Monday, May 18Malwa News
Shadow

Tag: latest news

ਪੰਜਾਬ ਸਰਕਾਰ ਵੱਲੋਂ ਸਾਰੀਆਂ ਆਫ਼ਲਾਈਨ ਸੇਵਾਵਾਂ ਨੂੰ ਏਕੀਕ੍ਰਿਤ ਆਨਲਾਈਨ ਪੋਰਟਲ ‘ਤੇ ਲਿਆਂਦਾ ਜਾਵੇਗਾ: ਅਮਨ ਅਰੋੜਾ

ਪੰਜਾਬ ਸਰਕਾਰ ਵੱਲੋਂ ਸਾਰੀਆਂ ਆਫ਼ਲਾਈਨ ਸੇਵਾਵਾਂ ਨੂੰ ਏਕੀਕ੍ਰਿਤ ਆਨਲਾਈਨ ਪੋਰਟਲ ‘ਤੇ ਲਿਆਂਦਾ ਜਾਵੇਗਾ: ਅਮਨ ਅਰੋੜਾ

Hot News
ਚੰਡੀਗੜ੍ਹ, 25 ਅਪ੍ਰੈਲ: ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਨਾਗਰਿਕ-ਕੇਂਦ੍ਰਿਤ ਸੇਵਾਵਾਂ ਦੀ ਪਾਰਦਰਸ਼ੀ ਢੰਗ ਨਾਲ ਕੁਸ਼ਲ ਅਤੇ ਨਿਰਵਿਘਨ ਡਿਲੀਵਰੀ ਨੂੰ ਯਕੀਨੀ ਬਣਾਉਣ ਦੀ ਦਿਸ਼ਾਂ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਵੱਖ-ਵੱਖ ਸਰਕਾਰੀ ਵਿਭਾਗਾਂ ਨਾਲ ਸਬੰਧਤ ਸਾਰੀਆਂ ਆਫਲਾਈਨ ਸੇਵਾਵਾਂ ਨੂੰ ਏਕੀਕ੍ਰਿਤ ਆਨਲਾਈਨ ਪੋਰਟਲ ਰਾਹੀਂ ਪ੍ਰਦਾਨ ਕਰਨ ਲਈ ਪ੍ਰਾਜੈਕਟ ਮੈਨੇਜਮੈਂਟ ਯੂਨਿਟ (ਪੀ.ਐਮ.ਯੂ.) ਸਥਾਪਤ ਕਰਨ ਦਾ ਫੈਸਲਾ ਕੀਤਾ ਹੈ। ਅੱਜ ਸ਼ਾਮ ਇੱਥੇ ਪੰਜਾਬ ਭਵਨ ਵਿਖੇ ਪੰਜਾਬ ਰਾਜ ਈ-ਗਵਰਨੈਂਸ ਸੋਸਾਇਟੀ (ਪੀ.ਐਸ.ਈ.ਜੀ.ਐਸ.) ਦੇ ਬੋਰਡ ਆਫ਼ ਗਵਰਨਰਜ਼ (ਬੀ.ਓ.ਜੀ.) ਦੀ 21ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪੀ.ਐਮ.ਯੂ. ਦਾ ਮੁੱਖ ਉਦੇਸ਼ ਸਾਰੀਆਂ ਆਫ਼ਲਾਈਨ ਸੇਵਾਵਾਂ ਨੂੰ ਏਕੀਕ੍ਰਿਤ ਆਨਲਾਈਨ ਪੋਰਟਲ 'ਤੇ ਲਿਆਉਣਾ ਹੈ ਤਾਂ ਜੋ ਨਾਗਰਿਕ ਕਿਸੇ ਵੀ ਸਮੇਂ, ਕਿਸੇ ਵੀ ਥਾਂ ਤੋਂ ਸੇਵਾਵਾਂ ਅਪਲਾਈ ਕਰ ਸਕਣ। ਇਹ ਪੋਰਟਲ ਬਿਨੈਕਾਰਾਂ ਨੂੰ ਉਨ੍ਹਾਂ ਦੀਆਂ ਅਰਜ਼ੀਆਂ ਦੀ ਸਥਿਤੀ ਨੂੰ ਟਰੈਕ ਕਰਨ ਦੇ ਸਮਰੱਥ ਬਣਾਉਣ ਦੇ ਨਾਲ ...
ਬੱਚਿਆਂ ਨੂੰ ਗੁਰਮਤਿ ਵਿਦਿਆ ਤੇ ਧਾਰਮਿਕ ਵਿਰਸੇ ਨਾਲ ਜੋੜਨ ਲਈ ਵਿਸ਼ਵ ਸਿੱਖ ਕੌਂਸਲ ਵੱਲੋਂ ਸਮਾਗਮ

