Monday, May 18Malwa News
Shadow

Tag: latest news

5000 ਸਕੂਲੀ ਵਿਦਿਆਰਥੀਆਂ ਨੇ ਮੈਗਾ ਰੈਲੀ ਵਿੱਚ ਹਿੱਸਾ ਲਿਆ

5000 ਸਕੂਲੀ ਵਿਦਿਆਰਥੀਆਂ ਨੇ ਮੈਗਾ ਰੈਲੀ ਵਿੱਚ ਹਿੱਸਾ ਲਿਆ

Hot News
ਤਰਨ ਤਾਰਨ, 26 ਅਪ੍ਰੈਲ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ “ਯੁੱਧ ਨਸ਼ਿਆਂ ਵਿਰੁੱਧ” ਮਹਿੰਮ ਤਹਿਤ ਸੂਹੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਲੋਕਾਂ ਨੂੰ ਜਾਰਗੂਕ ਕਰਨ ਹਿੱਤ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਅੱਜ ਵਿਸ਼ਾਲ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਤਰਨ ਤਾਰਨ ਸ਼ਹਿਰ ਦੇ ਵੱਖ-ਵੱਖ ਸਕੂਲਾਂ ਦੇ 5000 ਤੋਂ ਵੱਧ ਵਿਦਿਆਰਥੀਆਂ, ਪ੍ਰਸ਼ਾਸਨਿਕ ਅਧਿਕਾਰੀਆਂ, ਕਰਮਚਾਰੀਆਂ ਅਤੇ ਆਮ ਲੋਕਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਇਸ ਵਿਸ਼ਾਲ ਜਾਗਰੂਕਤਾ ਰੈਲੀ ਦੀ ਅਗਵਾਈ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕੀਤੀ ਅਤੇ ਸਕੂਲੀ ਵਿਦਿਆਰਥੀਆਂ ਤੇ ਸਮੂਹ ਹਾਜ਼ਰੀਨਾਂ ਨੂੰ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਨਸ਼ਾ ਮੁਕਤੀ ਮੁਹਿੰਮ ਵਿੱਚ ਆਪਣਾ ਸਹਿਯੋਗ ਦੇਣ ਦੀ ਸਹੁੰ ਚੁਕਾਈ।ਇਸ ਮੌਕੇ ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ, ਹਲਕਾ ਵਿਧਾਇਕ ਖਡੂਰ ਸਾਹਿਬ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ, ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਆਈ. ਏ. ਐਸ. ਤੋਂ ਇਲਾਵਾ ਪੰਜਾਬ ਵੇਅਰ ਹਾਊਸ ਕਾਰਪੋਰੇਸ...
ਛਾਤੀ ਦੇ ਕੈਂਸਰ ਦੀ ਜਾਂਚ ਲਈ ਪਹਿਲਕਦਮੀ ਸ਼ੁਰੂ ਕਰਨ ਲਈ ਯੂਵੀਕੈਨ ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧ

ਛਾਤੀ ਦੇ ਕੈਂਸਰ ਦੀ ਜਾਂਚ ਲਈ ਪਹਿਲਕਦਮੀ ਸ਼ੁਰੂ ਕਰਨ ਲਈ ਯੂਵੀਕੈਨ ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧ

