Sunday, May 17Malwa News
Shadow

Tag: latest news

ਅਮਨ ਅਰੋੜਾ ਨੇ ਪ੍ਰਤਾਪ ਬਾਜਵਾ ‘ਤੇ ਕੀਤਾ ਪਲਟਵਾਰ: ਕਿਹਾ- ਮੈਂ ਨਿੱਜੀ ਹਮਲਿਆਂ ਤੋਂ ਨਹੀਂ ਡਰਦਾ, ਜੇ ਤੁਹਾਡੇ ਵਿੱਚ ਹਿੰਮਤ ਹੈ ਤਾਂ ਖੁੱਲ੍ਹੀ ਬਹਿਸ ਲਈ ਮੈਦਾਨ ਵਿੱਚ ਆਓ

ਅਮਨ ਅਰੋੜਾ ਨੇ ਪ੍ਰਤਾਪ ਬਾਜਵਾ ‘ਤੇ ਕੀਤਾ ਪਲਟਵਾਰ: ਕਿਹਾ- ਮੈਂ ਨਿੱਜੀ ਹਮਲਿਆਂ ਤੋਂ ਨਹੀਂ ਡਰਦਾ, ਜੇ ਤੁਹਾਡੇ ਵਿੱਚ ਹਿੰਮਤ ਹੈ ਤਾਂ ਖੁੱਲ੍ਹੀ ਬਹਿਸ ਲਈ ਮੈਦਾਨ ਵਿੱਚ ਆਓ

Breaking News
ਚੰਡੀਗੜ੍ਹ, 16 ਅਪ੍ਰੈਲ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਹਾਲੀਆ ਵਿਵਾਦਿਤ ਬਿਆਨ, ਜਿਸ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 50 ਬੰਬ ਦਾਖਲ ਹੋ ਚੁੱਕੇ ਹਨ, ਜਿਨ੍ਹਾਂ ਵਿੱਚੋਂ 18 ਪਹਿਲਾਂ ਹੀ ਫੱਟ ਚੁੱਕੇ ਹਨ ਅਤੇ 32 ਅਜੇ ਫਟਣੇ ਬਾਕੀ ਹਨ, ਨੂੰ ਲਾਪਰਵਾਹੀ ਅਤੇ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ, ਜਿਸ ਦਾ ਉਦੇਸ਼ ਪੰਜਾਬ ਦੇ ਲੋਕਾਂ ਵਿੱਚ ਦਹਿਸ਼ਤ ਪੈਦਾ ਕਰਨਾ ਹੈ। ਅਰੋੜਾ ਨੇ ਬਾਜਵਾ ਦੀ ਪੁਲਿਸ ਨਾਲ ਸਹਿਯੋਗ ਕਰਨ ਦੀ ਬਜਾਏ ਨਿੱਜੀ ਹਮਲੇ ਕਰਨ ਦੀ ਵੀ ਆਲੋਚਨਾ ਕੀਤੀ। ਬੁੱਧਵਾਰ ਨੂੰ ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਮੀਡੀਆ ਨੂੰ ਸੰਬੋਧਿਤ ਕਰਦਿਆਂ ਅਰੋੜਾ ਨੇ ਕਿਹਾ ਕਿ ਜੇਕਰ ਅਜਿਹੇ ਬਿਆਨ ਭਰੋਸੇਯੋਗ ਜਾਣਕਾਰੀ 'ਤੇ ਆਧਾਰਿਤ ਹਨ, ਤਾਂ ਉਨ੍ਹਾਂ ਨੂੰ ਪੁਲਿਸ ਅਤੇ ਖ਼ੁਫ਼ੀਆ ਏਜੰਸੀਆਂ ਨਾਲ ਤੁਰੰਤ ਸਹਿਯੋਗ ਕਰਨਾ ਚਾਹੀਦਾ ਹੈ। ਅਰੋੜਾ ਨੇ ਬਾਜਵਾ ਦੀ ਜਾਣਕਾਰੀ ਦੇ ਸਰੋਤ ਨੂੰ ਪੰਜਾਬ ਪੁਲਿਸ ਅਤੇ ਖ਼ੁਫ਼ੀਆ ਅਧਿਕਾਰੀਆਂ ਨਾਲ ਸਾਂਝਾ ਨਾ ਕਰਨ ਲਈ ਵੀ ਨਿੰਦਾ ਕੀਤੀ। ਅਰੋੜਾ ਨੇ ਕਿਹਾ, "ਜੇਕਰ ਬਾਜਵਾ ਕੋਲ ਰਾਸ਼ਟਰੀ ਸੁਰੱਖਿਆ ਨਾਲ ਸਬੰਧਿਤ...
ਨਿਰਧਾਰਤ ਸਮਾਂ-ਸੀਮਾ ਤੋਂ ਪਾਰ ਲੰਬਿਤ ਮਾਮਲੇ 25 ਅਪ੍ਰੈਲ ਤੱਕ ਨਿਪਟਾਏ ਜਾਣਗੇ: ਹਰਪਾਲ ਸਿੰਘ ਚੀਮਾ