ਬੱਚਿਆਂ ਨੂੰ ਗੁਰਮਤਿ ਵਿਦਿਆ ਤੇ ਧਾਰਮਿਕ ਵਿਰਸੇ ਨਾਲ ਜੋੜਨ ਲਈ ਵਿਸ਼ਵ ਸਿੱਖ ਕੌਂਸਲ ਵੱਲੋਂ ਸਮਾਗਮ

Hot News
ਕੋਟਕਪੂਰਾ 25 ਅਪ੍ਰੈਲ : ਵਿਸ਼ਵ ਸਿੱਖ ਕੌਂਸਲ ਵੱਲੋਂ ਪੰਚ-ਪ੍ਰਧਾਨੀ (ਪੰਜ-ਸਿੰਘਾਂ) ਦੀ ਅਗਵਾਈ ਹੇਠ ਬੱਚਿਆਂ ਨੂੰ ਗੁਰਮਤਿ ਵਿਦਿਆ ਤੇ ਧਾਰਮਿਕ ਵਿਰਸੇ ਨਾਲ ਜੋੜਨ ਲਈ ਪਿੰਡ ਢੀਮਾਂ ਵਾਲੀ ਜਿਲ੍ਹਾ ਫਰੀਦਕੋਟ ਵਿਖੇ ਇੱਕ ਰੋਜ਼ਾ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਲਾਗਲੇ 15 ਪਿੰਡਾਂ ਦੇ ਕਰੀਬ 500 ਤੋਂ ਵੱਧ ਬੱਚਿਆਂ ਨੇ ਭਾਗ ਲਿਆ।ਗੁਰਮਤਿ ਵਿਰਸੇ ਨਾਲ ਜੋੜਨ ਲਈ ਬੱਚਿਆਂ ਦਾ ਇਤਿਹਾਸਕ ਜਾਣਕਾਰੀ ਸਬੰਧੀ ਲਿਖਤੀ ਪ੍ਰੀਖਿਆ ਲੈਣ ਦੇ ਨਾਲ-ਨਾਲ ਇਤਿਹਾਸਕ ਜਾਣਕਾਰੀ ਦੇ ਅਧਾਰ ਤੇ ਪ੍ਰਸ਼ਨ-ਉੱਤਰੀ ਮੁਕਾਬਲਾ ਅਤੇ ਦੇਸੀ ਮਨੋਰੰਜਕ ਖੇਡਾਂ ਕਰਵਾਈਆਂ ਗਈਆਂ। ਇਸ ਮੌਕੇ ਬੱਚਿਆਂ ਦੁਆਰਾ ਸਿੱਖ ਵਿਰਸੇ ਨਾਲ ਸਬੰਧਿਤ ਕਵਿਤਾਵਾਂ ਅਤੇ ਲੇਖ ਪੜ੍ਹੇ ਗਏ। ਭਾਈ ਮੱਖਣ ਸਿੰਘ ਸੰਗਰੂਰ, ਭਾਈ ਪਿੱਪਲ ਸਿੰਘ ਸ੍ਰੀ ਦਮਦਮਾ ਸਾਹਿਬ ਅਤੇ ਹੋਰ ਗੁਰਮੁਖਾਂ ਨੇ ਬੱਚਿਆਂ ਨਾਲ ਵਡਮੁੱਲੇ ਵਿਚਾਰਾਂ ਸਾਂਝੇ ਕੀਤੇ। ਪੰਜ ਸਿੰਘਾਂ ਵੱਲੋਂ ਸੰਗਤਾਂ ਨੂੰ ਆਪਣੇ ਬੱਚਿਆਂ ਨੂੰ ਗੁਰਮਤਿ ਤੇ ਵਿਰਸੇ ਨਾਲ ਜੋੜਨ ਦਾ ਸੰਦੇਸ਼ ਦਿੱਤਾ ਗਿਆ। ਇਸ ਸਮਾਗਮ ਵਿੱਚ ਭਾਗ ਲੈਣ ਵਾਲੇ ਬੱਚਿਆਂ ਅਤੇ ਸਹਿਯੋਗ ਦੇਣ ਵਾਲੇ ਗੁਰਸਿੱਖਾਂ ਨੂੰ ਮੈਡਲ, ਸ਼ੀਲਡਾਂ ਅਤੇ ਧਾਰਮਿਕ ਕਿਤ...
ਹੁਣ ਭਾਰਤ ‘ਚ ਬਨਣਗੇ ਆਈ ਫੋਨ

