Thursday, November 26Malwa News
Shadow

Tag: latest news

ਡਿਪਟੀ ਕਮਿਸ਼ਨਰ ਵੱਲੋਂ ਪਿੰਡ ਖਾਰਾ ਅਤੇ ਵਾਂਦਰ ਜਟਾਣਾ ਵਿਖੇ ਬਾਰਿਸ਼ ਤੇ ਗੜ੍ਹੇਮਾਰੀ ਕਾਰਨ ਨੁਕਸਾਨੀ ਝੋਨੇ ਦੀ ਫ਼ਸਲ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਵੱਲੋਂ ਪਿੰਡ ਖਾਰਾ ਅਤੇ ਵਾਂਦਰ ਜਟਾਣਾ ਵਿਖੇ ਬਾਰਿਸ਼ ਤੇ ਗੜ੍ਹੇਮਾਰੀ ਕਾਰਨ ਨੁਕਸਾਨੀ ਝੋਨੇ ਦੀ ਫ਼ਸਲ ਦਾ ਜਾਇਜ਼ਾ

Local
ਕੋਟਕਪੂਰਾ, 15 ਅਕਤੂਬਰ- ਕੋਟਕਪੂਰਾ ਸਬ-ਡਵੀਜ਼ਨ ਦੇ ਪਿੰਡ ਖਾਰਾ ਅਤੇ ਵਾਂਦਰ ਜਟਾਣਾ ਵਿਖੇ ਤੇਜ਼ ਬਾਰਿਸ਼ ਅਤੇ ਗੜ੍ਹੇਮਾਰੀ ਕਾਰਨ ਝੋਨੇ ਦੀ ਖੜ੍ਹੀ ਫ਼ਸਲ ਦਾ ਕਾਫ਼ੀ ਨੁਕਸਾਨ ਹੋਇਆ ਹੈ। ਇਸ ਸਬੰਧੀ ਸਥਿਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਖ਼ੁਦ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਅਤੇ ਖੇਤਾਂ ਵਿੱਚ ਜਾ ਕੇ ਨੁਕਸਾਨੀ ਫ਼ਸਲ ਦੀ ਸਥਿਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਡੀ.ਐਮ. ਕੋਟਕਪੂਰਾ ਸ੍ਰੀ ਰਜਿੰਦਰ ਸਿੰਘ , ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਦੌਰੇ ਦੌਰਾਨ ਡਿਪਟੀ ਕਮਿਸ਼ਨਰ ਨੇ ਪ੍ਰਭਾਵਿਤ ਖੇਤਾਂ ਦਾ ਨਿਰੀਖਣ ਕਰਦਿਆਂ ਬਾਰਿਸ਼ ਅਤੇ ਗੜ੍ਹੇਮਾਰੀ ਕਾਰਨ ਝੋਨੇ ਦੀ ਫ਼ਸਲ ਨੂੰ ਹੋਏ ਨੁਕਸਾਨ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਖੇਤਾਂ ਵਿੱਚ ਜਾ ਕੇ ਫ਼ਸਲ ਦੀ ਮੌਜੂਦਾ ਸਥਿਤੀ ਨੂੰ ਦੇਖਿਆ ਅਤੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਿਆ। ਉਨ੍ਹਾਂ ਕਿਹਾ ਕਿ ਅਚਾਨਕ ਬਦਲੇ ਮੌਸਮ ਕਾਰਨ ਖੇਤਾਂ ਵਿੱਚ ਖੜ੍ਹੀ ਫ਼ਸਲ ਦੇ ਪ੍ਰਭਾਵਿਤ ਹੋਣ ਨਾਲ ਕਿਸਾਨਾਂ ਦੀ ਚਿੰਤਾ ਵਧ ਗ...
ਆਮ ਆਦਮੀ ਕਲੀਨਿਕਾਂ ਨੇ ਪੰਜਾਬ ਵਿੱਚ ਪ੍ਰਾਇਮਰੀ ਸਿਹਤ ਸੇਵਾਵਾਂ ਨੂੰ ਮਜ਼ਬੂਤ ਕੀਤਾ: ਪ੍ਰਭਬੀਰ ਸਿੰਘ ਬਰਾੜ

