Monday, March 23Malwa News
Shadow

Tag: latest news

ਪਰਾਲੀ ਸਾੜਨ ਵਿਰੁੱਧ ਸਖ਼ਤ ਕਾਰਵਾਈ; 874 ਐਫ.ਆਈ.ਆਰ. ਦਰਜ, 10.55 ਲੱਖ ਰੁਪਏ ਦਾ ਜੁਰਮਾਨਾ ਲਾਇਆ

ਪਰਾਲੀ ਸਾੜਨ ਵਿਰੁੱਧ ਸਖ਼ਤ ਕਾਰਵਾਈ; 874 ਐਫ.ਆਈ.ਆਰ. ਦਰਜ, 10.55 ਲੱਖ ਰੁਪਏ ਦਾ ਜੁਰਮਾਨਾ ਲਾਇਆ

Breaking News
ਚੰਡੀਗੜ੍ਹ, 21 ਅਕਤੂਬਰ: ਪਰਾਲੀ ਸਾੜਨ 'ਤੇ ਮੁਕੰਮਲ ਰੋਕ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੇ ਸਿਵਲ ਪ੍ਰਸ਼ਾਸਨ ਨਾਲ ਮਿਲ ਕੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਇੱਕ ਵਿਸ਼ਾਲ ਮੁਹਿੰਮ ਸ਼ੁਰੂ ਕੀਤੀ ਹੈ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਵਿਅਕਤੀਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਅੱਜ ਇਥੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦਿੱਤੀ। ਦੱਸਣਯੋਗ ਹੈ ਕਿ ਪਰਾਲੀ ਸਾੜਨ ਦੇ ਮਾਮਲਿਆਂ ‘ਤੇ ਮੁਕੰਮਲ ਰੋਕ ਲਈ ਮਾਨਯੋਗ ਸੁਪਰੀਮ ਕੋਰਟ ਅਤੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ (ਸੀ.ਏ.ਕਿਊ.ਐਮ.) ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਪਰਾਲੀ ਸਾੜਨ ਵਿਰੁੱਧ ਕਾਰਵਾਈ ਦੀ ਨਿਗਰਾਨੀ ਲਈ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੂੰ ਪੁਲਿਸ ਨੋਡਲ ਅਫ਼ਸਰ ਨਿਯੁਕਤ ਕੀਤਾ ਸੀ। ਡੀਜੀਪੀ ਪੰਜਾਬ ਵੱਲੋਂ ਸੂਬੇ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਦੀ ਰੋਜ਼ਾਨਾ ਆਧਾਰ 'ਤੇ ਸਮੀਖਿਆ ਲਈ ਸਾਰੇ ਸੀਨੀਅਰ ਅਧਿਕਾਰੀਆਂ, ਰੇਂਜ ਅਫ਼ਸਰਾਂ, ਸੀਪੀਜ਼/ਐੱਸਐੱਸਪੀਜ਼ ...
65ਵਾਂ ਪੁਲਿਸ ਯਾਦਗਾਰੀ ਦਿਵਸ: ਡੀਜੀਪੀ ਗੌਰਵ ਯਾਦਵ ਨੇ ਪੁਲਿਸ ਸ਼ਹੀਦਾਂ ਨੂੰ ਭੇਟ ਕੀਤੀ ਸ਼ਰਧਾਂਜਲੀ

65ਵਾਂ ਪੁਲਿਸ ਯਾਦਗਾਰੀ ਦਿਵਸ: ਡੀਜੀਪੀ ਗੌਰਵ ਯਾਦਵ ਨੇ ਪੁਲਿਸ ਸ਼ਹੀਦਾਂ ਨੂੰ ਭੇਟ ਕੀਤੀ ਸ਼ਰਧਾਂਜਲੀ

