ਚੰਡੀਗੜ੍ਹ ਵਿੱਚ ਹਰਿਆਣਾ ਨੂੰ ਵਿਧਾਨ ਸਭਾ ਲਈ ਜ਼ਮੀਨ ਅਲਾਟ ਕਰਨ ਦਾ ਤਿੱਖਾ ਵਿਰੋਧ
ਚੰਡੀਗੜ੍ਹ, 15 ਨਵੰਬਰ : ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਵਿਧਾਨ ਸਭਾ ਭਵਨ ਦੀ ਉਸਾਰੀ ਲਈ ਹਰਿਆਣਾ ਨੂੰ ਚੰਡੀਗੜ੍ਹ ਵਿੱਚ ਜ਼ਮੀਨ ਅਲਾਟ ਕਰਨ ਦੇ ਫੈਸਲੇ ਦਾ ਸਖ਼ਤ ਵਿਰੋਧ ਕੀਤਾ ਹੈ। ਉਨ੍ਹਾਂ ਨੇ ਇਸ ਕਦਮ ਨੂੰ ਦੋਵਾਂ ਰਾਜਾਂ ਦਰਮਿਆਨ ਤਣਾਅ ਪੈਦਾ ਕਰਨ ਦੀ ਸਾਜ਼ਿਸ਼ ਕਰਾਰ ਦਿੱਤਾ ਹੈ ਅਤੇ ਕੇਂਦਰ ਸਰਕਾਰ ਨੂੰ ਚੰਡੀਗੜ੍ਹ ਬਾਰੇ ਪੰਜਾਬ ਦੇ ਇਤਿਹਾਸਕ ਅਤੇ ਕਾਨੂੰਨੀ ਦਾਅਵਿਆਂ ਦਾ ਸਨਮਾਨ ਕਰਨ ਦੀ ਅਪੀਲ ਕਰਦਿਆਂ ਇਸ ਦੀ ਸਥਿਤੀ ਨੂੰ ਬਦਲਣ ਵਾਲੀ ਕਿਸੇ ਵੀ ਕਾਰਵਾਈ ਨੂੰ ਤੁਰੰਤ ਰੋਕਣ ਦੀ ਅਪੀਲ ਕੀਤੀ ਹੈ।
ਅੱਜ ਜਾਰੀ ਪ੍ਰੈਸ ਬਿਆਨ ਵਿੱਚ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਜ਼ੋਰ ਦੇ ਕੇ ਕਿਹਾ ਕਿ ਚੰਡੀਗੜ੍ਹ, ਪੰਜਾਬ ਦੀ ਰਾਜਧਾਨੀ ਹੋਣ ਦੇ ਨਾਤੇ, ਇੱਥੋਂ ਦੇ ਲੋਕਾਂ ਦੇ ਦਿਲਾਂ ਵਿੱਚ ਇੱਕ ਵਿਸ਼ੇਸ਼ ਸਥਾਨ ਰੱਖਦਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਚੰਡੀਗੜ੍ਹ ਦੀ ਜ਼ਮੀਨ ਹਰਿਆਣਾ ਨੂੰ ਅਲਾਟ ਕਰਨ ਦਾ ਕੋਈ ਵੀ ਕਦਮ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਏਗਾ।
ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾ...








