Sunday, May 17Malwa News
Shadow

Tag: latest news

ਬਿਕਰਮ ਮਜੀਠੀਆ ਨੂੰ ਹਰਪਾਲ ਚੀਮਾ ਦਾ ਠੋਕਵਾਂ ਜਵਾਬ

ਬਿਕਰਮ ਮਜੀਠੀਆ ਨੂੰ ਹਰਪਾਲ ਚੀਮਾ ਦਾ ਠੋਕਵਾਂ ਜਵਾਬ

Breaking News
ਚੰਡੀਗੜ੍ਹ, 2 ਅਪ੍ਰੈਲ : ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਦੀ ਸੁਰੱਖਿਆ 'ਚ ਕਟੌਤੀ 'ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਇਹ ਬਹੁਤ ਹੈਰਾਨੀ ਦੀ ਗੱਲ ਹੈ ਕਿ ਅਕਾਲੀ-ਭਾਜਪਾ ਅਤੇ ਕਾਂਗਰਸ ਤਿੰਨੋਂ ਪਾਰਟੀਆਂ ਇਕ ਵਿਅਕਤੀ ਦੀ ਸੁਰੱਖਿਆ 'ਚ ਕਟੌਤੀ ਹੋਣ ਕਾਰਨ ਬੇਚੈਨ ਹੋ ਗਈਆਂ ਹਨ। ਹਰਪਾਲ ਚੀਮਾ ਨੇ ਕਿਹਾ ਕਿ ਸਾਰਾ ਪੰਜਾਬ ਜਾਣਦਾ ਹੈ ਕਿ ਜਦੋਂ ਪੰਜਾਬ ਵਿੱਚ ਅਕਾਲੀ ਦਲ-ਭਾਜਪਾ ਦੀ ਸਰਕਾਰ ਸੀ ਤਾਂ ਡਰੱਗ ਮਾਫ਼ੀਆ ਨੇ ਆਪਣਾ ਜਾਲ ਫੈਲਾਇਆ ਅਤੇ ਪੰਜਾਬ ਵਿੱਚ ਨਸ਼ਿਆਂ ਦੀ ਭਰਪੂਰ ਸਪਲਾਈ ਹੋਈ। ਉਸ ਸਮੇਂ ਕਈ ਅਕਾਲੀ ਆਗੂਆਂ ਨੂੰ ਭਾਰੀ ਸੁਰੱਖਿਆ ਦਿੱਤੀ ਗਈ ਸੀ। ਇੱਥੋਂ ਤੱਕ ਕਿ ਪ੍ਰਧਾਨ ਮੰਤਰੀ ਪੱਧਰ ਦੀ ਸੁਰੱਖਿਆ ਵੀ ਦਿੱਤੀ ਗਈ ਸੀ ਪਰ ਇਹ ਸੁਰੱਖਿਆ ਉਨ੍ਹਾਂ ਲੋਕਾਂ ਨੂੰ ਵੀ ਦਿੱਤੀ ਗਈ ਸੀ ਜੋ ਨਸ਼ਾ ਤਸਕਰੀ ਵਿੱਚ ਸ਼ਾਮਲ ਸਨ। ਅੱਜ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਜੋ ਡਰੱਗ ਮਾਫ਼ੀਆ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਲੜਾਈ ਲੜ ਰਹੀ ਹੈ। ਸਾਡਾ ਹਮੇਸ਼ਾ ਇਹ ਸੰਕਲਪ ਰਿਹਾ ਹੈ ਕਿ ਅਸੀਂ ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਾਂਗੇ। ਚੀਮਾ ਨੇ ਕ...
ਮੀਤ ਹੇਅਰ ਨੇ ਕੀਤਾ ਵਕਫ ਬਿੱਲ ਦਾ ਵਿਰੋਧ

