Thursday, March 19Malwa News
Shadow

Tag: latest news

ਅਜੋਕੇ ਯੁੱਗ ਵਿਚ ਫਾਰਮਾਸਿਸਟਾਂ ਦੀ ਅਹਿਮੀਅਤ

ਅਜੋਕੇ ਯੁੱਗ ਵਿਚ ਫਾਰਮਾਸਿਸਟਾਂ ਦੀ ਅਹਿਮੀਅਤ

Hot News
ਕੋਟਕਪੂਰਾ : ਅੱਜ ਤੇਜ਼ ਰਫਤਾਰ ਜ਼ਿੰਦਗੀ ਵਿਚ ਜ਼ਿੰਦਗੀ ਬਹੁਤ ਤੇਜ਼ੀ ਨਾਲ ਬਦਲ ਗਈ ਹੈ ਅਤੇ ਉਜਾੜਾ ਹੋ ਗਿਆ ਹੈ। ਮਨੁੱਖ ਨੂੰ ਜਿੰਨੀਆਂ ਸਹੂਲਤਾਂ ਮਿਲੀਆਂ ਹਨ, ਉਸ ਤੋਂ ਵੱਧ ਬਿਮਾਰੀਆਂ ਨੇ ਆਪਣੀ ਲਪੇਟ ਵਿੱਚ ਲੈ ਲਿਆ ਹੈ। ਅੱਜ ਵਿਸ਼ਵ ਫਾਰਮਾਸਿਸਟ ਦਿਵਸ ਮੌਕੇ ਸਮਾਜ ਸੇਵੀ ਉਦੈ ਰਣਦੇਵ ਜੋ ਕਿ ਕਈ ਸਮਾਜ ਸੇਵੀ ਸੰਸਥਾਵਾਂ ਨਾਲ ਜੁੜੇ ਹੋਏ ਹਨ ਅਤੇ ਪੇਸ਼ੇ ਤੋਂ ਫਾਰਮਾਸਿਸਟ ਹਨ, ਉਨ੍ਹਾਂ ਦੇ ਨਾਲ ਆਪਣੇ ਸਾਥੀ ਫਾਰਮਾਸਿਸਟ ਸੁਰਿੰਦਰ ਸਿੰਘ ਦਮਦਮੀ, ਰਮਨਦੀਪ ਸਿੰਘ ਗੁਲਾਟੀ ਨੇ ਪੱਤਰਕਾਰਾ ਨੂੰ ਇਸ ਦਿਨ ਦੀ ਮਹੱਤਤਾ ਬਾਰੇ ਦੱਸਿਆ।ਇਹ ਇੱਕ ਗਲੋਬਲ ਹੈਲਥ ਕੇਅਰ ਈਵੈਂਟ ਹੈ, ਜੋ 2009 ਤੋਂ ਹਰ ਸਾਲ 25 ਸਤੰਬਰ ਨੂੰ ਮਨਾਇਆ ਜਾਂਦਾ ਹੈ। ਇਹ ਅੰਤਰਰਾਸ਼ਟਰੀ ਫਾਰਮਾਸਿਊਟੀਕਲ ਫੈਡਰੇਸ਼ਨ ਦੀ ਵਰ੍ਹੇਗੰਢ ਨੂੰ ਦਰਸਾਉਂਦਾ ਹੈ, ਜਿਸਦੀ ਸਥਾਪਨਾ 1912 ਵਿੱਚ ਵਿਸ਼ਵ ਭਰ ਵਿੱਚ ਸਿਹਤ ਸੰਭਾਲ ਪ੍ਰਣਾਲੀਆਂ ਵਿੱਚ ਫਾਰਮਾਸਿਸਟਾਂ ਦੀ ਮਹੱਤਵਪੂਰਨ ਭੂਮਿਕਾ ਨੂੰ ਮਾਨਤਾ ਦੇਣ ਲਈ ਕੀਤੀ ਗਈ ਸੀ।ਇਹ ਦਿਨ ਦਵਾਈਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ, ਸਿਹਤ ਵਿੱਚ ਸੁਧਾਰ ਕਰਨ ਅਤੇ ਸਭ ਤੋਂ ਮਹੱਤਵਪੂਰਨ ਤੌਰ 'ਤੇ ਮਰੀਜ਼ਾਂ ਦੀ ਦੇਖਭਾਲ ਪ੍ਰਦ...
ਪੰਜਾਬ ਦੇ 49 ਆਈ ਏ ਐਸ ਤੇ ਪੀ ਸੀ ਐਸ ਅਫਸਰਾਂ ਦੇ ਕੀਤੇ ਤਬਾਦਲੇ