Hot News
ਜਲੰਧਰ, 21 ਅਕਤੂਬਰ: ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਅੱਤਵਾਦੀਆਂ ਅਤੇ ਅਪਰਾਧੀਆਂ ਨਾਲ ਲੋਹਾ ਲੈਂਦਿਆਂ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਪੁਲਿਸ ਮੁਲਾਜ਼ਮਾਂ ਨੂੰ ਸ਼ਰਧਾਂਜਲੀ ਭੇਟ ਕਰਨ ਦੇ ਮੱਦੇਨਜ਼ਰ ਸੋਮਵਾਰ ਨੂੰ ਪੰਜਾਬ ਆਰਮਡ ਪੁਲਿਸ (ਪੀ.ਏ.ਪੀ.) ਹੈੱਡਕੁਆਰਟਰ ਵਿਖੇ 65ਵਾਂ ਸੂਬਾ ਪੱਧਰੀ ਪੁਲਿਸ ਯਾਦਗਾਰੀ ਦਿਵਸ ਮਨਾਇਆ ਗਿਆ।   ਪੁਲਿਸ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀ.ਜੀ.ਪੀ.) ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਇੱਕ ਬੇਮਿਸਾਲ ਫੋਰਸ ਹੈ, ਜਿਸ ਨੇ ਸ਼ਾਂਤੀ ਅਤੇ ਅਸਥਿਰਤਾ  ਦੇ ਦੌਰ ਵਿੱਚ ਦੇਸ਼ ਦੀ ਸੇਵਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਕਰਮੀਆਂ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਅਤੇ ਲੋਕਾਂ ਨੂੰ ਸੁਰੱਖਿਆ ਦੇਣ ਲਈ ਆਪਣੀਆਂ ਜਾਨਾਂ ਵਾਰੀਆਂ ਹਨ। ਉਨ੍ਹਾਂ ਕਿਹਾ ਕਿ ਸਤੰਬਰ 1981 ਤੋਂ ਹੁਣ ਤੱਕ ਪੰਜਾਬ ਪੁਲਿਸ ਦੇ  1799 ਮੁਲਾਜ਼ਮਾਂ ਜਿਨ੍ਹਾਂ ਵਿੱਚ ਇਸ ਸਾਲ ਦੇ ਦੋ ਮੁਲਾਜ਼ਮ ਸ਼ਾਮਲ ਹਨ,  ਨੇ ਆਪਣੀ ਜਾਨ ਦੇਸ਼ ਦੇ ਲੇਖੇ ਲਾਈ ।  ਦੇਸ਼ ਦੀ ਖਾਤਰ ਆਪਣੀਆਂ ਜਾਨਾਂ ਨਿਛਾਵ...
ਚੱਲ ਰਹੇ ਵਿਕਾਸ ਕਾਰਜ ਤੈਅ ਸਮੇਂ ਅੰਦਰ ਮੁਕੰਮਲ ਕੀਤੇ ਜਾਣ: ਡਾ ਰਵਜੋਤ ਸਿੰਘ

ਚੱਲ ਰਹੇ ਵਿਕਾਸ ਕਾਰਜ ਤੈਅ ਸਮੇਂ ਅੰਦਰ ਮੁਕੰਮਲ ਕੀਤੇ ਜਾਣ: ਡਾ ਰਵਜੋਤ ਸਿੰਘ

Punjab News
ਚੰਡੀਗੜ੍ਹ, 21 ਅਕਤੂਬਰ: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ  ਸਮੂਹ ਕਮਿਸ਼ਨਰ ਨਗਰ ਨਿਗਮ, ਵਧੀਕ ਡਿਪਟੀ ਕਮਿਸ਼ਨਰਾਂ ਅਤੇ ਕਾਰਜ਼ ਸਾਧਕ ਅਫਸਰਾਂ ਨੂੰ ਸੂਬੇ ਅੰਦਰ ਚੱਲ ਰਹੇ ਸਮੁੱਚੇ ਪ੍ਰਗਤੀ ਅਧੀਨ ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮੇਂ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਅੱਜ ਇੱਥੇ ਮਿਉਂਸੀਪਲ ਭਵਨ ਵਿਖੇ ਕੀਤੀ ਮੀਟਿੰਗ ਦੌਰਾਨ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹਈਆ ਕਰਵਾਉਣ ਲਈ ਲਗਾਤਾਰ ਕਾਰਜ ਕਰ ਰਹੀ ਹੈ। ਡਾ ਰਵਜੋਤ ਸਿੰਘ ਨੇ ਅੱਗੇ ਕਿਹਾ ਕਿ ਦੀਵਾਲੀ ਦੇ ਮੌਕੇ ਪੰਜਾਬ ਦੇ 19 ਜ਼ਿਲਿਆਂ ਅੰਮ੍ਰਿਤਸਰ, ਬਠਿੰਡਾ, ਫਰੀਦਕੋਟ , ਫਿਰੋਜ਼ਪੁਰ, ਫਾਜ਼ਿਲਕਾ, ਸ੍ਰੀ ਫਤਿਹਗੜ੍ਹ ਸਾਹਿਬ, ਜਲੰਧਰ, ਕਪੂਰਥਲਾ, ਲੁਧਿਆਣਾ, ਮਾਨਸਾ, ਮੋਗਾ, ਮਲੇਰਕੋਟਲਾ, ਪਟਿਆਲਾ, ਪਠਾਨਕੋਟ, ਰੂਪਨਗਰ, ਸੰਗਰੂਰ, ਸ੍ਰੀ ਭਗਤ ਸਿੰਘ ਨਗਰ, ਐਸ ਏ ਐਸ ਨਗਰ, ਤਰਨਤਾਰਨ  ਵਿੱਚ ਸਵੱਛਤਾ ਪੰਦਰਵਾੜੇ 24 ਅਕਤੂਬਰ ਤੋਂ 7 ਨਵੰਬਰ ਤੱਕ ਮਨਾਇਆ ਜਾ ਰਿਹਾ ਹੈ। ਇਸ ਸ...
ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ ਪੀ.ਐਸ.ਪੀ.ਸੀ.ਐਲ ਨੂੰ ਕਰਮਚਾਰੀਆਂ ਦੀ ਸੁਰੱਖਿਆ ਨੂੰ ਤਰਜੀਹ ਦੇਣ ਦੇ ਨਿਰਦੇਸ਼

ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ ਪੀ.ਐਸ.ਪੀ.ਸੀ.ਐਲ ਨੂੰ ਕਰਮਚਾਰੀਆਂ ਦੀ ਸੁਰੱਖਿਆ ਨੂੰ ਤਰਜੀਹ ਦੇਣ ਦੇ ਨਿਰਦੇਸ਼

Breaking News
ਚੰਡੀਗੜ੍ਹ, 21 ਅਕਤੂਬਰ : ਪੰਜਾਬ ਕੈਬਨਿਟ ਸਬ-ਕਮੇਟੀ, ਜਿਸ ਵਿੱਚ ਕੈਬਨਿਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਸ੍ਰੀ ਅਮਨ ਅਰੋੜਾ ਅਤੇ ਸ. ਕੁਲਦੀਪ ਸਿੰਘ ਧਾਲੀਵਾਲ ਅਤੇ ਸ. ਹਰਭਜਨ ਸਿੰਘ ਈ.ਟੀ.ਓ., ਸ਼ਾਮਲ ਹਨ, ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਕਿ ਕੋਈ ਵੀ ਕਰਮਚਾਰੀ ਬਿਨਾਂ ਜ਼ਰੂਰੀ ਸੁਰੱਖਿਆ ਕਿੱਟ ਦੇ ਕੋਈ ਖ਼ਤਰੇ ਵਾਲਾ ਕੰਮ ਨਾ ਕਰੇ। ਕੈਬਨਿਟ ਸਬ-ਕਮੇਟੀ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ ਦੌਰਾਨ ਇਹ ਨਿਰਦੇਸ਼ ਦਿੱਤੇ। ਇਸ ਮੀਟਿੰਗ ਵਿੱਚ  ਪ੍ਰਸ਼ਾਸਕੀ ਸਕੱਤਰ (ਬਿਜਲੀ ਵਿਭਾਗ) ਸ੍ਰੀ ਰਾਹੁਲ ਤਿਵਾੜੀ, ਵਿੱਤ ਸਕੱਤਰ ਸ੍ਰੀ ਬਸੰਤ ਗਰਗ, ਪੀ.ਐਸ.ਪੀ.ਸੀ.ਐਲ ਦੇ ਚੇਅਰਮੈਨ-ਕਮ-ਪ੍ਰਬੰਧਕੀ ਡਾਇਰੈਕਟਰ ਸ. ਬਲਦੇਵ ਸਿੰਘ ਸਰਾਂ, ਡਾਇਰੈਕਟਰ ਵੰਡ ਸ. ਡੀ.ਪੀ.ਐਸ ਗਰੇਵਾਲ ਹਾਜ਼ਰ ਸਨ। ਕਮੇਟੀ ਨੇ ਆਪਣੇ ਮੰਗ ਪੱਤਰ ਵਿੱਚ ਯੂਨੀਅਨ ਵੱਲੋਂ ਪੇਸ਼ ਕੀਤੀਆਂ ਮੰਗਾਂ ਸਬੰਧੀ ਵਿਸਥਾਰਪੂਰਵਕ ਵਿਚਾਰ ਵਟਾਂਦਰਾ ਕੀਤਾ ਅਤੇ ਇਨ੍ਹਾਂ ਮਸਲਿਆਂ ਦੇ ਹੱਲ ਲਈ ਆਪਣੀ ਵਚਨਬੱਧਤਾ ਦੁਹਰਾਈ। ਕੈਬਨਿਟ...
ਉਦਯੋਗਪਤੀਆਂ ਦੀ ਸਲਾਹ ਨਾਲ ਪੰਜਾਬ ਵਿੱਚ ਸਨਅਤ ਪੱਖੀ ਨੀਤੀਆਂ ਲਾਗੂ ਕਰਾਂਗੇ: ਸੌਂਦ

