ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਫਿਲੌਰ, 16 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਸ ਗੱਲ `ਤੇ ਜ਼ੋਰ ਦਿੱਤਾ ਕਿ ਨਸ਼ਿਆਂ ਦਾ ਖ਼ਾਤਮਾ ਕਰਨਾ ਸੂਬਾ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਪੁਲਿਸ ਕੋਲ ਬਿਨਾਂ ਕਿਸੇ ਰਾਜਨੀਤਿਕ ਦਖ਼ਲਅੰਦਾਜ਼ੀ ਦੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਪੂਰੀ ਖੁੱਲ੍ਹ ਹੈ। ਫਿਲੌਰ ਸਥਿਤ ਪੰਜਾਬ ਪੁਲਿਸ ਅਕੈਡਮੀ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸਮੀਖਿਆ ਕਰਦਿਆਂ ਉਨ੍ਹਾਂ ਨਸ਼ੇ ਵਿਰੁੱਧ ਕਾਰਵਾਈ ਨੂੰ ਹੋਰ ਤੇਜ਼ ਕਰਨ ਲਈ ਡੀ.ਐੱਸ.ਪੀਜ਼ ਨੂੰ 117 ਨਵੇਂ ਵਾਹਨ ਦੇਣ ਦਾ ਐਲਾਨ ਕੀਤਾ ਅਤੇ ਨਸ਼ਿਆਂ ਵਿਰੁੱਧ ਇਸ ਲੜਾਈ ਨੂੰ ਲੋਕ ਲਹਿਰ ਬਣਾਉਣ ਦਾ ਹੋਕਾ ਦਿੱਤਾ।
ਕੇਂਦਰ ਸਰਕਾਰ `ਤੇ ਤਿੱਖੇ ਹਮਲੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਦਿੱਲੀ, ਉੱਤਰ ਪ੍ਰਦੇਸ਼ ਅਤੇ ਹਰਿਆਣਾ ਵਿੱਚ ਨਸ਼ਾ ਧੜੱਲੇ ਨਾਲ ਵਿਕ ਰਿਹਾ ਹੈ ਤਾਂ ਪੰਜਾਬ ਨੂੰ ਜਾਣ-ਬੁੱਝ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਪੰਜਾਬੀਆਂ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਨੂੰ ਬਦਨਾਮ ਕਰਨ ਦੀ ਬਜਾਏ ਕੌਮਾਂਤਰੀ ਸਰਹੱਦ ਅਤੇ ਗੁਜਰ...







