Sunday, May 17Malwa News
Shadow

Tag: latest news

ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦੇਣ ਲਈ ਭਗਵੰਤ ਮਾਨ ਤੋਂ ਲੋਕ ਖੁਸ਼

ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦੇਣ ਲਈ ਭਗਵੰਤ ਮਾਨ ਤੋਂ ਲੋਕ ਖੁਸ਼

Hot News
ਚੰਡੀਗੜ੍ਹ, 1 ਅਪਰੈਲ : ਸਿੱਖਿਆ ਵਿਭਾਗ ਵਿੱਚ ਨਵੇਂ ਭਰਤੀ ਹੋਏ ਅਧਿਆਪਕਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ’ਤੇ ਨੌਕਰੀਆਂ ਦੇਣ ਲਈ ਸ਼ਲਾਘਾ ਕੀਤੀ। ਸੰਗਰੂਰ ਦੀ ਸਿਮਰਨਜੀਤ ਸ਼ਰਮਾ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਸ ਦੇ ਪਤੀ ਨੂੰ 2023 ਵਿੱਚ ਨਿਯੁਕਤੀ ਪੱਤਰ ਮਿਲਿਆ ਸੀ ਅਤੇ ਹੁਣ ਉਸ ਨੇ ਇਹ ਨੌਕਰੀ ਹਾਸਲ ਕਰ ਕੇ ਆਪਣੇ ਦਾਦਾ ਜੀ ਦਾ ਸੁਪਨਾ ਸਾਕਾਰ ਕੀਤਾ ਹੈ। ਉਸ ਨੇ ਕਿਹਾ ਕਿ ਇਸ ਦਾ ਸਾਰਾ ਸਿਹਰਾ ਮੁੱਖ ਮੰਤਰੀ ਨੂੰ ਜਾਂਦਾ ਹੈ, ਜਿਨ੍ਹਾਂ ਨੇ ਪੂਰੇ ਪਾਰਦਰਸ਼ੀ ਢੰਗ ਨਾਲ ਭਰਤੀ ਯਕੀਨੀ ਬਣਾਈ ਹੈ।ਮਾਨਸਾ ਦੇ ਰਹਿਣ ਵਾਲੇ ਗਗਨਦੀਪ ਸਿੰਘ ਨੇ ਦੱਸਿਆ ਕਿ ਉਹ ਪ੍ਰਾਈਵੇਟ ਤੌਰ 'ਤੇ ਕੰਮ ਕਰਦਾ ਸੀ ਅਤੇ ਲੰਬੇ ਸਮੇਂ ਤੋਂ ਨੌਕਰੀ ਲਈ ਕੋਸ਼ਿਸ਼ ਕਰ ਰਿਹਾ ਸੀ। ਉਸ ਨੇ ਕਿਹਾ ਕਿ ਇਸ ਤੋਂ ਪਹਿਲਾਂ ਉਸ ਦੇ ਪਰਿਵਾਰ ਦੇ ਕਿਸੇ ਵੀ ਮੈਂਬਰ ਕੋਲ ਸਰਕਾਰੀ ਨੌਕਰੀ ਨਹੀਂ ਸੀ। ਇਸ ਨੌਕਰੀ ਲਈ ਉਹ ਮੁੱਖ ਮੰਤਰੀ ਅਤੇ ਸੂਬਾ ਸਰਕਾਰ ਦੇ ਸਦਾ ਕਰਜ਼ਦਾਰ ਰਹਿਣਗੇ।ਰਾਮਫਲ ਸਿੰਘ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਉਸ ਦੀ ਅਤੇ ਉਸ ਦੇ ਦੋਸਤ ਦੀ ਸਰਕਾਰੀ ਨੌਕਰੀ ਦ...
ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ : ਭਗਵੰਤ ਮਾਨ

ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ : ਭਗਵੰਤ ਮਾਨ

Breaking News
ਚੰਡੀਗੜ੍ਹ, 1 ਅਪ੍ਰੈਲ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ‘ਮਿਸ਼ਨ ਰੋਜ਼ਗਾਰ’ ਨੂੰ ਜਾਰੀ ਰੱਖਦਿਆਂ ਆਪਣੇ 36 ਮਹੀਨਿਆਂ ਦੇ ਕਾਰਜਕਾਲ ਦੌਰਾਨ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦੇ ਕੇ ਨਵਾਂ ਕੀਰਤੀਮਾਨ ਕਾਇਮ ਕੀਤਾ ਹੈ। ਅੱਜ ਇੱਥੇ 700 ਤੋਂ ਵੱਧ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਹੋਏ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਇਸ ਇਤਿਹਾਸਕ ਮੌਕੇ ਨਵੇਂ ਭਰਤੀ ਹੋਏ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਇਹ ਨੌਕਰੀ ਅਧਿਆਪਕਾਂ ਦੀ ਸਖ਼ਤ ਮਿਹਨਤ ਅਤੇ ਸਮਰਪਿਤ ਭਾਵਨਾ ਦਾ ਫਲ ਹੈ ਕਿਉਂਕਿ ਉਨ੍ਹਾਂ ਦੀ ਸਰਕਾਰ ਨੌਜਵਾਨਾਂ ਨੂੰ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦੇ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਯੁੱਗ ਦੀ ਸ਼ੁਰੂਆਤ ਹੋ ਚੁੱਕੀ ਹੈ ਕਿਉਂਕਿ ਸਕੂਲਾਂ ਦੇ ਬੁਨਿਆਦੀ ਢਾਂਚੇ ਦੀ ਕਾਇਆਕਲਪ ਕੀਤੀ ਜਾ ਰਹੀ ਹੈ।ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਬੱਚਿਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ’ਤੇ ਸਭ ਤੋਂ ਵੱਧ ਜ਼ੋਰ ਦਿੱਤਾ ਜਾ...
ਮੂੰਹ ਅਤੇ ਦੰਦਾਂ ਦੀ ਸਫ਼ਾਈ ਰੱਖ ਕੇ ਬਹੁਤ ਬਿਮਾਰੀਆਂ ਤੋਂ ਬਚਿਆ ਜਾ ਸਕਦਾ: ਡਾ ਗੁਰਪ੍ਰੀਤ ਸਿੱਧੂ

