Saturday, May 16Malwa News
Shadow

Tag: latest news

ਅਜਾਦੀ ਘੁਲਾਟੀਆਂ ਦਾ ਮਾਨ ਸਨਮਾਨ ਸਰਕਾਰ ਦੀ ਪਹਿਲ : ਮੋਹਿੰਦਰ ਭਗਤ

ਅਜਾਦੀ ਘੁਲਾਟੀਆਂ ਦਾ ਮਾਨ ਸਨਮਾਨ ਸਰਕਾਰ ਦੀ ਪਹਿਲ : ਮੋਹਿੰਦਰ ਭਗਤ

Hot News
ਚੰਡੀਗੜ੍ਹ, 12 ਮਾਰਚ: ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਬਣਦਾ ਮਾਣ-ਸਨਮਾਨ ਯਕੀਨੀ ਬਣਾਉਣ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਦਾ ਪ੍ਰਗਟਾਵਾ ਕਰਦਿਆਂ ਆਜ਼ਾਦੀ ਘੁਲਾਟੀਆਂ ਬਾਰੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਉਨ੍ਹਾਂ ਦੀ ਭਲਾਈ ਸਬੰਧੀ ਪਹਿਲਕਦਮੀਆਂ ਅਤੇ ਭਵਿੱਖੀ ਯੋਜਨਾਵਾਂ ਦੀ ਸਮੀਖਿਆ ਕਰਨ ਲਈ ਸੀਨੀਅਰ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੇ ਸਨਮਾਨ ਅਤੇ ਹਿੱਤਾਂ ਦੀ ਰਾਖੀ ਲਈ ਸਮਰਪਿਤ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਦਫ਼ਤਰਾਂ ਵਿੱਚ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਪਹਿਲ ਦੇ ਆਧਾਰ 'ਤੇ ਯਕੀਨੀ ਬਣਾਇਆ ਜਾਵੇ।ਮੀਟਿੰਗ ਦੌਰਾਨ ਆਜ਼ਾਦੀ ਘੁਲਾਟੀਆਂ ਬਾਰੇ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਰਾਜੀ ਪੀ. ਸ੍ਰੀਵਾਸਤਵ ਨੇ ਵੱਖ-ਵੱਖ ਭਲਾਈ ਸਕੀਮਾਂ ਬਾਰੇ ਮੰਤਰੀ ਨੂੰ ਜਾਣੂ ਕਰਵਾਇਆ। ਮੀਟਿੰਗ ਦੌਰਾਨ ਜਨਤਕ ਸਮਾਗਮਾਂ ਵਿੱਚ ਆਜ਼ਾਦੀ ਘੁਲਾਟੀਆਂ ਦਾ ਸਨਮਾਨ ਕਰਨ ਅਤੇ ਉਨ੍ਹਾਂ...
ਪੁਲੀਸ ਨੇ 12ਵੇਂ ਦਿਨ ਫੜ੍ਹੇ 118 ਨਸ਼ਾ ਤਸਕਰ : 543 ਛਾਪੇ