ਆਮ ਆਦਮੀ ਕਲੀਨਿਕਾਂ ਨੇ ਪੰਜਾਬ ਵਿੱਚ ਪ੍ਰਾਇਮਰੀ ਸਿਹਤ ਸੇਵਾਵਾਂ ਨੂੰ ਮਜ਼ਬੂਤ ਕੀਤਾ: ਪ੍ਰਭਬੀਰ ਸਿੰਘ ਬਰਾੜ

Local
ਅੰਮ੍ਰਿਤਸਰ, 15 ਅਕਤੂਬਰ — ਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਦੀ ਸ਼ਲਾਘਾ ਕਰਦਿਆਂ ਪਨਸਪ ਦੇ ਚੇਅਰਮੈਨ ਸ੍ਰੀ ਪ੍ਰਭਬੀਰ ਸਿੰਘ ਬਰਾੜ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਨੇ ਸੂਬੇ ਵਿੱਚ ਪ੍ਰਾਇਮਰੀ ਸਿਹਤ ਸੰਭਾਲ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਬੀਤੇ ਕੱਲ੍ਹ 154 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਨ ਨਾਲ ਪੰਜਾਬ ਵਿੱਚ ਇਨ੍ਹਾਂ ਕਲੀਨਿਕਾਂ ਦੀ ਕੁੱਲ ਗਿਣਤੀ 1,244 ਹੋ ਗਈ ਹੈ, ਜਿਸ ਨਾਲ ਲੋਕਾਂ ਨੂੰ ਆਪਣੇ ਘਰਾਂ ਦੇ ਨੇੜੇ ਕਿਫਾਇਤੀ ਅਤੇ ਮਿਆਰੀ ਸਿਹਤ ਸੇਵਾਵਾਂ ਮਿਲ ਰਹੀਆਂ ਹਨ। ਸ੍ਰੀ ਪ੍ਰਭਬੀਰ ਸਿੰਘ ਬਰਾੜ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਡਾਕਟਰੀ ਸਲਾਹ, ਲੈਬ ਟੈਸਟ ਅਤੇ ਮੁਫ਼ਤ ਦਵਾਈਆਂ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਦਾ ਵਿਸ਼ੇਸ਼ ਲਾਭ ਗਰੀਬ ਅਤੇ ਮੱਧ ਵਰਗ ਦੇ ਪਰਿਵਾਰਾਂ ਨੂੰ ਮਿਲ ਰਿਹਾ ਹੈ, ਜੋ ਬਿਨਾਂ ਵਾਧੂ ਆਰਥਿਕ ਬੋਝ ਦੇ ਸਮੇਂ ਸਿਰ ਇਲਾਜ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸਿਹਤ ਸੰਭਾਲ ਹਰ ਨਾਗਰਿਕ ਦਾ ਬੁਨਿਆਦੀ ਹੱਕ ਹੈ ਅਤੇ ਮਿਆਰ...
ਬਰਨਾਲਾ ਵਿਖੇ 17 ਅਕਤੂਬਰ ਤੋਂ ਸ਼ੁਰੂ ਹੋਵੇਗਾ ਰਾਜ ਪੱਧਰੀ ਟੈਨਿਸ ਬਾਲ ਕ੍ਰਿਕਟ ਟੂਰਨਾਮੈਂਟ