ਮੀਤ ਹੇਅਰ ਨੇ ਕੀਤਾ ਵਕਫ ਬਿੱਲ ਦਾ ਵਿਰੋਧ

Hot News
ਨਵੀਂ ਦਿੱਲੀ, 2 ਅਪਰੈਲ : ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪਾਰਲੀਮੈਂਟ ਵਿੱਚ ਆਪਣੀਆਂ ਜ਼ੋਰਦਾਰ ਦਲੀਲਾਂ ਨਾਲ ਵਕਫ਼ ਬਿੱਲ ਦਾ ਸਖ਼ਤ ਵਿਰੋਧ ਕਰਦਿਆਂ ਇਸ ਨੂੰ ਭਾਜਪਾ ਦੀ ਸਰਕਾਰ ਵੱਲੋਂ ਘੱਟ ਗਿਣਤੀ ਦੇ ਧਰਮਾਂ ਉੱਤੇ ਡਾਕਾ ਮਾਰਨ ਦਾ ਰਾਹ ਖੋਲ੍ਹਣ ਵਾਲਾ ਬਿੱਲ ਕਰਾਰ ਦਿੱਤਾ। ਇਹ ਬਿੱਲ ਵਕਫ਼ ਦੀਆਂ ਜਾਇਦਾਦਾਂ ਹੜੱਪਣ ਲਈ ਲਿਆਂਦਾ ਗਿਆ ਹੈ। ਮੀਤ ਹੇਅਰ ਨੇ ਕਿਹਾ ਕਿ ਇਸ ਬਿੱਲ ਦੇ ਨਾਲ ਘੱਟ ਗਿਣਤੀ ਦੇ ਧਰਮਾਂ ਉੱਤੇ ਡਾਕਾ ਮਾਰਨ ਦਾ ਅੱਜ ਰਾਹ ਖੋਲ੍ਹ ਦਿੱਤਾ ਹੈ। ਅੱਜ ਵਕਫ ਉਪਰ ਹਮਲਾ ਹੈ, ਭਵਿੱਖ ਵਿੱਚ ਸਿੱਖ, ਬੋਧੀ ਆਦਿ ਹੋਰ ਘੱਟ ਗਿਣਤੀ ਧਰਮਾਂ ਉੱਪਰ ਵੀ ਹਮਲਾ ਕਰਨ ਲਈ ਰਾਹ ਖੋਲ੍ਹ ਦਿੱਤਾ।ਸਿੱਧੇ ਤੌਰ ਉੱਤੇ ਆਰਟੀਕਲ 14 ਦੀ ਉਲੰਘਣਾ ਕੀਤੀ ਗਈ ਹੈ। ਕਾਨੂੰਨ ਦੀ ਇੱਕ ਧਾਰਾ ਅਨੁਸਾਰ ਕਿਸੇ ਵਿਅਕਤੀ ਦੀ ਨਿੱਜੀ ਜ਼ਿੰਦਗੀ ਵਿੱਚ ਇਬਾਦਤ ਕਰਨ ਦਾ ਕਿਵੇਂ ਪਤਾ ਲਗਾਓਗੇ। ਮੀਤ ਹੇਅਰ ਨੇ ਕਿਹਾ ਕਿ ਭਾਜਪਾ ਦੀ ਦੇਸ਼ ਨੂੰ ਵੰਡਣ ਦੀ ਰਾਜਨੀਤੀ ਇਸ ਬਿੱਲ ਤੋਂ ਸਾਫ ਝਲਕ ਰਹੀ ਹੈ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਮੁਸਲਮਾਨਾਂ ਪ੍ਰਤੀ ਰਵੱਈਆ ਪਿਛਲੇ 11 ਸਾਲਾਂ ਵਿ...
ਫਰੀਦਕੋਟ ‘ਚ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ

