Sunday, May 17Malwa News
Shadow

Tag: latest news

ਬੰਬਾਂ ਦੀ ਕਹਾਣੀ ਘੜ ਕੇ ਲੋਕਾਂ ਵਿੱਚ ਦਹਿਸ਼ਤ ਫੈਲਾ ਰਹੇ ਹਨ ਬਾਜਵਾ-ਭਗਵੰਤ ਮਾਨ

ਬੰਬਾਂ ਦੀ ਕਹਾਣੀ ਘੜ ਕੇ ਲੋਕਾਂ ਵਿੱਚ ਦਹਿਸ਼ਤ ਫੈਲਾ ਰਹੇ ਹਨ ਬਾਜਵਾ-ਭਗਵੰਤ ਮਾਨ

Punjab Politics
ਛਾਜਲੀ (ਸੰਗਰੂਰ), 15 ਅਪ੍ਰੈਲ: ਪੰਜਾਬ ਵਿੱਚ 50 ਬੰਬ ਆਉਣ ਦੇ ਦਾਅਵੇ ਦਾ ਖੁਲਾਸਾ ਕਰਨ ਤੋਂ ਭੱਜਣ ਲਈ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ’ਤੇ ਮੁੜ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਾਜਵਾ ਆਪਣੇ ਸੌੜੇ ਮੁਫਾਦ ਲਈ ਕਿਸੇ ਅਣਸੁਖਾਵੀਂ ਘਟਨਾ ਦੇ ਵਾਪਰਨ ਦੀ ਉਡੀਕ ਕਰ ਰਹੇ ਹਨ ਤਾਂ ਕਿ ਲੋਕਾਂ ਵਿੱਚ ਦਹਿਸ਼ਤ ਫੈਲਾਈ ਜਾ ਸਕੇ।ਅੱਜ ਇੱਥੇ ‘ਸਕੂਲ ਆਫ ਐਮੀਨੈਂਸ’ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਬਾਜਵਾ ਕੋਲ ਬੰਬਾਂ ਬਾਰੇ ਕਿਸੇ ਤਰ੍ਹਾਂ ਦੀ ਜਾਣਕਾਰੀ ਹੈ ਤਾਂ ਉਹ ਇਸ ਨੂੰ ਜਨਤਕ ਕਰਨ ਤੋਂ ਝਿਜਕ ਕਿਉਂ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਬਾਜਵਾ ਇਹ ਬੰਬ ਚੱਲਣ ਦੀ ਉਡੀਕ ਵਿੱਚ ਬੈਠੇ ਹਨ ਕਿਉਂਕਿ ਉਹ ਪੰਜਾਬ ਦੀ ਅਮਨ-ਕਾਨੂੰਨ ਦੀ ਵਿਵਸਥਾ ਦੀ ਆੜ ਵਿੱਚ ਸਿਆਸੀ ਰੋਟੀਆਂ ਸੇਕਣ ਦੀ ਤਾਕ ਵਿੱਚ ਬੈਠੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਬਾਜਵਾ ਨੇ ਪੰਜਾਬ ਦੇ ਅਮਨਪਸੰਦ ਲੋਕਾਂ ਵਿੱਚ ਬਿਨਾਂ ਕਿਸੇ ਆਧਾਰ ਤੋਂ ਦਹਿਸ਼ਤ ਫੈਲਾਈ ਹੈ ਅਤੇ ਜਦੋਂ ਸਰਕਾਰ ਨੇ ਬਾਜਵਾ ਦੇ ਇਸ ਗੁੰਮਰਾਹਕੁਨ ਬਿਆਨ ਦੇ ਖਿਲਾਫ਼ ਕੇਸ ਦ...
ਪ੍ਰਤਾਪ ਬਾਜਵਾ ਖਿਲਾਫ ‘ਆਪ’ ਦਾ ਹੱਲਾ-ਬੋਲ! ਹਜ਼ਾਰਾਂ ਵਲੰਟੀਅਰਾਂ ਨੇ ਕੀਤਾ ਜ਼ੋਰਦਾਰ ਪ੍ਰਦਰਸ਼ਨ

