Monday, March 23Malwa News
Shadow

Tag: latest news

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 20 ਕੈਡਿਟ ਐਨ.ਡੀ.ਏ. ਅਤੇ ਟੀ.ਈ.ਐਸ. ਦੀ ਮੈਰਿਟ ਸੂਚੀ ਚ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 20 ਕੈਡਿਟ ਐਨ.ਡੀ.ਏ. ਅਤੇ ਟੀ.ਈ.ਐਸ. ਦੀ ਮੈਰਿਟ ਸੂਚੀ ਚ

Hot News
ਚੰਡੀਗੜ੍ਹ, 10 ਨਵੰਬਰ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐੱਮ.ਆਰ.ਐੱਸ.ਏ.ਐਫ.ਪੀ.ਆਈ.) ਵੱਲੋਂ ਆਪਣੇ ਕੈਡਿਟਾਂ ਦੀਆਂ ਮਾਣਮੱਤੀਆਂ ਪ੍ਰਾਪਤੀਆਂ ਦਾ ਜਸ਼ਨ ਮਨਾਉਣ ਲਈ ਇੱਥੇ ਇੰਸਟੀਚਿਊਟ ਦੇ ਕੈਂਪਸ ਵਿਖੇ ਇਕ ਸ਼ਾਨਦਾਰ ਸਨਮਾਨ ਸਮਾਰੋਹ ਕਰਵਾਇਆ ਗਿਆ। ਸੰਸਥਾ ਦੀ ਸਥਾਪਨਾ ਤੋਂ ਲੈ ਕੇ ਹੁਣ ਤੱਕ ਐਨ.ਡੀ.ਏ./ਟੀ.ਈ.ਐਸ. ਲਈ ਆਲ-ਇੰਡੀਆ ਮੈਰਿਟ ਸੂਚੀ ਵਿੱਚ ਇਸ ਸਾਲ ਸੰਸਥਾ ਦੇ ਸਭ ਤੋਂ ਵੱਧ ਕੈਡਿਟ ਆਏ ਹਨ। ਐਨ.ਡੀ.ਏ. ਲਈ ਆਲ-ਇੰਡੀਆ ਆਰਡਰ ਆਫ਼ ਮੈਰਿਟ ਵਿੱਚ ਪਹਿਲਾ ਰੈਂਕ ਹਾਸਲ ਕਰਨ ਵਾਲੇ ਕੈਡਿਟ ਅਰਮਾਨਪ੍ਰੀਤ ਸਿੰਘ ਅਤੇ ਟੈਕਨੀਕਲ ਐਂਟਰੀ ਸਕੀਮ (ਟੀ.ਈ.ਐਸ.) ਲਈ ਆਲ-ਇੰਡੀਆ ਆਰਡਰ ਆਫ਼ ਮੈਰਿਟ ਵਿੱਚ ਦੂਜਾ ਰੈਂਕ ਹਾਸਲ ਕਰਨ ਵਾਲੇ ਕਰਮਨ ਸਿੰਘ ਤਲਵਾੜ ਸਮੇਤ 12ਵੇਂ ਕੋਰਸ ਦੇ ਦਸ ਕੈਡਿਟਾਂ ਦਾ ਸਨਮਾਨ ਕੀਤਾ ਗਿਆ। ਇਹਨਾਂ ਕੈਡਿਟਾਂ ਨੂੰ ਸੰਸਥਾ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ ਦੀ ਅਗਵਾਈ ਵਿੱਚ ਫੈਕਲਟੀ ਤੋਂ ਇਲਾਵਾ ਸ਼ੈਮਰੌਕ ਸੀਨੀਅਰ ਸੈਕੰਡਰੀ ਸਕੂਲ ਦੇ ਚੇਅਰਮੈਨ ਸ੍ਰੀ ਅਮਰਜੀਤ ਬਾਜਵਾ, ਇਸ ਸਕੂਲ ਦੇ ਪ੍ਰਿੰਸੀਪਲ ਪ੍ਰਨੀਤ ਸੋਹਲ ਅਤੇ ਇੰਪੈਕਟ ਐਜੂਕੇਸ਼ਨਲ ਸਰਵਿਸਿਜ...
सिख कर्मचारियों को हवाई अड्डों पर किरपान पहनने पर प्रतिबंध लगाने वाला आदेश रद्द हो – ग्लोबल सिख काउंसिल की मांग