ਪੁਲੀਸ ਨੇ 12ਵੇਂ ਦਿਨ ਫੜ੍ਹੇ 118 ਨਸ਼ਾ ਤਸਕਰ : 543 ਛਾਪੇ

Breaking News
ਚੰਡੀਗੜ੍ਹ, 12 ਮਾਰਚ: ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 12ਵੇਂ ਦਿਨ ਜਾਰੀ ਰੱਖਦਿਆਂ ਪੰਜਾਬ ਪੁਲਿਸ ਵੱਲੋਂ ਅੱਜ 543 ਥਾਵਾਂ 'ਤੇ ਛਾਪੇਮਾਰੀ ਕੀਤੀ ਗਈ ਹੈ ਜਿਸ ਦੌਰਾਨ 71 ਐਫਆਈਆਰ ਦਰਜ ਕਰਕੇ 118 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੇ ਨਾਲ ਹੀ 12 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 1658 ਹੋ ਗਈ ਹੈ। ਪੁਲਿਸ ਟੀਮਾਂ ਨੇ ਫੜੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ 'ਚੋਂ 994 ਗ੍ਰਾਮ ਹੈਰੋਇਨ, 4633 ਨਸ਼ੀਲੀਆਂ ਗੋਲੀਆਂ/ਕੈਪਸੂਲ/ਟੀਕੇ ਅਤੇ 1.47 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਆਉਣ ਵਾਲੇ ਤਿੰਨ ਮਹੀਨਿਆਂ ਵਿੱਚ ਪੰਜਾਬ ਨੂੰ ਨਸ਼ਾ ਮੁਕ...
ਜਨਤਾ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਦੀਆਂ ਹਦਾਇਤਾਂ

ਜਨਤਾ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਦੀਆਂ ਹਦਾਇਤਾਂ

Local
ਫਰੀਦਕੋਟ, 12 ਮਾਰਚ : ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਸ਼੍ਰੀ ਕੁਮਾਰ ਰਾਹੁਲ ਵੱਲੋਂ ਸਿਵਲ ਹਸਪਤਾਲ ਫਰੀਦਕੋਟ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਹਸਪਤਾਲ ਦੇ ਵੱਖ-ਵੱਖ ਵਿਭਾਗਾਂ ਦਾ ਦੌਰਾ ਕੀਤਾ ਅਤੇ ਹਸਪਤਾਲ ਵਿੱਚ ਦਾਖਲ ਮਰੀਜਾਂ ਦਾ ਹਾਲ ਚਾਲ ਵੀ ਪੁੱਛਿਆ ਅਤੇ ਮਰੀਜਾਂ ਨੂੰ ਮਿਲਦੀਆਂ ਸਹੂਲਤਾਂ ਦਾ ਜਾਇਜਾ ਲਿਆ। ਹਸਪਤਾਲ ਦਾ ਦੌਰਾ ਕਰਨ ਉਪਰੰਤ ਉਨ੍ਹਾਂ ਵੱਲੋਂ ਸਿਵਲ ਸਰਜਨ ਦਫਤਰ ਵਿਖੇ ਸਿਵਲ ਸਰਜਨ ਡਾ. ਚੰਦਰ ਸ਼ੇਖਰ ਅਤੇ ਹਾਜਰ ਸਿਹਤ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਜਿਲ੍ਹੇ ਵਿੱਚ ਚੱਲਦੇ ਨਸ਼ਾ ਛੁਡਾਊ ਕੇਂਦਰਾਂ, ਆਯੂਸ਼ਮਾਨ ਆਰੋਗਿਆ ਕੇਂਦਰਾਂ, ਜੱਚਾ ਬੱਚਾ ਸੇਵਾਵਾਂ ਅਤੇ ਹੋਰ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਬਾਰੇ ਸਮੀਖਿਆ ਕੀਤੀ। ਉਨ੍ਹਾਂ ਹਦਾਇਤ ਕੀਤੀ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਿਹਤ ਸਕੀਮਾਂ ਦਾ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾਵੇ। ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਵੱਧ ਤੋਂ ਵੱਧ ਲਾਭਪਾਤਰੀਆਂ ਦੇ ਕਾਰਡ ਬਣਵਾਏ ਜਾਣ ਅਤੇ ਆਭਾ ਆਈਡੀ ਬਣਾਈਆਂ ਜਾਣ। ਉਨ੍ਹਾਂ ਆਖਿਆ ਕਿ ਮਰੀਜਾਂ ਨੂੰ ਦ...
ਚੋਣ ਕਮਿਸ਼ਨ ਦਾ ਸਿਆਸੀ ਪਾਰਟੀਆਂ ਨੂੰ ਸੱਦਾ

