ਅਸੀਂ ਚਾਰੋਂ ਸੀਟਾਂ ਜਿੱਤਾਂਗੇ, ਪੰਜਾਬ ਦੀ ਜਨਤਾ ‘ਆਪ’ ਦੇ ਨਾਲ ਹੈ: ਭਗਵੰਤ ਮਾਨ
ਚੰਡੀਗੜ੍ਹ, 23 ਅਕਤੂਬਰ : ਆਮ ਆਦਮੀ ਪਾਰਟੀ 'ਆਪ' ਦੇ ਕੌਮੀ ਜਨਰਲ ਸਕੱਤਰ ਅਤੇ ਸੰਸਦ ਮੈਂਬਰ ਸੰਦੀਪ ਪਾਠਕ ਨੇ ਅੱਜ ਪੰਜਾਬ 'ਚ ਜ਼ਿਮਨੀ ਚੋਣ ਲਈ ਪਾਰਟੀ ਦੇ ਚਾਰ ਉਮੀਦਵਾਰਾਂ ਦੀ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪਾਰਟੀ ਜ਼ਮੀਨੀ ਪੱਧਰ 'ਤੇ ਚੋਣ ਪ੍ਰਚਾਰ ਕਰੇਗੀ। ਉਨ੍ਹਾਂ ਐਲਾਨ ਕੀਤਾ ਕਿ ਪਾਰਟੀ ਦੇ ਸਾਰੇ ਮੈਂਬਰ ਪਿੰਡਾਂ ਵਿਚ ਵੋਟਰਾਂ ਨਾਲ ਸਰਗਰਮੀ ਨਾਲ ਮਿਲਣਗੇ ਅਤੇ ਜਨਤਾ ਦੇ ਮਹੱਤਵਪੂਰਨ ਮੁੱਦਿਆਂ 'ਤੇ ਧਿਆਨ ਕੇਂਦਰਿਤ ਕਰਨਗੇ।
ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ 'ਆਪ' ਉਮੀਦਵਾਰਾਂ ਨਾਲ ਚੋਣ ਪ੍ਰਚਾਰ ਰਣਨੀਤੀ 'ਤੇ ਚਰਚਾ ਕੀਤੀ ਅਤੇ ਕਿਹਾ ਕਿ 'ਆਪ' ਸਾਰੀਆਂ ਚਾਰ ਸੀਟਾਂ 'ਤੇ ਜਿੱਤ ਦਰਜ ਕਰੇਗੀ। ਉਨ੍ਹਾਂ ਕਿਹਾ ਕਿ ਲੋਕ ਸਾਡੇ ਨਾਲ ਹਨ ਕਿਉਂਕਿ ਅਸੀਂ ਉਨ੍ਹਾਂ ਦੇ ਮੁੱਦਿਆਂ ਅਤੇ ਕੰਮ 'ਤੇ ਧਿਆਨ ਕੇਂਦਰਿਤ ਕਰਦੇ ਹਾਂ।
ਪਾਠਕ ਨੇ ਭਰੋਸਾ ਪ੍ਰਗਟਾਇਆ ਕਿ ਵੋਟਰ ਸਰਕਾਰ ਦੇ ਕੰਮ ਦੇ ਆਧਾਰ 'ਤੇ ਸਾਡੇ ਉਮੀਦਵਾਰਾਂ ਦਾ ਸਮਰਥਨ ਕਰਨਗੇ। ਉਨ੍ਹਾਂ ਪਾਰਟੀ ਵਰਕਰਾਂ ਨੂੰ ਲੋਕਾਂ ਦੀਆਂ ਹੱਕੀ ਮੰਗਾਂ ਨੂੰ ਪਹਿਲ ਦੇਣ ਲਈ ਪ੍ਰੇਰਿਤ ਕੀਤਾ ਅਤੇ ਜ਼ੋਰ ਦੇ ਕੇ ਕਿਹਾ ...








