ਹਵਾਲਾ ਕਾਰੋਬਾਰ ਖਿਲਾਫ ਪੁਲੀਸ ਦਾ ਵੱਡਾ ਐਕਸ਼ਨ
ਅੰਮ੍ਰਿਤਸਰ, 16 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਾ ਵਿਰੋਧੀ ਵਿੱਢੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੌਰਾਨ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਹਵਾਲਾ ਆਪਰੇਟਰਾਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਨਾਰਕੋ-ਅੱਤਵਾਦ ਹਵਾਲਾ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਮੁਲਜ਼ਮਾਂ ਦੇ ਕਬਜ਼ੇ 'ਚੋਂ 17.60 ਲੱਖ ਰੁਪਏ ਅਤੇ 4000 (ਅਮਰੀਕੀ ਡਾਲਰ) ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਫਤਿਹਪੁਰ ਦੇ ਰਹਿਣ ਵਾਲੇ ਸੁਖਜੀਤ ਸਿੰਘ ਅਤੇ ਅੰਨਗੜ੍ਹ ਦੇ ਰਹਿਣ ਵਾਲੇ ਰਣਬੀਰ ਸਿੰਘ ਵਜੋਂ ਹੋਈ ਹੈ। ਮੁਲਜ਼ਮਾਂ ਕੋਲੋਂ ਭਾਰਤੀ ਅਤੇ ਵਿਦੇਸ਼ੀ ਕਰੰਸੀ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ ਤੋਂ ਇੱਕ ਐਚਪੀ ਲੈਪਟਾਪ, ਜਿਸ ਵਿੱਚ ਲੈਣ-ਦੇਣ ਦੇ ਰਿਕਾਰਡ ਸ਼ਾਮਲ ਹਨ, ਵੀ ਬਰਾਮਦ ਕੀਤਾ ਹੈ ।ਇਹ ਸਫ਼ਲਤਾ ਸ਼ੁੱਕਰਵਾਰ ਨੂੰ ਪਿੰਡ ਹਰਦੋ ਰਤਨ ਨੇੜੇ ਮੁਲਜ਼ਮ ਗੁਰਸਾਹਿਬ ਸਿੰਘ ਅਤੇ ਜਸਵੰਤ ਸਿੰਘ ਨੂੰ 561 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਸਬੰਧੀ ਮਾਮਲ...