ਨਿਰਧਾਰਤ ਸਮਾਂ-ਸੀਮਾ ਤੋਂ ਪਾਰ ਲੰਬਿਤ ਮਾਮਲੇ 25 ਅਪ੍ਰੈਲ ਤੱਕ ਨਿਪਟਾਏ ਜਾਣਗੇ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 16 ਅਪ੍ਰੈਲ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨਾਗਰਿਕ-ਕੇਂਦ੍ਰਿਤ ਸੇਵਾਵਾਂ ਸਮੇਂ ਸਿਰ ਅਤੇ ਨਿਰਵਿਘਨ ਢੰਗ ਨਾਲ ਪ੍ਰਦਾਨ ਕਰਨ ਦੀ ਪ੍ਰਮੁੱਖ ਤਰਜੀਹ ਦੇ ਹਿੱਸੇ ਵਜੋਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਮਾਲ ਵਿਭਾਗ ਤੋਂ ਬਾਅਦ ਟਰਾਂਸਪੋਰਟ ਵਿਭਾਗ ਨੂੰ ਵੀ 25 ਅਪ੍ਰੈਲ, 2025 ਤੱਕ ਮੁਹਿੰਮ ਦੇ ਆਧਾਰ 'ਤੇ ਨਿਰਧਾਰਤ ਸਮਾਂ-ਸੀਮਾ ਤੋਂ ਪਾਰ ਸਾਰੀਆਂ ਲੰਬਿਤ ਨਾਗਰਿਕ-ਕੇਂਦ੍ਰਿਤ ਸੇਵਾਵਾਂ ਦਾ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿਭਾਗ ਦੇ ਸਬੰਧਤ ਅਧਿਕਾਰੀਆਂ ਨੂੰ ਵਾਹਨ ਅਤੇ ਸਾਰਥੀ ਸੇਵਾਵਾਂ ਸਮੇਤ ਹੋਰ ਨਾਗਰਿਕ-ਕੇਂਦ੍ਰਿਤ ਸੇਵਾਵਾਂ ਸਬੰਧੀ ਬਕਾਇਆ ਮਾਮਲਿਆਂ ਦਾ ਨਿਪਟਾਰਾ ਨਿਰਧਾਰਤ ਸਮਾਂ ਸੀਮਾ ਅੰਦਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਸ. ਚੀਮਾ ਨੇ ਕਿਹਾ ਕਿ 25 ਅਪ੍ਰੈਲ ਤੋਂ ਬਾਅਦ ਵਿਭਾਗ ਵੱਲੋਂ ਇਹ ਸਾਰੀਆਂ ਸੇਵਾਵਾਂ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਪ੍ਰਦਾਨ...
State moving steadily toward a more modern, inclusive, and accessible legislative process- Chief Minister

State moving steadily toward a more modern, inclusive, and accessible legislative process- Chief Minister

