ਪੇਂਡੂ ਖੇਤਰਾਂ ਵਿੱਚ ਪੀਣ ਵਾਲੇ ਸਾਫ਼ ਪਾਣੀ ਅਤੇ ਸੈਨੀਟੇਸ਼ਨ ਸੇਵਾਵਾਂ ਨੂੰ ਯਕੀਨੀ ਬਣਾਇਆ ਜਾਵੇ: ਹਰਦੀਪ ਸਿੰਘ ਮੁੰਡੀਆਂ
ਚੰਡੀਗੜ੍ਹ, 18 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਵਿਸ਼ੇਸ਼ ਕਰਕੇ ਪੇਂਡੂ ਖੇਤਰਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਉਪਲਬਧਤਾ ਅਤੇ ਪਹਿਲ ਦੇ ਆਧਾਰ ’ਤੇ ਸੈਨੀਟੇਸ਼ਨ ਸੇਵਾਵਾਂ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇਸ ਉਦੇਸ਼ ਦੀ ਪ੍ਰਾਪਤੀ ਨੂੰ ਯਕੀਨੀ ਬਣਾਉਣ ’ਤੇ ਪੂਰੀ ਸੁਹਿਰਦਤਾ ਨਾਲ ਧਿਆਨ ਕੇਂਦਰਿਤ ਹੈ।
ਅੱਜ ਇੱਥੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਵਿਭਾਗ ਦੀ ਸ਼ੁਰੂਆਤੀ ਮੀਟਿੰਗ ਦੌਰਾਨ ਇਹ ਪ੍ਰਗਟਾਵਾ ਕਰਦਿਆਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸੂਬੇ ਭਰ ਦੇ ਮਾਲ ਦਫ਼ਤਰਾਂ (ਪਟਵਾਰਖਾਨਿਆਂ) ਵਿੱਚ ਵਿਸ਼ੇਸ਼ ਤੌਰ ’ਤੇ ਮਹਿਲਾ ਸਟਾਫ਼ ਅਤੇ ਆਉਣ-ਜਾਣ ਵਾਲਿਆਂ ਲਈ ਪਖਾਨੇ ਮੁਹੱਈਆ ਕਰਵਾਉਣ ’ਤੇ ਜ਼ੋਰ ਦਿੱਤਾ।
ਪਾਣੀ ਨੂੰ ਵਡਮੁੱਲਾ ਸਰੋਤ ਦੱਸਦਿਆਂ ਸ ਮੁੰਡੀਆ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਾਣੀ ਦੀ ਬਰਬਾਦੀ ਕਰਨ ਵਾਲਿਆਂ ਨੂੰ ਵਾਟਰ ਐਕਟ ਤਹਿਤ ਜੁਰਮਾਨਾ ਕਰਕੇ ਸਖ਼ਤੀ ਨਾਲ ਨੱਥ ਪਾਈ ਜਾਵੇ ਤਾਂ ਜੋ ਸਾਰੇ ਘਰਾਂ ਨੂੰ ਨਿਰਵਿਘਨ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾ ਸਕੇ। ਇਸ ਤੋਂ ...