Health, Hot News
ਚੰਡੀਗੜ੍ਹ, 26 ਅਪ੍ਰੈਲ: ਔਰਤਾਂ ਦੀ ਸਿਹਤ ਸੰਭਾਲ ਵਿੱਚ ਵਾਧਾ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ, ਪੰਜਾਬ ਸਰਕਾਰ ਨੇ ਮੋਗਾ ਜ਼ਿਲ੍ਹੇ ਵਿੱਚ ਛਾਤੀ ਦੇ ਕੈਂਸਰ ਸਬੰਧੀ ਵਿਆਪਕ ਸਕ੍ਰੀਨਿੰਗ ਪ੍ਰੋਗਰਾਮ ਸ਼ੁਰੂ ਕਰਨ ਲਈ ਯੁਵਰਾਜ ਸਿੰਘ ਯੂਵੀਕੈਨ ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧ ਕੀਤਾ ਹੈ। ਇਹ ਸਮਝੌਤਾ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਸਹੀਬੱਧ ਕੀਤਾ ਗਿਆ ਹੈ। ਸਵਸਥ ਮਹਿਲਾ ਸਵਸਥ ਭਾਰਤ (ਐਸਐਮਐਸਬੀ) ਪਹਿਲਕਦਮੀ ਤਹਿਤ ਇਸ ਭਾਈਵਾਲੀ ਦਾ ਦਾ ਉਦੇਸ਼ ਕੈਂਸਰ ਦਾ ਜਲਦ ਪਤਾ ਲਗਾਉਣ, ਜਾਗਰੂਕਤਾ ਅਤੇ ਸਮੇਂ ਸਿਰ ਦੇਖਭਾਲ ਤੱਕ ਪਹੁੰਚ ਰਾਹੀਂ ਸੂਬੇ ਵਿੱਚ ਛਾਤੀ ਦੇ ਕੈਂਸਰ ਦੀ ਚਿੰਤਾਜਨਕ ਬਿਮਾਰੀ ਨਾਲ ਨਜਿੱਠਣਾ ਹੈ।ਇਸ ਸਬੰਧੀ ਚਿੰਤਾਜਨਕ ਰਾਸ਼ਟਰੀ ਅੰਕੜਿਆਂ ਦਾ ਹਵਾਲਾ ਦਿੰਦਿਆਂ ਡਾ. ਬਲਬੀਰ ਸਿੰਘ ਨੇ ਇਸ ਪਹਿਲਕਦਮੀ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ, "ਭਾਰਤ ਵਿੱਚ ਹਰ ਚਾਰ ਮਿੰਟਾਂ ਵਿੱਚ ਇੱਕ ਔਰਤ ਨੂੰ ਛਾਤੀ ਦੇ ਕੈਂਸਰ ਹੋਣ ਬਾਰੇ ਪਤਾ ਲੱਗਦਾ ਹੈ, ਅਤੇ ਹਰ ਅੱਠ ਮਿੰਟਾਂ ਵਿੱਚ ਇੱਕ ਔਰਤ ਇਸ ਬਿਮਾਰੀ ਕਾਰਨ ਆਪਣੀ ਜਾਨ ਗੁਆ ਦਿੰਦੀ ਹੈ। ਪੰਜਾਬ ਸਰਗਰਮ ਸਿਹਤ...
ਬਿਮਾਰੀਆਂ ਦੀ ਰੋਕਥਾਮ ਬਾਰੇ ਸਿਖਲਾਈ ਕੈਂਪ