English, Haryana
Chandigarh April 16: Haryana Chief Minister, Sh. Nayab Singh Saini, emphasized that while drafting legislation, it is essential to consider not only the language of the law but also the emotions, needs, and aspirations of society. A well-crafted legislative draft should not only address existing issues but also guide society toward progress. Therefore, clarity, equality, and active citizen participation must be given special importance in the legislative process. The Haryana Government has consistently worked to ensure that policy and law-making processes are inclusive and robust. Through e-Governance, the state has introduced greater transparency in governance and made significant strides in sectors such as education, healthcare, and women’s empowerment. "We are now steadily moving toward...
ਬੋਲਣ, ਸੁਣਨ ਤੇ ਦੇਖਣ ਤੋਂ ਅਸਮਰੱਥ ਬੱਚੇ ਦਿਵਿਆਂਗ ਨਹੀਂ ਰਹੇ ਸਗੋਂ ਆਪਣੀ ਪ੍ਰਤਿਭਾ ਨਾਲ ਸਮਾਜ ਨੂੰ ਪ੍ਰਭਾਵਿਤ ਕਰਨ ਦੇ ਸਮਰੱਥ-ਡਾ. ਬਲਜੀਤ ਕੌਰ

ਬੋਲਣ, ਸੁਣਨ ਤੇ ਦੇਖਣ ਤੋਂ ਅਸਮਰੱਥ ਬੱਚੇ ਦਿਵਿਆਂਗ ਨਹੀਂ ਰਹੇ ਸਗੋਂ ਆਪਣੀ ਪ੍ਰਤਿਭਾ ਨਾਲ ਸਮਾਜ ਨੂੰ ਪ੍ਰਭਾਵਿਤ ਕਰਨ ਦੇ ਸਮਰੱਥ-ਡਾ. ਬਲਜੀਤ ਕੌਰ

Hot News
ਪਟਿਆਲਾ, 16 ਅਪ੍ਰੈਲ: “ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਅੰਦਰ ਸਮਾਜ ਦੇ ਅਣਗੌਲੇ ਲੋਕਾਂ ਦੀ ਭਲਾਈ ਲਈ ਕੰਮ ਕਰਨ ਵਾਲੀਆਂ ਐਨ.ਜੀ.ਓਜ ਦੀ ਹਰ ਸੰਭਵ ਸਹਾਇਤਾ ਕਰਨ ਲਈ ਵਚਨਬੱਧ ਹੈ।” ਇਹ ਪ੍ਰਗਟਾਵਾ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ, ਘੱਟ ਗਿਣਤੀ ਤੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗਾਂ ਦੇ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਉਹ ਅੱਜ ਸੁਸਾਇਟੀ ਫਾਰ ਵੈਲਫੇਅਰ ਆਫ ਹੈਂਡੀਕੈਪਡ ਦੇ 58ਵੇਂ ਸਥਾਪਨਾ ਦਿਵਸ ਮੌਕੇ ਡੈਫ ਐਂਡ ਬਲਾਇੰਡ ਸਕੂਲ, ਪਿੰਡ ਸੈਫਦੀਪੁਰ ਵਿਖੇ ਕਰਵਾਏ ਸਮਾਗਮ ਦੌਰਾਨ ਸ਼ਿਰਕਤ ਕਰਨ ਪੁੱਜੇ ਹੋਏ ਸਨ। ਉਨ੍ਹਾਂ ਨੇ ਕਿਹਾ ਕਿ ਦਿਵਿਆਂਗ ਬੱਚਿਆਂ ਦੀ ਅਵਾਜ਼ ਤੇ ਸੋਚ ਨੂੰ ਅਜਿਹੀਆਂ ਸੰਸਥਾਵਾਂ ਦੀ ਮਦਦ ਨਾਲ ਬਹੁਤ ਦੂਰ ਤੱਕ ਪਹੁੰਚਾਇਆ ਜਾਵੇਗਾ, ਜਿੱਥੇ ਤੱਕ ਇਹ ਪਹੁੰਚਣ ਦੀ ਹੱਕਦਾਰ ਹੈ। ਇਸ ਮੌਕੇ ਡਾ. ਬਲਜੀਤ ਕੌਰ ਨੇ ਸੁਸਾਇਟੀ ਫਾਰ ਵੈਲਫੇਅਰ ਆਫ਼ ਹੈਂਡੀਕੈਪਡ ਵੱਲੋਂ ਬੋਲਣ, ਸੁਨਣ ਅਤੇ ਦੇਖਣ ਤੋਂ ਅਸਮਰੱਥ ਬੱਚਿਆਂ ਦੀ ਭਲਾਈ ਤੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਦੀ ਸ਼ਲਾਘਾ ਕਰਦਿਆ...
47ਵੇਂ ਦਿਨ 121 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ

47ਵੇਂ ਦਿਨ 121 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ

Hot News
ਚੰਡੀਗੜ੍ਹ, 16 ਅਪ੍ਰੈਲ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 47ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 121 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4.7 ਕਿਲੋਹੈਰੋਇਨ, 2.6 ਕਿਲੋ ਅਫੀਮ ਅਤੇ 1.08 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ 47 ਦਿਨਾਂ ਵਿੱਚ ਗ੍ਰਿਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 6284 ਹੋ ਗਈ ਹੈ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ...
ਚੌਂਕੀ ਇੰਚਾਰਜ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੌਂਕੀ ਇੰਚਾਰਜ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Hot News
ਚੰਡੀਗੜ੍ਹ, 16 ਅਪ੍ਰੈਲ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਰੂਪਨਗਰ ਜ਼ਿਲ੍ਹੇ ਦੇ ਨੂਰਪੁਰ ਬੇਦੀ ਥਾਣੇ ਅਧੀਨ ਆਉਂਦੀ ਪੁਲਿਸ ਚੌਕੀ ਕਲਵਾ ਦੇ ਇੰਚਾਰਜ ਸਬ-ਇੰਸਪੈਕਟਰ (ਐਸਆਈ) ਹਰਮੇਸ਼ ਕੁਮਾਰ ਨੂੰ 80,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਜਲੰਧਰ ਜ਼ਿਲ੍ਹੇ ਦੇ ਫਿਲੌਰ ਸਬ-ਡਵੀਜ਼ਨ ਦੇ ਪਿੰਡ ਤੂਰਾ ਦੇ ਇੱਕ ਸ਼ਿਕਾਇਤਕਰਤਾ ਵੱਲੋਂ ਬਿਊਰੋ ਕੋਲ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਕੀਤੀ ਗਈ ਹੈ ਜਿਸ ਵਿੱਚ ਉਕਤ ਮੁਲਜ਼ਮ ਵੱਲੋਂ ਗੈਰ-ਕਾਨੂੰਨੀ ਰਿਸ਼ਵਤ ਮੰਗਣ ਬਾਰੇ ਦੱਸਿਆ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਪੁਲਿਸ ਮੁਲਾਜ਼ਮ ਨੇ ਉਸ ਵਿਰੁੱਧ ਦਰਜ ਇੱਕ ਪੁਲਿਸ ਕੇਸ ਵਿੱਚ ਉਸਦੀ ਮਦਦ ਕਰਨ ਬਦਲੇ 1,50,000 ਰੁਪਏ ਦੀ ਰਿਸ਼ਵਤ ਮੰਗੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਐਸ.ਆਈ. ਪਹਿਲਾਂ ਹੀ ਇਸ ਸਬੰਧ ਵਿੱਚ ਪਹਿਲੀ ਕਿਸ਼...
ਪੀ.ਐਸ.ਪੀ.ਸੀ.ਐਲ.ਵਲੋਂ ਝੋਨੇ ਦੇ ਸੀਜ਼ਨ ਲਈ ਤਿਆਰੀਆਂ ਮੁਕੰਮਲ