ਹੁਣ ਭਾਰਤ ‘ਚ ਬਨਣਗੇ ਆਈ ਫੋਨ

Global News
ਨਵੀਂ ਦਿੱਲੀ : ਐਪਲ ਕਾਫ਼ੀ ਸਮੇਂ ਤੋਂ ਚੀਨ 'ਤੇ ਨਿਰਭਰਤਾ ਘਟਾਉਣ ਅਤੇ ਆਪਣੀ ਸਪਲਾਈ ਚੇਨ ਨੂੰ ਉੱਥੋਂ ਬਾਹਰ ਸ਼ਿਫਟ ਕਰਨ 'ਤੇ ਕੰਮ ਕਰ ਰਹੀ ਹੈ। ਹਾਲ ਹੀ ਵਿੱਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਦੁਨੀਆ ਭਰ ਦੇ ਦੇਸ਼ਾਂ 'ਤੇ ਟੈਰਿਫ ਲਗਾਉਣ ਦੇ ਫੈਸਲੇ ਅਤੇ ਚੀਨ ਨਾਲ ਟੈਰਿਫ ਵਾਰ ਦੇ ਵਿਚਕਾਰ ਕੰਪਨੀ ਨੇ ਇਹ ਫੈਸਲਾ ਲਿਆ। ਫਾਈਨੈਂਸ਼ੀਅਲ ਟਾਈਮਜ਼ ਨੇ ਸ਼ੁੱਕਰਵਾਰ ਨੂੰ ਇਸ ਬਾਰੇ ਜਾਣਕਾਰੀ ਦਿੱਤੀ। ਜੇਕਰ ਐਪਲ ਆਪਣੀ ਅਸੈਂਬਲਿੰਗ ਭਾਰਤ ਵੱਲ ਇਸ ਸਾਲ ਦੇ ਅੰਤ ਤੱਕ ਸ਼ਿਫਟ ਕਰ ਲੈਂਦੀ ਹੈ, ਤਾਂ 2026 ਤੱਕ ਇੱਥੇ ਸਾਲਾਨਾ 6 ਕਰੋੜ ਤੋਂ ਵੱਧ ਆਈਫੋਨ ਦਾ ਉਤਪਾਦਨ ਹੋਵੇਗਾ, ਜੋ ਮੌਜੂਦਾ ਸਮਰੱਥਾ ਤੋਂ ਦੁੱਗਣਾ ਹੈ।ਅਮਰੀਕਾ ਐਪਲ ਦਾ ਸਭ ਤੋਂ ਮਹੱਤਵਪੂਰਨ ਬਾਜ਼ਾਰ ਹੈ। ਇਸਦੇ ਮੈਨੂਫੈਕਚਰਿੰਗ ਇੰਫਰਾਸਟ੍ਰਕਚਰ 'ਤੇ ਅਜੇ ਚੀਨ ਦਾ ਦਬਦਬਾ ਹੈ। IDC ਦੇ ਅਨੁਸਾਰ, 2024 ਵਿੱਚ ਕੰਪਨੀ ਦੇ ਗਲੋਬਲ ਆਈਫੋਨ ਸ਼ਿਪਮੈਂਟ ਵਿੱਚ ਇਸਦਾ ਹਿੱਸਾ ਲਗਭਗ 28% ਸੀ।ਅਮਰੀਕੀ ਮਾਰਕੀਟ ਵਿੱਚ ਵਿਕਣ ਵਾਲੇ ਆਈਫੋਨ ਦਾ ਉਤਪਾਦਨ ਚੀਨ ਦੇ ਬਾਹਰ ਸ਼ਿਫਟ ਕਰਨ ਨਾਲ ਕੰਪਨੀ ਹਾਈ ਟੈਰਿਫ ਤੋਂ ਬਚਣ ਦੇ ਨਾਲ-ਨਾਲ ਅਮਰੀਕਾ-ਚੀਨ ਰਿਲੇਸ਼ਨ ਤੋਂ ਲੰਬ...
National Panchayati Raj Day marks Major Milestones for Haryana’s Panchayats