ਫਰੀਦਕੋਟ ‘ਚ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ

Local
ਫਰੀਦਕੋਟ 2 ਅਪ੍ਰੈਲ : ਪੰਜਾਬ ਸਰਕਾਰ ਵੱਲੋਂ 1 ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਹੋ ਚੁੱਕੀ ਹੈ ਅਤੇ ਜਿਲ੍ਹੇ ਦੀਆਂ 68 ਮੰਡੀਆਂ ਵਿੱਚ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦਿੱਤੀ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਮੰਡੀ ਬੋਰਡ ਦੇ ਅਧਿਕਾਰੀਆਂ ਵੱਲੋਂ ਜਿਲ੍ਹੇ ਦੇ ਕੁੱਲ 68 ਖਰੀਦ ਕੇਂਦਰਾਂ ਵਿੱਚ ਪੀਣ ਵਾਲੇ ਪਾਣੀ, ਰੋਸ਼ਨੀ,ਛਾਂ, ਸਫਾਈ ਆਦਿ ਦੇ ਢੁੱਕਵਾਂ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਆਪਣੀ ਜਿਣਸ ਵੇਚਣ ਆਏ ਕਿਸਾਨਾਂ ਤੋਂ ਇਲਾਵਾ ਮਜ਼ਦੂਰਾਂ, ਆੜ੍ਹਤੀਆਂ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫਸਲ ਸੁੱਕੀ ਤੇ ਸਰਕਾਰ ਵੱਲੋਂ ਤਹਿ ਮਾਪਦੰਡਾਂ ਅਨੁਸਾਰ ਹੀ ਲੈ ਕੇ ਆਉਣ ਤਾਂ ਜੋ ਮੰਡੀਆਂ ਵਿੱਚ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਕਟਾਈ ਲਈ ਹਾਰਵੈਸਟ ਕੰਬਾ...
ਯੂਨੀਵਰਸਿਟੀ ਇੰਸਟੀਚਿਊਟ ਆਫ਼ ਅਲਾਈਡ ਹੈਲਥ ਐਂਡ ਪੈਰਾਮੈਡੀਕਲ ਸਾਇੰਸਜ਼ ਵਲੋਂ ਫਰੈਸ਼ਰ ਪਾਰਟੀ

ਯੂਨੀਵਰਸਿਟੀ ਇੰਸਟੀਚਿਊਟ ਆਫ਼ ਅਲਾਈਡ ਹੈਲਥ ਐਂਡ ਪੈਰਾਮੈਡੀਕਲ ਸਾਇੰਸਜ਼ ਵਲੋਂ ਫਰੈਸ਼ਰ ਪਾਰਟੀ

Hot News
ਫਰੀਦਕੋਟ, 2 ਅਪ੍ਰੈਲ : ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ (BFUHS) ਦੇ ਯੂਨੀਵਰਸਿਟੀ ਇੰਸਟੀਚਿਊਟ ਆਫ਼ ਅਲਾਈਡ ਹੈਲਥ ਐਂਡ ਪੈਰਾਮੈਡੀਕਲ ਸਾਇੰਸਜ਼ ਵਲੋਂ ਫਰੈਸ਼ਰ ਪਾਰਟੀ - ਇਗਨਾਈਟ 2K25 ਨੂੰ ਬਹੁਤ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ। ਇਸ ਸਮਾਗਮ ਨੇ ਨਵੇਂ ਵਿਦਿਆਰਥੀਆਂ ਦਾ ਅਕਾਦਮਿਕ ਭਾਈਚਾਰੇ ਵਿੱਚ ਸਵਾਗਤ ਕੀਤਾ, ਜਿਸ ਨਾਲ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਵਿੱਚ ਦੋਸਤੀ ਅਤੇ ਖੁਸ਼ੀ ਵਧੀ।ਪ੍ਰੋ. (ਡਾ.) ਰਾਜੀਵ ਸੂਦ, ਮਾਨਯੋਗ ਵਾਈਸ ਚਾਂਸਲਰ, BFUHS, ਨੇ ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਆਪਣੇ ਸੰਬੋਧਨ ਵਿੱਚ, ਡਾ. ਸੂਦ ਵਲੋਂ ਦਿਲਚਸਪ ਜਾਣਕਾਰੀਆਂ ਸਾਂਝੀਆਂ ਕੀਤੀਆਂ ਗਈਆਂ ਅਤੇ ਵਿਦਿਆਰਥੀ ਜੀਵਨ ਵਿੱਚ ਪਾਠਕ੍ਰਮ ਤੋਂ ਇਲਾਵਾ ਗਤੀਵਿਧੀਆਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ, ਅਤੇ ਆਪਣੇ ਬਚਪਨ ਦੇ ਸੱਭਿਆਚਾਰਕ ਤਿਉਹਾਰਾਂ ਦੇ ਪੁਰਾਣੇ ਪਲਾਂ ਨੂੰ ਯਾਦ ਕੀਤਾ। ਉਨ੍ਹਾਂ ਨੇ ਫਰੈਸ਼ਰਾਂ ਦੀ ਉਤਸ਼ਾਹੀ ਭਾਗੀਦਾਰੀ ਲਈ ਪ੍ਰਸ਼ੰਸਾ ਕੀਤੀ ਅਤੇ ਇੱਕ ਸ਼ਾਨਦਾਰ ਸਮਾਗਮ ਦਾ ਆਯੋਜਨ ਕਰਨ ਲਈ ਪ੍ਰਬੰਧਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਯੂਨੀਵਰਸਿਟੀ ਇੰਸਟੀਚਿਊਟ ਆਫ਼ ਅਲਾਈਡ ਹੈਲਥ ਐਂਡ ਪੈ...
ਵੋਟਰ ਸੂਚੀਆਂ ਦੀ ਵਿਸ਼ੇਸ਼ ਸੋਧ ਲਈ ਸ਼ਡਿਊਲ ਜਾਰੀ