ਉਦਯੋਗਪਤੀਆਂ ਦੀ ਸਲਾਹ ਨਾਲ ਪੰਜਾਬ ਵਿੱਚ ਸਨਅਤ ਪੱਖੀ ਨੀਤੀਆਂ ਲਾਗੂ ਕਰਾਂਗੇ: ਸੌਂਦ

Punjab News
ਚੰਡੀਗੜ੍ਹ, 21 ਅਕਤੂਬਰ: ਪੰਜਾਬ ਦੇ ਉਦਯੋਗ ਤੇ ਵਣਜ, ਪੂੰਜੀ ਨਿਵੇਸ਼, ਕਿਰਤ ਅਤੇ ਸੈਰ ਸਪਾਟਾ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੋਮਵਾਰ ਨੂੰ ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ (ਸੀਆਈਆਈ) ਦੇ ਪ੍ਰੋਗਰਾਮ ਵਿੱਚ ਸਨਅਤਕਾਰ ਮਿਲਣੀ ਵਿੱਚ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ। ਉਨ੍ਹਾਂ ਉਦਯੋਗਪਤੀਆਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਵਿੱਚ ਸਨਅਤ ਪੱਖੀ ਨੀਤੀਆਂ ਸਨਅਤਕਾਰਾਂ ਦੀ ਸਲਾਹ ਨਾਲ ਲਾਗੂ ਕੀਤੀਆਂ ਜਾਣਗੀਆਂ ਤਾਂ ਜੋ ਉਦਯੋਗਪਤੀ ਬਿਨਾਂ ਕਿਸੇ ਖੱਜਲ ਖੁਆਰੀ ਦੇ ਕੰਮਕਾਰ ਕਰ ਸਕਣ। ਸੀਆਈਆਈ ਦੇ ਸੈਕਟਰ 31 ਵਿਚਲੇ ਦਫਤਰ ਵਿੱਚ ਆਪਣੇ ਸੰਬੋਧਨ ਦੌਰਾਨ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਉਦਯੋਗਾਂ ਦੀ ਤਰੱਕੀ ਲਈ ਗੰਭੀਰ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਇਨਵੈਸਟ ਪੰਜਾਬ ਦੇ ਪੋਰਟਲ ਨੂੰ ਬਾਕੀ ਸਬੰਧਤ ਵਿਭਾਗਾਂ ਦੀਆਂ ਵੈੱਬਸਾਈਟਾਂ ਨਾਲ ਲਿੰਕ ਕਰ ਰਹੇ ਹਾਂ ਤਾਂ ਜੋ ਵੱਖ ਵੱਖ ਤਰ੍ਹਾਂ ਦੀਆਂ ਪ੍ਰਵਾਨਗੀਆਂ ਲੈਣ ਵਿੱਚ ਸਨਅਤਕਾਰਾਂ ਨੂੰ ਕੋਈ ਮੁਸ਼ਕਿਲ ਨਾ ਆਵੇ। ਉਨ੍ਹਾਂ ਕਿਹਾ ਕਿ ਪਿਛਲੇ ਢਾਈ ਸਾਲ ਵਿੱਚ ਪੰਜਾਬ 'ਚ 88 ਹਜ਼ਾ...
ਗਲੋਬਲ ਸਿੱਖ ਕੌਂਸਲ ਵੱਲੋਂ ਲਾਰਡ ਇੰਦਰਜੀਤ ਸਿੰਘ ਲਾਈਫਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ

ਗਲੋਬਲ ਸਿੱਖ ਕੌਂਸਲ ਵੱਲੋਂ ਲਾਰਡ ਇੰਦਰਜੀਤ ਸਿੰਘ ਲਾਈਫਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ

Global News
ਲੰਡਨ, 21 ਅਕਤੂਬਰ - ਵੱਖ ਵੱਖ 32 ਦੇਸ਼ਾਂ ਦੀਆਂ ਰਾਸ਼ਟਰੀ ਸਿੱਖ ਸੰਸਥਾਵਾਂ ਦੀ ਨੁਮਾਇੰਦਾ ਸੰਸਥਾ, ਗਲੋਬਲ ਸਿੱਖ ਕੌਂਸਲ (ਜੀ.ਐਸ.ਸੀ.) ਨੇ ਹਾਊਸ ਆਫ ਲਾਰਡਸ, ਵੈਸਟਮਿੰਸਟਰ, ਲੰਦਨ ਦੇ ਕਮੇਟੀ ਰੂਮ ਵਿੱਚ ਹੋਈ ਆਪਣੀ ਸਾਲਾਨਾ ਜਨਰਲ ਮੀਟਿੰਗ ਦੌਰਾਨ ਹਾਊਸ ਆਫ਼ ਲਾਰਡਜ਼ ਦੇ ਪਹਿਲੇ ਦਸਤਾਰਧਾਰੀ ਸਿੱਖ ਮੈਂਬਰ ਲਾਰਡ ਇੰਦਰਜੀਤ ਸਿੰਘ ਨੂੰ 'ਲਾਈਫ਼ਟਾਈਮ ਅਚੀਵਮੈਂਟ ਐਵਾਰਡ' ਨਾਲ ਸਨਮਾਨਿਤ ਕੀਤਾ ਹੈ। ਇਸ ਮੌਕੇ ਕੌਂਸਲ ਦੀ ਪ੍ਰਧਾਨ ਲੇਡੀ ਸਿੰਘ ਕੰਵਲਜੀਤ ਕੌਰ ਅਤੇ ਕੌਂਸਲ ਦੇ ਮੈਂਬਰਾਂ ਨੇ ਲੰਦਨ ਦੇ ਉੱਘੇ ਕਾਰੋਬਾਰੀ ਟੋਨੀ ਮਠਾਰੂ ਨੂੰ ਵੀ ਸਮਾਜਿਕ ਕਾਰਜਾਂ ਵਿੱਚ ਪਾਏ ਪਰਉਪਕਾਰੀ ਯੋਗਦਾਨ ਲਈ ਸਨਮਾਨਿਤ ਕੀਤਾ।ਇਸ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਜੀ.ਐਸ.ਸੀ. ਦੇ ਜਨਰਲ ਸਕੱਤਰ ਹਰਸਰਨ ਸਿੰਘ ਨੇ ਦੱਸਿਆ ਕਿ ਸਿੱਖ ਕੌਮ ਲਈ ਬਹੁਤ ਸ਼ਲਾਘਾਯੋਗ ਗੱਲ ਹੈ ਕਿ ਹਾਊਸ ਆਫ਼ ਲਾਰਡਜ਼ ਦੀ ਗੈਲਰੀ ਵਿੱਚ ਲਾਰਡ ਇੰਦਰਜੀਤ ਸਿੰਘ ਦੀ ਤਸਵੀਰ ਪ੍ਰਦਰਸ਼ਿਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬਰਤਾਨੀਆ ਦੀ ਸੰਸਦ ਦੇ ਉਪਰਲੇ ਸਦਨ ਦੇ ਪਹਿਲੇ ਸਿੱਖ ਸੰਸਦ ਮੈਂਬਰ ਵਜੋਂ ਇਹ ਮਾਨਤਾ ਬਰਤਾਨਵੀ ਸਮਾਜ, ਸਿੱਖ ਭਾਈਚਾਰੇ ਅਤੇ ਅੰਤਰ-ਧਰਮ ਸਦ...
ਕੱਲ੍ਹ ਹੋਵੇਗੀ 20 ਹਜਾਰ ਸਰਕਾਰੀ ਸਕੂਲਾਂ ‘ਚ ਪੀ.ਟੀ.ਐਮ.

ਕੱਲ੍ਹ ਹੋਵੇਗੀ 20 ਹਜਾਰ ਸਰਕਾਰੀ ਸਕੂਲਾਂ ‘ਚ ਪੀ.ਟੀ.ਐਮ.

