Sunday, May 17Malwa News
Shadow

Tag: latest news

ਪੰਜਾਬ ‘ਚ ਜਲਦ ਬਣੇਗਾ ਸਰਕਾਰੀ ਹੋਮਿਓਪੈਥਿਕ ਮੈਡੀਕਲ ਕਾਲਜ ਅਤੇ ਹਸਪਤਾਲ

ਪੰਜਾਬ ‘ਚ ਜਲਦ ਬਣੇਗਾ ਸਰਕਾਰੀ ਹੋਮਿਓਪੈਥਿਕ ਮੈਡੀਕਲ ਕਾਲਜ ਅਤੇ ਹਸਪਤਾਲ

Breaking News
ਚੰਡੀਗੜ੍ਹ, 9 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਹੋਮਿਓਪੈਥੀ ਨੂੰ ਸੰਭਾਲ ਕੇ ਰੱਖਣ ਅਤੇ ਵੱਧ ਤੋ ਵੱਧ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਵਿਸ਼ਵ ਹੋਮਿਓਪੈਥੀ ਦਿਵਸ ਮੌਕੇ ਲੁਧਿਆਣਾ ਜ਼ਿਲ੍ਹੇ ਵਿੱਚ ਸਰਕਾਰੀ ਹੋਮਿਓਪੈਥਿਕ ਮੈਡੀਕਲ ਕਾਲਜ ਅਤੇ ਹਸਪਤਾਲ ਦੀ ਸਥਾਪਨਾ ਦਾ ਐਲਾਨ ਕੀਤਾ। ਦੱਸਣਯੋਗ ਹੈ ਕਿ ਵਿਸ਼ਵ ਹੋਮਿਓਪੈਥੀ ਦਿਵਸ 10 ਅਪ੍ਰੈਲ ਨੂੰ ਹੋਮਿਓਪੈਥੀ ਦੇ ਪਿਤਾ ਡਾ. ਸੈਮੂਅਲ ਹੈਨੇਮੈਨ ਦੇ ਜਨਮ ਦਿਵਸ ਦੇ ਸਨਮਾਨ ਵਿੱਚ ਮਨਾਇਆ ਜਾਂਦਾ ਹੈ। ਸਿਹਤ ਮੰਤਰੀ ਵੱਲੋਂ ਇਹ ਐਲਾਨ ਪੰਜਾਬ ਹੋਮਿਓਪੈਥੀ ਵਿਭਾਗ ਵੱਲੋਂ ਇੱਥੇ ਮਿਊਂਸੀਪਲ ਭਵਨ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਕੀਤਾ ਗਿਆ।ਹੋਮਿਓਪੈਥੀ ਨੂੰ ਸੰਭਾਲ ਕੇ ਰੱਖਣ ਅਤੇ ਵੱਧ ਤੋਂ ਵੱਧ ਉਤਸ਼ਾਹਿਤ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ ਡਾ. ਬਲਬੀਰ ਸਿੰਘ ਨੇ ਹੋਮਿਓਪੈਥਿਕ ਡਾਕਟਰਾਂ ਅਤੇ ਮਾਹਿਰਾਂ ਨੂੰ ਇਸ ਰਵਾਇਤੀ ਦਵਾਈ ਪ੍ਰਣਾਲੀ ਦੀ ਸੰਭਾਲ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਲੋਕ ਸਭਾ ਮੈਂਬਰ ਵਜੋਂ ਆਪਣੇ ਕਾਰਜਕਾਲ...
ਸਾਰੇ ਸਰਹੱਦੀ ਸਕੂਲਾਂ ਵਿੱਚ ਆਧੁਨਿਕ ਬੁਨਿਆਦੀ ਢਾਂਚਾ ਅਤੇ ਲੋੜੀਂਦੇ ਅਧਿਆਪਕ ਤਾਇਨਾਤ ਕੀਤੇ ਜਾਣਗੇ: ਹਰਜੋਤ ਸਿੰਘ ਬੈਂਸ