ਬਿਮਾਰੀਆਂ ਦੀ ਰੋਕਥਾਮ ਬਾਰੇ ਸਿਖਲਾਈ ਕੈਂਪ

Local
ਮੋਗਾ : ਸਿਹਤ ਮੰਤਰੀ ਪੰਜਾਬ ਡਾ.ਬਲਵੀਰ ਸਿੰਘ ਜੀ ਦੇ ਹੁਕਮਾ ਅਨੁਸਾਰ ਅਤੇ ਸਿਵਿਲ ਸਰਜਨ ਮੋਗਾ ਡਾਕਟਰ ਪ੍ਰਦੀਪ ਕੁਮਾਰ ਮਹਿੰਦਰਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਮਲਟੀਪਰਪਜ਼ ਹੈਲਥ ਵਰਕਰ ਮਹਿਲਾ ਟ੍ਰੇਨਿੰਗ ਸਕੂਲ ਵਿਦਿਆਰਥੀਆਂ ਨੂੰ ਡੇਂਗੂ ਅਤੇ ਮਲੇਰੀਆ ਦੀ ਰੋਕਥਾਮ ,ਬਚਾਅ ਤੇ ਇਲਾਜ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਅਤੇ ਟ੍ਰੇਨਿੰਗ ਦਿੱਤੀ ਗਈ । ਇਸ ਮੌਕੇ ਡਾਕਟਰ ਜਯੋਤੀ ਏ ਸੀ ਐੱਸ ਮੋਗਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇਡਾ. ਸੁਮੀ ਗੁਪਤਾ ਜਿਲਾ ਮਲੇਰੀਆ ਅਫ਼ਸਰ ਮੋਗਾ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਹਰ ਸਾਲ 25 ਅਪ੍ਰੈਲ ਨੂੰ ਵਿਸ਼ਵ ਮਲੇਰੀਆ ਦਿਵਸ ਮਨਾਇਆ ਜਾਂਦਾ ਹੈ ਅਤੇ ਹਰ ਸ਼ੁਕਰਵਾਰ ਨੂੰ ਡਰਾਈ ਡੇ ਫਰਾਈਡੇ ਦਿਨ ਮਨਾਇਆ ਜਾਂਦਾ ਹੈ ,ਜਿਸ ਤਹਿਤ ਸਾਰੇ ਹੀ ਲੋਕਾਂ ਨੂੰ ਆਪਣੇ ਕੂਲਰਾਂ ,ਪਾਣੀ ਦੀਆਂ ਹੌਦੀਆ, ਫਰਿਜਾਂ ਦੀਆਂ ਪਿਛਲੀਆਂ ਟਰੇਆਂ, ਪਾਣੀ ਸਟੋਰ ਕੀਤੇ ਜਾਣ ਵਾਲੇ ਬਰਤਨ ਅਦਿ ਹਫਤੇ ਵਿੱਚ ਇੱਕ ਵਾਰ ਖਾਲੀ ਕਰਕੇ ਉਹਨਾ ਨੂੰ ਸਕਾਉਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ ,ਤਾਂ ਜੋ ਡੇਂਗੂ ,ਮਲੇਰੀਆ ਬੁਖਾਰ ਦਾ ਕਾਰਨ ਬਣਨ ਵਾਲੇ ਮੱਛਰਾਂ ਦਾ ਖਾਤਮਾ ਕੀਤਾ ਜਾ ਸਕੇ ।ਇਸ ਮੌਕੇ ਉਹਨਾਂ ਨੇ ...
ਆਪ’ ਸਰਕਾਰ ਦੀ ਮੈਗਾ ਸਫਾਈ ਮੁਹਿੰਮ : ਵਿਧਾਇਕਾਂ, ਮੰਤਰੀਆਂ ਅਤੇ ਵਲੰਟੀਅਰਾਂ ਨੇ ਮਿਲਾਇਆ ਹੱਥ

ਆਪ’ ਸਰਕਾਰ ਦੀ ਮੈਗਾ ਸਫਾਈ ਮੁਹਿੰਮ : ਵਿਧਾਇਕਾਂ, ਮੰਤਰੀਆਂ ਅਤੇ ਵਲੰਟੀਅਰਾਂ ਨੇ ਮਿਲਾਇਆ ਹੱਥ

Breaking News
ਲੁਧਿਆਣਾ, 26 ਅਪ੍ਰੈਲ: ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਢੁਕਵੀਂ ਸਫਾਈ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਲੁਧਿਆਣਾ ਸ਼ਹਿਰ ਦੇ ਸਾਰੇ ਵਿਧਾਇਕਾਂ ਅਤੇ ਮੇਅਰ ਨਾਲ ਅੱਜ ਲੁਧਿਆਣਾ ਸ਼ਹਿਰ ਭਰ ਵਿੱਚ ਵਿਆਪਕ ਸਫਾਈ ਮੁਹਿੰਮ ਸ਼ੁਰੂ ਕੀਤੀ। ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਮੁੰਡੀਆਂ ਨੇ ਜਮਾਲਪੁਰ ਚੌਕ, ਚੰਡੀਗੜ੍ਹ ਰੋਡ ਤੋਂ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਜਦੋਂ ਕਿ ਲੁਧਿਆਣਾ ਸ਼ਹਿਰ ਦੇ ਵਿਧਾਇਕਾਂ ਨੇ ਆਪਣੇ-ਆਪਣੇ ਹਲਕਿਆਂ ਤੋਂ ਮੁਹਿੰਮ ਦੀ ਸ਼ੁਰੂਆਤ ਕੀਤੀ।ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰ ਪਾਲ ਕੌਰ ਛੀਨਾ ਨੇ ਢੋਲੇਵਾਲ ਚੌਕ ਤੋਂ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ, ਜਦੋਂ ਕਿ ਆਤਮ ਨਗਰ ਤੋਂ ਵਿਧਾਇਕ ਸ੍ਰੀ ਕੁਲਵੰਤ ਸਿੰਘ ਸਿੱਧੂ ਨੇ ਭਗਵਾਨ ਚੌਕ, ਗਿੱਲ ਰੋਡ ਤੋਂ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸੇ ਤਰ੍ਹਾਂ ਲੁਧਿਆਣਾ ਕੇਂਦਰੀ ਤੋਂ ਵਿਧਾਇਕ ਅਸ਼ੋਕ ਪ੍ਰਾਸ਼ਰ ਪੱਪੀ ਨੇ ਸ਼ਗਨ ਪੈਲੇਸ ਤੋਂ ਅਤੇ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਬਾਲ ਸ...
ਦਿਵਿਆਂਗ ਮੁਲਾਜ਼ਮਾਂ ਨਾਲ ਹੋ ਰਹੀ ਨਾਇਨਸਾਫ਼ੀ ਕਤਈ ਬਰਦਾਸ਼ਤ ਨਹੀਂ: ਡਾ. ਬਲਜੀਤ ਕੌਰ