ਵੋਟਰ ਸੂਚੀਆਂ ਦੀ ਵਿਸ਼ੇਸ਼ ਸੋਧ ਲਈ ਸ਼ਡਿਊਲ ਜਾਰੀ

Hot News
ਚੰਡੀਗੜ੍ਹ, 2 ਅਪ੍ਰੈਲ: ਭਾਰਤੀ ਚੋਣ ਕਮਿਸ਼ਨ ਨੇ 64-ਲੁਧਿਆਣਾ ਪੱਛਮੀ ਵਿੱਚ ਜ਼ਿਮਨੀ ਚੋਣ ਲਈ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਦਾ ਸ਼ਡਿਊਲ ਜਾਰੀ ਕੀਤਾ ਹੈ। ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਵੋਟਰ ਸੂਚੀ ਦੀ ਵਿਸ਼ੇਸ਼ ਸੋਧ ਭਾਵ 1-4-2025 ਨੂੰ ਯੋਗਤਾ ਮਿਤੀ ਵਜੋਂ ਹੇਠ ਦਿੱਤੇ ਸ਼ਡਿਊਲ ਅਨੁਸਾਰ ਕੀਤੀ ਜਾਵੇਗੀ: ਪੋਲਿੰਗ ਸਟੇਸ਼ਨਾਂ ਦਾ ਤਰਕਸੰਗਤੀਕਰਨ 4-4-2025 ਤੱਕ (ਸ਼ੁੱਕਰਵਾਰ) ਏਕੀਕ੍ਰਿਤ ਡਰਾਫਟ ਵੋਟਰ ਸੂਚੀ ਦਾ ਪ੍ਰਕਾਸ਼ਨ 9-4-2025 ਨੂੰ (ਬੁੱਧਵਾਰ) ਦਾਅਵਿਆਂ ਅਤੇ ਇਤਰਾਜ਼ਾਂ ਨੂੰ ਦਾਇਰ ਕਰਨ ਦੀ ਮਿਆਦ 9-4-25 (ਬੁੱਧਵਾਰ) ਤੋਂ 24-4-25 (ਵੀਰਵਾਰ) ਤੱਕ ਇਤਰਾਜ਼ਾਂ ਦੇ ਦਾਅਵਿਆਂ ਦਾ ਨਿਪਟਾਰਾ 2-5-2025 ਤੱਕ (ਸ਼ੁੱਕਰਵਾਰ) ਵੋਟਰ ਸੂਚੀ ਦਾ ਅੰਤਿਮ ਪ੍ਰਕਾਸ਼ਨ 5-5-25 ਨੂੰ (ਸੋਮਵਾਰ)ਸਿਬਿਨ ਸੀ ਨੇ ਦੱਸਿਆ ਕਿ ਲੁਧਿਆਣਾ ਪੱਛਮੀ ਲਈ ਵੋਟਰ ਸੂਚੀ ਦੇ ਵਿਸ਼ੇਸ਼ ਸੰਖੇਪ ਸੋਧ ਸੰਬੰਧੀ ਰਾਜ ਦੀਆਂ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਇੱਕ ਪੱਤਰ ਜਾਰੀ ਕੀਤਾ ਜਾ ਚੁੱਕਾ ਹੈ।...
ਹੁਣ ‘ਆਪ’ ਸਰਕਾਰ ਅਤੇ ਸੰਗਠਨ ਮਿਲ ਕੇ ਨਸ਼ਿਆਂ ਖਿਲਾਫ ਮੁਹਿੰਮ ਚਲਾਉਣਗੇ