ਸਾਰੇ ਸਰਹੱਦੀ ਸਕੂਲਾਂ ਵਿੱਚ ਆਧੁਨਿਕ ਬੁਨਿਆਦੀ ਢਾਂਚਾ ਅਤੇ ਲੋੜੀਂਦੇ ਅਧਿਆਪਕ ਤਾਇਨਾਤ ਕੀਤੇ ਜਾਣਗੇ: ਹਰਜੋਤ ਸਿੰਘ ਬੈਂਸ

Breaking News
ਤਰਨਤਾਰਨ, 9 ਅਪ੍ਰੈਲ: ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਉੱਚ ਪੱਧਰੀ ਸਿੱਖਿਆ ਪ੍ਰਣਾਲੀ ਨੂੰ ਯਕੀਨੀ ਬਣਾਉਣ ਲਈ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ “ਸਿੱਖਿਆ ਕ੍ਰਾਂਤੀ” ਪਹਿਲਕਦਮੀ ਤਹਿਤ ਸਰਹੱਦੀ ਜ਼ਿਲ੍ਹਿਆਂ ਅੰਮ੍ਰਿਤਸਰ ਅਤੇ ਤਰਨ ਤਾਰਨ ਦੇ ਸਰਕਾਰੀ ਸਕੂਲਾਂ ਵਿੱਚ 4.25 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਸਰਹੱਦੀ ਖੇਤਰ ਦੇ ਸਕੂਲਾਂ ਦੇ ਦੌਰੇ ਦੌਰਾਨ ਸ. ਬੈਂਸ ਨੇ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਟਪਿਆਲਾ ਵਿਖੇ 23.38 ਲੱਖ ਰੁਪਏ ਦੀ ਲਾਗਤ ਨਾਲ ਸੱਤ ਕਲਾਸ ਰੂਮ ਅਤੇ ਪਖਾਨੇ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਟਪਿਆਲਾ ਵਿਖੇ 8.64 ਲੱਖ ਰੁਪਏ ਦੀ ਲਾਗਤ ਨਾਲ ਬਣੇ ਨਵੇਂ ਕਲਾਸਰੂਮ ਅਤੇ ਪਖਾਨਿਆਂ ਸਮੇਤ ਕੁੱਲ 32.02 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਅਟਾਰੀ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੀਤਾ ਕਲਾਂ ਵਿਖੇ 48.7 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਗਏ ਤਿੰਨ ਕਲਾਸ ਰੂਮ ਅਤੇ ਸਰਕਾਰੀ ਐਲੀਮੈ...
Speaker Sandhwan inaugurates various school development projects under the second phase of the “Punjab’Sikhya Kranti” campaign

Speaker Sandhwan inaugurates various school development projects under the second phase of the “Punjab’Sikhya Kranti” campaign

English
Kotkapura, April 9 – In the second phase of the "Punjab’Sikhya Kranti – A Changing Punjab" campaign, Speaker of the Punjab Legislative Assembly, S. Kultar Singh Sandhwan, inaugurated various development projects in the schools of village Deviwala, village Sirsari, and village Kotsukhia. Addressing gatherings at different schools, Speaker Sandhwan stated that the only aim of the state government under Chief Minister S. Bhagwant Singh Mann is to make Punjab a happy, prosperous, and progressive state. He emphasized that this vision can only be realized by empowering the future generation through quality education. With this goal in mind, and the intent to provide affordable and high-standard education to every child, Chief Minister Bhagwant Singh Mann and Shri Arvind Kejriwal have initiated l...
ਭਗਵੰਤ ਮਾਨ ਦਾ ਮਾਝਾ ਖੇਤਰ ਨੂੰ 135 ਕਰੋੜ ਰੁਪਏ ਦਾ ਤੋਹਫਾ