ਪੰਜਾਬ ਦੇ 49 ਆਈ ਏ ਐਸ ਤੇ ਪੀ ਸੀ ਐਸ ਅਫਸਰਾਂ ਦੇ ਕੀਤੇ ਤਬਾਦਲੇ

Breaking News
ਚੰਡੀਗੜ੍ਹ : ਪੰਜਾਬ ਸਰਕਾਰ ਨੇ ਅੱਜ ਇਕ ਹੁਕਮ ਜਾਰੀ ਕਰਕੇ 49 ਆਈ ਏ ਐਸ ਅਤੇ ਪੀ ਸੀ ਐਸ ਅਫਸਰਾਂ ਦੇੇ ਤਬਾਦਲੇ ਕਰ ਦਿੱਤੇ ਹਨ। ਇਨ੍ਹਾਂ ਵਿਚ 11 ਆਈ ਏ ਐਸ ਅਫਸਰ 38 ਪੀ ਸੀ ਐਸ ਅਫਸਰ ਸ਼ਾਮਲ ਹਨ। ਇਨ੍ਹਾਂ ਅਫਸਰਾਂ ਦੀਆਂ ਨਵੀਆਂ ਨਿਯੁਕਤੀਆਂ ਦੀ ਅਸਲ ਸੂਚੀ ਹੇਠਾਂ ਖਬਰ ਨਾਲ ਅਟੈਚ ਕੀਤੀ ਜਾ ਰਹੀ ਹੈ।
ਵਿਆਹ ਤੋਂ ਪਹਿਲਾਂ ਲੜਕੀ ਤੇ ਲੜਕੇ ਨੂੰ ਕਰਵਾਉਣਾ ਪਵੇਗਾ ਇਹ ਟੈਸਟ