ਚੋਣ ਕਮਿਸ਼ਨ ਦਾ ਸਿਆਸੀ ਪਾਰਟੀਆਂ ਨੂੰ ਸੱਦਾ

Local
ਫਰੀਦਕੋਟ, 12 ਮਾਰਚ: ਭਾਰਤ ਦੇ ਚੋਣ ਕਮਿਸ਼ਨ ਨੇ 30 ਅਪ੍ਰੈਲ, 2025 ਤੱਕ ਸਾਰੀਆਂ ਕੌਮੀ ਅਤੇ ਸੂਬਾ ਪੱਧਰੀ ਰਾਜਨੀਤਿਕ ਪਾਰਟੀਆਂ ਤੋਂ ਈ.ਆਰ.ਓ., ਡੀ.ਈ.ਓ. ਜਾਂ ਸੀ.ਈ.ਓ. ਪੱਧਰ 'ਤੇ ਹੱਲ ਨਾ ਹੋਏ ਮੁੱਦਿਆਂ ਲਈ ਸੁਝਾਅ ਮੰਗੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫਸਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਰਾਜਨੀਤਿਕ ਪਾਰਟੀਆਂ ਨੂੰ ਜਾਰੀ ਕੀਤੇ ਗਏ ਇੱਕ ਪੱਤਰ ਵਿੱਚ, ਕਮਿਸ਼ਨ ਨੇ ਸਥਾਪਤ ਕਾਨੂੰਨ ਅਨੁਸਾਰ ਚੋਣ ਪ੍ਰਕਿਰਿਆਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਪਾਰਟੀ ਪ੍ਰਧਾਨਾਂ ਅਤੇ ਪਾਰਟੀ ਦੇ ਸੀਨੀਅਰ ਮੈਂਬਰਾਂ ਨਾਲ ਗੱਲਬਾਤ ਦਾ ਸੱਦਾ ਦਿੰਦਿਆਂ ਆਪਸੀ ਸਹਿਮਤੀ ਨਾਲ ਕੋਈ ਦਿਨ ਅਤੇ ਸਮਾਂ ਮਿੱਥਣ ਲਈ ਕਿਹਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਹਫ਼ਤੇ ਭਾਰਤੀ ਚੋਣ ਕਮਿਸ਼ਨ ਦੀ ਕਾਨਫਰੰਸ ਦੌਰਾਨ  ਮੁੱਖ ਚੋਣ ਕਮਿਸ਼ਨਰ ਸ਼੍ਰੀ ਗਿਆਨੇਸ਼ ਕੁਮਾਰ ਨੇ ਸਾਰੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸੀ.ਈ.ਓਜ਼, ਡੀ.ਈ.ਓਜ਼  ਅਤੇ ਈ.ਆਰ.ਓ.ਐਸ. ਨੂੰ ਨਿਰਦੇਸ਼ ਦਿੱਤੇ ਸਨ ਕਿ ਉਹ ਰਾਜਨੀਤਿਕ ਪਾਰਟੀਆਂ ਨਾਲ ਬਾਕਾਇਦਾ ਗੱਲਬਾਤ ਕਰਨ ਅਤੇ ਮੀਟਿੰਗਾਂ ਵਿੱਚ ਪ੍ਰਾਪਤ ਕਿਸੇ ਵੀ...
ਹਾੜੀ ਦੇ ਸੀਜ਼ਨ ਲਈ ਸਾਰੇ ਖਰੀਦ ਪ੍ਰਬੰਧ ਮੁਕੰਮਲ ਹੋਣਗੇ