National Panchayati Raj Day marks Major Milestones for Haryana’s Panchayats

English, Haryana
Chandigarh, April 24 : On the occasion of National Panchayati Raj Day, Haryana Chief Minister Sh. Nayab Singh Saini gave a development bonanza worth Rs. 368 crore to the state's panchayats. During the state-level ‘Gram Utthan Samaroh’ held in Panchkula, the Chief Minister inaugurated 923 development works worth Rs. 233 crore and laid the foundation stones for 413 works worth Rs. 135 crore. Further strengthening grassroots governance, the Chief Minister also transferred Rs. 573 crore to 22 Zila Parishads, 142 Panchayat Samitis, and 5,388 Gram Panchayats as their share of stamp duty revenue. In addition, the Chief Minister released Rs. 18.28 crore for the construction of Mahila Chaupals in 511 Gram Panchayats. He also released an honorarium amount of Rs. 1.45 crore to 411 Zila Parishad membe...
ਮੁੱਖ ਮੰਤਰੀ ਵੱਲੋਂ ਸੂਬੇ ਦੇ ਨਸ਼ਾ ਮੁਕਤ ਪਿੰਡਾਂ ਲਈ ਗਰਾਂਟਾਂ ਦੇ ਗੱਫਿਆਂ ਦਾ ਐਲਾਨ

ਮੁੱਖ ਮੰਤਰੀ ਵੱਲੋਂ ਸੂਬੇ ਦੇ ਨਸ਼ਾ ਮੁਕਤ ਪਿੰਡਾਂ ਲਈ ਗਰਾਂਟਾਂ ਦੇ ਗੱਫਿਆਂ ਦਾ ਐਲਾਨ

Breaking News
ਚੰਡੀਗੜ੍ਹ, 24 ਅਪਰੈਲ: ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਪਿੰਡਾਂ ਦੀਆਂ ਪੰਚਾਇਤਾਂ ਤੋਂ ਸਮਰਥਨ ਦੀ ਮੰਗ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਸੂਬੇ ਦੇ ਨਸ਼ਾ ਮੁਕਤ ਪਿੰਡਾਂ ਲਈ ਵੱਡੇ ਪ੍ਰਾਜੈਕਟਾਂ ਦੇ ਨਾਲ-ਨਾਲ ਮਾਲੀ ਮਦਦ ਦੇਣ ਦਾ ਐਲਾਨ ਕੀਤਾ। ਪੰਚਾਇਤ ਦਿਵਸ ਸਬੰਧੀ ਕਰਵਾਏ ਰਾਜ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜੋ ਪਿੰਡ ਆਪਣੇ ਆਪ ਨੂੰ ਨਸ਼ਾ ਮੁਕਤ ਪਿੰਡ ਐਲਾਨੇਗਾ, ਉਸ ਨੂੰ ਹੋਰ ਅਤਿ-ਆਧੁਨਿਕ ਸਹੂਲਤਾਂ ਤੋਂ ਇਲਾਵਾ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਪਿੰਡਾਂ ਨੂੰ ਮਾਡਲ ਪਿੰਡਾਂ ਵਜੋਂ ਵਿਕਸਤ ਕੀਤਾ ਜਾਵੇਗਾ ਅਤੇ ਉਨ੍ਹਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਸਰਪੰਚਾਂ ਨੂੰ ਇਸ ਨੇਕ ਕਾਰਜ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਕਿਹਾ ਤਾਂ ਜੋ ਸਰਗਰਮ ਜਨਤਕ ਸਹਿਯੋਗ ਨਾਲ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਦਾ ਸਫ਼ਾਇਆ ਕੀਤਾ ਜਾ ਸਕੇ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਚੁੱਪ-ਚਾਪ ਬੈਠ ਕੇ ਨਸ਼ਾ ਪੀੜਤਾਂ ਦੀਆ...
ਇਮਾਰਤੀ ਯੋਜਨਾਵਾਂ ਨੂੰ ਮਨਜ਼ੂਰੀ ਦੇਣ ਲਈ ਸਮਾਂ 45 ਤੋਂ ਘਟਾ ਕੇ 30 ਦਿਨ ਕੀਤਾ ਜਾਵੇਗਾ