ਪ੍ਰਤਾਪ ਬਾਜਵਾ ਖਿਲਾਫ ‘ਆਪ’ ਦਾ ਹੱਲਾ-ਬੋਲ! ਹਜ਼ਾਰਾਂ ਵਲੰਟੀਅਰਾਂ ਨੇ ਕੀਤਾ ਜ਼ੋਰਦਾਰ ਪ੍ਰਦਰਸ਼ਨ

Breaking News
ਚੰਡੀਗੜ੍ਹ, 15 ਅਪ੍ਰੈਲ : ਆਮ ਆਦਮੀ ਪਾਰਟੀ (ਆਪ) ਨੇ ਅੱਜ ਮੋਹਾਲੀ ਵਿੱਚ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦੀਆਂ ਭੜਕਾਊ ਬਿਆਨ ਦੀ ਨਿੰਦਾ ਕਰਦੇ ਹੋਏ ਇੱਕ ਵੱਡਾ ਵਿਰੋਧ ਪ੍ਰਦਰਸ਼ਨ ਕੀਤਾ। ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਵਿੱਚ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਅਤੇ ਡਾ.ਬਲਬੀਰ ਸਿੰਘ ਦੇ ਨਾਲ ਇਸ ਵਿਰੋਧ ਪ੍ਰਦਰਸ਼ਨ ਵਿੱਚ ਕਈ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਬਾਜਵਾ ਤੋਂ ਜਵਾਬਦੇਹੀ ਦੀ ਮੰਗ ਕੀਤੀ। ਇਕੱਠ ਨੂੰ ਸੰਬੋਧਨ ਕਰਦੇ ਹੋਏ ਅਮਨ ਅਰੋੜਾ ਨੇ ਬਾਜਵਾ 'ਤੇ ਹਮਲਾ ਕਰਦਿਆਂ ਕਿਹਾ, "ਪੰਜਾਬ ਵਿੱਚ 50 ਗ੍ਰਨੇਡਾਂ ਦੇ ਹੋਣ ਬਾਰੇ ਬਾਜਵਾ ਦੇ ਬੇਬੁਨਿਆਦ ਦਾਅਵੇ 'ਆਪ' ਸਰਕਾਰ ਅਧੀਨ ਬਹਾਲ ਹੋਈ ਸ਼ਾਂਤੀ ਨੂੰ ਭੰਗ ਕਰਨ ਅਤੇ ਦਹਿਸ਼ਤ ਪੈਦਾ ਕਰਨ ਦੀ ਕੋਸ਼ਿਸ਼ ਹੈ। ਜੇਕਰ ਬਾਜਵਾ ਕੋਲ ਭਰੋਸੇਯੋਗ ਜਾਣਕਾਰੀ ਹੈ, ਤਾਂ ਉਹ ਇਸ ਨੂੰ ਪੰਜਾਬ ਪੁਲਿਸ ਨਾਲ ਕਿਉਂ ਨਹੀਂ ਸਾਂਝਾ ਕਰ ਰਹੇ? ਉਹ ਸਿਰਫ਼ ਰਾਜਨੀਤਿਕ ਲਾਭ ਲਈ ਡਰ ਫੈਲਾ ਰਹੇ ਹਨ।"ਅਰੋੜਾ ਨੇ ਬਾਜਵਾ ਲਈ ਦੋ ਸਪੱਸ਼ਟ ਵਿਕਲਪ ਰੱਖੇ ਪਹਿਲਾ- ਆਪਣੀ ਜਾਣਕਾਰੀ ਦੇ ਸਰੋਤ ਦਾ ਖ਼ੁਲਾਸਾ ਕਰੋ ਅਤੇ ਪੰਜਾਬ ਪੁਲਿਸ ਨੂੰ ਦਿਓ। ਜੇਕਰ ਦਾਅਵੇ ਸੱਚੇ ਹਨ ਤਾਂ ...
ਨੌਜਵਾਨਾਂ ਦਾ ਵਿਆਪਕ ਵਿਕਾਸ ਯਕੀਨੀ ਬਣਾਉਣ ਲਈ ਠੋਸ ਯਤਨ ਕੀਤੇ ਜਾ ਰਹੇ ਹਨ: ਮੁੱਖ ਮੰਤਰੀ