ਪੀ.ਐਸ.ਪੀ.ਸੀ.ਐਲ.ਵਲੋਂ ਝੋਨੇ ਦੇ ਸੀਜ਼ਨ ਲਈ ਤਿਆਰੀਆਂ ਮੁਕੰਮਲ

Breaking News
ਚੰਡੀਗੜ੍ਹ, 16 ਅਪ੍ਰੈਲ: ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਵਲੋਂ ਇਸ ਸਾਲ ਦੇ ਝੋਨੇ ਦੇ ਸੀਜ਼ਨ ਲਈ ਬਿਜਲੀ ਦੀ ਮੰਗ ਅਤੇ ਸਪਲਾਈ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈ ਹਨ। ਇਹ ਜਾਣਕਾਰੀ ਅੱਜ ਇੱਥੇ ਪੀ.ਐਸ.ਪੀ.ਸੀ.ਐਲ ਦੇ ਸੀ.ਐਮ.ਡੀ ਸ੍ਰੀ ਅਜੋਏ ਸਿਨਹਾ ਅਤੇ ਸਾਰੇ ਡਾਇਰੈਕਟਰਜ ਤੇ ਚੀਫ਼ ਇੰਜੀਨੀਅਰਾਂ ਨਾਲ ਇਕ ਉਚ ਪੱਧਰੀ ਮੀਟਿੰਗ ਉਪਰੰਤ ਸੂਬੇ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਵਲੋਂ ਦਿੱਤੀ ਗਈ।ਉਨ੍ਹਾਂ ਦੱਸਿਆ ਕਿ ਝੋਨੇ ਦੇ ਇਸ ਸੀਜ਼ਨ ਦੌਰਾਨ ਲਗਭਗ 17 ਹਜ਼ਾਰ ਮੈਗਾਵਾਟ ਬਿਜਲੀ ਦੀ ਜ਼ਰੂਰਤ ਪਵੇਗੀ ਜਿਸ ਲਈ ਪੀ.ਐਸ.ਪੀ.ਸੀ.ਐਲ ਵਲੋਂ ਅਗਾਊਂ ਪ੍ਰਬੰਧ ਕਰ ਲਏ ਹਨ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਗਰਮੀ ਦੇ ਮੌਸਮ ਦੌਰਾਨ ਘਰੇਲੂ ਖਪਤਕਾਰਾਂ ਨੂੰ ਬਿਜਲੀ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਸਾਰੇ ਪ੍ਰਬੰਧ ਕਰ ਲਏ ਗਏ ਹਨ। ਸਰਦਾਰ ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਜਿਵੇਂ ਬੀਤੇ ਤਿੰਨ ਸਾਲਾਂ ਦੌਰਾਨ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਬਿਜਲੀ ਖਪਤਕਾਰਾਂ ਨੂੰ ਨਿਰਵਿਘਨ ਸਪਲਾਈ ਮੁੱਹਈਆ ਕਰਵਾਈ ਹੈ...
ਗੁਰੂ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਥਾਵਾਂ ਦਾ ਵਿਆਪਕ ਵਿਕਾਸ ਹੋਵੇਗਾ

ਗੁਰੂ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਥਾਵਾਂ ਦਾ ਵਿਆਪਕ ਵਿਕਾਸ ਹੋਵੇਗਾ