ਇਮਾਰਤੀ ਯੋਜਨਾਵਾਂ ਨੂੰ ਮਨਜ਼ੂਰੀ ਦੇਣ ਲਈ ਸਮਾਂ 45 ਤੋਂ ਘਟਾ ਕੇ 30 ਦਿਨ ਕੀਤਾ ਜਾਵੇਗਾ

Hot News
ਚੰਡੀਗੜ੍ਹ, 24 ਅਪਰੈਲ: ਇਕ ਵੱਡੀ ਨਿਵੇਸ਼ਕ-ਪੱਖੀ ਪਹਿਲਕਦਮੀ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਵਜ਼ਾਰਤ ਨੇ ਫੈਕਟਰੀਆਂ ਦੀਆਂ ਇਮਾਰਤੀ ਯੋਜਨਾਵਾਂ ਦੀ ਪ੍ਰਵਾਨਗੀ ਲਈ ਤੀਜੀ ਧਿਰ ਪ੍ਰਮਾਣੀਕਰਣ/ਸਵੈ ਪ੍ਰਮਾਣੀਕਰਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਸਰਕਾਰੀ ਨਿਵਾਸ ਸਥਾਨ ਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਫੈਕਟਰੀ ਐਕਟ-1948 ਦੇ ਅਨੁਸਾਰ ਕਿਸੇ ਵੀ ਫੈਕਟਰੀ ਦੇ ਬਿਲਡਿੰਗ ਪਲਾਨ ਨੂੰ ਬਿਲਡਿੰਗ ਬਾਇ-ਲਾਅਜ਼ ਅਤੇ ਫੈਕਟਰੀ ਐਕਟ ਅਨੁਸਾਰ ਮਨਜ਼ੂਰੀ ਦਿੱਤੀ ਜਾਂਦੀ ਸੀ। ਇਸ ਪ੍ਰਕਿਰਿਆ ਕਾਰਨ ਪ੍ਰਵਾਨਗੀ ਵਿੱਚ ਬਹੁਤ ਸਾਰਾ ਸਮਾਂ, ਪੈਸਾ ਅਤੇ ਊਰਜਾ ਬਰਬਾਦ ਹੁੰਦੀ ਸੀ। ਜਦੋਂ ਕੋਈ ਫੈਕਟਰੀ ਮਿਊਂਸਿਪਲ ਏਰੀਆ ਤੋਂ ਬਾਹਰ ਸਥਾਪਿਤ ਹੁੰਦੀ ਹੈ ਤਾਂ ਕਿਰਤ ਵਿਭਾਗ ਇਨ੍ਹਾਂ ਪਲਾਨਾਂ ਨੂੰ ਪਾਸ ਕਰਦਾ ਹੈ। ਇਸ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਮੰਤਰੀ ਮੰਡਲ ਨੇ ਤੀਜੀ ਧਿਰ ਪ੍ਰਮਾਣੀਕਰਣ/ਸਵੈ ਪ੍ਰਮਾਣੀਕਰਣ ਦੀ ਵਿਵਸਥਾ ਨੂੰ ਲਾਗੂ ਕਰਨ ਦੀ ਪ...
ਵਜ਼ਾਰਤ ਵੱਲੋਂ ‘ਰੰਗਲਾ ਪੰਜਾਬ ਵਿਕਾਸ ਯੋਜਨਾ’ ਨੂੰ ਹਰੀ ਝੰਡੀ