ਮੂੰਹ ਅਤੇ ਦੰਦਾਂ ਦੀ ਸਫ਼ਾਈ ਰੱਖ ਕੇ ਬਹੁਤ ਬਿਮਾਰੀਆਂ ਤੋਂ ਬਚਿਆ ਜਾ ਸਕਦਾ: ਡਾ ਗੁਰਪ੍ਰੀਤ ਸਿੱਧੂ

Local
ਮੋਗਾ, 1 ਅਪ੍ਰੈਲ : ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਡਾ ਪਰਦੀਪ ਕੁਮਾਰ ਮਹਿੰਦਰਾ ਸਿਵਲ ਮੋਗਾ ਦੀ ਪ੍ਰਧਾਨਗੀ ਹੇਠ ਦੰਦਾ ਦੀਆ ਬਿਮਾਰੀਆਂ ਬਾਰੇ ਜਾਗਰੂਕਤਾ ਰੈਲੀ ਕੱਢੀ ਗਈ। ਇਸ ਮੌਕੇ ਜਿਲ੍ਹਾ ਡੈਂਟਲ ਹੈਲਥ ਅਫ਼ਸਰ ਗੁਰਪ੍ਰੀਤ ਸਿੱਧੂ ਡਿਪਟੀ ਡਾਇਰੈਕਟਰ ਕਮ ਡੀ ਡੀ ਐਚ ਓ ਮੋਗਾ ਨੇ ਵਿਸ਼ਵ ਓਰਲ ਸਿਹਤ ਦਿਵਸ ਬਾਰੇ ਦੱਸਿਆ ਕਿ ਸਰੀਰ ਨੂੰ ਤੰਦਰੁਸਤ ਰੱਖਣ ਲਈ ਦੰਦਾਂ ਅਤੇ ਮੁੂੰਹ ਦੀ ਸੰਭਾਲ ਬਹੁਤ ਜਰੂਰੀ ਹੈ। ਸਮੇਂ ਸਿਰ ਦੰਦਾਂ ਦੀ ਸਫਾਈ ਨਾ ਕਰਨ ਕਾਰਣ ਦੰਦਾਂ ਨੂੰ ਅਨੇਕਾਂ ਕਿਸਮ ਦੀਆਂ ਬਿਮਾਰੀਆਂ ਲੱਗ ਜਾਂਦੀਆਂ ਹਨ। ਉਹਨਾਂ ਨੇ ਕਿਹਾ ਕਿ ਤੰਦਰੁਸਤ ਦੰਦਾਂ ਲਈ ਦਿਨ ਵਿੱਚ ਦੋ ਵਾਰ ਬਰੁਸ਼ ਕਰੋ, ਸਿਹਤਮੰਦ ਭੋਜਨ ਦਾ ਸੇਵਨ ਕਰੋ, ਚਿਪਚਿਪੇ ਅਤੇ ਮਿੱਠਾ ਖਾਣ ਤੋਂ ਪ੍ਰਹੇਜ਼ ਕਰੋ, ਖਾਣਾ ਚੰਗੀ ਤਰ੍ਹਾਂ ਚਬਾ ਕੇ ਖਾਓ, ਵਿਟਾਮਿਨਾਂ ਅਤੇ ਖਣਿਜ ਪਦਾਰਥਾਂ ਭਰਪੂਰ ਭੋਜਨ ਦਾ ਸੇਵਨ ਕਰੋ, ਹਰੇਕ 6 ਮਹੀਨੇ ਬਾਅਦ ਆਪਣੇ ਦੰਦਾਂ ਦੇ ਡਾਕਟਰ ਦੀ ਸਲਾਹ ਲਵੋ, ਭੋਜਨ ਕਰਨ ਤੋਂ ਬਾਅਦ ਆਪਣੇ ਦੰਦਾਂ ਨੂੰ ਬੁਰਸ਼ ਨਾਲ ਸਾਫ਼ ਕਰੋ ਤਾਂ ਕਿ ਦੰਦਾਂ ਉੱਤੇ ਜੰਮੀ ਪੇਪੜੀ ਨੂੰ ਦੂਰ ਕੀਤਾ ਜਾ ਸਕੇ, ਰਾਤ ਨੂੰ ਸੌਣ ਤੋਂ ਪਹਿਲਾਂ ਬਰੁਸ਼ ਜਰੂਰ ...
ਸਰੀਰਕ ਸਿਹਤ ਦੇ ਨਾਲ ਨਾਲ ਮਾਨਿਸਕ ਤੌਰ ਤੇ ਤੰਦਰੁਸਤ ਹੋਣਾ ਵੀ ਜਰੂਰੀ – ਡਾਕਟਰ ਚਰਨਪ੍ਰੀਤ ਸਿੰਘ