ਨੌਜਵਾਨਾਂ ਦਾ ਵਿਆਪਕ ਵਿਕਾਸ ਯਕੀਨੀ ਬਣਾਉਣ ਲਈ ਠੋਸ ਯਤਨ ਕੀਤੇ ਜਾ ਰਹੇ ਹਨ: ਮੁੱਖ ਮੰਤਰੀ

Breaking News
ਸੰਗਰੂਰ, 15 ਅਪਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਖਿਆ ਕਿ ਸੂਬੇ ਦੇ ਨੌਜਵਾਨਾਂ ਨੂੰ ਵੱਖ-ਵੱਖ ਪਲੇਟਫਾਰਮ ਮੁਹੱਈਆ ਕਰ ਕੇ ਉਨ੍ਹਾਂ ਦਾ ਵਿਆਪਕ ਵਿਕਾਸ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਠੋਸ ਕੋਸ਼ਿਸ਼ਾਂ ਕਰ ਰਹੀ ਹੈ। ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ (ਡਾਈਟ) ਦਾ ਨਵਾਂ ਬਣਿਆ ਆਡੀਟੋਰੀਅਮ ਲੋਕਾਂ ਨੂੰ ਸਮਰਪਿਤ ਕਰਨ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਖਿੱਤੇ ਵਿੱਚ ਐਲੀਮੈਂਟਰੀ ਸਿੱਖਿਆ ਦੀ ਗੁਣਵੱਤਾ ਵਿੱਚ ਸੁਧਾਰ ਲਈ ਇਹ ਮਿਆਰੀ ਸੰਸਥਾ ਅਹਿਮ ਭੂਮਿਕਾ ਨਿਭਾ ਰਹੀ ਹੈ। ਉਨ੍ਹਾਂ ਕਿਹਾ ਕਿ 1993 ਵਿੱਚ ਸੰਗਰੂਰ ਵਿੱਚ ਸਥਾਪਤ ਡਾਈਟ ਨੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਖੋਲ੍ਹਣ ਵਿੱਚ ਮੁੱਖ ਭੂਮਿਕਾ ਨਿਭਾਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇੰਜਨੀਅਰਿੰਗ ਦਾ ਉੱਤਮ ਨਮੂਨਾ ਇਸ 400 ਸੀਟਾਂ ਦੇ ਅਤਿ-ਆਧੁਨਿਕ ਆਡੀਟੋਰੀਅਮ ਦੇ ਨਿਰਮਾਣ ਉਤੇ 4.16 ਕਰੋੜ ਰੁਪਏ ਦੀ ਲਾਗਤ ਆਈ ਹੈ। ਇਹ ਆਡੀਟੋਰੀਅਮ ਪ੍ਰਾਜੈਕਟਰਾਂ, ਏਅਰ ਕੰਡੀਸ਼ਨਰ ਤੇ ਹੋਰ ਤਕਨੀਕਾਂ ਸਮੇਤ ਆਧੁਨਿਕ ਤਕਨੀਕੀ ਉਪਕਰਨਾਂ ਨਾਲ ਲੈਸ ਹੈ।ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਸ਼ਾਨਦਾਰ ਡਿਜ਼ਾਇਨ ਵਾ...
ਜਦੋਂ ਤੱਕ ਪੰਜਾਬ ਵਿੱਚੋਂ ਨਸ਼ਾ ਖ਼ਤਮ ਨਹੀਂ ਹੋ ਜਾਂਦਾ,ਸਾਡੀ ਲੜਾਈ ਜਾਰੀ ਰਹੇਗੀ : ਅਮਨ ਅਰੋੜਾ