ਬਰਨਾਲਾ ਵਿਖੇ 17 ਅਕਤੂਬਰ ਤੋਂ ਸ਼ੁਰੂ ਹੋਵੇਗਾ ਰਾਜ ਪੱਧਰੀ ਟੈਨਿਸ ਬਾਲ ਕ੍ਰਿਕਟ ਟੂਰਨਾਮੈਂਟ

Hot News
ਬਰਨਾਲਾ, 15 ਅਕਤੂਬਰ - ਪੰਜਾਬ ਸਰਕਾਰ ਵੱਲੋਂ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਕਰਵਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ-2026' ਤਹਿਤ ਰਾਜ ਪੱਧਰੀ ਟੈਨਿਸ ਬਾਲ ਕ੍ਰਿਕਟ ਟੂਰਨਾਮੈਂਟ ਜ਼ਿਲ੍ਹਾ ਬਰਨਾਲਾ ਵਿਖੇ 17 ਅਕਤੂਬਰ ਤੋਂ ਕਰਵਾਇਆ ਜਾ ਰਿਹਾ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ  ਨੇ ਦੱਸਿਆ ਕਿ ਇਸ ਸ਼ਾਨਦਾਰ ਰਾਜ ਪੱਧਰੀ ਟੂਰਨਾਮੈਂਟ ਦਾ ਉਦਘਾਟਨ 17 ਅਕਤੂਬਰ  ਨੂੰ ਸੈਕਰਡ ਹਾਰਟ ਇੰਟਰਨੈਸ਼ਨਲ ਸਕੂਲ, ਮੰਨਾ ਪਿੰਡੀ ਧਨੌਲਾ ਤੋਂ ਕੀਤਾ ਜਾਵੇਗਾ। ਉਹਨਾਂ ਨੇ ਦੱਸਿਆ ਕਿ ਇਹਨਾਂ ਮੁਕਾਬਲਿਆਂ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਖੁੱਡੀ ਕਲਾ ਅਤੇ ਸੈਕਰਡ  ਹਾਰਟ ਇੰਟਰਨੈਸ਼ਨਲ ਕਾਲਜ ਆਫ਼ ਐਜੂਕੇਸ਼ਨ, ਧਨੌਲਾ (ਮਾਨਾ ਪਿੰਡੀ) ਸਥਾਨ ਨਿਰਧਾਰਿਤ ਕੀਤੇ ਗਏ ਹਨ। ਜ਼ਿਲ੍ਹਾ ਖੇਡ ਅਫ਼ਸਰ ਰੁਪੇਸ਼ ਕੁਮਾਰ ਨੇ ਦੱਸਿਆ ਕਿ ਲੜਕਿਆਂ ਦੇ ਮੁਕਾਬਲੇ 17 ਅਕਤੂਬਰ  ਤੋਂ 19 ਅਕਤੂਬਰ ਤੱਕ ਅਤੇ ਲੜਕੀਆਂ ਦੇ ਮੁਕਾਬਲੇ 22 ਅਕਤੂਬਰ  ਤੋਂ 23 ਅਕਤੂਬਰ  ਤੱਕ ਕਰਵਾਏ ਜਾਣਗੇ। ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਟੂਰਨਾਮੈਂਟ ਨ...
ਅਨਾਜ ਮੰਡੀਆਂ ’ਚ ਝੋਨੇ ਦੀ ਆਮਦ ਤੇ ਖਰੀਦ ਨਿਰਵਿਘਨ ਜਾਰੀ: ਡਿਪਟੀ ਕਮਿਸ਼ਨਰ