Breaking News
ਚੰਡੀਗੜ੍ਹ, 16 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀਆਂ ਦਾ ਸਮੂਹ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਤੇ ਸਤਿਕਾਰ ਵਜੋਂ ਕਰਵਾਏ ਜਾਣ ਵਾਲੇ ਸਮਾਗਮਾਂ ਨੂੰ ਸੁਚਾਰੂ ਰੂਪ ਵਿੱਚ ਯਕੀਨੀ ਬਣਾਉਣ ਲਈ ਪ੍ਰਬੰਧਾਂ ਦੀ ਨਿਗਰਾਨੀ ਕਰੇਗਾ। ਇਸ ਸਬੰਧ ਵਿੱਚ ਫੈਸਲਾ ਮੁੱਖ ਮੰਤਰੀ ਦੀ ਅਗਵਾਈ ਵਿੱਚ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਉਤੇ ਹੋਈ ਮੀਟਿੰਗ ਦੌਰਾਨ ਲਿਆ ਗਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਧਾਰਮਿਕ ਆਜ਼ਾਦੀ ਦੇ ਅਧਿਕਾਰ ਦੀ ਰਾਖੀ ਅਤੇ ਮਨੁੱਖੀ ਅਤੇ ਧਰਮ ਨਿਰਪੱਖ ਕਦਰਾਂ-ਕੀਮਤਾਂ ਨੂੰ ਮਹਿਫੂਜ਼ ਰੱਖਣ ਲਈ ਬਲੀਦਾਨ ਦੇ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀ ਲਾਮਿਸਾਲ ਕੁਰਬਾਨੀ ਮਨੁੱਖਤਾ ਦੇ ਇਤਿਹਾਸ ਵਿੱਚ ਅਦੁੱਤੀ ਅਤੇ ਬੇਮਿਸਾਲ ਹੈ ਜਿਨ੍ਹਾਂ ਨੇ ਜਬਰ-ਜ਼ੁਲਮ ਅਤੇ ਦਮਨ ਦੇ ਵਿਰੁੱਧ ਆਵਾਜ਼ ਬੁਲੰਦ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿੱਖਾਂ ਦੇ ਨੌਵੇਂ ਗੁਰੂ ਸਾਹਿਬ ਨੇ ਮਨੁੱਖੀ ਹੱਕਾਂ ਦੀ ਰਾਖੀ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ।ਮੁੱਖ ਮੰਤਰੀ ਨੇ ਕਿਹ...
1 ਮਈ ਤੋਂ ‘ਬਿਨਾ ਵਿਰੋਧ ਵਾਲੇ ਇੰਤਕਾਲਾਂ’ ਦੀ ਤਸਦੀਕ ਲਈ ਨਿਰਧਾਰਤ ਸਮਾਂ 45 ਤੋਂ ਘਟਾ ਕੇ 30 ਦਿਨ ਕੀਤਾ

1 ਮਈ ਤੋਂ ‘ਬਿਨਾ ਵਿਰੋਧ ਵਾਲੇ ਇੰਤਕਾਲਾਂ’ ਦੀ ਤਸਦੀਕ ਲਈ ਨਿਰਧਾਰਤ ਸਮਾਂ 45 ਤੋਂ ਘਟਾ ਕੇ 30 ਦਿਨ ਕੀਤਾ