ਹੁਣ ‘ਆਪ’ ਸਰਕਾਰ ਅਤੇ ਸੰਗਠਨ ਮਿਲ ਕੇ ਨਸ਼ਿਆਂ ਖਿਲਾਫ ਮੁਹਿੰਮ ਚਲਾਉਣਗੇ

Punjab Politics
ਲੁਧਿਆਣਾ, 1 ਅਪ੍ਰੈਲ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਆਗੂ ਅਤੇ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੀ ਸ਼ਲਾਘਾ ਕਰਦਿਆਂ ਕਿਹਾ ਕਿ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਰਹਿਨੁਮਾਈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅਸੀਂ ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਾਂਗੇ।ਮਨੀਸ਼ ਸਿਸੋਦੀਆ ਅਤੇ 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਮੰਗਲਵਾਰ ਨੂੰ ਲੁਧਿਆਣਾ 'ਚ ਇਸ ਮੁੱਦੇ 'ਤੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ। ਉਨ੍ਹਾਂ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ 360⁰ ਰਣਨੀਤੀ ਬਾਰੇ ਦੱਸਦਿਆਂ ਕਿਹਾ ਕਿ ਅੱਜ ਅਰਵਿੰਦ ਕੇਜਰੀਵਾਲ ਅਤੇ ਸੰਗਠਨ ਦੇ ਆਗੂਆਂ ਨਾਲ ਹੋਈ ਮੀਟਿੰਗ ਦੌਰਾਨ ਇਹ ਫੈਸਲਾ ਕੀਤਾ ਗਿਆ ਕਿ ਹੁਣ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਦਾ ਸੰਗਠਨ ਮਿਲ ਕੇ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣਗੇ, ਤਾਂ ਜੋ ਪੰਜਾਬ ਵਿੱਚੋਂ ਨਸ਼ੇ ਨੂੰ ਜਲਦੀ ਤੋਂ ਜਲਦੀ ਖ਼ਤਮ ਕੀਤਾ ਜਾ ਸਕੇ।ਉਨ੍ਹਾਂ ਕਿਹਾ ਕਿ ਦੁਜਿਆਂ ਪਾਰਟੀਆਂ ਦੇ ਸੰਗਠਨ ਦੀ ਮੀਟਿੰਗਾਂ ਵਿੱਚ ਸੱਤਾ ਹਾਸਿਲ ਕਰਨ ਬਾਰੇ ਚਰਚਾ ਕੀ...
ਭਗਵੰਤ ਮਾਨ ਨੇ ‘ਆਪ’ ਵਰਕਰਾਂ ਨੂੰ ਦੱਸਿਆ ਪਾਰਟੀ ਦੀ ਰੀੜ੍ਹ ਦੀ ਹੱਡੀ