ਜਦੋਂ ਤੱਕ ਪੰਜਾਬ ਵਿੱਚੋਂ ਨਸ਼ਾ ਖ਼ਤਮ ਨਹੀਂ ਹੋ ਜਾਂਦਾ,ਸਾਡੀ ਲੜਾਈ ਜਾਰੀ ਰਹੇਗੀ : ਅਮਨ ਅਰੋੜਾ

Breaking News
ਚੰਡੀਗੜ੍ਹ, 15 ਅਪ੍ਰੈਲ : ਆਮ ਆਦਮੀ ਪਾਰਟੀ ਪੰਜਾਬ ਵਿੱਚੋਂ ਨਸ਼ੇ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਮੰਗਲਵਾਰ ਨੂੰ ਪਾਰਟੀ ਨੇ ਨਸ਼ਿਆਂ ਵਿਰੁੱਧ ਇੱਕ ਵੱਡਾ ਕਦਮ ਚੁੱਕਦਿਆਂ ਪੰਜਾਬ ਨੂੰ ਪੰਜ ਜ਼ੋਨਾਂ ਵਿੱਚ ਵੰਡਿਆ ਅਤੇ ਨਸ਼ਿਆਂ ਵਿਰੁੱਧ ਇੱਕ ਵਿਸ਼ਾਲ ਜਾਗਰੂਕਤਾ ਮੁਹਿੰਮ ਚਲਾਉਣ ਲਈ 'ਨਸ਼ਾ ਮੁਕਤੀ ਮੋਰਚਾ' ਨਾਮਕ ਇੱਕ ਵਿਸ਼ੇਸ਼ ਕਮੇਟੀ ਬਣਾਈ। ਆਪ ਆਗੂ ਅਤੇ ਪੰਜਾਬੀ ਅਦਾਕਾਰਾ ਸੋਨੀਆ ਮਾਨ ਨੂੰ ਮਾਝਾ ਜ਼ੋਨ ਦੀ ਕੋਆਰਡੀਨੇਟਰ ਬਣਾਇਆ ਗਿਆ ਹੈ। ਨਯਨ ਛਾਬੜਾ ਨੂੰ ਦੋਆਬਾ ਦਾ ਕੋਆਰਡੀਨੇਟਰ, ਜਗਦੀਪ ਜੱਗਾ ਨੂੰ ਮਾਲਵਾ ਪੂਰਬੀ ਦਾ ਕੋਆਰਡੀਨੇਟਰ, ਚੁਸਪਿੰਦਰ ਸਿੰਘ ਚਹਿਲ ਨੂੰ ਮਾਲਵਾ ਪੱਛਮੀ ਦਾ ਕੋਆਰਡੀਨੇਟਰ ਅਤੇ ਸੁਖਦੀਪ ਸਿੰਘ ਢਿੱਲੋਂ ਨੂੰ ਮਾਲਵਾ ਕੇਂਦਰੀ ਜ਼ੋਨ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਜਦੋਂ ਕਿ ਪਾਰਟੀ ਦੇ ਸੀਨੀਅਰ ਆਗੂ ਬਲਤੇਜ ਪੰਨੂ ਨੂੰ ਜਾਗਰੂਕਤਾ ਮੁਹਿੰਮ ਕਮੇਟੀ ਦਾ ਮੁੱਖ ਬੁਲਾਰਾ ਬਣਾਇਆ ਗਿਆ ਹੈ। 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਸਾਰੇ ਕਮੇਟੀ ਮੈਂਬਰਾਂ ਨਾਲ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਟਰ ਵਿਖੇ ਇਸ ਮੁੱਦੇ 'ਤੇ ਪ੍ਰੈੱਸ ਕਾਨਫ਼ਰੰਸ ਨੂ...
ਪੰਜਾਬ ਦੇ 500 ਸਰਕਾਰੀ ਸਕੂਲਾਂ ਨੂੰ ਮਿਲਣਗੇ ਨਵੇਂ ਪ੍ਰਿੰਸੀਪਲ : ਬੈਂਸ