ਅਨਾਜ ਮੰਡੀਆਂ ’ਚ ਝੋਨੇ ਦੀ ਆਮਦ ਤੇ ਖਰੀਦ ਨਿਰਵਿਘਨ ਜਾਰੀ: ਡਿਪਟੀ ਕਮਿਸ਼ਨਰ

Hot News
ਫਾਜ਼ਿਲਕਾ 15 ਅਕਤੂਬਰ :ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ’ਚ ਝੋਨੇ ਦੀ ਆਮਦ ਤੇ ਖਰੀਦ ਦਾ ਕੰਮ ਨਿਰਵਿਘਨ ਲਗਾਤਾਰ ਜਾਰੀ ਹੈ ਅਤੇ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿੱਚ ਬੁਨਿਆਦੀ ਸਹੂਲਤਾਂ, ਬਾਰਦਾਨਾ, ਪੀਣ ਵਾਲਾ ਪਾਣੀ, ਸਫ਼ਾਈ, ਰੌਸ਼ਨੀ ਅਤੇ ਹੋਰ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰੀ ਖ਼ਰੀਦ ਏਜੰਸੀਆਂ ਵੱਲੋਂ ਸਰਕਾਰ ਵੱਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਨਮੀ ਵਾਲੇ ਝੋਨੇ ਦੀ ਹੀ ਖ਼ਰੀਦ ਕੀਤੀ ਜਾਂਦੀ ਹੈ। ਇਸ ਲਈ ਕਿਸਾਨ ਵੱਧ ਨਮੀ ਵਾਲਾ ਝੋਨਾ ਮੰਡੀਆਂ ਵਿੱਚ ਲਿਆਉਣ ਤੋਂ ਗੁਰੇਜ਼ ਕਰਨ ਅਤੇ ਸੁੱਕੀ ਫਸਲ ਹੀ ਮੰਡੀ ਵਿੱਚ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਇਸ ਨਾਲ ਮੰਡੀਆਂ ਵਿੱਚ ਬੇਲੋੜੀ ਭੀੜ ਤੋਂ ਵੀ ਬਚਿਆ ਜਾ ਸਕੇਗਾ ਅਤੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਸਹੂਲਤ ਮਿਲੇਗੀ।ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀਮਤੀ ਡੇਜ਼ੀ ਮਹਿਤਾ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕੁੱਲ 42,233 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜਦਕਿ ਹ...
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪਿੰਡ ਭੈਣੀ ਜੱਸਾ ਵਿਖੇ ਗੱਤਾ ਫੈਕਟਰੀ ਦਾ ਦੌਰਾ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪਿੰਡ ਭੈਣੀ ਜੱਸਾ ਵਿਖੇ ਗੱਤਾ ਫੈਕਟਰੀ ਦਾ ਦੌਰਾ

Hot News
ਬਰਨਾਲਾ, 15 ਅਕਤੂਬਰ- ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਇਸ ਦੀ ਉਦਯੋਗਿਕ ਵਰਤੋਂ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਵਧੀਕ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਵਿਵੇਕ ਮੋਦੀ ਵੱਲੋਂ ਪਿੰਡ ਭੈਣੀ ਜੱਸਾ ਵਿਖੇ ਸਥਿਤ ਗੱਤਾ ਫੈਕਟਰੀ ਦਾ ਦੌਰਾ ਕੀਤਾ ਗਿਆ। ਇਸ ਫੈਕਟਰੀ ਵਿੱਚ ਝੋਨੇ ਦੀ ਪਰਾਲੀ ਤੋਂ ਗੱਤਾ ਤਿਆਰ ਕੀਤਾ ਜਾਂਦਾ ਹੈ, ਜਿਸ ਦੀ ਵਰਤੋਂ ਵੱਖ-ਵੱਖ ਖਾਣ-ਪੀਣ ਵਾਲੀਆਂ ਵਸਤਾਂ ਦੀ ਪੈਕਿੰਗ ਲਈ ਕੀਤੀ ਜਾਂਦੀ ਹੈ। ਇਸ ਦੌਰਾਨ ਸ੍ਰੀ ਵਿਵੇਕ ਮੋਦੀ ਨੇ ਦੱਸਿਆ ਕਿ ਇਸ ਫੈਕਟਰੀ ਨੂੰ ਹਰ ਸਾਲ ਲਗਭਗ 7,000 ਮੀਟ੍ਰਿਕ ਟਨ ਝੋਨੇ ਦੀ ਪਰਾਲੀ ਦੀ ਲੋੜ ਹੁੰਦੀ ਹੈ। ਇਸ ਲੋੜ ਨੂੰ ਪੂਰਾ ਕਰਨ ਲਈ ਫੈਕਟਰੀ ਵੱਲੋਂ ਜ਼ਿਲ੍ਹਾ ਬਰਨਾਲਾ ਦੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨਾਲ ਤਾਲਮੇਲ ਕੀਤਾ ਜਾਂਦਾ ਹੈ। ਕਿਸਾਨ ਬੇਲਰ ਮਸ਼ੀਨਾਂ ਦੀ ਮਦਦ ਨਾਲ ਪਰਾਲੀ ਦੀਆਂ ਗੱਠਾਂ ਤਿਆਰ ਕਰਕੇ ਫੈਕਟਰੀ ਨੂੰ ਵੇਚ ਸਕਦੇ ਹਨ। ਉਨ੍ਹਾਂ ਕਿਹਾ ਕਿ ਪਰਾਲੀ ਦੀ ਇਸ ਤਰ੍ਹਾਂ ਵਰਤੋਂ ਕਰਨਾ ਕਿਸਾਨਾਂ ਲਈ ਆਮਦਨ ਦਾ ਇੱਕ ਵਾਧੂ ਸਾਧਨ ਹੈ। ਇਸ ਨਾਲ ਜਿੱਥੇ ਕਿਸਾਨਾਂ ਨੂੰ ਆਰਥਿਕ ਲਾਭ ਮਿਲਦਾ ਹੈ, ਉੱਥੇ ਹੀ ਪਰਾਲੀ ਨੂੰ ਅੱਗ ਲਗਾਉਣ ਕਾਰਨ ਹੋਣ ...
ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