ਭਗਵੰਤ ਮਾਨ ਦਾ ਮਾਝਾ ਖੇਤਰ ਨੂੰ 135 ਕਰੋੜ ਰੁਪਏ ਦਾ ਤੋਹਫਾ

Punjab Development
ਅੰਮ੍ਰਿਤਸਰ, 9 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਥਾਨਕ ਮਿਲਕ ਪਲਾਂਟ ਦਾ ਵਿਸਤਾਰ ਕਰਨ ਲਈ 135 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਪ੍ਰਾਜੈਕਟ ਨਾਲ ਲੱਸੀ, ਦਹੀਂ ਅਤੇ ਵੱਖ-ਵੱਖ ਸੁਆਦ ਵਾਲੇ ਦੁੱਧ ਸਮੇਤ ਹੋਰ ਉਤਪਾਦ ਤਿਆਰ ਕਰਨ ਦੀ ਸਮਰੱਥਾ ਵਿੱਚ ਇਜ਼ਾਫਾ ਹੋਵੇਗਾ। ਇਸ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਸਮਾਗਮ ਕਦੇ ਵੀ ਪਿਛਲੀਆਂ ਸਰਕਾਰਾਂ ਦੌਰਾਨ ਨਹੀਂ ਦੇਖੇ ਗਏ ਕਿਉਂਕਿ ਉਸ ਮੌਕੇ ਦੇ ਸੱਤਾਧਾਰੀ ਆਮ ਲੋਕਾਂ ਦੀ ਬਜਾਏ ਸਿਰਫ ਆਪਣੇ ਪਰਿਵਾਰਾਂ ਦੀ ਹੀ ਪ੍ਰਵਾਹ ਕਰਦੇ ਸਨ। ਉਨ੍ਹਾਂ ਕਿਹਾ ਕਿ ਹੁਣ ਆਏ ਦਿਨ ਅਜਿਹੇ ਸਮਾਗਮ ਹੁੰਦੇ ਹਨ ਕਿਉਂ ਜੋ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਦਿਨ-ਰਾਤ ਮਿਹਨਤ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸੂਬੇ ਦੇ ਹਰੇਕ ਖੇਤਰ ਵਿੱਚ ਤਰੱਕੀ ਤੇ ਵਿਕਾਸ ਦੀ ਝਲਕ ਦੇਖੀ ਜਾ ਸਕਦੀ ਹੈ ਅਤੇ ਇਸ ਮਕਸਦ ਲਈ ਸੂਬਾ ਸਰਕਾਰ ਪੂਰੀ ਵਾਹ ਲਾ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਵੇਰਕਾ ਵੱਲੋਂ ਹੁਣ ਈ-ਕਾਮਰਸ ਪਲੇਟਫਾਰਮ ਜ਼ਰੀਏ ਵੀ ਆਪਣੇ ਉਤਪਾ...
ਨਵੇਂ ਪਦਉਨਤ ਹੋਏ 17 ਡੀ.ਐਸ.ਪੀਜ਼ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

ਨਵੇਂ ਪਦਉਨਤ ਹੋਏ 17 ਡੀ.ਐਸ.ਪੀਜ਼ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