ਪੰਜਾਬ ਦੇ 500 ਸਰਕਾਰੀ ਸਕੂਲਾਂ ਨੂੰ ਮਿਲਣਗੇ ਨਵੇਂ ਪ੍ਰਿੰਸੀਪਲ : ਬੈਂਸ

Breaking News
ਚੰਡੀਗੜ੍ਹ, 15 ਅਪ੍ਰੈਲ : ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੀ ਗੁਣਵੱਤਾ ਨੂੰ ਵਧਾਉਣ ਅਤੇ ਸਕੂਲ ਪ੍ਰਿੰਸੀਪਲਾਂ ਦੀ ਘਾਟ ਨੂੰ ਪੂਰਾ ਕਰਨ ਲਈ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਸਕੂਲ ਪ੍ਰਿੰਸੀਪਲਾਂ ਲਈ ਪ੍ਰਮੋਸ਼ਨ ਕੋਟਾ ਵਧਾ ਕੇ 75% ਕਰ ਦਿੱਤਾ ਹੈ। ਇਸ ਫ਼ੈਸਲੇ ਨਾਲ ਸੂਬੇ ਦੇ ਸਕੂਲਾਂ ਵਿੱਚ 500 ਨਵੇਂ ਪ੍ਰਿੰਸੀਪਲਾਂ ਦੀ ਨਿਯੁਕਤੀ ਦਾ ਰਾਹ ਪੱਧਰਾ ਹੋਵੇਗਾ। ਪਿਛਲੀ ਕਾਂਗਰਸ ਸਰਕਾਰ ਦੌਰਾਨ ਪ੍ਰਿੰਸੀਪਲਾਂ ਦੀਆਂ ਪ੍ਰਮੋਸ਼ਨਾਂ ਲਈ ਕੋਟਾ ਘਟਾ ਕੇ 50% ਕਰ ਦਿੱਤਾ ਗਿਆ ਸੀ, ਜਿਸ ਕਾਰਨ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀ ਭਾਰੀ ਘਾਟ ਪੈਦਾ ਹੋ ਗਈ ਸੀ। ਇਸ ਬਦਲਾਅ ਨੇ ਨਾ ਸਿਰਫ਼ ਯੋਗ ਸੀਨੀਅਰ ਅਧਿਆਪਕਾਂ ਲਈ ਤਰੱਕੀ ਦੇ ਮੌਕਿਆਂ ਨੂੰ ਰੋਕਿਆ, ਸਗੋਂ ਭਰਤੀ ਪ੍ਰਕਿਰਿਆਵਾਂ ਵਿੱਚ ਦੇਰੀ ਅਤੇ ਕਾਨੂੰਨੀ ਵਿਵਾਦਾਂ ਕਾਰਨ ਮਹੱਤਵਪੂਰਨ ਪੋਸਟਾਂ ਵੀ ਭਰ ਨਹੀਂ ਸਕਿਆਂ।ਪਿਛਲੀ ਸਰਕਾਰ ਦੀਆਂ ਅਸਫਲਤਾਵਾਂ ਨੂੰ ਉਜਾਗਰ ਕਰਦੇ ਹੋਏ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, "2018 ਵਿੱਚ, ਕਾਂਗਰਸ ਸਰਕਾਰ ਨੇ ਨਿਯਮਾਂ ਵਿੱਚ ਬਦਲਾਅ ਕੀਤਾ, ਪ...
ਹਿਸਾਰ ਏਅਰਪੋਰਟ ਦੇ ਨੇੜੇ ਕਰੀਬ 3 ਹਜਾਰ ਏਕੜ ਵਿੱਚ ਬਣੇਗਾ ਆਈਐਮਸੀ