ਵਜ਼ਾਰਤ ਵੱਲੋਂ ‘ਰੰਗਲਾ ਪੰਜਾਬ ਵਿਕਾਸ ਯੋਜਨਾ’ ਨੂੰ ਹਰੀ ਝੰਡੀ

Hot News
ਚੰਡੀਗੜ੍ਹ, 24 ਅਪ੍ਰੈਲ: ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ‘ਰੰਗਲਾ ਪੰਜਾਬ ਵਿਕਾਸ ਯੋਜਨਾ’ ਦੇ ਦਿਸ਼ਾ-ਨਿਰਦੇਸ਼ਾਂ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਮੰਤਰੀ ਮੰਡਲ ਨੇ ਅੱਜ ਸ਼ਾਮ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਸਰਕਾਰੀ ਨਿਵਾਸ ਸਥਾਨ ‘ਤੇ ਹੋਈ ਮੀਟਿੰਗ ਵਿੱਚ ਲਿਆ।ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ‘ਰੰਗਲਾ ਪੰਜਾਬ ਵਿਕਾਸ ਯੋਜਨਾ’ ਤਹਿਤ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਲੋਕਾਂ ਦੀਆਂ ਰੋਜ਼ਮੱਰਾ ਦੀਆਂ ਮਹੱਤਵਪੂਰਨ ਵਿਕਾਸ ਲੋੜਾਂ ਲਈ ਫੰਡਾਂ ਦਾ ਉਪਬੰਧ ਕੀਤਾ ਗਿਆ ਹੈ। ਵਿੱਤੀ ਸਾਲ 2025-26 ਵਿੱਚ ਇਸ ਯੋਜਨਾ ਤਹਿਤ 585 ਕਰੋੜ ਰੁਪਏ ਦੇ ਫੰਡਾਂ ਦੀ ਵਿਵਸਥਾ ਕੀਤੀ ਗਈ ਹੈ ਅਤੇ ਇਹਨਾਂ ਫੰਡਾਂ ਦਾ ਕਾਰਜਭਾਰ ਡਿਪਟੀ ਕਮਿਸ਼ਨਰਾਂ ਕੋਲ ਹੋਵੇਗਾ ਅਤੇ ਇਹ ਫੰਡ ਵਿਧਾਇਕਾਂ, ਭਾਈਚਾਰਕ ਸੰਗਠਨਾਂ, ਨਾਗਰਿਕ ਸਮੂਹਾਂ ਅਤੇ ਸਮਾਜਿਕ ਭਾਵਨਾ ਵਾਲੇ ਸ਼ਹਿਰੀਆਂ ਦੀਆਂ ਸਿਫ਼ਾਰਸ਼ਾਂ ਦੇ ਆਧਾਰ ‘ਤੇ ਖਰਚ ਕੀਤੇ ਜਾਣਗੇ। ਸਿਫ਼ਾਰਸ਼ ਕੀਤੇ/ਪ੍ਰਸਤਾਵਿਤ ਕੰਮਾਂ ਨੂੰ ਯ...
ਪੰਜਾਬ ਵਜ਼ਾਰਤ ਦਾ ਇਕ ਹੋਰ ਉਦਯੋਗ ਪੱਖੀ ਫੈਸਲਾ