Punjab News
ਚੰਡੀਗੜ੍ਹ, 21 ਅਕਤੂਬਰ: ਪੰਜਾਬ ਸਰਕਾਰ ਵੱਲੋਂ ਤੀਸਰੀ ਮਾਪੇ/ਅਧਿਆਪਕ ਮਿਲਣੀ 22 ਅਕਤੂਬਰ 2024 ਨੂੰ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਵਿੱਚ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਵੇਰੇ 09:00 ਵਜੇ ਤੋਂ ਬਾਅਦ ਦੁਪਹਿਰ 2:30 ਵਜੇ ਤੱਕ ਚੱਲਣ ਵਾਲੇ ਇਸ ਪ੍ਰੋਗਰਾਮ ਵਿੱਚ ਅਧਿਆਪਕ, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ, ਸਕੂਲ ਮੈਨੇਜਮੈਂਟ ਕਮੇਟੀਆਂ ਅਤੇ ਹੋਰ ਮੋਹਤਬਰ ਵਿਅਕਤੀ ਮਿਲ ਬੈਠ ਕੇ ਸਕੂਲ ਸਿੱਖਿਆ ਦੇ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਵਾਸਤੇ ਵਿਚਾਰ ਕਰਨਗੇ। ਸਰਦਾਰ ਬੈਂਸ ਨੇ ਕਿਹਾ ਕਿ ਇਸ ਵਿਚ ਅਧਿਆਪਕ ਤੇ ਮਾਪੇ ਬੱਚਿਆਂ ਦੀ ਫੀਡਬੈਕ ਇਕ ਦੂਜੇ ਨਾਲ ਸਾਂਝੀ ਕਰਨਗੇ ਕਿ ਬੱਚਾ ਸਕੂਲ ਵਿੱਚ ਕੀ ਕਰਦਾ ਹੈ ਜਾਂ ਸਕੂਲ ਤੋਂ ਬਾਅਦ ਬੱਚੇ ਦੀ ਕੀ ਐਕਟੀਵਿਟੀ ਰਹਿੰਦੀ ਹੈ, ਇਹ ਅਧਿਆਪਕਾਂ ਨੂੰ ਵੀ ਪਤਾ ਹੋਣਾ ਚਾਹੀਦਾ ਹੈ ਤਾਂਕਿ ਸਕੂਲਾਂ ਦੇ ਜਿਹੜੇ ਪ੍ਰਬੰਧ ਹਨ ਉਨ੍ਹਾਂ ਬਾਰੇ ਵੀ ਮਾਪਿਆਂ ਨੂੰ ਪਤਾ ਲੱਗ ਸਕੇ ਉਨ੍ਹਾਂ ਕਿਹਾ ਕਿ ਮਾਪੇ ਆਪਣੇ ਬੱਚੇ ਦੇ ਭਵਿੱਖ ਬਾਰੇ ਸੁਝਾਅ ਵੀ ਦੇਣ ਤੇ ਜੇ ਕੋਈ ਸ਼ਿਕਵੇ-ਸ਼ਿਕਾਇਤਾਂ ਹਨ ਉਹ ਵੀ ਸਾਂਝੇ ਕਰਨ...
ਜੱਜ ਵਲੋਂ ਨੇਤਾਵਾਂ ਦੀ ਪ੍ਰਸੰਸਾ ਨਾਲ ਲੋਕਾਂ ਦਾ ਨਿਆਂਪਾਲਿਕਾ ‘ਚੋਂ ਭਰੋਸਾ ਖਤਮ ਹੁੰਦਾ ਹੈ : ਜਸਟਿਸ ਗਵਈ

ਜੱਜ ਵਲੋਂ ਨੇਤਾਵਾਂ ਦੀ ਪ੍ਰਸੰਸਾ ਨਾਲ ਲੋਕਾਂ ਦਾ ਨਿਆਂਪਾਲਿਕਾ ‘ਚੋਂ ਭਰੋਸਾ ਖਤਮ ਹੁੰਦਾ ਹੈ : ਜਸਟਿਸ ਗਵਈ

Hot News
ਅਹਿਮਦਾਬਾਦ 21 ਅਕਤੂਬਰ : ਸੁਪਰੀਮ ਕੋਰਟ ਦੇ ਜਸਟਿਸ ਬੀ.ਆਰ. ਗਵਈ ਨੇ ਕਿਹਾ ਕਿ ਬੈਂਚ 'ਤੇ ਅਤੇ ਬੈਂਚ ਤੋਂ ਬਾਹਰ ਜੱਜ ਦਾ ਵਿਵਹਾਰ ਨਿਆਂਇਕ ਨੈਤਿਕਤਾ ਦੇ ਉੱਚ ਮਿਆਰਾਂ ਦੇ ਅਨੁਸਾਰ ਹੋਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਅਹੁਦੇ 'ਤੇ ਰਹਿੰਦਿਆਂ ਅਤੇ ਸ਼ਿਸ਼ਟਾਚਾਰ ਦੇ ਦਾਇਰੇ ਤੋਂ ਬਾਹਰ ਜੱਜ ਦੁਆਰਾ ਕਿਸੇ ਰਾਜਨੇਤਾ ਜਾਂ ਨੌਕਰਸ਼ਾਹ ਦੀ ਪ੍ਰਸ਼ੰਸਾ ਕਰਨ ਨਾਲ ਪੂਰੀ ਨਿਆਂਪਾਲਿਕਾ 'ਚ ਲੋਕਾਂ ਦਾ ਭਰੋਸਾ ਪ੍ਰਭਾਵਿਤ ਹੋ ਸਕਦਾ ਹੈ।ਚੋਣਾਂ ਲੜਨ ਲਈ ਕਿਸੇ ਜੱਜ ਦਾ ਅਸਤੀਫ਼ਾ ਦੇਣਾ ਨਿਰਪੱਖਤਾ ਨੂੰ ਲੈ ਕੇ ਲੋਕਾਂ ਦੀ ਧਾਰਨਾ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਿਆਂਇਕ ਨੈਤਿਕਤਾ ਅਤੇ ਈਮਾਨਦਾਰੀ ਅਜਿਹੇ ਬੁਨਿਆਦੀ ਥੰਮ੍ਹ ਹਨ ਜੋ ਕਾਨੂੰਨੀ ਵਿਵਸਥਾ ਦੀ ਵਿਸ਼ਵਸਨੀਯਤਾ ਨੂੰ ਬਣਾਈ ਰੱਖਦੇ ਹਨ।ਜਸਟਿਸ ਗਵਈ ਨੇ ਉਦਾਹਰਣ ਦਿੰਦਿਆਂ ਕਿਹਾ ਕਿ ਅਮਰੀਕਾ ਦੇ ਸੁਪਰੀਮ ਕੋਰਟ ਦੇ ਇੱਕ ਜਸਟਿਸ ਨੂੰ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਦੀ ਆਲੋਚਨਾ ਕਰਨ ਵਾਲੀਆਂ ਟਿੱਪਣੀਆਂ ਲਈ ਮਾਫ਼ੀ ਮੰਗਣੀ ਪਈ ਸੀ।ਜਸਟਿਸ ਗਵਈ ਗੁਜਰਾਤ ਦੇ ਅਹਿਮਦਾਬਾਦ ਵਿੱਚ ਨਿਆਂਇਕ ਅਧਿਕਾਰੀਆਂ ਲਈ ਹੋਏ ਸਾਲਾਨਾ ਸੰਮੇਲਨ ਵਿੱਚ ਸ਼ਾਮਲ ਹੋਣ ਪਹੁੰਚੇ ਸਨ।ਜਸਟਿਸ ਬੀ.ਆਰ. ...
ਖਾਲਿਸਤਾਨੀਆਂ ਨੇ ਲੈ ਲਈ ਦਿੱਲੀ ਧਮਾਕੇ ਦੀ ਜੁੰਮੇਵਾਰੀ