ਹਿਸਾਰ ਏਅਰਪੋਰਟ ਦੇ ਨੇੜੇ ਕਰੀਬ 3 ਹਜਾਰ ਏਕੜ ਵਿੱਚ ਬਣੇਗਾ ਆਈਐਮਸੀ

Haryana, Hot News
ਚੰਡੀਗੜ੍ਹ, 15 ਅਪ੍ਰੈਲ : ਹਰਿਆਣਾ ਵਿੱਚ ਉਦਯੋਗਿਕ ਵਿਕਾਸ ਨੂੰ ਗਤੀ ਦੇਣ ਲਈ ਹਿਸਾਰ ਸਥਿਤ ਮਹਾਰਾਜਾ ਅਗਰਸੇਨ ਏਅਰਪੋਰਟ ਦੇ ਨੇੜੇ ਲਗਭਗ 3 ਹਜਾਰ ਏਕੜ ਵਿੱਚ ਉਦਯੋਗਿਕ ਮੈਨੂਫੈਕਚਰਿੰਗ ਕਲਸਟਰ (ਆਈਐਮਸੀ) ਸਥਾਪਿਤ ਕੀਤਾ ਜਾਵੇਗਾ। ਇਸ 'ਤੇ ਲਗਭਗ 4680 ਕਰੋੜ ਰੁਪਏ ਦੀ ਲਾਗਤ ਆਵੇਗੀ। ਇਸ ਆਈਐਮਸੀ ਨੂੰ ਹਰਿਆਣਾ ਸਰਕਾਰ ਅਤੇ ਨੈਸ਼ਨਲ ਇੰਫਸਟਰੀਅਤ ਕੋਰੀਡੋਰ ਡਿਵੇਲਪਮੈਂਟ ਕਾਰਪੋਰੇਸ਼ਨ (ਐਨਆਈਸੀਡੀਸੀ) ਦੇ ਸਹਿਯੋਗ ਨਾਲ ਵਿਕਸਿਤ ਕੀਤਾ ਜਾਵੇਗਾ। ਇਹ ਜਾਣਕਾਰੀ ਅੱਜ ਇੱਥੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹੋਈ ਇੱਕ ਅਹਿਮ ਮੀਟਿੰਗ ਵਿੱਚ ਦਿੱਤੀ ਗਈ। ਮੀਟਿੰਗ ਵਿੱਚ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਵੀ ਮੌਜੂਦ ਰਹੇ।ਮੀਟਿੰਗ ਵਿੱਚ ਮੁੱਖ ਮੰਤਰੀ ਨੂੰ ਜਾਣੂ ਕਰਾਇਆ ਗਿਆ ਕਿ ਪੂਰੇ ਦੇਸ਼ ਵਿੱਚ ਮੈਨੂਫੈਕਚਰਿੰਗ ਖੇਤਰ ਵਿੱਚ ਵਿਕਾਸ ਨੂੰ ਤੇਜੀ ਦੇਣ ਅਤੇ ਵਿਵਸਥਿਤ ਅਤੇ ਯੋਜਨਾਬੱਧ ਸ਼ਹਿਰੀਕਰਣ ਯਕੀਨੀ ਕਰਨ ਲਈ ਭਾਰਤ ਸਰਕਾਰ ਸੂਬਾ ਸਰਕਾਰਾਂ ਦੇ ਨਾਲ ਸਾਝੇਦਾਰੀ ਵਿੱਚ ਮਲਟੀ-ਮਾਡਲ ਕਨੈਕਟੀਵਿਟੀ ਦੇ ਆਧਾਰ 'ਤੇ ਏਕੀਕ੍ਰਿਤ ਇੰਡਸਟ੍ਰੀਅਲ ਕੋਰੀਡੋਰ ਵਿਕਸਿਤ ਕਰ ਰਹੀ ਹੈ। ਅੰਮ੍ਰਿਤਸਰ-ਕੋਲਕਾਤਾ ਇੰਡਸਟ...
IMC to be established on approximately 3,000 acres near Maharaja Agrasen Airport