Hot News
ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026:ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਬਰਨਾਲਾ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਜ਼ਿਲ੍ਹੇ ਦੇ ਪਿੰਡ ਢਿਲਵਾਂ ਦੱਖਣ ਵਿੱਚ ਦੋ ਥਾਵਾਂ ਨੂੰ ਮਨੋਰੰਜਨ ਸਹੂਲਤਾਂ ਵਜੋਂ ਵਿਕਸਿਤ ਕਰਨ ਦੇ ਨਿਰਦੇਸ਼ ਦਿੱਤੇ ਹਨ; ਇਨ੍ਹਾਂ ਵਿੱਚ ਬੱਚਿਆਂ ਲਈ ਖੇਡ ਮੈਦਾਨ ਅਤੇ ਪਿੰਡ ਵਾਸੀਆਂ ਲਈ ਇੱਕ ਪਾਰਕ ਬਣਾਇਆ ਜਾਵੇਗਾ। ਇਹ ਨਿਰਦੇਸ਼ ਇੱਕ ਮੀਟਿੰਗ ਦੌਰਾਨ ਢਿੱਲਵਾਂ (ਦੱਖਣ) ਪਿੰਡ ਦੇ ਸਰਪੰਚ ਹਰਵਿੰਦਰ ਸਿੰਘ ਖ਼ਾਲਸਾ ਵੱਲੋਂ ਇਹ ਮੁੱਦਾ ਉਠਾਏ ਜਾਣ ਤੋਂ ਬਾਅਦ ਦਿੱਤੇ ਗਏ, ਉਨ੍ਹਾਂ ਨੇ ਦੱਸਿਆ ਕਿ ਕਿਵੇਂ ਪਿੰਡ ਵਿੱਚ ਜਨਤਕ ਥਾਵਾਂ ਦੀ ਅਣਦੇਖੀ ਇੱਕ ਵੱਡੀ ਸਮੱਸਿਆ ਬਣ ਗਈ ਹੈ ਅਤੇ ਇਨ੍ਹਾਂ ਥਾਵਾਂ ਨੂੰ ਮੁੜ ਵਰਤੋਂ ਵਿੱਚ ਲਿਆ ਕੇ ਪਿੰਡ ਵਾਸੀਆਂ ਲਈ ਸਿਹਤਮੰਦ ਮਾਹੌਲ ਸਿਰਜਿਆ ਜਾ ਸਕਦਾ ਹੈ। ਪਿੰਡ ਵਿੱਚ ਢਿੱਲਵਾਂ (ਦੱਖਣ) ਸਮੇਤ ਛੇ ਪੰਚਾਇਤਾਂ ਹਨ, ਪਰ ਬੱਚਿਆਂ ਅਤੇ ਨੌਜਵਾਨਾਂ ਲਈ ਇੱਕ ਵੱਡੇ ਸਟੇਡੀਅਮ ਦੀ ਸਹੂਲਤ ਉਪਲੱਬਧ ਨਹੀਂ ਹੈ। ਉਨ੍ਹ...
ਗੈਂਗਸਟਰਾਂ ‘ਤੇ ਵਾਰ ਦਾ 268ਵਾਂ ਦਿਨ: ਪੰਜਾਬ ਪੁਲਿਸ ਵੱਲੋਂ 530 ਥਾਈਂ ਛਾਪੇਮਾਰੀ; 222 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 268ਵਾਂ ਦਿਨ: ਪੰਜਾਬ ਪੁਲਿਸ ਵੱਲੋਂ 530 ਥਾਈਂ ਛਾਪੇਮਾਰੀ; 222 ਕਾਬੂ