ਦਿਵਿਆਂਗ ਮੁਲਾਜ਼ਮਾਂ ਨਾਲ ਹੋ ਰਹੀ ਨਾਇਨਸਾਫ਼ੀ ਕਤਈ ਬਰਦਾਸ਼ਤ ਨਹੀਂ: ਡਾ. ਬਲਜੀਤ ਕੌਰ

Hot News
ਚੰਡੀਗੜ੍ਹ, 26 ਅਪ੍ਰੈਲ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਪੰਜਾਬ ਭਰ ਦੇ ਸਰਕਾਰੀ ਦਫ਼ਤਰਾਂ, ਸੰਸਥਾਵਾਂ ਅਤੇ ਯੂਨੀਵਰਸਿਟੀਆਂ ਵਿੱਚ ਦਿਵਿਆਂਗਜਨਾਂ ਲਈ ਨਿਰਧਾਰਤ ਰੋਸਟਰ ਦੀ ਪਾਲਣਾ ਸੁਨਿਸ਼ਚਿਤ ਕਰਨ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ। ਪੰਜਾਬ ਭਵਨ ਵਿਖੇ ਹੋਈ ਇੱਕ ਉੱਚ ਪੱਧਰੀ ਮੀਟਿੰਗ ਦੌਰਾਨ ਸਮਾਜਿਕ ਸੁਰੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਦਿਵਿਆਂਗਜਨਾਂ ਦੀਆਂ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਦਿਆਂ ਡਾ. ਬਲਜੀਤ ਕੌਰ ਨੇ ਉਨ੍ਹਾਂ ਦੀਆਂ ਚਿੰਤਾਵਾਂ ਅਤੇ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ। ਯੂਨੀਅਨਾਂ ਵੱਲੋਂ ਦੱਸਿਆ ਗਿਆ ਕਿ ਕਈ ਵਿਭਾਗ ਤਰੱਕੀਆਂ 'ਚ ਦਿਵਿਆਂਗਜਨਾਂ ਦੇ ਰੋਸਟਰ ਪੁਆਇੰਟ ਨੂੰ ਸਹੀ ਢੰਗ ਨਾਲ ਲਾਗੂ ਨਹੀਂ ਕਰ ਰਹੇ। ਖ਼ਾਸ ਕਰਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ਵੀ ਇਹ ਉਲੰਘਣਾ ਹੋ ਰਹੀ ਹੈ।ਇਸ ਗੱਲ ਦਾ ਉੱਚ ਪੱਧਰ 'ਤੇ ਗੰਭੀਰ ਨੋਟਿਸ ਲੈਂਦਿਆਂ, ਕੈਬਨਿਟ ਮੰਤਰੀ ਨੇ ਮੀਟਿੰਗ 'ਚ ਹਾਜ਼ਰ ਯੂਨੀਵਰਸਿਟੀ ਪ੍ਰਸ਼ਾਸਨ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਤੁਰੰਤ ਆਪਣੇ ਰਿਕਾਰਡ ਦੀ ਜਾਂਚ ਕਰਵਾਈ ਜਾਵੇ ਅਤੇ ਦਿਵਿਆਂਗਜਨਾਂ ਨ...
ਪੰਜਾਬ ਸਰਕਾਰ ਵੱਲੋਂ ਡੇਂਗੂ ਨਾਲ ਨਜਿੱਠਣ ਲਈ “ਹਰ ਸ਼ੁਕਰਵਾਰ ਡੇਂਗੂ ‘ਤੇ ਵਾਰ” ਮੁਹਿੰਮ ਕੀਤੀ ਜਾਵੇਗੀ ਸ਼ੁਰੂ