ਭਗਵੰਤ ਮਾਨ ਨੇ ‘ਆਪ’ ਵਰਕਰਾਂ ਨੂੰ ਦੱਸਿਆ ਪਾਰਟੀ ਦੀ ਰੀੜ੍ਹ ਦੀ ਹੱਡੀ

Breaking News
ਲੁਧਿਆਣਾ/ਚੰਡੀਗੜ੍ਹ, 1 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਵਿੱਚ ਕਾਰਜਕਾਰੀ ਸੰਮੇਲਨ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ (ਆਪ) ਦੇ ਵਲੰਟੀਅਰਾਂ ਪ੍ਰਤੀ ਆਪਣੀ ਡੂੰਘੀ ਸ਼ੁਕਰਗੁਜ਼ਾਰੀ ਪ੍ਰਗਟ ਕੀਤੀ ਅਤੇ ਉਨ੍ਹਾਂ ਨੂੰ ਪਾਰਟੀ ਦੀ ਸਫਲਤਾ ਪਿੱਛੇ ਅਸਲ ਪ੍ਰੇਰਕ ਸ਼ਕਤੀ ਦੱਸਿਆ। ਮਾਨ ਨੇ 'ਆਪ' ਵਲੰਟੀਅਰਾਂ ਦੀ ਅਟੁੱਟ ਵਚਨਬੱਧਤਾ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਪਾਰਟੀ ਦੀ ਵਿਚਾਰਧਾਰਾ ਦੇ ਜੋਸ਼ੀਲੇ ਮਸ਼ਾਲਧਾਰੀ ਦੱਸਿਆ। ਮਾਨ ਨੇ ਪੰਜਾਬ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਲਈ ਚੱਲ ਰਹੇ ਯਤਨਾਂ 'ਤੇ ਵੀ ਜ਼ੋਰ ਦਿੱਤਾ ਅਤੇ ਵਲੰਟੀਅਰਾਂ ਨੂੰ ਲੋਕਾਂ ਪ੍ਰਤੀ ਪਾਰਟੀ ਦੀ ਅਟੁੱਟ ਵਚਨਬੱਧਤਾ ਦਾ ਭਰੋਸਾ ਦਿੱਤਾ।ਮਾਨ ਨੇ ਕਿਹਾ "ਆਪ' ਵਲੰਟੀਅਰ ਸਿਰਫ਼ ਰਾਜਨੀਤਿਕ ਵਰਕਰ ਨਹੀਂ ਹਨ; ਉਹ ਆਪਣੇ ਆਪ ਵਿੱਚ ਇੱਕ ਕ੍ਰਾਂਤੀ ਹਨ। ਜਦੋਂ ਵੀ ਪਾਰਟੀ ਉਨ੍ਹਾਂ ਨੂੰ ਬੁਲਾਉਂਦੀ ਹੈ, ਉਹ ਬਿਨਾਂ ਕਿਸੇ ਝਿਜਕ ਦੇ ਤੁਰੰਤ ਜਵਾਬ ਦਿੰਦੇ ਹਨ, ਸਾਫ਼-ਸੁਥਰੀ ਅਤੇ ਲੋਕ-ਕੇਂਦ੍ਰਿਤ ਰਾਜਨੀਤੀ ਦੇ ਉਦੇਸ਼ ਲਈ ਆਪਣੇ ਆਪ ਨੂੰ ਪੂਰੀ ਤਰ੍ਹਾਂ ਸਮਰਪਿਤ ਕਰਦੇ ਹਨ,"। ਪੰਜਾਬ ਦੇ ਮੁੱਖ ਮੰਤਰੀ ਨੇ 'ਆਪ' ਦੇ...
ਮੈਂ ਪੰਜਾਬ ਦੀ ਧਰਤੀ ਦੀ ਸੌਂਹ ਖਾਂਦਾ ਹਾਂ, ਜਦੋਂ ਤੱਕ ਪੰਜਾਬ ਨਸ਼ਾ ਮੁਕਤ ਨਹੀਂ ਹੋ ਜਾਂਦਾ, ਉਦੋਂ ਤੱਕ ਮੈਂ ਚੁਪ ਨਹੀਂ ਬੈਠਾਂਗਾ-ਕੇਜਰੀਵਾਲ

ਮੈਂ ਪੰਜਾਬ ਦੀ ਧਰਤੀ ਦੀ ਸੌਂਹ ਖਾਂਦਾ ਹਾਂ, ਜਦੋਂ ਤੱਕ ਪੰਜਾਬ ਨਸ਼ਾ ਮੁਕਤ ਨਹੀਂ ਹੋ ਜਾਂਦਾ, ਉਦੋਂ ਤੱਕ ਮੈਂ ਚੁਪ ਨਹੀਂ ਬੈਠਾਂਗਾ-ਕੇਜਰੀਵਾਲ