Hot News
ਚੰਡੀਗੜ੍ਹ, 15 ਅਕਤੂਬਰ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 268ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 530 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 268ਵੇਂ ਦਿਨ, ਪੁਲਿਸ ਟੀਮਾਂ ਨੇ ਤਿੰਨ ਹਥਿਆਰਾਂ ਸਮੇਤ 222 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 78,635 ਹੋ ਗਈ ਹੈ। ਇਸ ਤੋਂ ਇਲਾਵਾ 249 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 4 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

Breaking News
ਚੰਡੀਗੜ੍ਹ, 15 ਅਕਤੂਬਰ 2026: ਭਗਵੰਤ ਮਾਨ ਸਰਕਾਰ ਦੀ ਮੁਲਾਜ਼ਮ ਪੱਖੀ ਪਹੁੰਚ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਅਤੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਵੱਖ-ਵੱਖ ਮੁਲਾਜ਼ਮ ਅਤੇ ਠੇਕਾ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਲੰਮੇ ਸਮੇਂ ਤੋਂ ਲਟਕ ਰਹੇ ਸੇਵਾ ਮਾਮਲਿਆਂ 'ਤੇ ਵਿਚਾਰ-ਵਟਾਂਦਰਾ ਕੀਤਾ। ਵਫ਼ਦਾਂ ਨੂੰ ਹਮਦਰਦੀ ਨਾਲ ਨਿਰਪੱਖ ਸੁਣਵਾਈ ਦਾ ਭਰੋਸਾ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਵਿਭਾਗਾਂ ਅਤੇ ਬੋਰਡ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਯੋਗ ਅਤੇ ਸਮਾਂਬੱਧ ਹੱਲ ਕੱਢਣ ਲਈ ਸਾਰੇ ਤਕਨੀਕੀ ਅਤੇ ਵਿੱਤੀ ਪਹਿਲੂਆਂ ਦੀ ਤੁਰੰਤ ਸਮੀਖਿਆ ਕਰਨ। ਮੀਟਿੰਗ ਦੌਰਾਨ ਉਠਾਏ ਗਏ ਮੁੱਖ ਮੁੱਦਿਆਂ ਵਿੱਚ ਕੰਟਰੈਕਟ ਢਾਂਚੇ ਤਹਿਤ ਮੁਲਾਜ਼ਮਾਂ ਨੂੰ ਪੱਕਾ ਕਰਨਾ, ਆਊਟਸੋਰਸ ਮੁਲਾਜ਼ਮਾਂ ਨੂੰ ਸਿੱਧੇ ਵਿਭਾਗੀ ਰੋਲ 'ਤੇ ਲਿਆਉਣਾ, ਰੋਕੀਆਂ ਗਈਆਂ ਸਾਲਾਨਾ ਤਰੱਕੀਆਂ (ਇਨਕਰੀਮੈਂਟ) ਬਹਾਲ ਕਰਨਾ, ਸਮਾਰਟ ਮੀਟਰਾਂ ਦੇ ਪ੍ਰਭਾਵ ਤੋਂ ਸੁਰੱਖਿਆ ਉਪਾਅ ਅਤੇ ਸੇਵਾਮੁਕਤ ਕਰਮਚਾਰੀਆਂ ਲਈ ਪੈਨਸ਼ਨਰੀ ਰਾਹਤ ਸ਼ਾਮਲ ਸਨ। ਮੀ...
ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ, 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ; ਪਿਓ-ਪੁੱਤ ਸਮੇਤ ਪੰਜ ਵਿਅਕਤੀ ਕਾਬੂ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ, 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ; ਪਿਓ-ਪੁੱਤ ਸਮੇਤ ਪੰਜ ਵਿਅਕਤੀ ਕਾਬੂ

