ਵਿਜੀਲੈਂਸ ਬਿਊਰੋ ਵੱਲੋਂ 60,000 ਰੁਪਏ ਰਿਸ਼ਵਤ ਮੰਗਣ ਵਾਲਾ ਬੀਡੀਪੀਓ ਦਫ਼ਤਰ ਦਾ ਸੁਪਰਡੈਂਟ ਗ੍ਰਿਫ਼ਤਾਰ
ਚੰਡੀਗੜ੍ਹ, 5 ਮਈ: ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਲੜਾਈ ਨੂੰ ਹੋਰ ਤੇਜ਼ ਕਰ ਦਿੱਤਾ ਹੈ ਜਿਸ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕੀਤੀ ਗਈ ਸ਼ਿਕਾਇਤ ਤੋਂ ਬਾਅਦ ਅੰਮ੍ਰਿਤਸਰ ਵਿੱਚ ਇੱਕ ਸਰਕਾਰੀ ਕਰਮਚਾਰੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਹੈਲਪਲਾਈਨ ਸਦਕਾ ਵਿਜੀਲੈਂਸ ਦੀ ਕਾਰਵਾਈ ਇਸ ਜਨਤਕ ਪਹਿਲਕਦਮੀ ਦੀ ਵੱਧ ਰਹੀ ਸਫਲਤਾ ਨੂੰ ਉਜਾਗਰ ਕਰਦੀ ਹੈ ਅਤੇ ਇਹ ਮੁਹਿੰਮ ਸਰਕਾਰੀ ਦਫਤਰਾਂ ਵਿੱਚ ਭ੍ਰਿਸ਼ਟ ਗਤੀਵਿਧੀਆਂ ਦਾ ਪਰਦਾਫਾਸ਼ ਕਰਕੇ ਨਾਗਰਿਕਾਂ ਨੂੰ ਸਸ਼ਕਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਅ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸਤਨਾਮ ਸਿੰਘ, ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ (ਬੀਡੀਪੀਓ), ਵੇਰਕਾ ਬਲਾਕ, ਰਾਣੀ-ਕਾ-ਬਾਗ, ਅੰਮ੍ਰਿਤਸਰ ਦੇ ਸੁਪਰਡੈਂਟ ਵਜੋਂ ਹੋਈ ਹੈ, ਜਿਸ ਨੇ ਗਲੀ ਉੱਤੇ ਕਬਜ਼ੇ ਦੀ ਸ਼ਿਕਾਇਤ 'ਤੇ ਸਰਕਾਰੀ ਕਾਰਵਾਈ ਦੇ ਬਦਲੇ ਪਿੰਡ ਨਬੀਪੁਰ, ਜ਼ਿਲ੍ਹਾ ਅੰਮ੍ਰਿਤਸਰ ਦੇ ਇੱਕ ਵਸਨੀਕ ਤੋਂ 60,000 ਰੁਪਏ ਦੀ...