ਸਰੀਰਕ ਸਿਹਤ ਦੇ ਨਾਲ ਨਾਲ ਮਾਨਿਸਕ ਤੌਰ ਤੇ ਤੰਦਰੁਸਤ ਹੋਣਾ ਵੀ ਜਰੂਰੀ – ਡਾਕਟਰ ਚਰਨਪ੍ਰੀਤ ਸਿੰਘ

Health
ਮੋਗਾ, 1 ਅਪ੍ਰੈਲ : ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਡਾ: ਪ੍ਰਦੀਪ ਕੁਮਾਰ ਮਹਿੰਦਰਾ ਸਿਵਲ ਸਰਜਨ ਮੋਗਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ , ਡੀ.ਐਮ.ਸੀ ਮੋਗਾ ਡਾਕਟਰ ਰਾਜੇਸ਼ ਮਿੱਤਲ ਦੀ ਅਗਵਾਈ ਹੇਠ ਜਿਲਾ ਪੱਧਰ ਤੇ ਆਯੁਰਵੈਦਿਕ ਮੈਡੀਕਲ ਅਫਸਰਾਂ ਨੂੰ ਟ੍ਰੇਨਿੰਗ ਦਿੱਤੀ । ਇਸ ਮੌਕੇ ਟ੍ਰੇਨਿੰਗ ਦੇ ਨੋਡਲ ਅਫਸਰ ਡਾਕਟਰ ਚਰਨਜੀਤ ਸਿੰਘ ਮਾਨਸਿਕ ਰੋਗਾਂ ਦੇ ਮਾਹਿਰ ਸਿਵਿਲ ਹਸਪਤਾਲ ਮੋਗਾ ਨੇ ਕਿਹਾ ਕਿ ਸਰੀਰਕ ਤੰਦਰੁਸਤੀ ਦੇ ਨਾਲ ਨਾਲ ਮਾਨਸਿਕ ਤੰਦਰੁਸਤੀ ਹੋਣੀ ਵੀ ਜਰੂਰੀ ਹੈ ਤਾਂ ਜੋ ਅੱਜ ਕੱਲ ਦੀ ਭੱਜ ਦੌੜ ਦੀ ਜਿੰਦਗੀ ਵਿੱਚ ਜਿੱਥੇ ਮਨੁੱਖ ਕੋਲ ਸਰੀਰ ਕੰਮ ਕਰਨ ਦੀ ਕਮੀ ਹੋਈ ਹੈ ਉਥੇ ਦਿਮਾਗੀ ਬੋਜ ਬਹੁਤ ਵੱਧ ਗਿਆ ਹੈ ਇਸ ਲਈ ਦਿਮਾਗੀ ਤੌਰ ਤੇ ਤੰਦਰੁਸਤ ਹੋਣਾ ਵੀ ਬਹੁਤ ਜਰੂਰੀ ਹੈ ਇਸ ਸਬੰਧੀ ਹੋਰ ਵੀ ਕਈ ਨੁਕਤੇ ਸਾਂਝੇ ਕੀਤੇ।ਡਾ: ਚਰਨਪ੍ਰੀਤ ਸਿੰਘ, ਐਮ.ਓ ਮਾਨਸਿਕ ਰੋਗ ਦੇ ਮਾਹਿਰ ਸਿਵਲ ਹਸਪਤਾਲ ਮੋਗਾ ਨੇ ਲੋਕਾ ਨੂੰ ਨਸ਼ੇ ਤੋ ਸਿਹਤ ਨੂੰ ਹੋਣ ਵਾਲੇ ਨੁਕਸਾਨ ਤੋਂ ਜਾਣੂ ਕਰਾਉਂਦੇ ਹੋਏ ਕਿਹਾ ਕਿ ਨਸ਼ਾ ਨਹੀ ਜ਼ਿੰਦਗੀ ਚੁਣੋ। ਹਮੇਸ਼ਾ ਸਕਾਰਾਤਮਕ ਜਿੰਦਗੀਂ ਦਾ ਪ੍ਰਣ ਕਰੋ ਅਤੇ ਕਿਹਾ ਕਿ ਨਸ਼ੇ ਦੀ ਲੱਤ ਪਹ...
ਪੰਜਾਬ ਸਰਕਾਰ ਵਲੋਂ ਕਣਕ ਦੀ ਖਰੀਦ ਲਈ ਸਾਰੇ ਪ੍ਰਬੰਧ ਮੁਕੰਮਲ