सिख कर्मचारियों को हवाई अड्डों पर किरपान पहनने पर प्रतिबंध लगाने वाला आदेश रद्द हो – ग्लोबल सिख काउंसिल की मांग

Hindi
चंडीगढ़, 10 नवंबर – विभिन्न देशों के 31 राष्ट्रीय सिख संगठनों का प्रतिनिधित्व करने वाली संस्था, ग्लोबल सिख काउंसिल (जी.एस.सी.) ने सिविल एविएशन सिक्योरिटी ब्यूरो (बी.सी.ए.एस.) के हालिया निर्देश पर गंभीर चिंता व्यक्त की है, जिसमें भारतीय हवाई अड्डों पर काम करने वाले सिख कर्मचारियों को ड्यूटी के दौरान मूल सिख ककारों में से किरपान पहनने से रोका गया है। जी.एस.सी. का कहना है कि यह आदेश देश के उन सिख कर्मचारियों के संवैधानिक अधिकारों का उल्लंघन व हनन करता है, जिन्हें सुरक्षा जांच के बाद टर्मिनल क्षेत्रों में प्रवेश करने से रोका जा रहा है। इस आदेश से उनकी पेशेवर जिम्मेदारियों में बाधा उत्पन्न हो रही है और इस तरह से अमृतधारी सिखों को हवाई अड्डों पर नौकरी करने से भी रोका जा रहा है।ग्लोबल सिख काउंसिल की अध्यक्ष लेडी सिंह कंवलजीत कौर ने इस मुद्दे पर प्रधानमंत्री नरेंद्र दामोदर दास मोदी और केंद्रीय नाग...
Global Sikh Council appeals to revoke BCAS directive banning Sikh employees from wearing Kirpans in airports

Global Sikh Council appeals to revoke BCAS directive banning Sikh employees from wearing Kirpans in airports

English
Chandigarh, November 10 – The Global Sikh Council (GSC), a coalition of 31 national Sikh organizations worldwide, has voiced serious concern over the recent directive by the Bureau of Civil Aviation Security (BCAS) that prohibits Sikh employees at Indian airports from wearing Sikhs essential articles of faith (Kakars), the Kirpans, while on duty. The GSC pointed out that this directive impacts ‘Amritdhari’ (Baptised) Sikh employees across the Indian airports who are now barred from entering terminal areas post-security screening, impeding their professional as well as religious responsibilities which amount to discrimination on jobs.In a letter addressed to Prime Minister Narendra Damodar Das Modi and Union Civil Aviation Minister Kinjarapu Ram Mohan Naidu, the GSC President Lady Singh Kan...
ਗਲੋਬਲ ਸਿੱਖ ਕੌਂਸਲ ਵੱਲੋਂ ਸਿੱਖ ਮੁਲਾਜ਼ਮਾਂ ਨੂੰ ਹਵਾਈ ਅੱਡਿਆਂ ’ਤੇ ਕਿਰਪਾਨ ਕਕਾਰ ਪਹਿਨਣ ’ਤੇ ਪਾਬੰਦੀ ਵਾਲਾ ਹੁਕਮ ਰੱਦ ਕਰਨ ਦੀ ਮੰਗ

ਗਲੋਬਲ ਸਿੱਖ ਕੌਂਸਲ ਵੱਲੋਂ ਸਿੱਖ ਮੁਲਾਜ਼ਮਾਂ ਨੂੰ ਹਵਾਈ ਅੱਡਿਆਂ ’ਤੇ ਕਿਰਪਾਨ ਕਕਾਰ ਪਹਿਨਣ ’ਤੇ ਪਾਬੰਦੀ ਵਾਲਾ ਹੁਕਮ ਰੱਦ ਕਰਨ ਦੀ ਮੰਗ