ਵਿਆਹ ਤੋਂ ਪਹਿਲਾਂ ਲੜਕੀ ਤੇ ਲੜਕੇ ਨੂੰ ਕਰਵਾਉਣਾ ਪਵੇਗਾ ਇਹ ਟੈਸਟ

Breaking News
ਦਬਈ : ਵਿਆਹ ਤੋਂ ਪਿਛੋਂ ਵਿਆਹੁਤਾ ਜੋੜੀ ਦੀ ਚੰਗੀ ਸਿਹਤ ਨੂੰ ਲੈ ਕੇ ਯੂ ਏ ਈ ਸਰਕਾਰ ਨੇ ਇਕ ਵੱਡਾ ਫੈਸਲਾ ਕੀਤਾ ਹੈ। ਹੁਣ ਵਿਆਹ ਤੋਂ ਪਹਿਲਾਂ ਜੋੜੀ ਨੂੰ ਪ੍ਰੀਮੈਰੀਟਲ ਜੈਨੇਟਿਕ ਟੈਸਟਿੰਗ ਕਰਾਉਣੀ ਲਾਜ਼ਮੀ ਕਰ ਦਿੱਤੀ ਗਈ ਹੈ। ਆਬੂ ਧਾਬੀ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਅਗਲੀਆਂ ਪੀੜ੍ਹੀਆਂ ਦੀ ਮਜਬੂਤੀ ਲਈ ਵਿਆਹ ਕਰਵਾਉਣ ਵਾਲੇ ਹਰ ਜੋੋੜੇ ਨੂੰ ਜੈਨੇਟਿਕ ਟੈਸਟ ਕਰਵਾਉਣਾ ਜਰੂਰੀ ਹੋਵੇਗਾ। ਆਬੂ ਧਾਬੀ ਸਰਕਾਰ ਨੇ ਨਵੀਂ ਪੀੜ੍ਹੀ ਨੂੰ ਸਿਹਤਮੰਦ ਬਣਾਉਣ ਅਤੇ ਚੰਗੇ ਭਵਿੱਖ ਦੀ ਸਿਰਜਣਾ ਲਈ ਸਿਹਤ ਮਾਹਿਰਾਂ ਦੀ ਕਮੇਟੀ ਬਣਾਈ ਸੀ। ਇਸ ਕਮੇਟੀ ਦੀ ਸਿਫਾਰਿਸ਼ ਦੇ ਆਧਾਰ ਤੇ ਫੈਸਲਾ ਕੀਤਾ ਹੈ ਕਿ ਵਿਆਹ ਤੋਂ ਪਹਿਲਾਂ ਪਤੀ ਪਤਨੀ ਦਾ ਜੈਨੇਟਿਕ ਟੈਸਿਟ ਕਰਵਾਉਣਾ ਜਰੂਰੀ ਹੈ। ਜੇਕਰ ਦੋਵੇਂ ਪਤੀ ਪਤਨੀ ਜੈਨੇਟੀਕਲੀ ਠੀਕ ਹੋਣ ਤਾਂ ਉਨ੍ਹਾਂ ਦੇ ਬੱਚਿਆਂ ਦੀ ਸਿਹਤ ਵੀ ਵਧੀਆ ਰਹੇਗੀ। ਜੇਕਰ ਲੜਕੀ ਲੜਕੇ ਵਿਚੋਂ ਇਕ ਨੂੰ ਵੀ ਕੋਈ ਜੈਨੇਟੀਕਲੀ ਸਮੱਸਿਆ ਹੋਵੇ ਤਾਂ ਉਨ੍ਹਾਂ ਦੇ ਬੱਚਿਆਂ ਵਿਚ ਕੋਈ ਨਾ ਕੋਈ ਜੈਨੇਟਿਕ ਡਿਸਆਰਡਰ ਹੋਣ ਦੀ ਸੰਭਾਵਨਾ ਬਣ ਜਾਂਦੀ ਹੈ। ਸਿਹਤ ਮਾਹਿਰਾਂ ਅਨੁਸਾਰ ਅੱਜਕੱਲ੍ਹ ਬਹੁਤ ਸਾਰੀਆਂ ਬਿਮਾਰੀਆਂ ...
ਪੰਚਾਇਤੀ ਚੋਣਾਂ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ

ਪੰਚਾਇਤੀ ਚੋਣਾਂ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ

Punjab News
ਚੰਡੀਗੜ੍ਹ, 24 ਸਤੰਬਰ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਗ੍ਰਾਮ ਪੰਚਾਇਤ ਦੀਆਂ ਚੋਣਾਂ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ, ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਉਪ ਮੁੱਖ ਕਾਰਜਕਾਰੀ ਅਫ਼ਸਰ, ਜ਼ਿਲ੍ਹਾ ਪ੍ਰੀਸ਼ਦ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਕੀਤੀ। ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕਰਦਿਆਂ ਪ੍ਰਸ਼ਾਸਨਿਕ ਸਕੱਤਰ ਦਿਲਰਾਜ ਸਿੰਘ ਨੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਜਲਦ ਤੋਂ ਜਲਦ ਚੋਣਾਂ ਦੀਆਂ ਤਿਆਰੀਆਂ ਮੁਕੰਮਲ ਕਰਨ ਸਬੰਧੀ ਹਦਾਇਤਾਂ ਜਾਰੀ ਕੀਤੀਆਂ। ਇਸ ਦੌਰਾਨ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਨੇ ਪੰਚਾਇਤੀ ਚੋਣਾਂ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਮੀਟਿੰਗ ਵਿੱਚ ਸੰਯੁਕਤ ਵਿਕਾਸ ਕਮਿਸ਼ਨਰ ਅਮਿਤ ਕੁਮਾਰ, ਪੇਂਡੂ ਵਿਕਾਸ ਤੇ ਪੰਚਾਇਤਾਂ ਦੇ ਡਾਇਰੈਕਟਰ ਪਰਮਜੀਤ ਸਿੰਘ, ਜਾਇੰਟ ਡਾਇਰੈਕਟਰ ਜਤਿੰਦਰ ਸਿੰਘ ਬਰਾੜ ਹਾਜ਼ਰ ਸਨ। Punjab Rural Development and Panchayat Minister Tarunpreet S...
ਹਰਿਆਣਾ ਵਿਧਾਨ ਸਭਾ ਸੂਚੀ ’ਚ ਸ਼ਾਮਲ ਵੋਟਰਾਂ ਲਈ 5 ਅਕਤੂਬਰ, 2024 ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ

ਹਰਿਆਣਾ ਵਿਧਾਨ ਸਭਾ ਸੂਚੀ ’ਚ ਸ਼ਾਮਲ ਵੋਟਰਾਂ ਲਈ 5 ਅਕਤੂਬਰ, 2024 ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ

Hot News
ਚੰਡੀਗੜ੍ਹ, 24 ਸਤੰਬਰ: ਹਰਿਆਣਾ ਰਾਜ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ, ਪੰਜਾਬ ਸਰਕਾਰ ਨੇ 5 ਅਕਤੂਬਰ, 2024 ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਹੈ।   ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅੱਜ ਇੱਥੇ ਪੰਜਾਬ ਸਰਕਾਰ ਦੇ  ਬੁਲਾਰੇ ਨੇ ਦੱਸਿਆ ਕਿ ਜੇਕਰ ਕੋਈ ਅਧਿਕਾਰੀ/ਕਰਮਚਾਰੀ ਹਰਿਆਣਾ ਵਿਧਾਨ ਸਭਾ ਦੀ ਵੋਟਰ ਸੂਚੀ ਵਿੱਚ ਬਤੌਰ ਵੋਟਰ ਸ਼ਾਮਲ ਹੈ ਅਤੇ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ/ਬੋਰਡਾਂ/ਨਿਗਮਾਂ ਅਤੇ ਸਰਕਾਰੀ ਵਿਦਿਅਕ ਸੰਸਥਾਵਾਂ ਵਿੱਚ ਕੰਮ ਕਰ ਰਿਹਾ ਹੈ ਤਾਂ ਉਹ ਆਪਣਾ ਵੋਟਰ ਸ਼ਨਾਖਤੀ ਕਾਰਡ ਪੇਸ਼ ਕਰਕੇ ਸਮਰੱਥ ਅਥਾਰਟੀ ਤੋਂ 5 ਅਕਤੂਬਰ, 2024 ਨੂੰ ਇਸ ਵਿਸ਼ੇਸ਼ ਛੁੱਟੀ ਦਾ ਲਾਭ ਲੈਣ ਲਈ ਯੋਗ ਹੋਵੇਗਾ। ਇਹ ਛੁੱਟੀ ਅਧਿਕਾਰੀ/ਕਰਮਚਾਰੀ ਦੇ ਛੁੱਟੀ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।   ਬੁਲਾਰੇ ਨੇ ਅੱਗੇ ਦੱਸਿਆ ਕਿ ਪ੍ਰਸੋਨਲ ਵਿਭਾਗ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਨੋਟੀਫਿਕੇਸ਼ਨ ਅਨੁਸਾਰ, ਪੰਜਾਬ ਸਰਕਾਰ ਨੇ ਹਰਿਆਣਾ ਵਿਧਾਨ ਸਭਾ ਦੀ ਵੋਟਰ ਸੂਚੀ ਵਿੱਚ ਸ਼ਾਮਲ ਵੋਟਰਾਂ ਅਤੇ ਰਾਜ ਵਿੱਚ ਕਿਸੇ ਵੀ ਕਾਰੋਬਾਰ, ਵਪਾਰ, ਉਦਯੋਗਿਕ ਉੱਦਮ ...
25 ਸਤੰਬਰ, 2024 ਅਤੇ 1 ਅਕਤੂਬਰ, 2024  ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ

25 ਸਤੰਬਰ, 2024 ਅਤੇ 1 ਅਕਤੂਬਰ, 2024  ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ

Hot News
ਚੰਡੀਗੜ੍ਹ, 24 ਸਤੰਬਰ: ਜੰਮੂ ਅਤੇ ਕਸ਼ਮੀਰ ਦੇ ਯੂਟੀ ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ, ਪੰਜਾਬ ਸਰਕਾਰ ਨੇ ਪੰਜਾਬ ਵਿੱਚ ਕੰਮ ਕਰਦੇ ਜੰਮੂ ਅਤੇ ਕਸ਼ਮੀਰ (ਯੂਟੀ) ਦੇ ਵੋਟਰਾਂ ਲਈ 25 ਸਤੰਬਰ, 2024 ਅਤੇ 1 ਅਕਤੂਬਰ, 2024  ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਜੇਕਰ ਕੋਈ ਅਧਿਕਾਰੀ/ਕਰਮਚਾਰੀ ਜੰਮੂ-ਕਸ਼ਮੀਰ ਦੇ ਯੂਟੀ ਦੀ ਵਿਧਾਨ ਸਭਾ ਦੀ ਵੋਟਰ ਸੂਚੀ ਵਿੱਚ ਵੋਟਰ ਵਜੋਂ ਰਜਿਸਟਰ ਹੈ ਅਤੇ ਪੰਜਾਬ ਦੇ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰ ਰਿਹਾ ਹੈ, ਤਾਂ ਉਹ ਵੋਟ ਪਾਉਣ ਲਈ ਆਪਣਾ ਵੋਟਰ ਸ਼ਨਾਖਤੀ ਕਾਰਡ ਪੇਸ਼ ਕਰਕੇ ਸਮਰੱਥ ਅਥਾਰਟੀ ਤੋਂ 25 ਸਤੰਬਰ, 2024 ਅਤੇ 1 ਅਕਤੂਬਰ 2024 (ਵੋਟਿੰਗ ਦੇ ਪੜਾਅ ਅਨੁਸਾਰ) ਨੂੰ ਵਿਸ਼ੇਸ਼ ਛੁੱਟੀ ਲੈ ਸਕਦਾ ਹੈ। ਦੱਸਣਯੋਗ ਹੈ ਕਿ ਇਹ ਛੁੱਟੀ ਅਧਿਕਾਰੀ/ਕਰਮਚਾਰੀ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪ੍ਰਸੋਨਲ ਵਿਭਾਗ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇ...
ਬਿਜਲੀ ਖਪਤਕਾਰਾਂ ਨੂੰ ਪੀ.ਐਸ.ਪੀ.ਸੀ.ਐਲ ਵੱਲੋਂ ਸ਼ੁਰੂ ਕੀਤੀ ਇਸ ਯੋਜਨਾ ਦਾ ਲਾਭ ਲੈਣ ਦੀ ਕੀਤੀ ਅਪੀਲ

ਬਿਜਲੀ ਖਪਤਕਾਰਾਂ ਨੂੰ ਪੀ.ਐਸ.ਪੀ.ਸੀ.ਐਲ ਵੱਲੋਂ ਸ਼ੁਰੂ ਕੀਤੀ ਇਸ ਯੋਜਨਾ ਦਾ ਲਾਭ ਲੈਣ ਦੀ ਕੀਤੀ ਅਪੀਲ