ਪੰਜਾਬ ਸਰਕਾਰ ਵੱਲੋਂ ਡੇਂਗੂ ਨਾਲ ਨਜਿੱਠਣ ਲਈ “ਹਰ ਸ਼ੁਕਰਵਾਰ ਡੇਂਗੂ ‘ਤੇ ਵਾਰ” ਮੁਹਿੰਮ ਕੀਤੀ ਜਾਵੇਗੀ ਸ਼ੁਰੂ

Breaking News
ਚੰਡੀਗੜ੍ਹ, 26 ਅਪ੍ਰੈਲ: ਸੂਬੇ ਵਿੱਚ ਡੇਂਗੂ ਨੂੰ ਕੰਟਰੋਲ ਕਰਨ ਲਈ ਸਾਰੇ ਭਾਈਵਾਲ ਵਿਭਾਗਾਂ ਦਰਮਿਆਨ ਤਾਲਮੇਲ ਦੀ ਲੋੜ 'ਤੇ ਜ਼ੋਰ ਦਿੰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਕ ਬਹੁ-ਪੱਖੀ ਰਣਨੀਤੀ ਦੀ ਸ਼ੁਰੂਆਤ ਕੀਤੀ ਜਿਸ ਵਿੱਚ ਜਨਤਕ ਜਾਗਰੂਕਤਾ, ਸਖ਼ਤ ਲਾਗੂਕਰਨ ਅਤੇ ਸਿਹਤ ਸੰਭਾਲ ਸਬੰਧੀ ਤਿਆਰੀਆਂ ਵਿੱਚ ਵਾਧਾ ਕਰਨਾ ਸ਼ਾਮਲ ਹੈ ਤਾਂ ਜੋ ਇਸ ਸਾਲ ਡੇਂਗੂ ਦੇ ਮਾਮਲਿਆਂ ਵਿੱਚ 80 ਫ਼ੀਸਦ ਦੀ ਕਮੀ ਲਿਆਂਦੀ ਜਾ ਸਕੇ। ਇਸ ਸੀਜ਼ਨ ਡੇਂਗੂ ਨੂੰ ਕੰਟਰੋਲ ਕਰਨ ਲਈ ਸਰਕਾਰ ਦੀਆਂ ਪਹਿਲਕਦਮੀਆਂ ਚਾਨਣਾ ਪਾਉਂਦਿਆਂ ਸਿਹਤ ਮੰਤਰੀ ਨੇ ਕਿਹਾ, “ਜ਼ਿਲ੍ਹਾ ਹਸਪਤਾਲਾਂ, ਸਬ-ਡਵੀਜ਼ਨਲ ਹਸਪਤਾਲਾਂ, ਸੀਐਚਸੀ, ਈਐਸਆਈ ਹਸਪਤਾਲਾਂ ਅਤੇ ਮੈਡੀਕਲ ਕਾਲਜਾਂ ਵਿੱਚ ਮੱਛਰਦਾਨੀਆਂ ਵਾਲੇ ਸਮਰਪਿਤ ਡੇਂਗੂ ਬੈੱਡ ਅਲਾਟ ਕੀਤੇ ਗਏ ਹਨ, ਜਦੋਂ ਕਿ 881 ਆਮ ਆਦਮੀ ਕਲੀਨਿਕਾਂ ਸਮੇਤ ਸਾਰੀਆਂ ਸਰਕਾਰੀ ਸਿਹਤ ਸਹੂਲਤਾਂ ਵਿੱਚ ਡੇਂਗੂ ਅਤੇ ਮਲੇਰੀਆ ਦੀ ਮੁਫ਼ਤ ਜਾਂਚ ਅਤੇ ਇਲਾਜ ਜਾਰੀ ਰਹੇਗਾ।”ਅੱਜ ਇੱਥੇ ਪੰਜਾਬ ਭਵਨ ਵਿਖੇ ਵੈਕਟਰ ਬੋਰਨ ਬਿਮਾਰੀਆਂ ਬਾਰੇ ਸਟੇਟ ਟਾਸਕ ਫੋਰਸ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡ...
ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੁਦ ਪਹੁੰਚ ਕੇ ਛੱਪੜ ਦੀ ਸਾਫ਼ ਸਫਾਈ ਦਾ ਕੀਤਾ ਨਿਰੀਖਣ

ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੁਦ ਪਹੁੰਚ ਕੇ ਛੱਪੜ ਦੀ ਸਾਫ਼ ਸਫਾਈ ਦਾ ਕੀਤਾ ਨਿਰੀਖਣ