Global News
ਚੰਡੀਗੜ੍ਹ, 10 ਨਵੰਬਰ – ਵੱਖ-ਵੱਖ ਮੁਲਕਾਂ ਦੇ 31 ਰਾਸ਼ਟਰੀ ਸਿੱਖ ਸੰਗਠਨਾਂ ਦੀ ਨੁਮਾਇੰਦਾ ਜਥੇਬੰਦੀ, ਗਲੋਬਲ ਸਿੱਖ ਕੌਂਸਲ (ਜੀ.ਐੱਸ.ਸੀ.) ਨੇ ਸ਼ਹਿਰੀ ਹਵਾਈ ਉਡਾਣ ਸੁਰੱਖਿਆ ਬਿਊਰੋ (ਬੀ.ਸੀ.ਏ.ਐਸ.) ਦੇ ਹਾਲੀਆ ਨਿਰਦੇਸ਼ ’ਤੇ ਗੰਭੀਰ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ ਜਿਸ ਵਿੱਚ ਭਾਰਤੀ ਹਵਾਈ ਅੱਡਿਆਂ ’ਤੇ ਕੰਮ ਕਰਦੇ ਸਿੱਖ ਕਰਮਚਾਰੀਆਂ ਨੂੰ ਡਿਊਟੀ ਦੌਰਾਨ ਮੁੱਢਲੇ ਸਿੱਖ ਕਕਾਰਾਂ ਵਿੱਚੋਂ ਕਿਰਪਾਨ ਪਹਿਨਣ ਤੋਂ ਰੋਕਿਆ ਗਿਆ ਹੈ। ਜੀ.ਐੱਸ.ਸੀ. ਨੇ ਕਿਹਾ ਕਿ ਇਹ ਨਿਰਦੇਸ਼ ਦੇਸ਼ ਦੇ ਅਜਿਹੇ ਸਿੱਖ ਕਰਮਚਾਰੀਆਂ ਦੇ ਸੰਵਿਧਾਨਕ ਹੱਕਾਂ ਦੀ ਉਲੰਘਣਾ ਕਰਦਾ ਹੈ ਜਿਨ੍ਹਾਂ ਨੂੰ ਸੁਰੱਖਿਆ ਸਕ੍ਰੀਨਿੰਗ ਤੋਂ ਬਾਅਦ ਟਰਮੀਨਲ ਖੇਤਰਾਂ ਵਿੱਚ ਦਾਖਲ ਹੋਣ ਤੋਂ ਰੋਕਿਆ ਜਾ ਰਿਹਾ ਹੈ ਅਤੇ ਇਸ ਹੁਕਮ ਨਾਲ ਉਨ੍ਹਾਂ ਦੀਆਂ ਪੇਸ਼ੇਵਰ ਜ਼ਿੰਮੇਵਾਰੀਆਂ ’ਚ ਰੁਕਾਵਟ ਪੈਂਦੀ ਹੈ ਅਤੇ ਇੱਕ ਤਰ੍ਹਾਂ ਨਾਲ ਅੰਮ੍ਰਿਤਧਾਰੀ ਸਿੱਖਾਂ ਨੂੰ ਇਸ ਬਹਾਨੇ ਹਵਾਈ ਅੱਡਿਆਂ ਉੱਤੇ ਨੌਕਰੀਆਂ ਕਰਨ ਤੋਂ ਰੋਕਿਆ ਜਾ ਰਿਹਾ ਹੈ।ਗਲੋਬਲ ਸਿੱਖ ਕੌਂਸਲ ਦੀ ਪ੍ਰਧਾਨ ਲੇਡੀ ਸਿੰਘ ਕੰਵਲਜੀਤ ਕੌਰ ਨੇ ਇਸ ਮੁੱਦੇ ਉੱਤੇ ਪ੍ਰਧਾਨ ਮੰਤਰੀ ਨਰੇਂਦਰ ਦਮੋਦਰ ਦਾਸ ਮੋਦੀ ਅ...
ਸਾਡੇ ਕੋਲ ਇਮਾਨਦਾਰ ਰੰਧਾਵਾ ਹੈ, ਉਨ੍ਹਾਂ ਕੋਲ ਭ੍ਰਿਸ਼ਟ ਰੰਧਾਵਾ-ਕੇਜਰੀਵਾਲ