Hot News
ਚੰਡੀਗੜ੍ਹ, 9 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਪੁਲਿਸ ਸਰਵਿਸ (ਪੀ.ਪੀ.ਐਸ.) ਦੇ ਨਵੇਂ ਪਦ-ਉਨਤ ਹੋਏ ਅਧਿਕਾਰੀਆਂ ਨੂੰ ਸੂਬੇ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਮਿਟਾਉਣ ਲਈ ਪੂਰੀ ਲਗਨ ਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਤਕਨੀਕੀ ਕਾਡਰ ਦੇ 17 ਨਵੇਂ ਪਦਉਨਤ ਹੋਏ ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀ.ਐਸ.ਪੀਜ਼) ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨਸ਼ਿਆਂ ਵਿਰੁੱਧ ਜੰਗ ਲੜ ਰਿਹਾ ਹੈ ਅਤੇ ਪੁਲਿਸ ਇਸ ਵਿੱਚ ਅਹਿਮ ਰੋਲ ਅਦਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਮੱਦੇਨਜ਼ਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਵਿੱਚ ਪੁਲਿਸ ਅਧਿਕਾਰੀਆਂ ਦੀ ਬਹੁਤ ਵੱਡੀ ਭੂਮਿਕਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾਉਣਾ ਸਮੇਂ ਦੀ ਲੋੜ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਪੁਲਿਸ ਨੂੰ ਬੁਨਿਆਦੀ ਢਾਂਚੇ ਦੀਆਂ ਸਭ ਤੋਂ ਵਧੀਆ ਸਹੂਲਤਾਂ ਨਾਲ ਲੈਸ ਕਰ ਰਹੀ ਹੈ ਅਤੇ ਇਸ ਨੂੰ ਵਿਗਿਆਨਕ ਲੀਹਾਂ 'ਤੇ ਆਧੁਨਿਕ ਬਣਾ ਰਹੀ ਹੈ ਤਾਂ ਜੋ ਕਾਨੂੰਨ ਵਿਵਸਥਾ ਨੂੰ ਕਾਰਗਰ ਢੰਗ ਨਾਲ ਨਜ...
ਝੋਨੇ ਦੀ ਲਵਾਈ ਤੋਂ ਪਹਿਲਾਂ ਹੋਣਗੇ ਕਿਸਾਨ ਮਿਲਣੀ ਸਮਾਗਮ

ਝੋਨੇ ਦੀ ਲਵਾਈ ਤੋਂ ਪਹਿਲਾਂ ਹੋਣਗੇ ਕਿਸਾਨ ਮਿਲਣੀ ਸਮਾਗਮ

Hot News
ਚੰਡੀਗੜ੍ਹ, 9 ਅਪਰੈਲ : ਇਕ ਮਿਸਾਲੀ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੀ ਕਾਸ਼ਤ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ 12 ਅਪਰੈਲ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਵਿਸ਼ੇਸ਼ ਕਿਸਾਨ ਮਿਲਣੀ ਕਰਵਾਉਣ ਲਈ ਅਧਿਕਾਰੀਆਂ ਨੂੰ ਆਖਿਆ। ਇੱਥੇ ਅਧਿਕਾਰਕ ਰਿਹਾਇਸ਼ ਵਿਖੇ ਮੀਟਿੰਗ ਦੀ ਅਗਵਾਈ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ੇਸ਼ ਕਿਸਾਨ ਮਿਲਣੀ ਲਵਾਈ ਸ਼ੁਰੂ ਹੋਣ ਤੋਂ ਪਹਿਲਾਂ ਕਿਸਾਨਾਂ ਨੂੰ ਝੋਨੇ ਦੀ ਕਾਸ਼ਤ ਬਾਰੇ ਜਾਗਰੂਕ ਕਰਨ ਉਤੇ ਕੇਂਦਰਤ ਹੋਵੇਗੀ। ਉਨ੍ਹਾਂ ਕਿਹਾ ਕਿ ਮਿਲਣੀ ਦੌਰਾਨ ਕਿਸਾਨਾਂ ਨੂੰ ਝੋਨੇ ਦੀ ਲਵਾਈ ਘੱਟ ਪਾਣੀ ਦੀ ਵਰਤੋਂ ਕਰਨ ਵਾਲੀਆਂ ਤਕਨੀਕਾਂ ਰਾਹੀਂ ਕਰਨ ਬਾਰੇ ਜਾਣੂੰ ਕਰਵਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦੌਰਾਨ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਪ੍ਰਵਾਨਿਤ ਵੱਧ ਝਾੜ ਵਾਲੀਆਂ ਕਿਸਮਾਂ ਦੀ ਵਰਤੋਂ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨ ਉਤੇ ਜ਼ੋਰ ਦਿੱਤਾ ਜਾਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਇਹ ਵੀ ਦੱਸਿਆ ਜਾਵੇਗਾ ਕਿ ਅਕਤੂਬਰ ਵਿੱਚ ਝੋਨਾ ਵੇਚਣ ਵੇਲੇ ਵੱਧ ਨਮੀ ਹੋਣ ਕਾਰਨ ਕਿਸਾਨਾਂ ਨੂੰ ਆਉਂਦੀਆਂ ਦਿੱਕਤ...
ਪੰਜਾਬ ਦੀਆਂ 20,000 ਕਿਲੋਮੀਟਰ ਤੋਂ ਵੱਧ ਲਿੰਕ ਸੜਕਾਂ ਦੀ ਬਦਲੇਗੀ ਨੁਹਾਰ : ਭਗਵੰਤ ਮਾਨ