ਹਾੜੀ ਦੇ ਸੀਜ਼ਨ ਲਈ ਸਾਰੇ ਖਰੀਦ ਪ੍ਰਬੰਧ ਮੁਕੰਮਲ ਹੋਣਗੇ

Hot News
ਚੰਡੀਗੜ੍ਹ, 11 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਗਾਮੀ ਹਾੜ੍ਹੀ ਮੰਡੀਕਰਨ ਸੀਜ਼ਨ (ਆਰ.ਐਮ.ਐਸ.) 2025-26 ਲਈ ਲੋੜੀਂਦੀ ਸਟੋਰੇਜ ਸਪੇਸ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਲਈ ਇਹ ਜ਼ਰੂਰੀ ਹੈ ਕਿ ਜ਼ਿਲਾ ਖੁਰਾਕ ਸਪਲਾਈ ਕੰਟਰੋਲਰਾਂ (ਡੀ.ਐਫ.ਐਸ.ਸੀਜ਼.) ਵੱਲੋਂ ਪਿਛਲੇ ਸਾਉਣੀ ਸੀਜ਼ਨ ਨਾਲ ਸਬੰਧਿਤ ਚੌਲਾਂ ਦੀ ਮਿੱਲਿੰਗ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਹਾੜ੍ਹੀ ਸੀਜ਼ਨ 2025-26 ਦੌਰਾਨ ਭੰਡਾਰਨ ਸਬੰਧੀ ਕਿਸੇ ਵੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਤੋਂ ਇਲਾਵਾ ਕਣਕ ਦੀ ਸੁਚੱਜੀ ਸਟੋਰੇਜ ਲਈ ਢੁੱਕਵੀਆਂ ਬਦਲਵੀਆਂ ਯੋਜਨਾਵਾਂ ਤਿਆਰ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਇਹ ਪ੍ਰਗਟਾਵਾ ਅੱਜ ਇੱਥੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅਨਾਜ ਭਵਨ ਵਿਖੇ ਆਰ.ਐਮ.ਐਸ. 2025-26 ਸਬੰਧੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ।ਮੰਤਰੀ ਨੇ ਕਿਹਾ ਕਿ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.), 2013 ਦੇ ਲਾਭਪਾਤਰੀਆਂ ਦੇ ਸਬੰਧ ਵਿੱਚ ਈ-ਕੇ.ਵਾਈ.ਸੀ. ਪ੍ਰਕਿਰਿਆ ਨੂੰ ਇਸ ਸਾਲ 31 ਮਾਰਚ ਤੋ...
ਪੰਜਾਬ ‘ਚੋਂ 76 ਕਿੱਲੋ ਹੈਰੋਇਨ ਤੇ 50 ਕਿੱਲੋ ਅਫੀਮ ਬਰਾਮਦ : ਚੀਮਾ