IMC to be established on approximately 3,000 acres near Maharaja Agrasen Airport

English, Haryana
Chandigarh, April 15 – To boost industrial development in Haryana, an Industrial Manufacturing Cluster (IMC) will be established near Maharaja Agrasen Airport in Hisar, covering approximately 3,000 acres. The estimated cost of the project is around Rs. 4,680 crore. This IMC will be developed jointly by the Haryana Government and the National Industrial Corridor Development Corporation (NICDC). This information was shared during a key meeting held under the Chairmanship of Chief Minister, Sh. Nayab Singh Saini on Tuesday. Civil Aviation Minister, Sh. Vipul Goel was also present at the meeting. In the meeting, the Chief Minister was apprised that the Government of India, in partnership with state governments, is developing integrated industrial corridors based on multi-modal connectivity to ...
ਖੰਨਾ ਦੇ 4 ਹੋਰ ਸਰਕਾਰੀ ਸਕੂਲਾਂ ਵਿੱਚ 34.50 ਲੱਖ ਰੁਪਏ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ

ਖੰਨਾ ਦੇ 4 ਹੋਰ ਸਰਕਾਰੀ ਸਕੂਲਾਂ ਵਿੱਚ 34.50 ਲੱਖ ਰੁਪਏ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ

Hot News
ਖੰਨਾ, 15 ਅਪ੍ਰੈਲ : ਕੈਬਿਨਟ ਮੰਤਰੀ ਅਤੇ ਖੰਨਾ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਹਲਕਾ ਖੰਨਾ ਦੇ 4 ਹੋਰ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਮੌਕੇ ਕਿਹਾ ਕਿ ਤਿੰਨ ਸਾਲਾਂ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਦਿੱਤੀ ਜਦਕਿ ਪਿਛਲੀਆਂ ਸਰਕਾਰਾਂ 70 ਸਾਲਾਂ ਵਿੱਚ ਕੁਝ ਵੀ ਨਹੀਂ ਕਰ ਸਕੀਆਂ। ਉਨ੍ਹਾਂ ਕਿਹਾ ਕਿ ਜੇਕਰ ਨੀਅਤ ਚੰਗੀ ਹੋਵੇ ਤਾਂ ਸਭ ਕੁਝ ਸੰਭਵ ਹੈ। ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ 'ਪੰਜਾਬ ਸਿੱਖਿਆ ਕ੍ਰਾਂਤੀ' ਪ੍ਰੋਗਰਾਮ ਤਹਿਤ ਮੰਗਲਵਾਰ ਨੂੰ ਹਲਕਾ ਖੰਨਾ ਦੇ ਚਾਰ ਸਰਕਾਰੀ ਪ੍ਰਾਇਮਰੀ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 34.50 ਲੱਖ ਰੁਪਏ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਸ ਤੋਂ ਪਹਿਲਾਂ ਵੀ ਹਲਕੇ ਦੇ ਕਈ ਸਕੂਲਾਂ ਦੀ ਨੁਹਾਰ ਬਦਲੀ ਜਾ ਚੁੱਕੀ ਹ...
22 ਕਰੋੜ ਦੀ ਲਾਗਤ ਨਾਲ ਜੰਡ ਸਾਹਿਬ ਵਿਖੇ ਸਪੋਰਟਸ ਸਕੂਲ ਦਾ ਨਿਰਮਾਣ ਹੋਵੇਗਾ-ਸੇਖੋਂ