ਖਾਲਿਸਤਾਨੀਆਂ ਨੇ ਲੈ ਲਈ ਦਿੱਲੀ ਧਮਾਕੇ ਦੀ ਜੁੰਮੇਵਾਰੀ

Breaking News
ਨਵੀਂ ਦਿੱਲੀ 21 ਅਕਤੂਬਰ : ਦਿੱਲੀ ਦੇ ਰੋਹਿਣੀ ਸੈਕਟਰ 14 ਵਿੱਚ CRPF ਸਕੂਲ ਦੇ ਨੇੜੇ ਹੋਏ ਧਮਾਕੇ ਦੀ ਜ਼ਿੰਮੇਵਾਰੀ ਖਾਲਿਸਤਾਨੀਆਂ ਨੇ ਲਈ ਹੈ। ਟੈਲੀਗ੍ਰਾਮ 'ਤੇ ਜਸਟਿਸ ਲੀਗ ਇੰਡੀਆ ਗਰੁੱਪ ' ਵਿਚ ਪਾਈ ਗਈ ਪੋਸਟ ਵਿਚ ਇਸ ਧਮਾਕੇ ਦੀ ਜੁੰਮੇਵਾਰੀ ਲਈ ਗਈ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਉਹ ਕਿਸੇ ਵੀ ਸਮੇਂ ਹਮਲਾ ਕਰਨ ਵਿੱਚ ਕਿੰਨੇ ਸਮਰੱਥ ਹਨ। ਫਿਲਹਾਲ ਜਾਂਚ ਏਜੰਸੀਆਂ ਇਸ ਪੋਸਟ ਦੀ ਜਾਂਚ ਕਰ ਰਹੀਆਂ ਹਨ ਕਿ ਇਹ ਪੋਸਟ ਸਹੀ ਹੈ ਜਾਂ ਕਿਸੇ ਨੇ ਫਰਜੀ ਪੋਸਟ ਪਾਈ ਹੈ?ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਅਤੇ ਨੈਸ਼ਨਲ ਸਿਕਿਓਰਿਟੀ ਗਾਰਡ (NSG) ਦੀ ਟੀਮ ਨੇ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮਾਮਲੇ ਨੂੰ ਲੈ ਕੇ ਗ੍ਰਹਿ ਮੰਤਰਾਲੇ ਨੇ ਦਿੱਲੀ ਪੁਲਿਸ ਤੋਂ ਰਿਪੋਰਟ ਮੰਗੀ ਹੈ।ਫੋਰੈਂਸਿਕ ਸਾਇੰਸ ਲੈਬੋਰਟਰੀ (FSL) ਟੀਮ ਦੇ ਸੂਤਰਾਂ ਮੁਤਾਬਕ, ਮੁੱਢਲੀ ਜਾਂਚ ਵਿੱਚ ਕਰੂਡ ਬੰਬ ਵਰਗਾ ਸਮਾਨ ਮਿਲਿਆ ਹੈ। ਹਾਲਾਂਕਿ, ਪੂਰੀ ਰਿਪੋਰਟ ਮਿਲਣ ਤੋਂ ਬਾਅਦ ਹੀ ਅਧਿਕਾਰਤ ਜਾਣਕਾਰੀ ਮਿਲ ਸਕੇਗੀ।ਦਰਅਸਲ, ਪ੍ਰਸ਼ਾਂਤ ਵਿਹਾਰ ਇਲਾਕੇ ਵਿੱਚ ਐਤਵਾਰ ਸਵੇਰੇ ਕਰੀਬ 7:30 ਵਜੇ ਧਮਾਕਾ ਹੋਇਆ। ਇਸ ਘਟਨਾ ਵਿੱਚ ਕੋਈ ਜ਼ਖਮੀ ਨਹੀਂ ਹੋਇ...
ਦਿੱਲੀ ‘ਚ ਸਕੂਲ ਨੇੜੇ ਧਮਾਕਾ : ਇਲਾਕੇ ‘ਚ ਦਹਿਸ਼ਤ