ਸਾਡੇ ਕੋਲ ਇਮਾਨਦਾਰ ਰੰਧਾਵਾ ਹੈ, ਉਨ੍ਹਾਂ ਕੋਲ ਭ੍ਰਿਸ਼ਟ ਰੰਧਾਵਾ-ਕੇਜਰੀਵਾਲ

Breaking News
ਚੰਡੀਗੜ੍ਹ, 9 ਨਵੰਬਰ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੇਰਾ ਬਾਬਾ ਨਾਨਕ ਵਿੱਚ ‘ਆਪ’ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਲਈ ਚੋਣ ਪ੍ਰਚਾਰ ਕੀਤਾ। ਦੋਵੇਂ ਆਗੂਆਂ ਨੇ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ‘ਆਪ’ ਉਮੀਦਵਾਰ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ। ਕੇਜਰੀਵਾਲ ਅਤੇ ਮਾਨ ਨੇ 'ਆਪ' ਸਰਕਾਰ ਵੱਲੋਂ ਪਿਛਲੇ ਢਾਈ ਸਾਲਾਂ ਦੌਰਾਨ ਕੀਤੇ ਕੰਮਾਂ ਬਾਰੇ ਦੱਸਿਆ ਅਤੇ ਕਿਹਾ ਕਿ ਅਸੀਂ ਆਪਣੇ ਸਾਰੇ ਵੱਡੇ ਚੋਣ ਵਾਅਦਿਆਂ ਨੂੰ ਪੂਰਾ ਕੀਤਾ ਹੈ। ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਗੁਰਦੀਪ ਰੰਧਾਵਾ ਦਾ ਸਮਰਥਨ ਕਰਨ ਦੀ ਅਪੀਲ ਕਰਦੇ ਹੋਏ ਕਿਹਾ ਕਿ ਢਾਈ ਸਾਲ ਪਹਿਲਾਂ ਤੁਸੀਂ 'ਆਪ' ਨੂੰ ਇਤਿਹਾਸਕ ਫ਼ਤਵਾ ਦਿੱਤਾ ਸੀ। 117 ਸੀਟਾਂ 'ਚੋਂ ਤੁਸੀਂ ਸਾਨੂੰ 92 ਸੀਟਾਂ ਦਿੱਤੀਆਂ, ਜੋ ਪੰਜਾਬ ਦੇ ਇਤਿਹਾਸ 'ਚ ਸਭ ਤੋਂ ਜ਼ਿਆਦਾ ਹਨ। ਉਨ੍ਹਾਂ ਅੱਗੇ ਕਿਹਾ ਕਿ ਆਪ ਦੀ ਸਰਕਾਰ ਤੋਂ ਪਹਿਲਾਂ, ਪੰਜਾਬ ਦੇ ਲੋਕ ਬਿਜਲੀ ਦੇ ਬਿੱਲਾਂ ਤੋਂ ਸਭ ਤੋਂ ਵੱਧ ਪ੍ਰੇਸ਼ਾਨ ਸਨ। ਕੁਝ ਲੋਕਾਂ ਦੇ 2 ਲੱਖ ਰੁਪਏ ਤੱਕ ਦੇ ਬਿੱਲ ਬਕਾਇਆ ਸਨ। ਅਸੀਂ ਤੁਹਾਡ...
ਪਿਛਲੇ ਦੋ ਸਾਲਾਂ ਵਿੱਚ ਭਾਜਪਾ ਦੀ ਘਟੀਆ ਰਾਜਨੀਤੀ ਦਾ ਇੱਕ ਹੀ ਉਦੇਸ਼ ਹੈ, ਪੰਜਾਬ ਦੇ ਕਿਸਾਨਾਂ ਤੋਂ ਕਿਸਾਨ ਅੰਦੋਲਨ ਦਾ ਬਦਲਾ ਲੈਣਾ: ਨੀਲ ਗਰਗ