22 ਕਰੋੜ ਦੀ ਲਾਗਤ ਨਾਲ ਜੰਡ ਸਾਹਿਬ ਵਿਖੇ ਸਪੋਰਟਸ ਸਕੂਲ ਦਾ ਨਿਰਮਾਣ ਹੋਵੇਗਾ-ਸੇਖੋਂ

Local
ਫਰੀਦਕੋਟ 15 ਅਪ੍ਰੈਲ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ “ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਜਿਲ੍ਹੇ ਦੇ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ ਦੇ ਕੇ ਉਨ੍ਹਾਂ ਨੂੰ ਲੋਕ ਅਰਪਣ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਅੱਜ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਰਾੜ੍ਹ , ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੰਡ ਸਾਹਿਬ ਵਿਖੇ ਵੱਖ ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ ।ਇਸ ਮੌਕੇ ਆਪਣੇ ਸੰਬੋਧਨ ਵਿੱਚ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਕੂਲਾਂ ਨੂੰ ਲਗਾਤਾਰ ਬੁਨਿਆਦੀ ਸਹੂਲਤਾਂ ਨਾਲ ਲੈਸ ਕਰਕੇ ਉਨ੍ਹਾਂ ਨੂੰ ਪ੍ਰਾਈਵੇਟ ਸਕੂਲਾਂ ਤੋਂ ਵੀ ਵਧੀਆਂ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਕੂਲਾਂ ਜਿੰਨਾਂ ਨੂੰ ਪਿਛਲੀਆਂ ਸਰਕਾਰਾਂ ਦੇ ਸਮੇਂ ਵਿੱਚ ਬੰਦ ਕਰਨ ਦੀ ਗੱਲ ਚੱਲੀ ਸੀ ਉਨ੍ਹਾਂ ਨੂੰ “ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਅਪਗ੍ਰੇਡ ਕਰਕੇ ਪ੍ਰਾਈਵੇਟ ਸਕੂਲਾਂ ਤੋਂ ਜਿਆਦਾ ਵਧੀ...
ਜ਼ਿਲੇ ਦੀਆਂ ਮੰਡੀਆਂ ਵਿਚ 10016 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ- ਡਿਪਟੀ ਕਮਿਸ਼ਨਰ

ਜ਼ਿਲੇ ਦੀਆਂ ਮੰਡੀਆਂ ਵਿਚ 10016 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ- ਡਿਪਟੀ ਕਮਿਸ਼ਨਰ

Local
ਫ਼ਰੀਦਕੋਟ 15 ਅਪ੍ਰੈਲ : ਪੰਜਾਬ ਸਰਕਾਰ ਵੱਲੋਂ 1 ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਹੋ ਚੁੱਕੀ ਹੈ ਅਤੇ ਜਿਲ੍ਹੇ ਦੀਆਂ 68 ਮੰਡੀਆਂ ਵਿੱਚ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦਿੱਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਮੰਡੀ ਬੋਰਡ ਦੇ ਅਧਿਕਾਰੀਆਂ ਵੱਲੋਂ ਜਿਲ੍ਹੇ ਦੇ ਕੁੱਲ 68 ਖਰੀਦ ਕੇਂਦਰਾਂ ਵਿੱਚ ਪੀਣ ਵਾਲੇ ਪਾਣੀ, ਰੋਸ਼ਨੀ,ਛਾਂ, ਸਫਾਈ ਆਦਿ ਦੇ ਢੁੱਕਵਾਂ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਆਪਣੀ ਜਿਣਸ ਵੇਚਣ ਆਏ ਕਿਸਾਨਾਂ ਤੋਂ ਇਲਾਵਾ ਮਜ਼ਦੂਰਾਂ, ਆੜ੍ਹਤੀਆਂ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫਸਲ ਸੁੱਕੀ ਤੇ ਸਰਕਾਰ ਵੱਲੋਂ ਤਹਿ ਮਾਪਦੰਡਾਂ ਅਨੁਸਾਰ ਹੀ ਲੈ ਕੇ ਆਉਣ ਤਾਂ ਜੋ ਮੰਡੀਆਂ ਵਿੱਚ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲੇ ਦੀਆਂ ਮੰਡੀਆਂ ਵਿਚ 10016 ਮੀਟ੍ਰਿਕ ਟਨ ਕਣ...