Hot News
ਚੰਡੀਗੜ੍ਹ, 15 ਅਪ੍ਰੈਲ : ਮਾਲ ਵਿਭਾਗ ਵਿੱਚ ਜਨਤਕ ਸੇਵਾਵਾਂ ਨੂੰ ਸੁਚਾਰੂ ਬਣਾਉਣ ਅਤੇ ਕਿਸੇ ਵੀ ਕਿਸਮ ਦੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ, ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਬਿਨਾ ਵਿਰੋਧ ਵਾਲੇ ਇੰਤਕਾਲਾਂ ਦੀ ਤਸਦੀਕ, ਨਕਲ ਮੁਹੱਈਆ ਕਰਨ ਦੀ ਸੇਵਾ, ਆਮਦਨੀ ਸਰਟੀਫਿਕੇਟ ਜਾਰੀ ਕਰਨ, ਅਤੇ ਮਾਲੀਆ ਰਿਕਾਰਡਾਂ ਦੀ ਜਾਂਚ ਸਬੰਧੀ ਸਾਰੇ ਬਕਾਇਆ ਕੇਸਾਂ ਦਾ ਨਿਪਟਾਰਾ 30 ਅਪ੍ਰੈਲ 2025 ਤੱਕ ਕਰਨ ਸਮੇਤ ਕਈ ਅਹਿਮ ਉਪਾਵਾਂ ਦਾ ਐਲਾਨ ਕੀਤਾ। ਇਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਇਹ ਐਲਾਨ ਕਰਨ ਮੌਕੇ ਉਨ੍ਹਾਂ ਨਾਲ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਅਤੇ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ ਮਾਲ ਸ੍ਰੀ ਅਨੁਰਾਗ ਵਰਮਾ ਵੀ ਹਾਜਿਰ ਸਨ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮਾਲ ਵਿਭਾਗ ਨੂੰ ਪਿਛਲੇ ਇੱਕ ਸਾਲ ਵਿੱਚ ਬਿਨਾ ਵਿਰੋਧ ਵਾਲੇ ਇੰਤਕਾਲਾਂ ਦੀ ਤਸਦੀਕ ਸਬੰਧੀ 8,42,362, ਨਕਲ ਮੁਹੱਈਆ ਕਰਨ ਦੀ ਸੇਵਾ ਸਬੰਧੀ 31164, ਆਮਦਨੀ ਸਰਟੀਫਿਕੇਟ ਜਾਰੀ ਕਰਨ ਸਬੰਧੀ 533054, ਅਤੇ ਮਾਲੀਆ ਰਿਕਾਰਡਾਂ ਦੀ ਜਾਂਚ ਸਬੰਧੀ 173140 ਦਰਖਾਸਤਾਂ ਪ੍...
ਸਿਹਤ ਮੰਤਰੀ ਨੇ ਹੈਂਡਹੈਲਡ ਐਕਸ-ਰੇ ਮਸ਼ੀਨਾਂ ਅਤੇ ਫਲੋਰੋਸੈਂਟ ਮਾਈਕ੍ਰੋਸਕੋਪ ਨਾਲ ਲੈਸ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਸਿਹਤ ਮੰਤਰੀ ਨੇ ਹੈਂਡਹੈਲਡ ਐਕਸ-ਰੇ ਮਸ਼ੀਨਾਂ ਅਤੇ ਫਲੋਰੋਸੈਂਟ ਮਾਈਕ੍ਰੋਸਕੋਪ ਨਾਲ ਲੈਸ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Hot News
ਚੰਡੀਗੜ੍ਹ, 15 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਤਪਦਿਕ (ਟੀ.ਬੀ.) ਦੇ ਖਾਤਮੇ ਦੇ ਟੀਚੇ ਵੱਲ ਅਹਿਮ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਸਿਹਤ ਅਤੇ ਪਰਿਵਾਰ ਭਲਾਈ ਡਾਇਰੈਕਟੋਰੇਟ ਤੋਂ ਹੈਂਡਹੈਲਡ ਐਕਸ-ਰੇ ਮਸ਼ੀਨ ਅਤੇ ਫਲੋਰੋਸੈਂਟ ਮਾਈਕ੍ਰੋਸਕੋਪ ਨਾਲ ਲੈਸ ਅਤਿ ਆਧੁਨਿਕ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਜ਼ਿਕਰਯੋਗ ਹੈ ਕਿ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ (ਆਈਓਸੀਐਲ) ਨੇ ਆਪਣੀ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀਐਸਆਰ) ਪਹਿਲਕਦਮੀ ਤਹਿਤ, ਪੀਪਲ-ਟੂ-ਪੀਪਲ ਹੈਲਥ ਫਾਊਂਡੇਸ਼ਨ ਦੇ ਸਹਿਯੋਗ ਨਾਲ ਪੰਜਾਬ ਦੇ ਸਿਹਤ ਵਿਭਾਗ ਨੂੰ ਦੋ ਹੈਂਡਹੈਲਡ ਐਕਸ-ਰੇ ਮਸ਼ੀਨਾਂ ਅਤੇ ਦੋ ਫਲੋਰੋਸੈਂਟ ਮਾਈਕ੍ਰੋਸਕੋਪ ਦਾਨ ਕੀਤੇ ਹਨ। ਆਈਓਸੀਐਲ ਦਾ ਧੰਨਵਾਦ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਮਸ਼ੀਨਾਂ ਸੰਗਰੂਰ ਅਤੇ ਮਲੇਰਕੋਟਲਾ ਜ਼ਿਲ੍ਹਿਆਂ ਵਿੱਚ ਡਾਇਗਨੌਸਟਿਕ ਸਮਰੱਥਾਵਾਂ ਨੂੰ ਹੋਰ ਮਜ਼ਬੂਤ ਕਰਨਗੀਆਂ।ਬਿਮਾਰੀ ਦਾ ਜਲਦ ਪਤਾ ਲਗਾਉਣ ਦੀ ਜ਼ਰੂਰਤ 'ਤੇ ਜ਼ੋਰ ਦਿੰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਕੀਤੇ ਗਏ 2020-21 ...