ਪਿਛਲੇ ਦੋ ਸਾਲਾਂ ਵਿੱਚ ਭਾਜਪਾ ਦੀ ਘਟੀਆ ਰਾਜਨੀਤੀ ਦਾ ਇੱਕ ਹੀ ਉਦੇਸ਼ ਹੈ, ਪੰਜਾਬ ਦੇ ਕਿਸਾਨਾਂ ਤੋਂ ਕਿਸਾਨ ਅੰਦੋਲਨ ਦਾ ਬਦਲਾ ਲੈਣਾ: ਨੀਲ ਗਰਗ

Punjab News
ਚੰਡੀਗੜ੍ਹ, 9 ਨਵੰਬਰ : ਭਾਜਪਾ ਆਗੂ ਅਤੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਵੱਲੋਂ ਕਿਸਾਨ ਆਗੂਆਂ 'ਤੇ ਦਿੱਤੇ ਗਏ ਵਿਵਾਦਿਤ ਬਿਆਨ ਦੀ ਆਮ ਆਦਮੀ ਪਾਰਟੀ (ਆਪ) ਨੇ ਸਖ਼ਤ ਨਿਖੇਧੀ ਕੀਤੀ ਹੈ। ‘ਆਪ’ ਦੇ ਬੁਲਾਰੇ ਨੀਲ ਗਰਗ ਨੇ ਹੈਰਾਨੀ ਜਤਾਉਂਦੇ ਕਿਹਾ ਕੀ ਭਾਜਪਾ ਹੁਣ ਇਸ ਗੱਲ ਦੀ ਜਾਂਚ ਕਰਨਾ ਚਾਹੁੰਦੀ ਹੈ ਕਿ ਪੰਜਾਬ ਦੇ ਕਿਸਾਨ ਦੋ ਵਕਤ ਦੀ ਰੋਟੀ ਕਿਵੇਂ ਖਾ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦੇ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਦੀ ਰਾਜਨੀਤੀ ਕਰ ਰਹੀ ਹੈ।  ਉਹ ਝੂਠੇ ਦੋਸ਼ਾਂ ਅਤੇ ਅਫ਼ਵਾਹਾਂ ਰਾਹੀਂ ਕਿਸਾਨਾਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚ ਰਹੀ ਹੈ।  ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਝੁਕਾਇਆ ਦਿੱਤਾ ਸੀ ਅਤੇ ਅੱਜ ਉਸੇ ਦਾ ਬਦਲਾ ਪੰਜਾਬ ਦੇ ਕਿਸਾਨਾਂ ਤੋਂ ਲਿਆ ਜਾ ਰਿਹਾ ਹੈ।  ਪੰਜਾਬ ਦੇ ਕਿਸਾਨਾਂ ਦੇ ਦਬਾਅ ਹੇਠ ਮੋਦੀ ਨੂੰ ਕਾਲੇ ਖੇਤੀ ਕਾਨੂੰਨ ਵਾਪਸ ਲੈਣੇ ਪਏ।  ਨੀਲ ਗਰਗ ਨੇ ਕਿਹਾ ਕਿ ਭਾਜਪਾ ਦੀ ਪਿਛਲੇ ਦੋ ਸਾਲਾਂ ਵਿੱਚ ਕੀਤੀ ਘਟੀਆ ਰਾਜਨੀਤੀ ਦਾ ਇੱਕ ਹੀ ਉਦੇਸ਼ ਹੈ, ਪੰਜਾਬ ਦੇ ਕਿਸਾਨਾਂ ਤੋਂ ਕਿਸਾਨ ਅੰਦੋਲਨ ਦਾ ਬਦਲਾ ਲੈਣ...
ਅਰਵਿੰਦ ਕੇਜਰੀਵਾਲ ਨੇ ਹਲਕਾ ਚੱਬੇਵਾਲ ਦੇ ਲੋਕਾਂ ਨੂੰ ਕਿਹਾ, ਮੈਂ ਜੋ ਵੀ ਕਹਿੰਦਾ ਹਾਂ, ਹਰ ਹਾਲ ਵਿੱਚ ਪੂਰਾ ਕਰਦਾ ਹਾਂ

