ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ‘ਚ ਲਏ ਅਹਿਮ ਫੈਸਲੇ
ਚੰਡੀਗੜ੍ਹ, 3 ਅਪਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਨੇ ਅੱਜ ਅਹਿਮ ਫੈਸਲਾ ਲੈਂਦਿਆਂ ਸੂਬੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਰੋਕਣ ਅਤੇ ਰੇਤਾ ਤੇ ਬਜਰੀ ਦੀਆਂ ਕੀਮਤਾਂ ਹੋਰ ਘਟਾਉਣ ਲਈ ਰਾਹ ਪੱਧਰਾ ਕਰ ਦਿੱਤਾ। ਇਸ ਸਬੰਧੀ ਫੈਸਲਾ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ‘ਪੰਜਾਬ ਰਾਜ ਮਾਈਨਰ ਮਿਨਰਲ ਨੀਤੀ’ ਵਿੱਚ ਸੋਧ ਕਰਨ ਲਈ ਸਹਿਮਤੀ ਦੇ ਦਿੱਤੀ ਹੈ। ਇਸ ਦਾ ਉਦੇਸ਼ ਬਾਜ਼ਾਰ ਵਿੱਚ ਕੱਚੇ ਮਾਲ ਦੀ ਸਪਲਾਈ ਵਧਾਉਣਾ, ਗ਼ੈਰ-ਕਾਨੂੰਨੀ ਮਾਈਨਿੰਗ ਤੇ ਭ੍ਰਿਸ਼ਟਾਚਾਰ ਨੂੰ ਘਟਾਉਣਾ, ਸੂਬੇ ਦਾ ਮਾਲੀਆ ਵਧਾਉਣਾ ਅਤੇ ਮਾਈਨਿੰਗ ਖ਼ੇਤਰ ਵਿੱਚ ਸੰਭਾਵੀ ਇਜਾਰੇਦਾਰੀ ਨੂੰ ਖ਼ਤਮ ਕਰਨਾ ਹੈ। ਇਹ ਸੋਧ ਕਰੱਸ਼ਰ ਮਾਈਨਿੰਗ ਸਾਈਟਾਂ (ਸੀ.ਆਰ.ਐਮ.ਐਸ.) ਨਾਲ ਸਬੰਧਤ ਹੈ, ਜਿਸ ਨਾਲ ਕਰੱਸ਼ਰ ਮਾਲਕ, ਜਿਨ੍ਹਾਂ ਕੋਲ ਬਜਰੀ ਵਾਲੀ ਜ਼ਮੀਨ ਹੈ, ਹੁਣ ਮਾਈਨਿੰਗ ਲੀਜ਼ ਹਾਸਲ ਕਰ ਸਕਣ। ਇਸ ਕਦਮ ਨਾਲ ਦੂਜੇ ਸੂਬਿਆਂ ਤੋਂ ਮਾਈਨਿੰਗ ਸਮੱਗਰੀ ਦੀ ਗ਼ੈਰ-ਕਾਨੂੰਨੀ ਟਰ...