ਪੰਜਾਬ ਸਰਕਾਰ ਵਲੋਂ ਕਣਕ ਦੀ ਖਰੀਦ ਲਈ ਸਾਰੇ ਪ੍ਰਬੰਧ ਮੁਕੰਮਲ

Breaking News
ਚੰਡੀਗੜ੍ਹ, 31 ਮਾਰਚ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ 1 ਅਪ੍ਰੈਲ ਤੋਂ ਸ਼ੁਰੂ ਹੋ ਰਹੀ ਕਣਕ ਦੀ ਖਰੀਦ ਲਈ ਪੰਜਾਬ ਸਰਕਾਰ ਵੱਲੋਂ ਸਾਰੀਆਂ ਮੰਡੀਆਂ ਵਿੱਚ ਪੁਖਤਾ ਖਰੀਦ ਪ੍ਰਬੰਧ ਕੀਤੇ ਗਏ ਹਨ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਭਰ ਦੀਆਂ 1865 ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਵਿਆਪਕ ਪ੍ਰਬੰਧ ਯਕੀਨੀ ਬਣਾਏ ਹਨ ਤਾਂ ਜੋ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਕੋਈ ਮੁਸ਼ਕਲ ਦਰਪੇਸ਼ ਨਾ ਆਵੇ।ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸਾਡੀ ਸਰਕਾਰ ਕਿਸਾਨਾਂ ਲਈ ਨਿਰਵਿਘਨ ਖਰੀਦ ਪ੍ਰਕਿਰਿਆ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਸਾਰੇ ਖਰੀਦ ਕੇਂਦਰਾਂ ਵਿੱਚ ਬਿਜਲੀ, ਛਾਂ ਅਤੇ ਪੀਣ ਵਾਲੇ ਸਾਫ਼ ਪਾਣੀ ਆਦਿ ਦੇ ਢੁਕਵੇਂ ਪ੍ਰਬੰਧ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਕਿਸਾਨਾਂ ਨੂੰ ਫਸਲ ਦਾ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਲਈ ਵਚਨਬੱਧ ਹੈ। ਕੈਬਨਿਟ ਮੰਤਰੀ ਨੇ ਕਿਸਾਨਾਂ ਨੂੰ ਅ...
ਪੰਜਾਬ ਸਰਕਾਰ ਵਲੋਂ ਸਕੂਲਾਂ ਦੀ ਸਮਾਂ ਸਾਰਣੀ ਜਾਰੀ

ਪੰਜਾਬ ਸਰਕਾਰ ਵਲੋਂ ਸਕੂਲਾਂ ਦੀ ਸਮਾਂ ਸਾਰਣੀ ਜਾਰੀ

Hot News
ਚੰਡੀਗੜ੍ਹ, 31 ਮਾਰਚ: ਸੂਬੇ ਭਰ ਦੇ ਸਕੂਲਾਂ ਵਿੱਚ 1 ਅਪ੍ਰੈਲ ਤੋਂ ਸ਼ੁਰੂ ਹੋ ਰਹੇ ਨਵੇਂ ਵਿੱਦਿਅਕ ਸੈਸ਼ਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਅੱਜ ਐਲਾਨ ਕੀਤਾ ਹੈ ਕਿ ਸੂਬੇ ਭਰ ਦੇ ਸਾਰੇ ਸਰਕਾਰੀ, ਅਰਧ-ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲ ਸਵੇਰੇ 8 ਵਜੇ ਖੁੱਲ੍ਹਣਗੇ ਅਤੇ ਬਾਅਦ ਦੁਪਹਿਰ 2 ਵਜੇ ਬੰਦ ਹੋਣਗੇ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਅੱਜ ਇੱਥੇ ਐਸ.ਸੀ.ਈ.ਆਰ.ਟੀ., ਪੰਜਾਬ ਦੇ ਡਾਇਰੈਕਟਰ ਅਮਨਿੰਦਰ ਕੌਰ ਬਰਾੜ ਨੇ ਦੱਸਿਆ ਕਿ ਇਸ ਸਬੰਧੀ ਪੱਤਰ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ, ਜਿਸ ਵਿੱਚ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਸੂਬੇ ਦੇ ਸਾਰੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਨਵੇਂ ਸਮੇਂ ਦੀ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।...
ਝੋਨੇ ਦੀ ਸਿੱਧੀ ਬਿਜਾਈ ਵਾਲੇ ਰਕਬੇ ਵਿੱਚ 47 ਫ਼ੀਸਦੀ ਵਾਧਾ