ਅਰਵਿੰਦ ਕੇਜਰੀਵਾਲ ਨੇ ਹਲਕਾ ਚੱਬੇਵਾਲ ਦੇ ਲੋਕਾਂ ਨੂੰ ਕਿਹਾ, ਮੈਂ ਜੋ ਵੀ ਕਹਿੰਦਾ ਹਾਂ, ਹਰ ਹਾਲ ਵਿੱਚ ਪੂਰਾ ਕਰਦਾ ਹਾਂ

Breaking News
ਚੰਡੀਗੜ੍ਹ, 9 ਨਵੰਬਰ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੱਬੇਵਾਲ ਵਿੱਚ ‘ਆਪ’ ਉਮੀਦਵਾਰ ਇਸ਼ਾਂਕ ਚੱਬੇਵਾਲ ਲਈ ਚੋਣ ਪ੍ਰਚਾਰ ਕੀਤਾ। ਦੋਵੇਂ ਆਗੂਆਂ ਨੇ ਜੀਆਂ ਵਿੱਚ ਇੱਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ‘ਆਪ’ ਉਮੀਦਵਾਰ ਨੂੰ ਜਿਤਾਉਣ ਦੀ ਅਪੀਲ ਕੀਤੀ। ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਇਸ਼ਾਂਕ ਦਾ ਸਾਥ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਢਾਈ ਸਾਲ ਪਹਿਲਾਂ ਤੁਸੀਂ ਆਮ ਆਦਮੀ ਪਾਰਟੀ ਨੂੰ ਇਤਿਹਾਸਕ ਬਹੁਮਤ ਦੇ ਕੇ ਜਿਤਾਇਆ ਸੀ। ਇਸ ਲਈ ਤੁਹਾਡੀਆਂ ਉਮੀਦਾਂ ਵੀ ਜ਼ਿਆਦਾ ਹਨ। ਉਨ੍ਹਾਂ ਕਿਹਾ ਕਿ ਢਾਈ ਸਾਲ ਪਹਿਲਾਂ ਪੰਜਾਬ ਦੇ ਲੋਕ ਬਿਜਲੀ ਦੇ ਬਿੱਲਾਂ ਤੋਂ ਸਭ ਤੋਂ ਵੱਧ ਪ੍ਰੇਸ਼ਾਨ ਸਨ। ਕੁਝ 'ਤੇ 2 ਲੱਖ ਰੁਪਏ ਅਤੇ ਕੁਝ 'ਤੇ 1 ਲੱਖ ਰੁਪਏ ਤੱਕ ਦੇ ਬਿੱਲ ਬਕਾਇਆ ਸਨ। ਅਸੀਂ ਤੁਹਾਡੇ ਨਾਲ ਵਾਅਦਾ ਕੀਤਾ ਸੀ ਕਿ ਤੁਹਾਡੇ ਸਾਰੇ ਪੁਰਾਣੇ ਬਿੱਲ ਮੁਆਫ਼ ਕਰ ਦਿੱਤੇ ਜਾਣਗੇ ਅਤੇ ਇਸ ਤੋਂ ਬਾਅਦ ਤੁਹਾਡੇ ਜ਼ੀਰੋ ਬਿੱਲ ਆਉਣਗੇ। ਅਸੀਂ ਇਹ ਵਾਅਦਾ ਪੂਰਾ ਕੀਤਾ। ਹੁਣ ਲੋਕਾਂ ਦੇ ਬਿਜਲੀ ਦੇ ਬਿੱਲ ਜ਼ੀਰੋ 'ਤੇ ਆ ਰਹੇ ਹਨ। ...
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦਾ ਆਸਟ੍ਰੇਲੀਆ ਵਿਖੇ ਨਿੱਘਾ ਸਵਾਗਤ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦਾ ਆਸਟ੍ਰੇਲੀਆ ਵਿਖੇ ਨਿੱਘਾ ਸਵਾਗਤ

