋਂ ਆਪਣੇ ਹਿੱਸੇ ਦਾ ਪਾਣੀ ਹਾਸਲ ਕਰਨ ਦੇ ਯੋਗ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਦਾਲਤੀ ਫੈਸਲਾ ਸੂਬੇ ਲਈ ਵੱਡੀ ਜਿੱਤ ਹੈ ਕਿਉਂਕਿ ਕੇਂਦਰ ਤੇ ਹਰਿਆਣਾ ਸਰਕਾਰਾਂ ਅਤੇ ਬੀ.ਬੀ.ਐਮ.ਬੀ. ਵੱਲੋਂ ਹਰ ਹਰਬਾ ਵਰਤਣ ਦੇ ਬਾਵਜੂਦ ਅਸੀਂ ਆਪਣੇ ਹਿੱਸੇ ਦੇ ਪਾਣੀ ਦੀ ਰਾਖੀ ਕਰਨ ਦੇ ਸਮਰੱਥ ਹੋਏ ਹਾਂ।ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਇਕ ਵੀ ਬੂੰਦ ਵਾਧੂ ਪਾਣੀ ਨਹੀਂ ਹੈ ਅਤੇ ਉਨ੍ਹਾਂ ਦੀ ਸਰਕਾਰ ਨੇ ਸੂਬੇ ਦੇ ਪਾਣੀਆਂ ਉਤੇ ਡਟ ਕੇ ਪਹਿਰਾ ਦਿੱਤਾ ਜਦ...