ਪੰਜਾਬ ਦੀਆਂ 20,000 ਕਿਲੋਮੀਟਰ ਤੋਂ ਵੱਧ ਲਿੰਕ ਸੜਕਾਂ ਦੀ ਬਦਲੇਗੀ ਨੁਹਾਰ : ਭਗਵੰਤ ਮਾਨ

Breaking News
ਚੰਡੀਗੜ੍ਹ, 10 ਅਪ੍ਰੈਲ : ਪੰਜਾਬ ਵਾਸੀਆਂ ਲਈ ਇਕ ਹੋਰ ਵੱਡਾ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲਿੰਕ ਸੜਕਾਂ ਦੀ ਮੁਰੰਮਤ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਨੂੰ ਹਰੀ ਝੰਡੀ ਦੇ ਦਿੱਤੀ ਹੈ ਜਿਸ ਤਹਿਤ 4000 ਕਰੋੜ ਰੁਪਏ ਦੀ ਲਾਗਤ ਨਾਲ 20,000 ਕਿਲੋਮੀਟਰ ਲਿੰਕ ਸੜਕਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ। ਅੱਜ ਆਪਣੀ ਸਰਕਾਰੀ ਰਿਹਾਇਸ਼ ਉਤੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਆਮ ਲੋਕਾਂ ਖਾਸ ਕਰਕੇ ਪੇਂਡੂ ਵਸੋਂ ਨੂੰ ਸਹੂਲਤ ਪ੍ਰਦਾਨ ਕਰਨਾ ਹੈ ਕਿਉਂ ਜੋ ਸ਼ਹਿਰ ਆਉਣ-ਜਾਣ ਅਤੇ ਵਸਤਾਂ ਦੀ ਢੋਆ ਢੁਆਈ ਲਈ ਲਿੰਕ ਸੜਕਾਂ ਬਹੁਤ ਮਹੱਤਵਪੂਰਨ ਭੂਮਿਕਾ ਅਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਲਿੰਕ ਸੜਕਾਂ ਸੂਬੇ ਦੇ ਅਰਥਚਾਰੇ ਦੀ ਜੀਵਨ ਰੇਖਾ ਹਨ। ਭਗਵੰਤ ਸਿੰਘ ਮਾਨ ਨੇ ਇਨ੍ਹਾਂ ਲਿੰਕ ਸੜਕਾਂ ਦੇ ਨਿਰਮਾਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਇਨ੍ਹਾਂ ਵਿੱਚੋਂ ਬਹੁਤੀਆਂ ਸੜਕਾਂ ਦੀ ਪਿਛਲੇ ਛੇ ਸਾਲਾਂ ਤੋਂ ਵੱਧ ਸਮੇਂ ਤੋਂ ਰਿਪੇਅਰ ਹੀ ਨਹੀਂ ਹੋਈ।ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸੜਕਾਂ ਦੀ ਰਿਪੇਅਰ ਮੌਕੇ ਸਭ ਤੋਂ ਵੱਧ ਤਰਜੀਹ ਵਾਲੀਆਂ ਸੜ...
ਬਜ਼ੁਰਗਾਂ ਅਤੇ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੀ ਸਿਹਤ ਸੰਭਾਲ ਲਈ ਵੀ ਵਿਸ਼ੇਸ਼ ਕਦਮ ਚੁੱਕੇ ਜਾਣ – ਸਾਗਰ ਸੇਤੀਆ

