ਡੀਜੀਪੀ ਗੌਰਵ ਯਾਦਵ ਵੱਲੋਂ ‘ਸਾਈਬਰ ਹੈਲਪਲਾਈਨ 1930’ ਅਪਗ੍ਰੇਡਿਡ ਕਾਲ ਸੈਂਟਰ ਦਾ ਉਦਘਾਟਨ
ਚੰਡੀਗੜ੍ਹ, 14 ਅਕਤੂਬਰ: 'ਸਾਈਬਰ ਹੈਲਪਲਾਈਨ 1930' ਨੂੰ ਹੋਰ ਮਜ਼ਬੂਤ ਕਰਨ ਲਈ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਸਾਈਬਰ ਵਿੱਤੀ ਧੋਖਾਧੜੀ ਦੀ ਸਮੇਂ ਸਿਰ ਰਿਪੋਰਟ ਕਰਨ ਵਿੱਚ ਲੋਕਾਂ ਦੀ ਮਦਦ ਕਰਨ ਵਾਸਤੇ 'ਸਾਈਬਰ ਹੈਲਪਲਾਈਨ 1930' ਅਪਗ੍ਰੇਡਿਡ ਕਾਲ ਸੈਂਟਰ ਦਾ ਉਦਘਾਟਨ ਕੀਤਾ ਅਤੇ ਸਾਈਬਰ ਅਪਰਾਧਾਂ ਨਾਲ ਸਬੰਧਤ ਮੁੱਦਿਆਂ ਲਈ ਲੋਕਾਂ ਦੀ ਸਹਾਇਤਾ ਵਾਸਤੇ 'ਸਾਈਬਰ ਮਿੱਤਰ ਚੈਟਬੋਟ' ਵੀ ਲਾਂਚ ਕੀਤਾ।ਹੈਲਪਲਾਈਨ ਦੀ ਪ੍ਰਭਾਵਸ਼ੀਲਤਾ ਨੂੰ ਯਕੀਨੀ ਬਣਾਉਣ ਲਈ, ਡੀਜੀਪੀ ਨੇ ਉਦਘਾਟਨ ਦੌਰਾਨ 1930 'ਤੇ ਟ੍ਰਾਇਲ ਕਾਲ ਕਰਕੇ ਹੈਲਪਲਾਈਨ ਦੇ ਕੰਮਕਾਜ ਨੂੰ ਸਮਝਣ ਲਈ ਪ੍ਰਤੀਨਿਧੀ ਨਾਲ ਗੱਲਬਾਤ ਕੀਤੀ।ਜ਼ਿਕਰਯੋਗ ਹੈ ਕਿ ਸਾਈਬਰ ਹੈਲਪਲਾਈਨ 1930 ਇੰਡੀਅਨ ਸਾਈਬਰ ਕ੍ਰਾਈਮ ਕੋਆਰਡੀਨੇਸ਼ਨ ਸੈਂਟਰ (I4ਸੀ) ਅਧੀਨ ਗ੍ਰਹਿ ਮੰਤਰਾਲੇ ਦੀ ਇੱਕ ਨਾਗਰਿਕ ਵਿੱਤੀ ਸਾਈਬਰ ਧੋਖਾਧੜੀ ਸਬੰਧੀ ਰਿਪੋਰਟਿੰਗ ਅਤੇ ਪ੍ਰਬੰਧਨ ਪ੍ਰਣਾਲੀ (ਸੀਐਫਸੀਐਫਆਰਐਮਐਸ) ਹੈ, ਜਿਸ ਨਾਲ ਇਸ ਹੈਲਪਲਾਈਨ 'ਤੇ ਸ਼ਿਕਾਇਤ ਦਰਜ ਹੋਣ ਤੋਂ ਤੁਰੰਤ ਬਾਅਦ ਸਾਈਬਰ ਵਿੱਤੀ ਧੋਖਾਧੜੀ ਦੇ ਪੀੜਤਾਂ ਦੇ ਪੈਸਿਆਂ ਨੂੰ ਦੋਸ਼ੀਆਂ/ਸ਼ੱਕੀਆਂ ...