Breaking News
ਲੁਧਿਆਣਾ/ਚੰਡੀਗੜ੍ਹ, 1 ਅਪ੍ਰੈਲ : 'ਆਪ' ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਲੁਧਿਆਣਾ ਵਿੱਚ 'ਆਪ' ਦੇ ਕਾਰਜਕਾਰੀ ਸੰਮੇਲਨ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਪੰਜਾਬ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਦੇ ਮਿਸ਼ਨ ਦੀ ਰੂਪ-ਰੇਖਾ ਪੇਸ਼ ਕੀਤੀ। ਇਸਨੂੰ ਸੂਬੇ ਦੇ ਭਵਿੱਖ ਲਈ ਇੱਕ ਮਹੱਤਵਪੂਰਨ ਕਦਮ ਦੱਸਦੇ ਹੋਏ, ਕੇਜਰੀਵਾਲ ਨੇ 'ਆਪ' ਵਲੰਟੀਅਰਾਂ ਦੇ ਇਕੱਠ ਨੂੰ ਭਰੋਸਾ ਦਿੱਤਾ ਕਿ ਇਹ ਮਿਸ਼ਨ ਸਿਰਫ਼ ਇੱਕ ਟੀਚਾ ਨਹੀਂ ਹੈ, ਸਗੋਂ ਇੱਕ ਸਮੂਹਿਕ ਵਚਨਬੱਧਤਾ ਹੈ ਜੋ ਪੰਜਾਬ ਦੇ ਹਰ ਵਿਅਕਤੀ ਨੂੰ ਨਸ਼ਿਆਂ ਦੇ ਚੁੰਗਲ ਤੋਂ ਮੁਕਤ ਕਰਨ ਲਈ ਇੱਕਜੁੱਟ ਕਰੇਗੀ। 'ਆਪ' ਵਲੰਟੀਅਰਾਂ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ, "ਤੁਸੀਂ ਉਹ ਲੋਕ ਹੋ ਜਿਨ੍ਹਾਂ ਨੇ ਪੰਜਾਬ ਵਿੱਚ 'ਆਪ' ਦੀ ਸਰਕਾਰ ਸਥਾਪਤ ਕਰਨ ਲਈ ਦਿਨ ਰਾਤ ਕੰਮ ਕੀਤਾ। ਅੱਜ ਦੀ ਮੀਟਿੰਗ ਬਹੁਤ ਮਹੱਤਵਪੂਰਨ ਹੈ ਕਿਉਂਕਿ ਅਸੀਂ ਇੱਥੇ ਇੱਕ ਮਿਸ਼ਨ ਲਈ ਇਕੱਠੇ ਹੋਏ ਹਾਂ - ਪੰਜਾਬ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਲਈ। ਮੇਰਾ ਪੂਰਾ ਵਿਸ਼ਵਾਸ ਹੈ ਕਿ ਜੇਕਰ ਇੱਥੇ ਹਰ ਵਿਅਕਤੀ ਪੰਜਾਬ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਦੀ ...
ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ: ਤਰੁਨਪ੍ਰੀਤ ਸਿੰਘ ਸੌਂਦ

ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ: ਤਰੁਨਪ੍ਰੀਤ ਸਿੰਘ ਸੌਂਦ

Hot News
ਬਰਨਾਲਾ, 1 ਅਪ੍ਰੈਲ : ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਅਧੀਨ ਅੱਜ ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਬਰਨਾਲਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਜ਼ਿਲ੍ਹੇ ਦੇ ਸਿਵਲ, ਪੁਲਿਸ ਪ੍ਰਸ਼ਾਸਨ ਤੇ ਵਿਭਾਗੀ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਦਾ ਘਾਣ ਕਰਨ ਵਾਲੇ ਨਸ਼ਾ ਤਸਕਰਾਂ ਲਈ ਹੁਣ ਪੰਜਾਬ ਵਿੱਚ ਕੋਈ ਥਾਂ ਨਹੀਂ ਹੈ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਨਸ਼ਿਆਂ ਦੇ ਕੋਹੜ ਦਾ ਖਾਤਮਾ ਕਰਨ ਲਈ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਇਹ ਵਿਆਪਕ ਮੁਹਿੰਮ ਜਾਰੀ ਰੱਖੀ ਜਾਵੇ। ਇਸ ਮੌਕੇ ਸਾਰੇ ਵਿਭਾਗਾਂ ਨੇ ਆਪਣੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ।ਇਸ ਮੌਕੇ ਡਿਪਟੀ ਕਮਿਸ਼ਨਰ ਟੀ ਬੈਨਿਥ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 175 ਪੰਚਾਇਤਾਂ ਨੇ ਨਸ਼ਿਆਂ ਖ਼ਿਲਾਫ਼ ...
ਜੱਜਾਂ ਦੀ ਨਿਯੁਕਤੀ ਲਈ ਪੁਆਇੰਟ ਅਧਾਰਤ, ਮੈਰਿਟ ਪ੍ਰਣਾਲੀ ਹੋਵੇ : ਚੱਢਾ