ਪੰਜਾਬ ‘ਚੋਂ 76 ਕਿੱਲੋ ਹੈਰੋਇਨ ਤੇ 50 ਕਿੱਲੋ ਅਫੀਮ ਬਰਾਮਦ : ਚੀਮਾ

Breaking News
ਚੰਡੀਗੜ੍ਹ, 11 ਮਾਰਚ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆ ਵਿਰੁੱਧ' ਨੂੰ ਬਹੁਤ ਹੀ ਪ੍ਰਭਾਵਸ਼ਾਲੀ ਅਤੇ ਸਫਲ ਮੁਹਿੰਮ ਦੱਸਿਆ ਅਤੇ ਪਿਛਲੇ 11 ਦਿਨਾਂ ਦੌਰਾਨ ਕੀਤੀ ਪੁਲਿਸ ਕਾਰਵਾਈ ਦੀ ਜਾਣਕਾਰੀ ਮੀਡੀਆ ਨਾਲ ਸਾਂਝੀ ਕੀਤੀ। ਮੰਗਲਵਾਰ ਨੂੰ ਹਰਪਾਲ ਚੀਮਾ ਨੇ 'ਆਪ' ਦੇ ਬੁਲਾਰੇ ਨੀਲ ਗਰਗ ਦੇ ਨਾਲ ਚੰਡੀਗੜ੍ਹ ਪਾਰਟੀ ਦਫਤਰ 'ਚ ਇਸ ਮੁਹਿੰਮ ਨਾਲ ਸਬੰਧਤ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਚੀਮਾ ਨੇ ਕਿਹਾ ਕਿ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਨਤੀਜੇ ਬਹੁਤ ਹੀ ਉਤਸ਼ਾਹਜਨਕ ਹਨ। ਸਾਨੂੰ ਭਰੋਸਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਪੂਰੀ ਤਰ੍ਹਾਂ ਨਸ਼ਾ ਮੁਕਤ ਸੂਬਾ ਬਣ ਜਾਵੇਗਾ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਇਹ ਮੁਹਿੰਮ ਸਫਲਤਾਪੂਰਵਕ ਚੱਲ ਰਹੀ ਹੈ। ਹੁਣ ਤੱਕ 76 ਕਿਲੋ ਹੈਰੋਇਨ, 50 ਕਿਲੋ ਅਫੀਮ ਅਤੇ 50 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਜਾ ਚੁੱਕੀ ਹੈ। ਨਾਰਕੋਟਿਕਸ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ (ਐਨਡੀਪੀਐਸ) ਤਹਿਤ 1072 ਐਫਆਈਆਰ...
ਸਾਬਕਾ ਸੈਨਿਕਾਂ ਤੇ ਪਰਿਵਾਰਾਂ ਦੀ ਭਲਾਈ ਸਰਕਾਰ ਦੀ ਮੁੱਖ ਤਰਜੀਹ : ਭਗਤ

ਸਾਬਕਾ ਸੈਨਿਕਾਂ ਤੇ ਪਰਿਵਾਰਾਂ ਦੀ ਭਲਾਈ ਸਰਕਾਰ ਦੀ ਮੁੱਖ ਤਰਜੀਹ : ਭਗਤ

Hot News
ਚੰਡੀਗੜ੍ਹ, 11 ਮਾਰਚ: ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬਿਹਤਰ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਾਬਕਾ ਸੈਨਿਕ ਕਾਰਪੋਰੇਸ਼ਨ (ਪੈਸਕੋ) ਦੀ ਮਜ਼ਬੂਤੀ ਲਈ ਠੋਸ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ। ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਪੰਜਾਬ ਸਾਬਕਾ ਸੈਨਿਕ ਕਾਰਪੋਰੇਸ਼ਨ ਦੇ ਸੰਚਾਲਨ ਢਾਂਚੇ, ਵਿੱਤੀ ਸਥਿਤੀ ਅਤੇ ਕਰਮਚਾਰੀਆਂ ਦੀ ਭਲਾਈ ਸਬੰਧੀ ਚੁੱਕੇ ਗਏ ਕਦਮਾਂ ਦਾ ਜਾਇਜ਼ਾ ਲਿਆ।ਵਿਚਾਰ-ਵਟਾਂਦਰੇ ਦੌਰਾਨ, ਪੈਸਕੋ ਦੇ ਮੈਨੇਜਿੰਗ ਡਾਇਰੈਕਟਰ ਮੇਜਰ ਜਨਰਲ ਹਰਮਨਦੀਪ ਸਿੰਘ (ਸੇਵਾਮੁਕਤ) ਅਤੇ ਮੁੱਖ ਦਫ਼ਤਰ ਦੇ ਜਨਰਲ ਮੈਨੇਜਰ (ਪ੍ਰਸ਼ਾਸਕੀ ਅਤੇ ਸੁਰੱਖਿਆ) ਕਰਨਲ ਨਵਾਬ ਸਿੰਘ ਘੁੰਮਣ (ਸੇਵਾਮੁਕਤ) ਨੇ ਮੰਤਰੀ ਨੂੰ ਕਾਰਪੋਰੇਸ਼ਨ ਦੇ ਉਪਰਾਲਿਆਂ ਤੋਂ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਮੋਹਾਲੀ ਤੇ ਬਠਿੰਡਾ ਵਿੱਚ ਹੁਨਰ ਸਿਖਲਾਈ ਸੰਸਥਾਵਾਂ ਸਾਬਕਾ ਸੈਨਿਕਾਂ ਦੇ ਪਰਿਵਾਰਾਂ ਤੇ ਨੌਜਵਾਨਾਂ ਨੂੰ ਕਿੱਤਾਮੁਖੀ ਸਿਖਲਾਈ ਦੇ ਰਹੀਆਂ ਹਨ। ਅਧਿਕਾਰੀਆਂ ...
ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਖੇਡਾਂ ਦਾ ਵੱਡਾ ਮਹੱਤਵ : ਭੁੱਲਰ

ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਖੇਡਾਂ ਦਾ ਵੱਡਾ ਮਹੱਤਵ : ਭੁੱਲਰ

Hot News
ਸ੍ਰੀ ਮੁਕਤਸਰ ਸਾਹਿਬ, 11 ਮਾਰਚ: ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਆਰੰਭ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਨ ਦੇ ਉਦੇਸ਼ ਨਾਲ ਅੱਜ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦਾ ਦੌਰਾ ਕੀਤਾ। ਇਸ ਮੌਕੇ ਉਨਾਂ ਨੇ ਵੱਖ ਵਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਨਿਰਦੇਸ਼ ਦਿੱਤੇ ਕਿ ਨਸ਼ੇ ਦੇ ਕਾਲੇ ਕਾਰੋਬਾਰ ਵਿੱਚ ਲੱਗੇ ਲੋਕਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਉਹਨਾਂ ਦੇ ਨਾਲ ਵਿਧਾਇਕ ਸ੍ਰੀ ਜਗਦੀਪ ਸਿੰਘ ਕਾਕਾ ਬਰਾੜ ਅਤੇ ਸ੍ਰੀ ਹਰਦੀਪ ਸਿੰਘ ਡਿੰਪੀ ਢਿੱਲੋ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਕੈਬਨਿਟ ਮੰਤਰੀ ਸ ਲਾਲਜੀਤ ਸਿੰਘ ਭੁੱਲਰ ਨੇ ਆਖਿਆ ਕਿ ਜਿੱਥੇ ਇੱਕ ਪਾਸੇ ਸਰਕਾਰ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਪੂਰੀ ਤਰ੍ਹਾਂ ਤੋੜਨ ਲਈ ਸਰਗਰਮ ਹੈ ਉੱਥੇ ਹੀ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਲਈ ਖੇਡਾਂ ਨੂੰ ਆਧਾਰ ਬਣਾਇਆ ਜਾਵੇਗਾ। ਉਹਨਾਂ ਨੇ ਦੱਸਿਆ ਕਿ ਇਸ ਦੀ ਸ਼ੁਰੂਆਤ ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ...
ਸੜਕ ਸੁਰੱਖਿਆ ਸਬੰਧੀ ਕੀਤਾ ਇਕ ਹੋਰ ਨਵਾਂ ਸਮਝੌਤਾ

