ਅਣ-ਅਧਿਕਾਰਤ ਨਸ਼ਾ ਛੁਡਾਊ ਕੇਂਦਰ ਸੀਲ ਕਰਨ ਦਾ ਸਿਲਸਿਲਾ ਜਾਰੀ
ਫਰੀਦਕੋਟ, 21 ਅਪ੍ਰੈਲ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ “ ਦੇ ਅਧੀਨ ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀਮਤੀ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਫਰੀਦਕੋਟ ਡਾ ਚੰਦਰ ਸ਼ੇਖਕ ਕੱਕੜ ਦੀ ਅਗਵਾਈ ਹੇਠ ਪੁਲੀਸ ਵਿਭਾਗ ਦੇ ਸਹਿਯੋਗ ਨਾਲ ਜਿਲ੍ਹੇ ਅੰਦਰ ਚੱਲ ਰਹੇ ਅਣਅਧਿਕਾਰਤ ਨਸ਼ਾ ਛੁਡਾਊ ਕੇਂਦਰਾਂ ਵਿਰੁੱਧ ਕਾਰਵਾਈ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਅੱਜ ਪਿੰਡ ਪੰਜਗਰਾਈ ਕਲਾ ਵਿਖੇ ਚੱਲ ਰਹੇ ਅਣ ਅਧਿਕਾਰਤ ਨਸ਼ਾ ਛੁਡਾਊ ਕੇਂਦਰ ਨੂੰ ਜਿਲ੍ਹਾ ਪ੍ਰਸ਼ਾਸ਼ਨ, ਪੁਲੀਸ ਤੇ ਸਿਹਤ ਵਿਭਾਗ ਦੀ ਟੀਮ ਵੱਲੋਂ ਸੀਲ ਕੀਤਾ ਗਿਆ ਅਤੇ ਇੱਥੇ ਦਾਖਲ 07?ਮਰੀਜਾਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲ ਕਰਵਾਇਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਜਿਲ੍ਹਾ ਪ੍ਰਸ਼ਾਸ਼ਨ, ਸਿਹਤ ਵਿਭਾਗ ਅਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਸਾਂਝੇ ਤੌਰ ਤੇ ਕਾਰਵਾਈ ਕਰਦਿਆਂ ਹੁਣ ਤੱਕ ਜਿਲ੍ਹੇ ਵਿੱਚ ਚੱਲ ਰਹੇ 6 ਅਣਾਧਿਕਾਰਤ ਨਸ਼ਾ ਛੁਡਾਊ ਕੇਂਦਰਾਂ ਨੂੰ ਸੀਲ ਕੀਤਾ ਗਿਆ ਹੈ। ਜਿਸ ਵਿੱਚ ਅੱਜ ਪਿੰਡ ਪੰਜਗਰਾਈਂ ਕਲਾ ਵਿੱਚ ਐਸ...