ਝੋਨੇ ਦੀ ਸਿੱਧੀ ਬਿਜਾਈ ਵਾਲੇ ਰਕਬੇ ਵਿੱਚ 47 ਫ਼ੀਸਦੀ ਵਾਧਾ

Hot News
ਚੰਡੀਗੜ੍ਹ, 31 ਮਾਰਚ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸਾਉਣੀ ਸੀਜ਼ਨ 2024 ਦੌਰਾਨ ਪਾਣੀ ਦੀ ਬੱਚਤ ਕਰਨ ਵਾਲੀ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਤਕਨੀਕ ਅਪਣਾਉਣ ਵਾਲੇ 20,229 ਕਿਸਾਨਾਂ ਨੂੰ 27.79 ਕਰੋੜ ਰੁਪਏ ਦੀ ਰਾਸ਼ੀ ਵੰਡੀ ਗਈ ਹੈ।ਉਨ੍ਹਾਂ ਦੱਸਿਆ ਕਿ ਸਾਲ 2024 ਵਿੱਚ 2.53 ਲੱਖ ਏਕੜ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ, ਜਦੋਂਕਿ ਸਾਉਣੀ ਸੀਜ਼ਨ 2023 ਦੌਰਾਨ ਝੋਨੇ ਦੀ ਸਿੱਧੀ ਬਿਜਾਈ ਅਧੀਨ 1.72 ਲੱਖ ਏਕੜ ਰਕਬਾ ਸੀ। ਇਸ ਮੁਤਾਬਕ ਸਾਲ 2024 ਦੌਰਾਨ ਝੋਨੇ ਦੀ ਸਿੱਧੀ ਬਿਜਾਈ ਅਧੀਨ 47 ਫੀਸਦ ਵੱਧ ਰਕਬਾ ਸੀ। ਜ਼ਿਕਰਯੋਗ ਹੈ ਕਿ ਮਾਰਚ 2025 ਦੇ ਪਹਿਲੇ ਹਫ਼ਤੇ, ਪਹਿਲੇ ਪੜਾਅ ਅਧੀਨ 9,500 ਤੋਂ ਵੱਧ ਕਿਸਾਨਾਂ ਨੂੰ 4.34 ਕਰੋੜ ਰੁਪਏ ਜਾਰੀ ਕੀਤੇ ਗਏ ਸਨ ਅਤੇ ਹੁਣ ਬਾਕੀ ਸਾਰੀ ਰਕਮ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕਰ ਦਿੱਤੀ ਗਈ ਹੈ।ਟਿਕਾਊ ਖੇਤੀ ਨੂੰ ਉਤਸ਼ਾਹਿਤ ਕਰਨ ਅਤੇ ਪਾਣੀ ਦੀ ਖਪਤ ਘਟਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ...
ਈਦ ਮੌਕੇ ਮਲੇਰਕੋਟਲਾ ਦੇ ਵਿਕਾਸ ਲਈ ਭਗਵੰਤ ਮਾਨ ਵਲੋਂ 200 ਕਰੋੜ ਦਾ ਤੋਹਫਾ