ਪੰਜਾਬ ਵਜ਼ਾਰਤ ਦਾ ਇਕ ਹੋਰ ਉਦਯੋਗ ਪੱਖੀ ਫੈਸਲਾ

Breaking News
ਚੰਡੀਗੜ੍ਹ, 24 ਅਪ੍ਰੈਲ: ਸੂਬੇ ਦੇ ਉਦਯੋਗਪਤੀਆਂ ਦੀ ਸਹੂਲਤ ਲਈ ਅਹਿਮ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਪੰਜਾਬ ਰਾਜ ਉਦਯੋਗਿਕ ਬਰਾਮਦ ਨਿਗਮ (ਪੀ.ਐਸ.ਆਈ.ਈ.ਸੀ.) ਦੇ ਰੱਦ ਕੀਤੇ ਪਲਾਟਾਂ ਲਈ ਅਪੀਲ ਅਥਾਰਟੀ ਦੇ ਗਠਨ ਨੂੰ ਸਹਿਮਤੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਸ਼ਾਮ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਸਰਕਾਰੀ ਨਿਵਾਸ ਸਥਾਨ ‘ਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਪੀ.ਐਸ.ਆਈ.ਈ.ਸੀ. ਵਿੱਚ ਵੱਖ-ਵੱਖ ਕਾਰਨਾਂ ਕਰਕੇ ਰੱਦ ਕੀਤੇ ਗਏ ਪਲਾਟਾਂ ਲਈ ਅਪੀਲ ਅਥਾਰਟੀ ਦੇ ਗਠਨ ਨੂੰ ਸਹਿਮਤੀ ਦਿੱਤੀ ਹੈ। ਅਪੀਲ ਅਥਾਰਟੀ ਅਲਾਟੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮਾਮਲੇ ਹੱਲ ਕਰੇਗੀ ਅਤੇ ਵੱਖ-ਵੱਖ ਐਸੋਸੀਏਸ਼ਨਾਂ ਦੀਆਂ ਮੰਗਾਂ ਨੂੰ ਵੀ ਸੁਲਝਾਏਗੀ। ਇਹ ਸਰਕਾਰ/ਪੀ.ਐਸ.ਆਈ.ਈ.ਸੀ. ਅਤੇ ਅਲਾਟੀਆਂ ਦਰਮਿਆਨ ਮੁਕੱਦਮੇਬਾਜ਼ੀ ਨੂੰ ਵੀ ਘਟਾਏਗੀ। ਇਹ ਨੀਤੀ ਪੰਜਾਬ ਸਰਕਾਰ ਦੇ ਉਦਯੋਗ ਤੇ ਵਣਜ ਵਿਭਾਗ ਦੁਆਰਾ ਜਾਰੀ ਨੋਟੀਫਿਕੇਸ਼ਨ ਦੀ ਮ...
ਮੁੱਖ ਮੰਤਰੀ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ਪਹਿਲਗਾਮ ਦਹਿਸ਼ਤੀ ਹਮਲੇ ਦੇ ਸ਼ਹੀਦ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ਪਹਿਲਗਾਮ ਦਹਿਸ਼ਤੀ ਹਮਲੇ ਦੇ ਸ਼ਹੀਦ ਨੂੰ ਸ਼ਰਧਾਂਜਲੀ

Hot News
ਚੰਡੀਗੜ੍ਹ, 24 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਮੀਟਿੰਗ ਦੀ ਸ਼ੁਰੂਆਤ ਵਿੱਚ ਪਹਿਲਗਾਮ (ਜੰਮੂ ਤੇ ਕਸ਼ਮੀਰ) ਵਿੱਚ ਹੋਏ ਦਹਿਸ਼ਤੀ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।ਮੰਤਰੀ ਮੰਡਲ ਨੇ ਪਹਿਲਗਾਮ ਵਿਖੇ ਹੋਏ ਅੱਤਵਾਦੀ ਹਮਲੇ ਵਿੱਚ ਜਾਨ ਗੁਆਉਣ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਧਾਰਨ ਕੀਤਾ। ਕੈਬਨਿਟ ਨੇ ਕਿਹਾ ਕਿ ਇਸ ਹਮਲੇ ਨੇ ਹਰ ਦੇਸ਼ ਵਾਸੀ ਦੇ ਹਿਰਦੇ ਨੂੰ ਗਹਿਰੀ ਠੇਸ ਪਹੁੰਚਾਈ ਹੈ ਜੋ ਕਈ ਕੀਮਤੀ ਜਾਨਾਂ ਜਾਣ ਕਰਕੇ ਗਮਗੀਨ ਹਨ। ਮੰਤਰੀ ਮੰਡਲ ਨੇ ਮਾਸੂਮ ਸੈਲਾਨੀਆਂ ‘ਤੇ ਇਸ ਅੱਤਵਾਦੀ ਹਮਲੇ ਨੂੰ ਬੁਜ਼ਦਿਲ ਅਤੇ ਅਣਮਨੁੱਖੀ ਕਾਰਵਾਈ ਕਰਾਰ ਦਿੱਤਾ ਹੈ।ਮੰਤਰੀ ਮੰਡਲ ਨੇ ਕਿਹਾ ਕਿ ਇਸ ਘਿਨਾਉਣੀ ਘਟਨਾ ਨੇ ਇਕ ਵਾਰ ਫਿਰ ਇਹ ਸਾਬਤ ਕਰ ਦਿੱਤਾ ਹੈ ਕਿ ਅੱਤਵਾਦੀਆਂ ਦਾ ਕੋਈ ਦੀਨ-ਧਰਮ ਨਹੀਂ ਹੁੰਦਾ ਅਤੇ ਉਨ੍ਹਾਂ ਦਾ ਇੱਕੋ-ਇੱਕ ਉਦੇਸ਼ ਲੋਕਾਂ ਵਿੱਚ ਦਹਿਸ਼ਤ ਫੈਲਾਉਣਾ ਸੀ। ਇਹ ਹਮਲਾ ਵਹਿਸ਼ੀ ਕਾਰਾ ਹੈ ਕਿਉਂਕਿ ਕੋਈ ਵੀ ਧਰਮ ਅਜਿਹੇ ਘਿਨਾਉਣੇ ਅਪਰਾਧ ਦੀ ਹਰਗਿਜ਼ ਇਜਾਜ਼ਤ ਨਹੀਂ ਦਿੰਦਾ। ਮੰਤਰੀ ਮੰਡਲ ਨੇ ਕਿਹਾ ਕਿ ਇਹ ਹਿੰਸਾ...
ਪ੍ਰੀਖਿਆ ਦੇ ਟੌਪ-500 ਵਿਦਿਆਰਥੀਆਂ ਨੂੰ 12ਵੀਂ ਜਮਾਤ ਤੱਕ ਦਿੱਤੀ ਜਾਵੇਗੀ ਸਕਾਲਰਸ਼ਿਪ