Breaking News
ਚੰਡੀਗੜ੍ਹ/ਅੰਮ੍ਰਿਤਸਰ, 15 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਪਿਓ-ਪੁੱਤ ਸਮੇਤ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਹਥਿਆਰ ਅਤੇ ਵਿਸਫੋਟਕ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਉਨ੍ਹਾਂ ਕੋਲੋਂ ਇੱਕ .30 ਬੋਰ ਦੀ ਅਸਾਲਟ ਰਾਈਫਲ, ਦੋ ਹੈਂਡ ਗ੍ਰਨੇਡ ਅਤੇ 13 ਵਿਦੇਸ਼ੀ ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਅਤੇ ਉਸ ਦੇ ਪੁੱਤਰ ਜਸਕਰਨ ਸਿੰਘ ਦੋਵੇਂ ਵਾਸੀ ਪਿੰਡ ਬੱਲਰਵਾਲ, ਹਲਕਾ ਅਜਨਾਲਾ ਅੰਮ੍ਰਿਤਸਰ; ਵੀਨੂ ਵਾਸੀ ਸਾਗਰਪੁਰ, ਬਟਾਲਾ; ਅੰਮ੍ਰਿਤਪਾਲ ਸਿੰਘ ਵਾਸੀ ਪਿੰਡ ਰਸੂਲਪੁਰ ਅਤੇ ਗੌਰਵ ਮਸੀਹ ਵਾਸੀ ਪਿੰਡ ਗੌਂਸਪੁਰਾ, ਬਟਾਲਾ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਚਾਰ 9ਐਮਐਮ ਗਲੌਕ ਅਤੇ ਨੌਂ .30 ਬੋਰ ਦੇ ਪਿਸਤੌਲ ਸ਼...
ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ

ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ

Breaking News
ਨਵੀਂ ਦਿੱਲੀ / ਪੰਜਾਬ; 15 ਅਕਤੂਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਪੰਜਾਬ ਵਿੱਚ ਬਿਜਲੀ ਦੀ ਕੋਈ ਕਿੱਲਤ ਨਹੀਂ ਆਉਣ ਦਿੱਤੀ ਜਾਵੇਗੀ, ਕਿਉਂਕਿ ਕੇਂਦਰੀ ਬਿਜਲੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਹੋਈ ਮੀਟਿੰਗ ਮਗਰੋਂ ਕੇਂਦਰ ਨੇ ਸੂਬੇ ਨੂੰ ਬਿਜਲੀ ਅਤੇ ਕੋਲੇ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇਸ ਸਾਲ ਕੇਂਦਰੀ ਪੂਲ ਵਿੱਚ 180 ਲੱਖ ਮੀਟ੍ਰਿਕ ਟਨ (ਐੱਲ.ਐੱਮ.ਟੀ.) ਚੌਲਾਂ ਦਾ ਯੋਗਦਾਨ ਪਾਏਗਾ।ਉਨ੍ਹਾਂ ਕਿਹਾ ਕਿ ਦੇਸ਼ ਦੇ ਅੰਨ ਭੰਡਾਰਾਂ ਵਿੱਚ ਸੂਬੇ ਦੇ ਇਸ ਯੋਗਦਾਨ ਨੂੰ ਨਿਰੰਤਰ ਜਾਰੀ ਰੱਖਣ ਲਈ ਭਰੋਸੇਯੋਗ ਬਿਜਲੀ ਸਪਲਾਈ ਲਾਜ਼ਮੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਾਹਪੁਰ ਕੰਢੀ ਡੈਮ ਸਬੰਧੀ ਐੱਨਜੀਟੀ (ਨੈਸ਼ਨਲ ਗ੍ਰੀਨ ਟ੍ਰਿਬਿਊਨਲ) ਵੱਲੋਂ ਵਾਰ-ਵਾਰ ਜਾਰੀ ਕੀਤੇ ਜਾ ਰਹੇ ਨੋਟਿਸਾਂ 'ਤੇ ਵੀ ਚਿੰਤਾ ਜ਼ਾਹਰ ਕੀਤੀ ਅਤੇ ਦੱਸਿਆ ਕਿ ਕੋਲੇ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਕੋਲ ਇੰਡੀਆ ਅਤੇ ਝਾਰਖੰਡ ਸਰਕਾਰ ਨਾਲ ਲਗਾਤਾਰ ਰਾਬਤਾ ਰੱਖ ਰਹੀ ਹੈ। ਇਸ ਮੀਟਿੰਗ ਦੇ ਕੁਝ ਅਹਿਮ ਪਲ ਸਾਂਝੇ ਕਰਦਿਆਂ ਮੁੱਖ ਮ...