Global News
ਚੰਡੀਗੜ੍ਹ, 9 ਨਵੰਬਰ : ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦਾ ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ ਦੇ ਸਿਡਨੀ ਹਵਾਈ ਅੱਡੇ 'ਤੇ ਪਹੁੰਚਣ 'ਤੇ ਪੰਜਾਬੀ ਭਾਈਚਾਰੇ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਉਹ 3 ਨਵੰਬਰ ਤੋਂ 8 ਨਵੰਬਰ, 2024 ਤੱਕ ਕਰਵਾਈ ਗਈ 67ਵੀਂ ਕਾਮਨਵੈਲਥ ਪਾਰਲੀਮੈਂਟਰੀ ਐਸੋਸੀਏਸ਼ਨ ਦੀ ਸਾਲਾਨਾ ਕਾਨਫਰੰਸ ਵਿੱਚ ਹਿੱਸਾ ਲੈਣ ਲਈ ਆਸਟ੍ਰੇਲੀਆ ਗਏ ਹਨ। ਇਸ ਮੌਕੇ ਆਪਣੇ ਸੰਬੋਧਨ ਵਿੱਚ ਡਿਪਟੀ ਸਪੀਕਰ ਰੌੜੀ ਨੇ ਵਿਸ਼ਵ ਭਰ ਵਿੱਚ ਵਸਦੇ ਪੰਜਾਬੀਆਂ ਦੀਆਂ ਪ੍ਰਾਪਤੀਆਂ 'ਤੇ ਮਾਣ ਮਹਿਸੂਸ ਕਰਦਿਆਂ ਕਿਹਾ ਕਿ ਵੱਖ-ਵੱਖ ਖੇਤਰਾਂ ਵਿੱਚ ਪੰਜਾਬੀਆਂ ਨੇ ਆਪਣੀ ਸਖ਼ਤ ਮਿਹਨਤ ਅਤੇ ਸਫ਼ਲਤਾ ਨਾਲ ਦੇਸ਼ ਅਤੇ ਵਿਦੇਸ਼ ਵਿੱਚ ਪੰਜਾਬ ਦਾ ਮਾਣ ਵਧਾਇਆ ਹੈ। ਉਨ੍ਹਾਂ ਨੇ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਪ੍ਰਵਾਸੀ ਭਾਰਤੀਆਂ ਦੇ ਮਹੱਤਵਪੂਰਨ ਯੋਗਦਾਨ ਦੀ ਸ਼ਲਾਘਾ ਕਰਦਿਆਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਆਪਣੇ ਵਤਨ ਦੇ ਵਿਕਾਸ ਅਤੇ ਭਲਾਈ ਲਈ ਵਚਨਬੱਧ ਹਨ। ਸ. ਰੌੜੀ ਨੇ ਕਿਹਾ, "ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਪੰਜਾਬ ਨੂੰ 'ਰ...
2000 ਰੁਪਏ ਦੀ ਰਿਸ਼ਵਤ ਲੈਂਦਾ ਏਐਸਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ

2000 ਰੁਪਏ ਦੀ ਰਿਸ਼ਵਤ ਲੈਂਦਾ ਏਐਸਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Hot News
ਚੰਡੀਗੜ, 9 ਨਵੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ ਤਰਨਤਾਰਨ ਜ਼ਿਲ੍ਹੇ ਦੇ ਥਾਣਾ ਗੋਇੰਦਵਾਲ ਸਾਹਿਬ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਭੁਪਿੰਦਰ ਸਿੰਘ ਨੂੰ 2000 ਰੁਪਏ ਦੀ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਦਿਲਬਾਗ ਸਿੰਘ ਵਾਸੀ ਪਿੰਡ ਧੂੰਦਾ, ਤਹਿਸੀਲ ਖਡੂਰ ਸਾਹਿਬ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਨੇ ਹੇਠਲੀ ਅਦਾਲਤ ਵਿੱਚ ਚੱਲ ਰਹੇ ਪੁਲਿਸ ਕੇਸ ਵਿੱਚ ਸ਼ਿਕਾਇਤਕਰਤਾ ਦੇ ਹੱਕ ਵਿੱਚ ਰਿਕਾਰਡ ਪੇਸ਼ ਕਰਨ ਬਦਲੇ 5,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਪੁਲਿ...
ਨਾਜਾਇਜ਼ ਮਾਈਨਿੰਗ ਕਰਨ ਵਾਲਾ ਪ੍ਰਾਈਮਵਿਜਨ ਕੰਪਨੀ ਦਾ ਠੇਕੇਦਾਰ ਵਿਜੀਲੈਂਸ ਬਿਊਰੋ ਵੱਲੋਂ ਰਾਜਸਥਾਨ ਤੋਂ ਕਾਬੂ

ਨਾਜਾਇਜ਼ ਮਾਈਨਿੰਗ ਕਰਨ ਵਾਲਾ ਪ੍ਰਾਈਮਵਿਜਨ ਕੰਪਨੀ ਦਾ ਠੇਕੇਦਾਰ ਵਿਜੀਲੈਂਸ ਬਿਊਰੋ ਵੱਲੋਂ ਰਾਜਸਥਾਨ ਤੋਂ ਕਾਬੂ

Breaking News
ਚੰਡੀਗੜ੍ਹ 9 ਨਵੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਫਿਰੋਜਪੁਰ ਦੇ ਪਿੰਡਾਂ ਵਿੱਚ ਸਾਲ 2018-2019 ਵਿੱਚ ਮਾਈਨਿੰਗ ਮਹਿਕਮੇ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਰਾਹੀਂ ਨਾਜਾਇਜ਼ ਮਾਈਨਿੰਗ ਕਰਨ ਵਾਲੇ ਪ੍ਰਾਈਮਵਿਜਨ ਕੰਪਨੀ ਦੇ ਠੇਕੇਦਾਰ ਮਹਾਂਵੀਰ ਸਿੰਘ ਨੂੰ ਰਾਜਸਥਾਨ ਤੋਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧ ਵਿੱਚ ਮਾਈਨਿੰਗ ਮਹਿਕਮੇ ਦੇ ਤਤਕਾਲੀ ਅਧਿਕਾਰੀਆਂ/ਕਰਮਚਾਰੀਆਂ ਖਿਲਾਫ਼ ਵੀ ਸਾਜਿਸ਼ ਰਚਣ ਅਤੇ ਭ੍ਰਿਸ਼ਟਾਚਾਰ ਕਰਨ ਦਾ ਕੇਸ ਦਰਜ ਕੀਤਾ ਗਿਆ ਹੈ।ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਸ਼ਿਕਾਇਤ ਨੰਬਰ 180/2019 ਫਿਰੋਜਪੁਰ ਦੀ ਗਹਿਨ ਪੜਤਾਲ ਉਪਰੰਤ ਮੁਕੱਦਮਾ ਨੰਬਰ 30 ਮਿਤੀ 04.11.2024  ਨੂੰ ਆਈ.ਪੀ.ਸੀ. ਦੀ ਧਾਰਾ 409, 379, 120-ਬੀ, ਮਾਈਨਿੰਗ ਤੇ ਮਿਨਰਲਜ ਕਾਨੂੰਨ ਦੀ ਧਾਰਾ 21 ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਏ) ਸਮੇਤ 13(2) ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਫਿਰੋਜਪੁਰ ਵਿਖੇ ਦਰਜ ਕੀਤਾ ਗਿਆ ਹੈ ਜਿਸ ਵਿੱਚ ਠੇਕੇਦਾਰ ਮਹਾਂਵੀਰ ਸਿੰਘ ਪ੍ਰਾਈਮਵਿਜ...