Punjab News
ਚੰਡੀਗੜ੍ਹ, 24 ਸਤੰਬਰ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਉਦਯੋਗਿਕ, ਘਰੇਲੂ ਅਤੇ ਵਪਾਰਕ ਸਮੇਤ ਸਾਰੇ ਖਪਤਕਾਰਾਂ ਲਈ ਬਕਾਇਆ ਰਕਮਾਂ ਦਾ ਨਿਪਟਾਰਾ ਕਰਨ ਲਈ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਵੱਲੋਂ ਤਿੰਨ ਮਹੀਨਿਆਂ ਲਈ ਸ਼ੁਰੂ ਕੀਤੀ ਗਈ ਯਕਮੁਸ਼ਤ ਨਿਪਟਾਰਾ ਯੋਜਨਾ (ਓ.ਟੀ.ਐੱਸ.) ਦਾ ਐਲਾਨ ਕੀਤਾ। ਇਹ ਯੋਜਨਾ ਸਭਨਾ ਖਪਤਕਾਰਾਂ ਲਈ ਲਾਗੂ ਹੋਵੇਗੀ ਭਾਵੇਂ ਉਨ੍ਹਾਂ ਦਾ ਕੁਨੈਕਸ਼ਨ ਚੱਲ ਰਿਹਾ ਹੋਵੇ ਜਾਂ ਕੱਟਿਆ ਗਿਆ ਹੋਵੇ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਇਹ ਸਕੀਮ ਬਿਜਲੀ ਖਪਤਕਾਰਾਂ ਲਈ ਇੱਕ ਸੁਨਹਿਰੀ ਮੌਕਾ ਪੇਸ਼ ਕਰਦੀ ਹੈ, ਜਿਸ ਰਾਹੀਂ 22 ਦਸੰਬਰ 2024 ਤੱਕ ਬਕਾਇਆ ਨਿਪਟਾਉਣ ਲਈ ਆਸਾਨ ਸ਼ਰਤਾਂ ਦੀ ਪੇਸ਼ਕਸ਼ ਕੀਤੀ ਗਈ ਹੈ। ਓ.ਟੀ.ਐਸ ਸਕੀਮ ਦੇ ਤਹਿਤ, ਮੌਜੂਦਾ 18% ਮਿਸ਼ਰਿਤ ਵਿਆਜ ਦੇ ਮੁਕਾਬਲੇ ਬਕਾਇਆ ਡਿਫਾਲਟਿੰਗ ਰਕਮ 'ਤੇ 9% ਦਾ ਸਧਾਰਨ ਵਿਆਜ ਅਤੇ ਅਦਾਲਤੀ ਮਾਮਲਿਆਂ ਵਿੱਚ ਸ਼ਾਮਲ ਹੋਣ ਵਾਲੇ ਖਪਤਕਾਰਾਂ ਲਈ 10% ਦਾ ਸਾਧਾਰਨ ਵਿਆਜ ਵਸੂਲਿਆ ਜਾਵੇਗਾ। ਇਸ ਤੋਂ ਇਲਾਵਾ, ਛ...
ਭਾਜਪਾ ਸਮਾਜਿਕ ਤਣਾਅ ਪੈਦਾ ਕਰਨ ਲਈ ਆਪਣੇ ਸੰਸਦ ਮੈਂਬਰਾਂ ਤੋਂ ਭੜਕਾਊ ਬਿਆਨਬਾਜੀ ਕਰਵਾ ਰਹੀ ਹੈ -ਆਪ

ਭਾਜਪਾ ਸਮਾਜਿਕ ਤਣਾਅ ਪੈਦਾ ਕਰਨ ਲਈ ਆਪਣੇ ਸੰਸਦ ਮੈਂਬਰਾਂ ਤੋਂ ਭੜਕਾਊ ਬਿਆਨਬਾਜੀ ਕਰਵਾ ਰਹੀ ਹੈ -ਆਪ

