ਭਗਵੰਤ ਮਾਨ ਨੇ ਵਿਰੋਧੀਆਂ ‘ਤੇ ਬੋਲਿਆ ਹਮਲਾ – ਕਾਂਗਰਸ-ਭਾਜਪਾ ਵਾਲੇ ਪਿੰਡਾਂ ‘ਚ ਜਾਂਦੇ ਹੀ ਨਹੀਂ, ਉਨ੍ਹਾਂ ਕੋਲ ਦੱਸਣ ਲਈ ਕੋਈ ਕੰਮ ਹੀ ਨਹੀਂ ਹੈ
ਹੁਸ਼ਿਆਰਪੁਰ, 6 ਨਵੰਬਰ : ਪੰਜਾਬ ਦੀਆਂ ਚਾਰ ਸੀਟਾਂ 'ਤੇ 20 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣ ਮੁਹਿੰਮ ਤੇਜ਼ ਕਰ ਦਿੱਤੀ ਹੈ। ਬੁੱਧਵਾਰ ਨੂੰ ਉਨ੍ਹਾਂ ਚੱਬੇਵਾਲ ਵਿਖੇ ਦੋ ਥਾਵਾਂ ਪੰਡੋਰੀ ਬੀਬੀ ਅਤੇ ਬਾਹੋਵਾਲ 'ਤੇ ਜਨ ਸਭਾਵਾ ਕੀਤੀਆਂ ਅਤੇ ਲੋਕਾਂ ਨੂੰ 'ਆਪ' ਉਮੀਦਵਾਰ ਇਸ਼ਾਂਕ ਚੱਬੇਵਾਲ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ।
ਭਾਸ਼ਣ ਦੌਰਾਨ ਮਾਨ ਨੇ ਭਾਜਪਾ, ਕਾਂਗਰਸ ਅਤੇ ਅਕਾਲੀ ਦਲ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਪਹਿਲਾਂ ਉਹ ‘ਦੋਸਤਾਨਾ ਮੈਚ’ ਖੇਡਦੇ ਸਨ। ਇਨ੍ਹਾਂ ਨੇ ਆਪਸ ਵਿੱਚ ਮਿਲੀਭੁਗਤ ਕੀਤੀ ਸੀ ਅਤੇ ਪੰਜ ਸਾਲ ਇੱਕ-ਇੱਕ ਕਰਕੇ ਸੱਤਾ ਵਿੱਚ ਆਉਂਦੇ ਰਹੇ। ਉਨ੍ਹਾਂ ਨੂੰ ਇਹ ਨਹੀਂ ਸੀ ਪਤਾ ਕਿ ਕੋਈ ਤੀਜੀ ਧਿਰ ਆਮ ਆਦਮੀ ਪਾਰਟੀ ਵੀ ਇੱਥੇ ਆ ਕੇ ਇਨ੍ਹਾਂ ਦੇ ਕਾਲੇ ਕਾਰਨਾਮਿਆਂ ਦਾ ਹਿਸਾਬ ਲਵੇਗੀ। ਮਾਨ ਨੇ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਪੰਜਾਬ ਦੇ ਲੋਕਾਂ ਦੀ ਪ੍ਰਵਾਹ ਨਹੀਂ ਕੀਤੀ, ਹਮੇਸ਼ਾ ਆਪਣੇ ਨਿੱਜੀ ਹਿੱਤਾਂ ਨੂੰ ਉੱਪਰ ਰੱਖਿਆ। ਇਨ੍ਹਾਂ ਲੋਕਾਂ ਨੇ ਆਪਣੇ ਪਰਿਵਾਰ ਅਤੇ ਰਿਸ਼ਤੇਦਾਰਾਂ ਨੂੰ ਹੀ ਫ਼ਾਇਦਾ ਪਹੁੰਚਾਇਆ। ਇਸ ਲਈ 2022 ਵਿੱਚ ਜ...