ਈਦ ਮੌਕੇ ਮਲੇਰਕੋਟਲਾ ਦੇ ਵਿਕਾਸ ਲਈ ਭਗਵੰਤ ਮਾਨ ਵਲੋਂ 200 ਕਰੋੜ ਦਾ ਤੋਹਫਾ

Breaking News
ਮਾਲੇਰਕੋਟਲਾ, 31 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਵੱਲੋਂ ਪੇਸ਼ ਕੀਤੇ ਗਏ ਵਕਫ਼ ਸੋਧ ਬਿੱਲ ਦਾ ਡਟ ਕੇ ਵਿਰੋਧ ਕਰੇਗੀ। ਈਦ ਦੇ ਪਵਿੱਤਰ ਤਿਉਹਾਰ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁਸਲਿਮ ਭਾਈਚਾਰਾ ਇਸ ਬਿੱਲ ਦਾ ਜ਼ੋਰਦਾਰ ਵਿਰੋਧ ਕਰ ਰਿਹਾ ਹੈ ਅਤੇ ਆਮ ਆਦਮੀ ਪਾਰਟੀ ਇਸ ਘੜੀ ਵਿੱਚ ਭਾਈਚਾਰੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਮੁਸਲਿਮ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਲਈ ਪਾਰਟੀ ਸੰਸਦ ਅਤੇ ਵਿਧਾਨ ਸਭਾ ਦੋਵਾਂ ਵਿੱਚ ਇਸ ਬਿੱਲ ਦਾ ਜ਼ੋਰਦਾਰ ਵਿਰੋਧ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਲਈ ਹਰ ਹਰਬਾ ਵਰਤਿਆ ਜਾਵੇਗਾ।ਇਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੀ ਸੰਜਮ ਨਾਲ ਵਰਤੋਂ ਕਰਨ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪ ਦੀ ਸਰਕਾਰ ਨੇ ਚਾਰਜ ਸੰਭਾਲਣ ਤੋਂ ਬਾਅਦ ਸੂਬੇ ਵਿੱਚ 15947 ਰਜਵਾਹਿਆਂ ...
ਤਰਨਤਾਰਨ ‘ਚ ਆਪ ਨੂੰ ਵੱਡਾ ਹੁਲਾਰਾ

ਤਰਨਤਾਰਨ ‘ਚ ਆਪ ਨੂੰ ਵੱਡਾ ਹੁਲਾਰਾ

Punjab Politics
ਤਰਨਤਾਰਨ, 31 ਮਾਰਚ : ਆਮ ਆਦਮੀ ਪਾਰਟੀ (ਆਪ) ਨੂੰ ਤਰਨਤਾਰਨ ਵਿੱਚ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਕਈ ਪ੍ਰਮੁੱਖ ਸਥਾਨਕ ਆਗੂ ਪਾਰਟੀ ਵਿੱਚ ਸ਼ਾਮਲ ਹੋ ਗਏ। ਸਰਬਜੀਤ ਸਿੰਘ ਲਾਲੀ (ਵਾਰਡ ਨੰ. 24), ਸੁਰਿੰਦਰ ਸਿੰਘ ਮੱਲ੍ਹੀ (ਵਾਰਡ ਨੰ. 6), ਅਮਰਜੀਤ ਸਿੰਘ ਰਾਜਪੂਤ (ਵਾਰਡ ਨੰ. 9), ਕੁਲਵੰਤ ਕੌਰ (ਵਾਰਡ ਨੰ. 19), ਪਲਵਿੰਦਰ ਕੌਰ (ਵਾਰਡ ਨੰ. 3), ਅਤੇ ਸਾਬਕਾ ਨਗਰ ਕੌਂਸਲਰ ਦਲੇਰ ਸਿੰਘ ਅੱਜ ਅਧਿਕਾਰਤ ਤੌਰ 'ਤੇ 'ਆਪ' ਵਿੱਚ ਸ਼ਾਮਲ ਹੋਏ। 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਸਾਰੇ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਾਇਆ ਅਤੇ ਸਵਾਗਤ ਕੀਤਾ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਨ੍ਹਾਂ ਸਾਰੀਆਂ ਆਗੂਆਂ ਦਾ 'ਆਪ' ਵਿੱਚ ਸ਼ਾਮਲ ਹੋਣ ਦਾ ਫੈਸਲਾ ਪਾਰਟੀ ਦੇ ਦ੍ਰਿਸ਼ਟੀਕੋਣ ਅਤੇ ਸ਼ਾਸਨ ਮਾਡਲ ਵਿੱਚ ਵਧ ਰਹੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਉਨ੍ਹਾਂ ਦਾ ਤਜਰਬਾ ਅਤੇ ਜਨਤਕ ਸੇਵਾ ਪ੍ਰਤੀ ਵਚਨਬੱਧਤਾ ਤਰਨਤਾਰਨ ਵਿੱਚ 'ਆਪ' ਦੀ ਜ਼ਮੀਨੀ ਪੱਧਰ 'ਤੇ ਮੌਜੂਦਗੀ ਨੂੰ ਮਜ਼ਬੂਤ ​​ਕਰੇਗੀ।ਅਮਨ ਅਰੋੜਾ ਦੇ ਨਾਲ, 'ਆਪ' ਆਗੂ ਗੁਰਦੇਵ ਸਿੰਘ ਲੱਖਾ (ਸੂਬਾ ਸਕੱਤਰ), ਗੁਰਵਿੰਦ...
‘ਯੁੱਧ ਨਸ਼ਿਆਂ ਵਿਰੁੱਧ”: ਹੁਣ ਤੱਕ 2400 ਕਿਲੋ ਹੈਰੋਇਨ ਅਤੇ ਅਫੀਮ ਸਮੇਤ ਨਸ਼ੀਲੇ ਪਦਾਰਥ ਬਰਾਮਦ