Hot News
ਚੰਡੀਗੜ੍ਹ, 24 ਸਤੰਬਰ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਬੀਜੇਪੀ ਸੰਸਦ ਕੰਗਨਾ ਰਣੌਤ ਵੱਲੋਂ ਖੇਤੀਬਾੜੀ ਕਾਨੂੰਨ, 2020 ਨੂੰ ਮੁੜ ਤੋਂ ਲਾਗੂ ਕਰਨ ਦੀ ਗੱਲ 'ਤੇ ਤਿੱਖੀ ਪ੍ਰਤੀਕਿਰਿਆ ਜ਼ਾਹਰ ਕੀਤੀ ਹੈ।  ਪਾਰਟੀ ਨੇ ਕਿਹਾ ਕਿ ਭਾਜਪਾ ਜਾਣਬੁੱਝ ਕੇ ਸਮਾਜਿਕ ਤਣਾਅ ਪੈਦਾ ਕਰਨ ਲਈ ਆਪਣੇ ਸੰਸਦ ਮੈਂਬਰਾਂ ਤੋਂ ਭੜਕਾਊ ਬਿਆਨਬਾਜੀ ਕਰਵਾ ਰਹੀ ਹੈ। ਭਾਜਪਾ ਆਪਣੇ ਸੰਸਦ ਮੈਂਬਰਾਂ ਨੂੰ ਸਮਾਜ ਵਿੱਚ ਨਫ਼ਰਤ ਫੈਲਾਉਣ ਲਈ ਇੱਕ ਟੂਲ-ਕਿੱਟ ਵਜੋਂ ਵਰਤ ਰਹੀ ਹੈ। ਮੰਗਲਵਾਰ ਨੂੰ ਪਾਰਟੀ ਹੈੱਡਕੁਆਰਟਰ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਲਿਆਉਣ ਦੀ ਗੱਲ ਕਰਨਾ ਦੇਸ਼ ਦੇ ਕਰੋੜਾਂ ਕਿਸਾਨਾਂ ਅਤੇ 750 ਸ਼ਹੀਦ ਕਿਸਾਨਾਂ ਦਾ ਅਪਮਾਨ ਹੈ। ਪ੍ਰਧਾਨ ਮੰਤਰੀ ਮੋਦੀ ਨੂੰ ਇਸ ਦਾ ਜਵਾਬ ਦੇਣਾ ਚਾਹੀਦਾ ਹੈ ਅਤੇ ਜੇਕਰ ਉਹ ਕਿਸਾਨਾਂ ਦੇ ਨਾਲ ਹਨ ਤਾਂ ਉਹਨਾਂ ਨੂੰ ਆਪਣੀ ਸੰਸਦ ਮੈਂਬਰ ਕੰਗਨਾ ਰਣੌਤ ਖਿਲਾਫ ਤੁਰੰਤ ਸਖਤ ਕਾਰਵਾਈ ਕਰਨੀ ਚਾਹੀਦੀ ਹੈ। ਕੰਗ ਨੇ ਪੀਐਮ ਮੋਦੀ ਨੂੰ ਸਵਾਲ ਕਰਦਿਆਂ ਕਿਹਾ ਕਿ ਤੁਸੀਂ ਕਿਸਾਨਾ...
‘ਮਿਸ਼ਨ ਰੋਜ਼ਗਾਰ’ ਜਾਰੀ, 30 ਮਹੀਨਿਆਂ ‘ਚ 45560 ਨੌਜਵਾਨਾਂ ਨੂੰ ਦਿੱਤੀਆਂ ਸਰਕਾਰੀ ਨੌਕਰੀਆਂ

‘ਮਿਸ਼ਨ ਰੋਜ਼ਗਾਰ’ ਜਾਰੀ, 30 ਮਹੀਨਿਆਂ ‘ਚ 45560 ਨੌਜਵਾਨਾਂ ਨੂੰ ਦਿੱਤੀਆਂ ਸਰਕਾਰੀ ਨੌਕਰੀਆਂ

Breaking News
ਚੰਡੀਗੜ੍ਹ, 24 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ 30 ਮਹੀਨਿਆਂ ਵਿੱਚ ਨੌਜਵਾਨਾਂ ਨੂੰ 45560 ਸਰਕਾਰੀ ਨੌਕਰੀਆਂ ਪ੍ਰਦਾਨ ਕਰਕੇ ਇੱਕ ਵੱਡਾ ਮੀਲ ਪੱਥਰ ਹਾਸਲ ਕੀਤਾ ਹੈ। ਇੱਥੇ ਟੈਗੋਰ ਥੀਏਟਰ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਰਫੋਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ ਨਵੇਂ ਭਰਤੀ ਹੋਏ 586 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਨੂੰ ਵੱਡੀ ਪ੍ਰਾਪਤੀ ਦੱਸਿਆ, ਜੋ ਨੌਜਵਾਨਾਂ ਦੀ ਤਕਦੀਰ ਬਦਲਣ ਵਿੱਚ ਅਹਿਮ ਸਿੱਧ ਹੋਵੇਗੀ। ਉਨ੍ਹਾਂ ਕਿਹਾ ਕਿ ਮਿਸ਼ਨ ਰੋਜ਼ਗਾਰ ਨੌਜਵਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ। ਦੱਸਣਯੋਗ ਹੈ ਕਿ ਨਵੇਂ ਭਰਤੀ ਹੋਏ ਉਮੀਦਵਾਰਾਂ ਵਿੱਚ 558 ਮਲਟੀਪਰਪਜ਼ ਹੈਲਥ ਵਰਕਰ (ਮਹਿਲਾ) ਜਾਂ ਸਹਾਇਕ ਨਰਸ ਦਾਈਆਂ (ਏ.ਐਨ.ਐਮਜ਼), 14 ਓਫਥਲਮਿਕ (ਅੱਖਾਂ ਦੀਆਂ ਬਿਮਾਰੀਆਂ ਨਾਲ ਸਬੰਧਤ) ਅਫ਼ਸਰ, ਛੇ ਮੈਡੀਕਲ ਲੈਬਾਰਟਰੀ ਟੈਕ...
ਹੁਣ ਜ਼ਿਲ੍ਹਾ ਹਸਪਤਾਲਾਂ ਅਤੇ ਹੋਰ ਵੱਡੇ ਸਰਕਾਰੀ ਹਸਪਤਾਲਾਂ ਵਿੱਚ ਲੋਕਾਂ ਦੀ ਭੀੜ ਘੱਟ ਗਈ ਹੈ – ਨੀਲ ਗਰਗ