ਬਜ਼ੁਰਗਾਂ ਅਤੇ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੀ ਸਿਹਤ ਸੰਭਾਲ ਲਈ ਵੀ ਵਿਸ਼ੇਸ਼ ਕਦਮ ਚੁੱਕੇ ਜਾਣ – ਸਾਗਰ ਸੇਤੀਆ

Local
ਮੋਗਾ, 9 ਅਪ੍ਰੈਲ : ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਨੇ ਵਧ ਰਹੀ ਗਰਮੀ ਦੇ ਮੱਦੇਨਜ਼ਰ ਸਿਹਤ ਵਿਭਾਗ ਸਮੇਤ ਵੱਖ ਵੱਖ ਵਿਭਾਗਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ। ਉਹਨਾਂ ਸਿੱਖਿਆ ਅਤੇ ਸਿਹਤ ਵਿਭਾਗਾਂ ਨੂੰ ਸਖਤੀ ਨਾਲ ਕਿਹਾ ਹੈ ਕਿ ਉਹ ਹਰੇਕ ਪ੍ਰਾਇਮਰੀ ਸਕੂਲ ਵਿੱਚ ਮੁੱਢਲੀ ਸਹਾਇਤਾ ਕਿੱਟ, ਜਿਸ ਵਿੱਚ ਲੋੜੀਂਦੀ ਮਾਤਰਾ ਵਿੱਚ ਓ ਆਰ ਐੱਸ ਅਤੇ ਜ਼ਿੰਕ ਦੇ ਪੈਕੇਟ ਅਤੇ ਹੋਰ ਜ਼ਰੂਰੀ ਸਾਜੋ ਸਾਮਾਨ ਹੋਵੇ, ਉਪਲਬਧ ਕਰਾਉਣਾ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਵਧਣ ਵਾਲੀ ਗਰਮੀ ਨੂੰ ਧਿਆਨ ਵਿੱਚ ਰੱਖਦਿਆਂ ਬਜ਼ੁਰਗਾਂ ਅਤੇ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੀ ਸਿਹਤ ਸੰਭਾਲ ਲਈ ਵੀ ਵਿਸ਼ੇਸ਼ ਕਦਮ ਚੁੱਕਣ ਬਾਰੇ ਦਿਸ਼ਾ ਨਿਰਦੇਸ਼ ਦਿੱਤੇ ਗਏ। ਅੱਜ ਵੱਖ ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਉਹਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪੈਣ ਵਾਲੀ ਅੱਤ ਦੀ ਗਰਮੀ ਮਨੁੱਖੀ ਸਿਹਤ ਲਈ ਨੁਕਸਾਨਦਾਇਕ ਸਾਬਤ ਹੋ ਸਕਦੀ ਹੈ। ਉਨ੍ਹਾਂ ਕਿਹਾ ਹੈ ਕਿ ਅੱਤ ਦੀ ਗਰਮੀ ਦੌਰਾਨ ਜ਼ਿਲ੍ਹਾ ਵਾਸੀ ਦੁਪਹਿਰ ਦੇ ਸਮੇਂ ਬਾਹਰ ਨਿਕਲਣ ਤੋਂ ਗੁਰੇਜ਼ ਕਰਨ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ...
ਫਰਿਸ਼ਤੇ ਸਕੀਮ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਜੁੜਨ ਦੀ ਅਪੀਲ- ਡਾਕਟਰ ਰਾਜੇਸ਼ ਮਿੱਤਲ

ਫਰਿਸ਼ਤੇ ਸਕੀਮ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਜੁੜਨ ਦੀ ਅਪੀਲ- ਡਾਕਟਰ ਰਾਜੇਸ਼ ਮਿੱਤਲ