ਦਿੱਲੀ ‘ਚ ਸਕੂਲ ਨੇੜੇ ਧਮਾਕਾ : ਇਲਾਕੇ ‘ਚ ਦਹਿਸ਼ਤ

Hot News
ਨਵੀਂ ਦਿੱਲੀ 20 ਅਕਤੂਬਰ : ਰਾਜਧਾਨੀ ਦਿੱਲੀ ਦੇ ਰੋਹਿਣੀ ਖੇਤਰ ਵਿੱਚ ਸਥਿਤ ਇੱਕ CRPF ਸਕੂਲ ਦੇ ਨੇੜੇ ਐਤਵਾਰ ਸਵੇਰੇ ਹੀ ਇਕ ਜ਼ੋਰਦਾਰ ਧਮਾਕਾ ਹੋਇਆ ਹੈ, ਜਿਸ ਨਾਲ ਇਲਾਕੇ ਵਿੱਚ ਹਫੜਾ-ਦਫੜੀ ਮੱਚ ਗਈ। ਧਮਾਕਾ ਇੰਨਾ ਜ਼ੋਰਦਾਰ ਸੀ ਕਿ ਉਸ ਤੋਂ ਬਾਅਦ ਅਸਮਾਨ ਵਿੱਚ ਧੂੰਏਂ ਦੇ ਬੱਦਲ ਛਾ ਗਏ, ਜੋ ਇੱਕ ਚਿੰਤਾਜਨਕ ਸਥਿਤੀ ਨੂੰ ਦਰਸਾਉਂਦੇ ਹਨ। ਧਮਾਕੇ ਦੇ ਤੁਰੰਤ ਬਾਅਦ ਹੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਨਾਲ ਹੀ FSL ਦੀ ਟੀਮ ਵੀ ਮੌਕੇ 'ਤੇ ਮੌਜੂਦ ਹੈ। ਮਾਮਲੇ ਵਿੱਚ ਦਿੱਲੀ ਪੁਲਿਸ ਨੇ ਐਕਸਪਲੋਸਿਵ ਐਕਟ ਤਹਿਤ FIR ਦਰਜ ਕਰ ਲਈ ਹੈ। ਇਹ ਘਟਨਾ ਰੋਹਿਣੀ ਦੇ ਉਸ ਖੇਤਰ ਵਿੱਚ ਹੋਈ ਜਿੱਥੇ ਕਈ ਲੋਕ ਸਵੇਰੇ-ਸਵੇਰੇ ਆਪਣੀਆਂ ਰੋਜ਼ਾਨਾ ਦੀਆਂ ਗਤੀਵਿਧੀਆਂ ਵਿੱਚ ਰੁੱਝੇ ਹੋਏ ਸਨ। ਧਮਾਕੇ ਦੀ ਆਵਾਜ਼ ਸੁਣਦੇ ਹੀ ਲੋਕ ਦਹਿਸ਼ਤ ਵਿੱਚ ਆ ਗਏ ਅਤੇ ਤੁਰੰਤ ਸੁਰੱਖਿਆ ਬਲਾਂ ਨੂੰ ਸੂਚਿਤ ਕੀਤਾ ਗਿਆ। ਸਥਾਨਕ ਪੁਲਿਸ ਅਤੇ ਹੋਰ ਸੁਰੱਖਿਆ ਏਜੰਸੀਆਂ ਤੁਰੰਤ ਘਟਨਾ ਸਥਾਨ 'ਤੇ ਪਹੁੰਚ ਗਈਆਂ। ਘਟਨਾ ਸਥਾਨ 'ਤੇ ਪਹੁੰਚਣ ਤੋਂ ਬਾਅਦ, ਸਪੈਸ਼ਲ ਸੈੱਲ ਦੀ ਟੀਮ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਵੱਖ-ਵੱਖ ਸੁਰੱਖਿਆ ਏਜੰਸੀ...