ਹੁਣ ਜ਼ਿਲ੍ਹਾ ਹਸਪਤਾਲਾਂ ਅਤੇ ਹੋਰ ਵੱਡੇ ਸਰਕਾਰੀ ਹਸਪਤਾਲਾਂ ਵਿੱਚ ਲੋਕਾਂ ਦੀ ਭੀੜ ਘੱਟ ਗਈ ਹੈ – ਨੀਲ ਗਰਗ

Punjab News
ਚੰਡੀਗੜ੍ਹ, 24 ਸਤੰਬਰ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਮਾਨ ਸਰਕਾਰ ਦੇ ਕੰਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ 16 ਮਾਰਚ 2022 (ਜਿਸ ਦਿਨ ਭਗਵੰਤ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ) ਬਹੁਤ ਵੱਡੀ ਸਫਲਤਾ ਦਾ ਦਿਨ ਹੈ। ਪੰਜਾਬ ਲਈ ਟਰਨਿੰਗ ਪੁਆਇੰਟ ਸਾਬਤ ਹੋਇਆ। ਮੰਗਲਵਾਰ ਨੂੰ ਚੰਡੀਗੜ੍ਹ ਪਾਰਟੀ ਦਫਤਰ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਨੀਲ ਗਰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਸੱਤਾ ਵਿਚ ਆਉਣ ਤੋਂ ਬਾਅਦ ਤਕਰੀਬਨ ਹਰ ਰੋਜ਼ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਮਿਲ ਰਹੇ ਹਨ। ਆਮ ਲੋਕਾਂ ਨੂੰ ਮੁਫਤ ਬਿਜਲੀ ਮਿਲ ਰਹੀ ਹੈ, ਕਿਸਾਨਾਂ ਨੇ ਕਦੇ ਸੁਪਨੇ ਵਿੱਚ ਵੀ ਨਹੀਂ ਸੋਚਿਆ ਹੋਵੇਗਾ ਕਿ ਨਹਿਰੀ ਪਾਣੀ ਸਾਰੇ ਖੇਤਾਂ ਤੱਕ ਪਹੁੰਚ ਸਕਦਾ ਹੈ, ਪਰ ਅੱਜ ਇਹ ਹਕੀਕਤ ਵਿੱਚ ਬਦਲ ਗਿਆ ਹੈ। ਆਮ ਆਦਮੀ ਕਲੀਨਿਕ ਨਾਲ ਪੰਜਾਬ ਵਿੱਚ ਸਿਹਤ ਕ੍ਰਾਂਤੀ ਆਈ ਹੈ। ਪੰਜਾਬ ਵਿੱਚ ਵੱਖ-ਵੱਖ ਥਾਵਾਂ 'ਤੇ ਅਜਿਹੇ 872 ਕਲੀਨਿਕ ਖੋਲ੍ਹੇ ਗਏ ਹਨ ਜਿੱਥੇ ਹਰ ਰੋਜ਼ 60 ਹਜ਼ਾਰ ਦੇ ਕਰੀਬ ਲੋਕ ਆਪਣਾ ਇਲਾਜ ਕਰਵਾ ਰਹੇ ਹ...