750 ਨੌਜਵਾਨਾਂ ਲਈ ਨੌਕਰੀਆਂ ਦੇ ਮੌਕੇ ਪੈਦਾ ਹੋਣਗੇ: ਹਰਭਜਨ ਸਿੰਘ ਈਟੀਓ
ਚੰਡੀਗੜ੍ਹ, 30 ਅਪ੍ਰੈਲ : ਖਪਤਕਾਰਾਂ ਲਈ ਸ਼ਿਕਾਇਤ ਨਿਵਾਰਣ ਅਤੇ ਸੇਵਾ ਪ੍ਰਦਾਨ ਪ੍ਰਣਾਲੀ ਦੀ ਮਜ਼ਬੂਤੀ ਵੱਲ ਵੱਡੀ ਪੁਲਾਂਘ ਪੁੱਟਦਿਆਂ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਕਾਲ ਸੈਂਟਰ ਦੇ ਬੁਨਿਆਦੀ ਢਾਂਚੇ ਦੇ ਵਿਸਥਾਰ ਦਾ ਐਲਾਨ ਕੀਤਾ ਹੈ। ਇਸ ਕਦਮ ਦਾ ਉਦੇਸ਼ ਸੂਬੇ ਭਰ ‘ਚ ਬਿਜਲੀ ਸ਼ਿਕਾਇਤ ਰਜਿਸਟ੍ਰੇਸ਼ਨ ਪ੍ਰਣਾਲੀ ਦੀ ਕੁਸ਼ਲਤਾ ਅਤੇ ਜਵਾਬਦੇਹੀ ਨੂੰ ਬਿਹਤਰ ਬਣਾਉਣਾ ਹੈ। ਮੌਜੂਦਾ ਸਮੇਂ ਪੀ.ਐਸ.ਪੀ.ਸੀ.ਐਲ. ਆਪਣੀ ਖਪਤਕਾਰ ਸ਼ਿਕਾਇਤ ਹੈਲਪਲਾਈਨ (1912) ਨੂੰ ਦੋ ਕਾਲ ਸੈਂਟਰਾਂ ਰਾਹੀਂ ਚਲਾਉਂਦਾ ਹੈ ਜਿਸ ਵਿੱਚ ਹਰੇਕ ਕੇਂਦਰ ਵਿੱਚ ਪ੍ਰਤੀ ਸ਼ਿਫਟ ਕੁੱਲ 120 ਸੀਟਾਂ ਹਨ, ਜੋ 24 ਘੰਟੇ ਕੰਮ ਕਰਦੀਆਂ ਹਨ। ਇਸ ਤਰ੍ਹਾਂ ਖਪਤਕਾਰਾਂ ਦੁਆਰਾ ਦਰਜ ਬਿਜਲੀ ਨਾਲ ਸਬੰਧਤ ਮੁੱਦਿਆਂ ਦੇ ਪ੍ਰਬੰਧਨ ਲਈ ਰੋਜ਼ਾਨਾ 360 ਕਰਮਚਾਰੀ ਕਾਲ ਸੈਂਟਰ ‘ਤੇ ਕੰਮ ਵਿੱਚ ਲੱਗੇ ਹੋਏ ਹਨ। ਇਹ ਹੈਲਪਲਾਈਨ 150 ਕਾਲ ਚੈਨਲਾਂ ਦੁਆਰਾ ਸੰਚਾਲਨ ਕਰਦਾ ਹੈ ਪਰ ਇਨ੍ਹਾਂ ਸਰੋਤਾਂ ਦੇ ਬਾਵਜੂਦ ਵੀ ਹਰ ਸਮੇਂ ਔਸਤਨ 30 ਕਾਲਾਂ ਉਡੀਕ (ਵੇਟਿੰਗ) ਵਿੱਚ ਰਹਿੰਦੀਆਂ ਹਨ ਹ...