Hot News
ਖੰਨਾ 26 ਅਪ੍ਰੈਲ : ਪੰਜਾਬ ਵਿੱਚ ਆਪ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਟੋਭਿਆਂ ਦੀ ਸਫਾਈ ਮੁਹਿੰਮ ਦੇ ਨਤੀਜੇ ਦਿਖਣੇ ਸ਼ੁਰੂ ਹੋ ਗਏ ਹਨ। ਲੁਧਿਆਣਾ ਜ਼ਿਲ੍ਹੇ ਦੇ ਸ਼ਹਿਰ ਖੰਨਾ ਦੇ ਪਿੰਡ ਭੁਮੱਦੀ ਦੇ ਟੋਭੇ ਦੀ ਕਰੀਬ 50 ਸਾਲ ਬਾਅਦ ਸਫ਼ਾਈ ਹੋਈ ਹੈ। ਪੰਜਾਬ ਦੇ ਪੰਚਾਇਤ ਮੰਤਰੀ ਅਤੇ ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਨੀਵਾਰ ਨੂੰ ਖੁਦ ਪਿੰਡ ਭੁਮੱਦੀ ਪਹੁੰਚ ਕੇ ਟੋਭੇ ਦੀ ਸਾਫ਼ ਸਫਾਈ ਦਾ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਨੂੰ ਪਿੰਡ ਦੇ ਸਰਪੰਚ ਹਰਮਨਦੀਪ ਸਿੰਘ ਨੇ ਦੱਸਿਆ ਕਿ ਟੋਭੇ ਦੀ ਮੁਕੰਮਲ ਰੂਪ ਵਿੱਚ ਸਾਫ਼ ਸਫਾਈ ਕਰੀਬ 50 ਸਾਲ ਤੋਂ ਨਹੀਂ ਹੋਈ ਸੀ। ਹੁਣ ਟੋਭੇ ਵਿੱਚੋਂ ਗਾਰ ਕੱਢ ਕੇ ਨਵੀਂ ਦਿੱਖ ਦਿੱਤੀ ਜਾ ਰਹੀ ਹੈ। ਕੁਝ ਬਜ਼ੁਰਗਾਂ ਨੇ ਦੱਸਿਆ ਕਿ ਅਸੀਂ ਆਪਣੀ ਸੋਝੀ ਵਿੱਚ ਪਹਿਲੀ ਵਾਰ ਛੱਪੜ ਦਾ ਤਲਾ ਦੇਖਿਆ ਹੈ। ਪਿੰਡ ਵਾਸੀਆਂ ਨੇ ਇਸ ਅਹਿਮ ਕਾਰਜ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਵਿਸ਼ੇਸ਼ ਧੰਨਵਾਦ ਕੀਤਾ ਹੈ।ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਪਿੰਡਾਂ ਦੇ ਟੋਭਿਆਂ ਦੀ ਸਫ਼ਾਈ ਦਾ ਕੰਮ ਜੰਗੀ ਪੱਧਰ...
380257 ਮੀਟਰਕ ਟਨ ਕਣਕ ਦੀ ਆਮਦ 363160 ਮੀਟਰਕ ਟਨ ਕਣਕ ਦੀ ਹੋਈ ਖ਼ਰੀਦ