Local
ਮੋਗਾ, 9 ਅਪ੍ਰੈਲ : ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆ ਕੀਮਤੀ ਜਾਨ ਦੀ ਬਚਾਉਣ ਲਈ ਲਈ ਫਰਿਸ਼ਤੇ ਸਕੀਮ ਚਲਾਈ ਗਈ ਹੈ ਫਰਿਸ਼ਤੇ ਸਕੀਮ ਤਹਿਤ ਸੜਕ ਦੁਰਘਟਨਾਵਾਂ ਦੇ ਵਿੱਚ ਜਖਮੀ ਹੋਏ ਮਰੀਜ਼ ਦਾ ਇਲਾਜ ਬਿਲਕੁਲ ਫਰੀ ਕੀਤਾ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾਕਟਰ ਰਾਜੇਸ਼ ਮਿੱਤਲ ਡਿਪਟੀ ਮੈਡੀਕਲ ਕਮਿਸ਼ਨਰ ਮੋਗਾ ਨੇ ਕਿਹਾ ਕਿ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾਕਟਰ ਬਲਵੀਰ ਸਿੰਘ ਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਅਤੇ ਸਿਵਿਲ ਸਰਜਨ ਮੋਗਾ ਡਾਕਟਰ ਪਰਦੀਪ ਕੁਮਾਰ ਮਹਿੰਦਰਾ ਦੀ ਯੋਗ ਅਗਵਾਈ ਹੇਠ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਅਤੇ ਕੀਮਤੀ ਮਨੁੱਖੀ ਜਾਨਾਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਚਲਾਈ ਗਈ ਫਰਿਸ਼ਤੇ ਸਕੀਮ ਬਾਰੇ ਵੱਧ ਤੋਂ ਵੱਧ ਲੋਕ ਜਾਣੂ ਹੋਣ ਅਤੇ ਇਸ ਸਕੀਮ ਨਾਲ ਜੁੜਨ ਦੀ ਅਪੀਲ ਕੀਤੀ ਹੈ। ਹੈ। ਇਸ ਮੌਕੇ ਡਾਕਟਰ ਰਾਜੇਸ਼ ਮਿੱਤਲ ਡਿਪਟੀ ਮੈਡੀਕਲ ਕਮਿਸ਼ਨਰ ਨੇ ਹੋਰ ਵਿਸਥਾਰ ਪੂਰਵਕ ਜਾਣਕਾਰੀ ਦਿੰਦੇ ਹੋਏ ਦਸਿਆ ਕੇ ਫਰਿਸ਼ਤੇ ਸਕੀਮ ਤਹਿਤ ਮੋਗਾ ਜਿਲੇ ਵਿੱਚ ਸਾਰੇ ਸਰਕਾਰੀ ਅਤੇ 12 ਪ੍ਰਾਈਵੇਟ ਹਸਪਤਾਲ ਹਨ ਇਸ ਸਕੀਮ ਤਹਿਤ ਮਰੀਜ਼ ਨ...
प्रथम स्वैच्छिक रक्तदान शिविर

प्रथम स्वैच्छिक रक्तदान शिविर

Hindi
राजपुरा, 9 अप्रैल (दीपक कुमार) राजकीय महिला महाविद्यालय लाखन माजरा में राष्ट्रीय सेवा इकाई क्रमशः एक दो एवं यूथ रेड क्रॉस के संयुक्त तत्वाधान में प्रथम स्वैच्छिक रक्तदान शिविर का सफल आयोजन किया गया ।इस शिविर का उद्देश्य जरूरतमंद मरीजों के लिए रक्त की उपलब्धता सुनिश्चित करना व लोगों को रक्तदान के प्रति जागरूक करना था ।रक्तदान शिविर की मुख्य अतिथि महाविद्यालय प्राचार्या डॉक्टर इंदु सपरा ने बताया कि रक्तदान महादान है यह किसी की जान बचा सकता है। हम भविष्य में भी इस प्रकार के कार्यों को जारी रखेंगे । इस शिविर में विशेष रूप से महाविद्यालय स्टाफ सदस्यो, छात्राओं तथा स्थानीय नागरिकों का की उत्साह पूर्ण भागीदारी देखने को मिली । इस रक्त संग्रहण की प्रक्रिया को NIC, AIIMS बाढसा टीम द्वारा पूर्ण स्वस्थ व सुरक्षित तरीके से संपन्न किया गया । रक्त संचय टीम ने NSS व YRC की छात्राओं के सहयोग द्वारा महाविद्...