ਜੱਜਾਂ ਦੀ ਨਿਯੁਕਤੀ ਲਈ ਪੁਆਇੰਟ ਅਧਾਰਤ, ਮੈਰਿਟ ਪ੍ਰਣਾਲੀ ਹੋਵੇ : ਚੱਢਾ

Punjab Politics
ਨਵੀਂ ਦਿੱਲੀ, 1 ਅਪ੍ਰੈਲ : ਸੰਸਦ ਮੈਂਬਰ ਰਾਘਵ ਚੱਢਾ ਨੇ ਅੱਜ ਰਾਜ ਸਭਾ ਵਿੱਚ ਦੇਸ਼ ਦੀ ਨਿਆਂਪਾਲਿਕਾ ਵਿੱਚ ਵਾਪਰੀਆਂ ਤਾਜ਼ਾ ਘਟਨਾਵਾਂ ਨੂੰ ਲੈ ਕੇ ਸਵਾਲ ਉਠਾਏ। ਰਾਜ ਸਭਾ ਵਿੱਚ ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਦੇਸ਼ ਵਿੱਚ ਨਿਆਂਇਕ ਸੁਧਾਰਾਂ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਭਾਰਤ ਦੇ ਲੋਕ ਅਦਾਲਤ ਨੂੰ ਨਿਆਂ ਦਾ ਮੰਦਰ ਮੰਨਦੇ ਹਨ ਅਤੇ ਜਦੋਂ ਕੋਈ ਆਮ ਨਾਗਰਿਕ ਇਸ ਦੇ ਬੂਹੇ ’ਤੇ ਜਾਂਦਾ ਹੈ ਤਾਂ ਉਸ ਨੂੰ ਪੂਰਾ ਭਰੋਸਾ ਹੁੰਦਾ ਹੈ ਕਿ ਉਸ ਨੂੰ ਨਿਆਂ ਜ਼ਰੂਰ ਮਿਲੇਗਾ। ਸਾਂਸਦ ਰਾਘਵ ਚੱਢਾ ਨੇ ਅੱਗੇ ਕਿਹਾ ਕਿ ਜਿਸ ਤਰ੍ਹਾਂ ਪ੍ਰਮਾਤਮਾ ਦੀ ਕਚਹਿਰੀ 'ਚ ਦੇਰੀ ਹੋ ਸਕਦੀ ਹੈ ਪਰ ਹਨੇਰਾ ਨਹੀਂ, ਉਸੇ ਤਰ੍ਹਾਂ ਇਹ ਮੰਨਿਆ ਜਾਂਦਾ ਹੈ ਕਿ ਨਿਆਂਪਾਲਿਕਾ 'ਚ ਭਾਵੇਂ ਸਮਾਂ ਲੱਗ ਜਾਵੇ, ਬੇਇਨਸਾਫ਼ੀ ਨਹੀਂ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਨਿਆਂਪਾਲਿਕਾ ਨੇ ਸਮੇਂ-ਸਮੇਂ 'ਤੇ ਇਸ ਭਰੋਸੇ ਨੂੰ ਮਜ਼ਬੂਤ ਕੀਤਾ ਹੈ, ਪਰ ਅਜੋਕੇ ਸਮੇਂ 'ਚ ਕੁਝ ਘਟਨਾਵਾਂ ਨੇ ਦੇਸ਼ ਨੂੰ ਚਿੰਤਤ ਕੀਤਾ ਹੈ, ਜਿਸ ਕਾਰਨ ਨਿਆਂਇਕ ਸੁਧਾਰਾਂ 'ਤੇ ਧਿਆਨ ਦੇਣਾ ਜ਼ਰੂਰੀ ਹੋ ਗਿਆ ਹੈ।ਸੰਸਦ ਮੈਂਬਰ ਰਾਘਵ ਚੱਢਾ ਨੇ ਆਪਣੇ ਭਾਸ਼ਣ ਵਿੱਚ ਜ...