380257 ਮੀਟਰਕ ਟਨ ਕਣਕ ਦੀ ਆਮਦ 363160 ਮੀਟਰਕ ਟਨ ਕਣਕ ਦੀ ਹੋਈ ਖ਼ਰੀਦ

Local
ਫ਼ਰੀਦਕੋਟ 26 ਅਪ੍ਰੈਲ : ਜ਼ਿਲ੍ਹੇ ਵਿੱਚ ਕਣਕ ਦੀ ਖ਼ਰੀਦ ਪ੍ਰਕਿਰਿਆ ਨਿਰਵਿਘਨ ਚੱਲ ਰਹੀ ਹੈ ਅਤੇ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 380257 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ,ਜਿਸ ਵਿੱਚੋਂ 363160 ਮੀਟਰਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ ਅਤੇ ਕਿਸਾਨਾਂ ਦੇ ਖਾਤੇ ਵਿੱਚ 581.84 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦਿੱਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿ ਸਮੂਹ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਲਿਫਟਿੰਗ ਵਿੱਚ ਹੋਰ ਤੇਜੀ ਲਿਆਉਣ ਲਈ ਹਦਾਇਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਖਰੀਦ ਕੀਤੀ ਗਈ ਕੁਲ ਕਣਕ ਵਿਚੋਂ ਪਨਗ੍ਰੇਨ ਵੱਲੋਂ 78092 ਮੀਟਰਕ ਟਨ, ਮਾਰਕਫੈੱਡ ਵਲੋਂ 79317 ਮੀਟਰਕ ਟਨ, ਪਨਸਪ ਵੱਲੋਂ 70890 ਮੀਟਰਕ ਟਨ, ਪੰਜਾਬ ਰਾਜ ਗੋਦਾਮ ਨਿਗਮ ਵੱਲੋਂ 43902 ਮੀਟਰਕ ਟਨ ਅਤੇ ਪ੍ਰਈਵੇਟ ਵਪਾਰੀਆਂ ਵੱਲੋਂ 90960 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ ਅਤੇ 198374 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ। ਜ਼ਿਲਾ ਖੁਰਾਕ ਤੇ ਸਪਲਾਈ ਕੰਟਰੋਲਰ ਸ.ਗੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ...
ਸਪੀਕਰ ਸੰਧਵਾਂ ਨੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਦਾ ਕੀਤਾ ਅਚਨਚੇਤ ਦੌਰਾ

ਸਪੀਕਰ ਸੰਧਵਾਂ ਨੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਦਾ ਕੀਤਾ ਅਚਨਚੇਤ ਦੌਰਾ

Local
ਫ਼ਰੀਦਕੋਟ 26 ਅਪ੍ਰੈਲ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਮੰਤਵ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਹੈ, ਤਾਂ ਜੋ ਸੂਬੇ ਦੇ ਲੋਕ ਸਿਹਤਮੰਦ ਜੀਵਨ ਜੀਅ ਸਕਣ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਅੱਜ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ ਕੈਂਸਰ ਵਾਰਡ ਤੋ ਇਲਾਵਾ ਹੋਰ ਵਾਰਡਾਂ ਦਾ ਦੌਰਾ ਕਰਨ ਮੌਕੇ ਕੀਤਾ ।ਇਸ ਮੌਕੇ ਸ. ਸੰਧਵਾਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਮੰਤਵ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਹੈ, ਤਾਂ ਜੋ ਸੂਬੇ ਦੇ ਲੋਕ ਸਿਹਤਮੰਦ ਜੀਵਨ ਜੀਅ ਸਕਣ। ਉਨ੍ਹਾਂ ਮਰੀਜਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦਾ ਹਾਲ ਚਾਲ ਜਾਣਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿਹਤ ਖੇਤਰ ਵਿੱਚ ਵੱਡੇ ਉਪਰਾਲੇ ਕਰ ਰਹੀ ਹੈ । ਉਨ੍ਹਾਂ ਦੱਸਿਆ ਕਿ ਮੈਡੀਕਲ ਕਾਲਜ ਅਤੇ ਹਸਪਤਾਲ ਨੂੰ ਹਰ ਪੱਖੋਂ ਬੁਨਿਆਦੀ ਸਹੂਲਤਾਂ ਨਾਲ ਲੈੱਸ ਹਸਪਤਾਲ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਐਮਰਜੈਂਸੀ ਵਾਰਡ ਵਿੱਚ ਲੋਕਾਂ ਦ...
Haryana’s public welfare schemes will be implemented in Punjab as well: Nayab Singh Saini

Haryana’s public welfare schemes will be implemented in Punjab as well: Nayab Singh Saini

English, Haryana
Chandigarh, April 26 : Haryana Chief Minister Sh. Nayab Singh Saini said the central and state governments are true well-wishers of farmers. This is proven by the fact that all crops of farmers in Haryana are being purchased on MSP and in the last 10 and a half years, the government has given Rs 14500 crore to farmers for crop loss, whereas before 2014, during the Congress government, only Rs 1155 crore were given to farmers as crop loss compensation. The previous Congress government in Punjab and now the current Aam Aadmi Party government have never taken care of the farmers nor have they purchased the crops of farmers on MSP. When a BJP government is formed in Punjab in 2027, all crops of farmers will be purchased on MSP on the lines of Haryana.The Chief Minister said this during a progr...