ਸੜਕ ਸੁਰੱਖਿਆ ਸਬੰਧੀ ਕੀਤਾ ਇਕ ਹੋਰ ਨਵਾਂ ਸਮਝੌਤਾ

Hot News
ਚੰਡੀਗੜ੍ਹ, 11 ਮਾਰਚ: ਸੜਕ ਸੁਰੱਖਿਆ, ਕਾਨੂੰਨ ਲਾਗੂ ਕਰਨ, ਸ਼ਹਿਰੀ ਆਵਾਜਾਈ ਅਤੇ ਲੋਕਾਂ ਦਰਮਿਆਨ ਜਾਗਰੂਕਤਾ ਨੂੰ ਵਧਾਉਣ ਦੀ ਦਿਸ਼ਾ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਪੁਲਿਸ ਨੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਰਾਹਗਿਰੀ ਫਾਊਂਡੇਸ਼ਨ ਅਤੇ ਦ ਅਰਬਨ ਲੈਬ ਫਾਊਂਡੇਸ਼ਨ ਨਾਲ ਦੋ ਸਮਝੌਤੇ ਸਹੀਬੱਧ ਕੀਤੇ। ਦੱਸਣਯੋਗ ਹੈ ਕਿ ਇਹਨਾਂ ਸਮਝੌਤਿਆਂ 'ਤੇ ਸ਼ੈਲੀ ਕੁਲਸ਼੍ਰੇਸ਼ਠ ਅਤੇ ਅਭਿਜੀਤ ਲੋਕਰੇ ਨੇ ਆਨਲਾਈਨ ਅਤੇ ਆਫਲਾਈਨ ਦੋਵਾਂ ਮਾਧਿਅਮਾਂ ਜ਼ਰੀਏ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਟ੍ਰੈਫਿਕ ਅਤੇ ਸੜਕ ਸੁਰੱਖਿਆ ਏ.ਐਸ. ਰਾਏ ਤੇ ਸਾਰਿਕਾ ਪਾਂਡਾ ਭੱਟ ਦੀ ਮੌਜੂਦਗੀ ਵਿੱਚ ਹਸਤਾਖਰ ਕੀਤੇ ਗਏ।ਏਡੀਜੀਪੀ ਏ.ਐਸ. ਰਾਏ ਅਤੇ ਸੜਕਾਂ ਦੀ ਸੁਰੱਖਿਆ ਪ੍ਰਤੀ ਟੀਮ ਦੇ ਸਮਰਪਣ ਲਈ ਉਨ੍ਹਾਂ ਦੀ ਸ਼ਲਾਘਾ ਕਰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਰਾਹਗਿਰੀ ਫਾਊਂਡੇਸ਼ਨ ਅਤੇ ਦ ਅਰਬਨ ਲੈਬ ਫਾਊਂਡੇਸ਼ਨ ਨਾਲ ਸਮਝੌਤਿਆਂ ਰਾਹੀਂ ਟ੍ਰੈਫਿਕ ਪ੍ਰਬੰਧਨ ਅਤੇ ਆਵਾਜਾਈ ਲਈ ਡੇਟਾ-ਅਧਾਰਿਤ ਪਹੁੰਚ ਅਪਣਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਤਾਲਮੇਲ ਸੂਬੇ ਵ...
ਪੰਜ ਜਿਲਿਆਂ ਦੀਆਂ ਜੇਲ੍ਹਾਂ ‘ਚ ਪੁਲੀਸ ਟੀਮਾਂ ਨੇ ਲਈ ਤਲਾਸ਼ੀ

ਪੰਜ ਜਿਲਿਆਂ ਦੀਆਂ ਜੇਲ੍ਹਾਂ ‘ਚ ਪੁਲੀਸ ਟੀਮਾਂ ਨੇ ਲਈ ਤਲਾਸ਼ੀ

Hot News
ਚੰਡੀਗੜ੍ਹ, 11 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਇਆ ਜਾ ਰਿਹਾ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 11 ਵੇਂ ਦਿਨ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 580 ਥਾਵਾਂ 'ਤੇ ਛਾਪੇਮਾਰੀ ਕੀਤੀ ਜਿਸ ਦੌਰਾਨ ਸੂਬੇ ਭਰ ਵਿੱਚ 110 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 68 ਐਫਆਈਆਰ ਦਰਜ ਕੀਤੀਆਂ ਹਨ। ਇਸ ਨਾਲ ਸਿਰਫ਼ 11 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 1540 ਹੋ ਗਈ ਹੈ। ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.8 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 10904 ਨਸ਼ੀਲੀਆਂ ਗੋਲੀਆਂ/ਟੀਕੇ ਅਤੇ 2.88 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਕੀਤੀ ਗਈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਤਿੰਨ ਮਹੀਨਿਆਂ ਵਿੱਚ ਪੰਜਾਬ ਨੂੰ ਨ...