ਪ੍ਰੀਖਿਆ ਦੇ ਟੌਪ-500 ਵਿਦਿਆਰਥੀਆਂ ਨੂੰ 12ਵੀਂ ਜਮਾਤ ਤੱਕ ਦਿੱਤੀ ਜਾਵੇਗੀ ਸਕਾਲਰਸ਼ਿਪ

Breaking News
ਚੰਡੀਗੜ੍ਹ, 24 ਅਪ੍ਰੈਲ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਰਕਾਰੀ ਹਾਈ ਸਕੂਲ, ਬੂਲੇਪੁਰ, ਜ਼ਿਲ੍ਹਾ ਲੁਧਿਆਣਾ ਦੇ ਵਿਦਿਆਰਥੀ ਹਰਸ਼ਪ੍ਰੀਤ ਸਿੰਘ ਨੇ ਸੈਸ਼ਨ 2024-25 ਲਈ ਪੰਜਾਬ ਰਾਜ ਪ੍ਰਤਿਭਾ ਖੋਜ ਪ੍ਰੀਖਿਆ (ਦਸਵੀਂ ਜਮਾਤ) ਵਿੱਚ 180 ਵਿੱਚੋਂ 165 ਅੰਕ ਪ੍ਰਾਪਤ ਕਰਕੇ ਸੂਬੇ ਭਰ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਉਹਨਾਂ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਜ਼ੀਰਾ ਜ਼ਿਲ੍ਹਾ ਫਿਰੋਜ਼ਪੁਰ ਦੀਆਂ ਵਿਦਿਆਰਥਣਾਂ ਕੋਮਲਪ੍ਰੀਤ ਕੌਰ ਅਤੇ ਨਵਜੋਤ ਕੌਰ ਨੇ ਕ੍ਰਮਵਾਰ 159 ਅੰਕ ਅਤੇ 158 ਅੰਕ ਪ੍ਰਾਪਤ ਕਰਕੇ ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਦੱਸਣਯੋਗ ਹੈ ਕਿ ਸਟੇਟ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ (ਐਸ.ਸੀ.ਈ.ਆਰ.ਟੀ.) ਵੱਲੋਂ 2 ਫਰਵਰੀ, 2025 ਨੂੰ ਪੰਜਾਬ ਰਾਜ ਪ੍ਰਤਿਭਾ ਖੋਜ ਪ੍ਰੀਖਿਆ ਕਰਵਾਈ ਗਈ ਸੀ, ਜਿਸ ਤਹਿਤ 10ਵੀਂ ਜਮਾਤ ਦੇ ਚੋਟੀ ਦੇ 500 ਵਿਦਿਆਰਥੀਆਂ ਨੂੰ 200 ਰੁਪਏ ਪ੍ਰਤੀ ਮਹੀਨਾ ਵਜ਼ੀਫ਼ਾ ਦਿੱਤਾ ਜਾਵੇਗਾ। ਪੰਜਾਬ ਸਰਕਾਰ ਦੀ ਇਸ ਸਕੀਮ ਰਾਹੀਂ ਇਨ੍ਹਾਂ ਵਿਦਿਆਰਥੀਆਂ ਨੂੰ ਦੋ ਸਾਲਾਂ ਤੱਕ ਯਾਨੀ 12ਵੀਂ ਜਮਾਤ ਤੱਕ ਵਿੱਤੀ ...