‘ਯੁੱਧ ਨਸ਼ਿਆਂ ਵਿਰੁੱਧ”: ਹੁਣ ਤੱਕ 2400 ਕਿਲੋ ਹੈਰੋਇਨ ਅਤੇ ਅਫੀਮ ਸਮੇਤ ਨਸ਼ੀਲੇ ਪਦਾਰਥ ਬਰਾਮਦ

Breaking News
ਚੰਡੀਗੜ੍ਹ, 31 ਮਾਰਚ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੀ ਸਫਲਤਾ ਬਾਰੇ ਦੱਸਿਆ ਅਤੇ 30 ਮਾਰਚ ਤੱਕ ਕੀਤੀ ਗਈ ਪੁਲਿਸ ਕਾਰਵਾਈ ਦੀ ਜਾਣਕਾਰੀ ਮੀਡੀਆ ਨਾਲ ਸਾਂਝੀ ਕੀਤੀ। ਸੋਮਵਾਰ ਨੂੰ ਅਮਨ ਅਰੋੜਾ ਨੇ 'ਆਪ' ਆਗੂਆਂ ਡਾ. ਸੰਨੀ ਆਹਲੂਵਾਲੀਆ ਅਤੇ ਗੁਰਦੇਵ ਲਖਨਾ ਦੇ ਨਾਲ ਚੰਡੀਗੜ੍ਹ ਪਾਰਟੀ ਦਫ਼ਤਰ 'ਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ‘ਯੁਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਨਤੀਜੇ ਬਹੁਤ ਹੀ ਉਤਸ਼ਾਹਜਨਕ ਹਨ ਅਤੇ ਇਸ ਦੇ ਚੰਗੇ ਨਤੀਜੇ ਪੂਰੇ ਪੰਜਾਬ ਵਿੱਚ ਦੇਖਣ ਨੂੰ ਮਿਲ ਰਹੇ ਹਨ। ਸਰਕਾਰ ਦੀ ਇਸ ਮੁਹਿੰਮ ਤੋਂ ਆਮ ਲੋਕ ਵੀ ਕਾਫੀ ਖੁਸ਼ ਹਨ ਅਤੇ ਖੁੱਲ੍ਹ ਕੇ ਇਸ ਦੀ ਤਾਰੀਫ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਇਹ ਮੁਹਿੰਮ ਪੂਰੇ ਸੂਬੇ ਵਿੱਚ ਸਫਲਤਾਪੂਰਵਕ ਚਲਾਈ ਜਾ ਰਹੀ ਹੈ। ਹੁਣ ਤੱਕ ਭਾਰੀ ਮਾਤਰਾ ਵਿੱਚ ਹੈਰੋਇਨ, ਅਫੀਮ ਅਤੇ ਗਾਂਜੇ ਸਮੇਤ ਕਰੀਬ 2400 ਕਿਲੋ ਨਸ਼ੀਲਾ ਪਦਾਰਥ ਬਰਾਮਦ ਕੀਤਾ ਜਾ ਚੁੱਕਾ ਹੈ। ਨਾਰਕੋਟਿਕਸ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬ...